ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਰਾਗੁ ਆਸਾ ਮਹਲਾ ੩ ਅਸਟਪਦੀਆ ਘਰੁ ੮ ਕਾਫੀ ॥
Raag Aasaa, Third Mehl, Ashtapadees, Eighth House, Kaafee:
 
ਗੁਰ ਤੇ ਸਾਂਤਿ ਊਪਜੈ ਜਿਨਿ ਤ੍ਰਿਸਨਾ ਅਗਨਿ ਬੁਝਾਈ ॥
ਹੇ ਮੇਰੇ ਭਾਈ! ਜਿਸ ਗੁਰੂ ਨੇ (ਮੇਰੀ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ ਹੈ (ਤੂੰ ਭੀ ਉਸ ਦੀ ਸਰਨ ਪਉ), ਗੁਰੂ ਪਾਸੋਂ ਹੀ ਆਤਮਕ ਠੰਢ ਪ੍ਰਾਪਤ ਹੁੰਦੀ ਹੈ ।
Peace emanates from the Guru; He puts out the fire of desire.
 
ਗੁਰ ਤੇ ਨਾਮੁ ਪਾਈਐ ਵਡੀ ਵਡਿਆਈ ॥੧॥
ਹੇ ਭਾਈ! ਗੁਰੂ ਪਾਸੋਂ ਪਰਮਾਤਮਾ ਦਾ ਨਾਮ ਮਿਲਦਾ ਹੈ (ਜਿਸ ਦੀ ਬਰਕਤਿ ਨਾਲ ਲੋਕ ਪਰਲੋਕ ਵਿਚ) ਵੱਡਾ ਆਦਰ ਪ੍ਰਾਪਤ ਹੁੰਦਾ ਹੈ ।੧।
The Naam, the Name of the Lord, is obtained from the Guru; it is the greatest greatness. ||1||
 
ਏਕੋ ਨਾਮੁ ਚੇਤਿ ਮੇਰੇ ਭਾਈ ॥
ਹੇ ਮੇਰੇ ਭਾਈ! (ਜੇ ਤੂੰ ਵਿਕਾਰਾਂ ਦੀ ਅੱਗ ਤੋਂ ਬਚਣਾ ਚਾਹੁੰਦਾ ਹੈਂ ਤਾਂ) ਇਕ ਪਰਮਾਤਮਾ ਦਾ ਨਾਮ ਸਿਮਰਦਾ ਰਹੁ ।
Keep the One Name in your consciousness, O my Siblings of Destiny.
 
ਜਗਤੁ ਜਲੰਦਾ ਦੇਖਿ ਕੈ ਭਜਿ ਪਏ ਸਰਣਾਈ ॥੧॥ ਰਹਾਉ ॥
ਜਗਤ ਨੂੰ (ਵਿਕਾਰਾਂ ਵਿਚ) ਸੜਦਾ ਵੇਖ ਕੇ ਮੈਂ ਤਾਂ (ਗੁਰੂ ਦੀ) ਸਰਨ ਦੌੜ ਕੇ ਆ ਪਿਆ ਹਾਂ (ਜਿਸ ਨੇ ਮੈਨੂੰ ਨਾਮ ਦੀ ਦਾਤਿ ਬਖ਼ਸ਼ ਦਿੱਤੀ ਹੈ) ।੧।ਰਹਾਉ।
Seeing the world on fire, I have hurried to the Lord's Sanctuary. ||1||Pause||
 
ਗੁਰ ਤੇ ਗਿਆਨੁ ਊਪਜੈ ਮਹਾ ਤਤੁ ਬੀਚਾਰਾ ॥
ਹੇ ਭਾਈ! ਗੁਰੂ ਪਾਸੋਂ ਆਤਮਕ ਜੀਵਨ ਦੀ ਸੂਝ ਪੈਦਾ ਹੁੰਦੀ ਹੈ, ਆਤਮਕ ਜੀਵਨ ਦੀ ਸੂਝ ਹੀ ਸਭ ਤੋਂ ਵੱਡੀ ਅਸਲੀਅਤ ਹੈ ਤੇ ਸੇ੍ਰਸ਼ਟ ਵਿਚਾਰ ਹੈ ।
Spiritual wisdom emanates from the Guru; reflect upon the supreme essence of reality.
 
