ਆਸਾ ਮਹਲਾ ੩ ॥
Aasaa, Third Mehl:
 
ਸਭ ਨਾਵੈ ਨੋ ਲੋਚਦੀ ਜਿਸੁ ਕ੍ਰਿਪਾ ਕਰੇ ਸੋ ਪਾਏ ॥
(ਹੇ ਭਾਈ! ਦੁੱਖਾਂ ਵਿਚ ਘਾਬਰ ਕੇ) ਸਾਰੀ ਲੁਕਾਈ ਹਰਿ-ਨਾਮ ਵਾਸਤੇ ਤਾਂਘ ਕਰਦੀ ਹੈ, ਪਰ ਉਹੀ ਮਨੁੱਖ ਹਰਿ-ਨਾਮ ਪ੍ਰਾਪਤ ਕਰਦਾ ਹੈ ਜਿਸ ਉਤੇ ਪ੍ਰਭੂ ਆਪ ਮੇਹਰ ਕਰਦਾ ਹੈ ।
Everyone longs for the Name, but he alone receives it, unto whom the Lord shows His Mercy.
 
ਬਿਨੁ ਨਾਵੈ ਸਭੁ ਦੁਖੁ ਹੈ ਸੁਖੁ ਤਿਸੁ ਜਿਸੁ ਮੰਨਿ ਵਸਾਏ ॥੧॥
ਹਰਿ-ਨਾਮ ਤੋਂ ਖੁੰਝਿਆਂ (ਜਗਤ ਵਿਚ) ਨਿਰਾ ਦੁੱਖ ਹੀ ਦੁੱਖ ਹੈ, ਸੁਖ ਸਿਰਫ਼ ਉਸ ਨੂੰ ਹੈ ਜਿਸ ਦੇ ਮਨ ਵਿਚ ਪ੍ਰਭੂ ਆਪਣਾ ਨਾਮ ਵਸਾਂਦਾ ਹੈ ।੧।
Without the Name, there is only pain; he alone obtains peace, whose mind is filled with the Name. ||1||
 
ਤੂੰ ਬੇਅੰਤੁ ਦਇਆਲੁ ਹੈ ਤੇਰੀ ਸਰਣਾਈ ॥
ਹੇ ਪ੍ਰਭੂ! ਤੂੰ ਬੇਅੰਤ ਹੈਂ, ਤੂੰ ਦਇਆ ਦਾ ਸੋਮਾ ਹੈਂ, ਮੈਂ ਤੇਰੀ ਸਰਨ ਆਇਆ ਹਾਂ ।
You are infinite and merciful; I seek Your Sanctuary.
 
ਗੁਰ ਪੂਰੇ ਤੇ ਪਾਈਐ ਨਾਮੇ ਵਡਿਆਈ ॥੧॥ ਰਹਾਉ ॥
(ਜੇ ਤੇਰੀ ਮੇਹਰ ਹੋਵੇ ਤਾਂ ਤੇਰਾ ਨਾਮ) ਪੂਰੇ ਗੁਰੂ ਪਾਸੋਂ ਮਿਲਦਾ ਹੈ ਤੇ, ਤੇਰੇ ਨਾਮ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ।੧।ਰਹਾਉ।
From the Perfect Guru, the glorious greatness of the Naam is obtained. ||1||Pause||
 
ਅੰਤਰਿ ਬਾਹਰਿ ਏਕੁ ਹੈ ਬਹੁ ਬਿਧਿ ਸ੍ਰਿਸਟਿ ਉਪਾਈ ॥
ਹੇ ਭਾਈ! ਪਰਮਾਤਮਾ ਨੇ ਇਹ ਕਈ ਰੰਗਾਂ ਦੀ ਦੁਨੀਆ ਪੈਦਾ ਕੀਤੀ ਹੋਈ ਹੈ, ਹਰੇਕ ਦੇ ਅੰਦਰ ਤੇ ਸਾਰੀ ਦੁਨੀਆ ਵਿਚ ਉਹ ਆਪ ਹੀ ਵੱਸਦਾ ਹੈ ।
Inwardly and outwardly, there is only the One Lord. He has created the world, with its many varieties.
 
ਹੁਕਮੇ ਕਾਰ ਕਰਾਇਦਾ ਦੂਜਾ ਕਿਸੁ ਕਹੀਐ ਭਾਈ ॥੨॥
ਪ੍ਰਭੂ ਆਪਣੇ ਹੁਕਮ ਅਨੁਸਾਰ ਹੀ ਸਭ ਜੀਵਾਂ ਪਾਸੋਂ ਕੰਮ ਕਰਾਂਦਾ ਹੈ, ਕੋਈ ਹੋਰ ਅਜੇਹੀ ਸਮਰਥਾ ਵਾਲਾ ਨਹੀਂ ਹੈ ।੨।
According to the Order of His Will, He makes us act. What else can we talk about, O Siblings of Destiny? ||2||
 
ਬੁਝਣਾ ਅਬੁਝਣਾ ਤੁਧੁ ਕੀਆ ਇਹ ਤੇਰੀ ਸਿਰਿ ਕਾਰ ॥
ਹੇ ਪ੍ਰਭੂ! ਸਮਝ ਤੇ ਬੇ-ਸਮਝੀ ਇਹ ਖੇਡ ਤੂੰ ਹੀ ਰਚੀ ਹੈ, ਹਰੇਕ ਜੀਵ ਦੇ ਸਿਰ ਉਤੇ ਤੇਰੀ ਹੀ ਫ਼ੁਰਮਾਈ ਹੋਈ ਕਰਨ-ਜੋਗ ਕਾਰ ਹੈ (ਤੇਰੇ ਹੀ ਹੁਕਮ ਵਿਚ ਕੋਈ ਸਮਝ ਵਾਲਾ ਤੇ ਕੋਈ ਬੇ-ਸਮਝੀ ਵਾਲਾ ਕੰਮ ਕਰਦਾ ਹੈ) ।
Knowledge and ignorance are all your making; You have control over these.
 
ਇਕਨ੍ਹਾ ਬਖਸਿਹਿ ਮੇਲਿ ਲੈਹਿ ਇਕਿ ਦਰਗਹ ਮਾਰਿ ਕਢੇ ਕੂੜਿਆਰ ॥੩॥
ਕਈ ਜੀਵਾਂ ਉਤੇ ਤੂੰ ਬਖ਼ਸ਼ਸ਼ ਕਰਦਾ ਹੈਂ (ਤੇ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈਂ) ਕਈ ਮਾਇਆ-ਵੇੜ੍ਹੇ ਜੀਵਾਂ ਨੂੰ ਆਪਣੀ ਹਜ਼ੂਰੀ ਵਿਚੋਂ ਧੱਕੇ ਮਾਰ ਕੇ ਬਾਹਰ ਕੱਢ ਦੇਂਦਾ ਹੈਂ ।੩।
Some, You forgive, and unite with Yourself; while others, the wicked, you strike down and drive out of Your Court. ||3||
 
ਇਕਿ ਧੁਰਿ ਪਵਿਤ ਪਾਵਨ ਹਹਿ ਤੁਧੁ ਨਾਮੇ ਲਾਏ ॥
ਹੇ ਪ੍ਰਭੂ! ਕਈ ਐਸੇ ਹਨ ਜਿਨ੍ਹਾਂ ਨੂੰ ਤੂੰ ਧੁਰੋਂ ਹੀ ਪਵਿਤ੍ਰ ਜੀਵਨ ਵਾਲੇ ਬਣਾ ਦਿੱਤਾ ਹੈ, ਤੂੰ ਉਹਨਾਂ ਨੂੰ ਆਪਣੇ ਨਾਮ ਵਿਚ ਜੋੜਿਆ ਹੋਇਆ ਹੈ ।
Some, from the very beginning, are pure and pious; You attach them to Your Name.
 
ਗੁਰ ਸੇਵਾ ਤੇ ਸੁਖੁ ਊਪਜੈ ਸਚੈ ਸਬਦਿ ਬੁਝਾਏ ॥੪॥
ਗੁਰੂ ਦੀ ਦੱਸੀ ਸੇਵਾ ਤੋਂ ਉਹਨਾਂ ਨੂੰ ਆਤਮਕ ਆਨੰਦ ਮਿਲਦਾ ਹੈ । ਗੁਰੂ ਉਹਨਾਂ ਨੂੰ ਸਦਾ-ਥਿਰ ਹਰਿ-ਨਾਮ ਵਿਚ ਜੋੜ ਕੇ (ਸਹੀ ਜੀਵਨ ਦੀ) ਸਮਝ ਬਖ਼ਸ਼ਦਾ ਹੈ ।੪।
Serving the Guru, peace wells up; through the True Word of the Shabad, one comes to understand. ||4||
 