ਗੁਰ ਤੇ ਘਰੁ ਦਰੁ ਪਾਇਆ ਭਗਤੀ ਭਰੇ ਭੰਡਾਰਾ ॥੨॥
(ਹੇ ਭਾਈ! ਮੈਂ ਤਾਂ) ਗੁਰੂ ਪਾਸੋਂ ਹੀ ਪਰਮਾਤਮਾ ਦਾ ਟਿਕਾਣਾ ਲੱਭਾ ਹੈ ਤੇ ਪਰਮਾਤਮਾ ਦੀ ਭਗਤੀ ਦੇ (ਮੇਰੇ ਅੰਦਰ) ਖ਼ਜ਼ਾਨੇ ਭਰ ਗਏ ਹਨ ।੧।
Through the Guru, the Lord's Mansion and His Court are attained; His devotional worship is overflowing with treasures. ||2||
 
ਗੁਰਮੁਖਿ ਨਾਮੁ ਧਿਆਈਐ ਬੂਝੈ ਵੀਚਾਰਾ ॥
ਹੇ ਮੇਰੇ ਭਾਈ! ਗੁਰੂ ਦੀ ਸਰਨ ਪਿਆਂ ਹੀ ਪ੍ਰਭੂ ਦਾ ਨਾਮ ਸਿਮਰਿਆ ਜਾ ਸਕਦਾ ਹੈ (ਗੁਰੂ ਦੀ ਸਰਨ ਪੈ ਕੇ ਹੀ ਮਨੁੱਖ) ਇਸ ਵਿਚਾਰ ਨੂੰ ਸਮਝ ਸਕਦਾ ਹੈ ।
The Gurmukh meditates on the Naam; he achieves reflective meditation and understanding.
 
ਗੁਰਮੁਖਿ ਭਗਤਿ ਸਲਾਹ ਹੈ ਅੰਤਰਿ ਸਬਦੁ ਅਪਾਰਾ ॥੩॥
ਗੁਰੂ ਦੀ ਸਰਨ ਆਇਆਂ ਪਰਮਾਤਮਾ ਦੀ ਭਗਤੀ ਸਿਫ਼ਤਿ-ਸਾਲਾਹ ਪ੍ਰਾਪਤ ਹੁੰਦੀ ਹੈ, ਹਿਰਦੇ ਵਿਚ ਬੇਅੰਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਆ ਵੱਸਦਾ ਹੈ ।੩।
The Gurmukh is the Lord's devotee, immersed in His Praises; the Infinite Word of the Shabad dwells within him. ||3||
 
ਗੁਰਮੁਖਿ ਸੂਖੁ ਊਪਜੈ ਦੁਖੁ ਕਦੇ ਨ ਹੋਈ ॥
ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਸ ਦੇ ਅੰਦਰ ਆਤਮਕ ਆਨੰਦ ਪੈਦਾ ਹੋ ਜਾਂਦਾ ਹੈ, ਉਸ ਨੂੰ ਕਦੇ ਭੀ ਕੋਈ ਦੁੱਖ ਪੋਹ ਨਹੀਂ ਸਕਦਾ
Happiness emanates from the Gurmukh; he never suffers pain.
 
ਗੁਰਮੁਖਿ ਹਉਮੈ ਮਾਰੀਐ ਮਨੁ ਨਿਰਮਲੁ ਹੋਈ ॥੪॥
ਗੁਰੂ ਦੀ ਸਰਨ ਪਿਆਂ (ਅੰਦਰੋਂ) ਹਉਮੈ ਦੂਰ ਕਰ ਸਕੀਦੀ ਹੈ, ਮਨ ਪਵਿੱਤ੍ਰ ਹੋ ਜਾਂਦਾ ਹੈ ।੪।
The Gurmukh conquers his ego, and his mind is immaculately pure. ||4||
 
ਸਤਿਗੁਰਿ ਮਿਲਿਐ ਆਪੁ ਗਇਆ ਤ੍ਰਿਭਵਣ ਸੋਝੀ ਪਾਈ ॥
ਹੇ ਭਾਈ! ਜੇ ਗੁਰੂ ਮਿਲ ਪਏ ਤਾਂ ਹਉਮੈ ਅਹੰਕਾਰ ਨਾਸ ਹੋ ਜਾਂਦਾ ਹੈ, ਇਹ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਤਿੰਨਾਂ ਹੀ ਭਵਨਾਂ ਵਿਚ ਵਿਆਪਕ ਹੈ
Meeting the True Guru, self-conceit is removed, and understanding of the three worlds is obtained.
 
ਨਿਰਮਲ ਜੋਤਿ ਪਸਰਿ ਰਹੀ ਜੋਤੀ ਜੋਤਿ ਮਿਲਾਈ ॥੫॥
ਹਰ ਥਾਂ ਪਰਮਾਤਮਾ ਦੀ ਹੀ ਪਵਿੱਤ੍ਰ ਜੋਤਿ ਪ੍ਰਕਾਸ਼ ਕਰ ਰਹੀ ਹੈ, (ਇਸ ਤਰ੍ਹਾਂ) ਪਰਮਾਤਮਾ ਦੀ ਜੋਤਿ ਵਿਚ ਸੁਰਤਿ ਜੁੜ ਜਾਂਦੀ ਹੈ ।੫।
The Immaculate Divine Light is pervading and permeating everywhere; one's light merges into the Light. ||5||
 
ਪੂਰੈ ਗੁਰਿ ਸਮਝਾਇਆ ਮਤਿ ਊਤਮ ਹੋਈ ॥
ਹੇ ਭਾਈ! (ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ (ਆਤਮਕ ਜੀਵਨ ਦੀ) ਸਮਝ ਬਖ਼ਸ਼ ਦਿੱਤੀ (ਉਸ ਦੀ) ਅਕਲ ਸੇ੍ਰਸ਼ਟ ਹੋ ਜਾਂਦੀ ਹੈ
The Perfect Guru instructs, and one's intellect becomes sublime.
 
ਅੰਤਰੁ ਸੀਤਲੁ ਸਾਂਤਿ ਹੋਇ ਨਾਮੇ ਸੁਖੁ ਹੋਈ ॥੬॥
ਉਸ ਦਾ ਹਿਰਦਾ (ਵਿਕਾਰਾਂ ਦੀ ਸੜਨ ਤੋਂ ਬਚ ਕੇ) ਠੰਢਾ-ਠਾਰ ਹੋਇਆ ਰਹਿੰਦਾ ਹੈ, ਹਰਿ-ਨਾਮ ਦੀ ਰਾਹੀਂ ਉਸ ਨੂੰ ਆਨੰਦ ਪ੍ਰਾਪਤ ਹੁੰਦਾ ਹੈ ।੬।
A cooling and soothing peace comes within, and through the Naam, peace is obtained. ||6||
 
ਪੂਰਾ ਸਤਿਗੁਰੁ ਤਾਂ ਮਿਲੈ ਜਾਂ ਨਦਰਿ ਕਰੇਈ ॥
(ਪਰ, ਹੇ ਭਾਈ!) ਪੂਰਾ ਗੁਰੂ ਭੀ ਤਦੋਂ ਹੀ ਮਿਲਦਾ ਹੈ, ਜਦੋਂ ਪਰਮਾਤਮਾ ਆਪ ਮੇਹਰ ਦੀ ਨਿਗਾਹ ਕਰਦਾ ਹੈ ।
One meets the Perfect True Guru only when the Lord bestows His Glance of Grace.
 
ਕਿਲਵਿਖ ਪਾਪ ਸਭ ਕਟੀਅਹਿ ਫਿਰਿ ਦੁਖੁ ਬਿਘਨੁ ਨ ਹੋਈ ॥੭॥
(ਜਿਸ ਨੂੰ ਗੁਰੂ ਮਿਲ ਪੈਂਦਾ ਹੈ ਉਸ ਦੇ) ਸਾਰੇ ਪਾਪ ਵਿਕਾਰ ਕੱਟੇ ਜਾਂਦੇ ਹਨ, ਉਸ ਨੂੰ ਮੁੜ ਕੋਈ ਦੁੱਖ ਪੋਹ ਨਹੀਂ ਸਕਦਾ, ਉਸ ਦੇ ਜੀਵਨ-ਸਫ਼ਰ ਵਿਚ ਕੋਈ ਰੁਕਾਵਟ ਨਹੀਂ ਪੈਂਦੀ ।੭।
All sins and vices are eradicated, and one shall never again suffer pain or distress. ||7||
 
ਆਪਣੈ ਹਥਿ ਵਡਿਆਈਆ ਦੇ ਨਾਮੇ ਲਾਏ ॥
ਹੇ ਨਾਨਕ! (ਆਖ—ਹੇ ਭਾਈ! ਸਾਰੀਆਂ) ਵਡਿਆਈਆਂ ਪਰਮਾਤਮਾ ਦੇ ਆਪਣੇ ਹੱਥ ਵਿਚ ਹਨ, ਉਹ ਆਪ ਹੀ (ਇੱਜ਼ਤ) ਬਖ਼ਸ਼ ਕੇ (ਜੀਵ ਨੂੰ) ਆਪਣੇ ਨਾਮ ਵਿਚ ਜੋੜਦਾ ਹੈ ।
Glory is in His Hands; He bestows His Name, and attaches us to it.
 
ਨਾਨਕ ਨਾਮੁ ਨਿਧਾਨੁ ਮਨਿ ਵਸਿਆ ਵਡਿਆਈ ਪਾਏ ॥੮॥੪॥੨੬॥
(ਜਿਸ ਮਨੁੱਖ ਦੇ) ਮਨ ਵਿਚ ਉਸ ਦਾ ਨਾਮ-ਖ਼ਜ਼ਾਨਾ ਆ ਵੱਸਦਾ ਹੈ (ਉਹ ਮਨੁੱਖ ਲੋਕ ਪਰਲੋਕ ਵਿਚ) ਆਦਰ-ਮਾਣ ਪਾਂਦਾ ਹੈ ।੮।੪।੨੬।
O Nanak, the treasure of the Naam abides within the mind, and glory is obtained. ||8||4||26||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by