ਇਕਿ ਕੁਚਲ ਕੁਚੀਲ ਵਿਖਲੀ ਪਤੇ ਨਾਵਹੁ ਆਪਿ ਖੁਆਏ ॥
ਹੇ ਭਾਈ! ਕਈ ਐਸੇ ਮਨੁੱਖ ਹਨ ਜੋ ਕੁਚੱਲਣੇ ਹਨ ਗੰਦੇ ਹਨ ਦੁਰਾਚਾਰੀ ਹਨ, ਉਹਨਾਂ ਨੂੰ ਪਰਮਾਤਮਾ ਨੇ ਆਪਣੇ ਨਾਮ ਵਲੋਂ ਖੁੰਝਾ ਰੱਖਿਆ ਹੈ ਉਹਨਾਂ ਜ਼ਿੰਦਗੀ ਵਿਚ ਕਾਮਯਾਬੀ ਨਹੀਂ ਖੱਟੀ
Some are crooked, filthy and vicious; the Lord Himself has led them astray from the Name.
 
ਨਾ ਓਨ ਸਿਧਿ ਨ ਬੁਧਿ ਹੈ ਨ ਸੰਜਮੀ ਫਿਰਹਿ ਉਤਵਤਾਏ ॥੫॥
ਚੰਗੀ ਅਕਲ ਨਹੀਂ ਸਿੱਖੀ, ਉਹ ਚੰਗੀ ਰਹਿਣੀ ਵਾਲੇ ਨਹੀਂ ਬਣੇ, ਡਾਵਾਂ ਡੋਲ ਭਟਕਦੇ ਫਿਰਦੇ ਹਨ ।੫।
They have no intuition, no understanding and no self-discipline; they wander around delirious. ||5||
 
ਨਦਰਿ ਕਰੇ ਜਿਸੁ ਆਪਣੀ ਤਿਸ ਨੋ ਭਾਵਨੀ ਲਾਏ ॥
ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ ਮੇਹਰ ਦੀ ਨਿਗਾਹ ਕਰਦਾ ਹੈ ਉਸ ਦੇ ਅੰਦਰ ਆਪਣੇ ਨਾਮ ਦੀ ਸਰਧਾ ਪੈਦਾ ਕਰਦਾ ਹੈ, ਉਸ ਨੂੰ (ਗੁਰੂ ਦੀ ਰਾਹੀਂ ਆਪਣੀ ਸਿਫ਼ਤਿ-ਸਾਲਾਹ ਦਾ) ਸ਼ਬਦ ਸੁਣਾਂਦਾ ਹੈ, ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ ।
He grants faith to those whom He has blessed with His Glance of Grace.
 
ਸਤੁ ਸੰਤੋਖੁ ਇਹ ਸੰਜਮੀ ਮਨੁ ਨਿਰਮਲੁ ਸਬਦੁ ਸੁਣਾਏ ॥੬॥
ਸੇਵਾ ਕਰਨੀ, ਸੰਤੋਖ ਧਾਰਨਾ—ਉਹ ਮਨੁੱਖ ਇਸ ਕਿਸਮ ਦੀ ਰਹਿਣੀ ਵਾਲਾ ਬਣ ਜਾਂਦਾ ਹੈ ।੬।
This mind finds truth, contentment and self-discipline, hearing the Immaculate Word of the Shabad. ||6||
 
ਲੇਖਾ ਪੜਿ ਨ ਪਹੂਚੀਐ ਕਥਿ ਕਹਣੈ ਅੰਤੁ ਨ ਪਾਇ ॥
(ਹੇ ਭਾਈ! ਪ੍ਰਭੂ ਬੇਅੰਤ ਗੁਣਾਂ ਦਾ ਮਾਲਕ ਹੈ ਉਸ ਦੇ ਗੁਣਾਂ ਦਾ) ਹਿਸਾਬ ਕਰ ਕੇ (ਗੁਣਾਂ ਦੇ ਅਖ਼ੀਰ ਤਕ) ਪਹੁੰਚ ਨਹੀਂ ਸਕੀਦਾ, ਉਸ ਦੇ ਗੁਣ ਗਿਣ ਗਿਣ ਕੇ ਬਿਆਨ ਕਰ ਕਰ ਕੇ ਗੁਣਾਂ ਦੀ ਗਿਣਤੀ ਮੁਕਾ ਨਹੀਂ ਸਕੀਦੀ ।
By reading books, one cannot reach Him; by speaking and talking, His limits cannot be found.
 
ਗੁਰ ਤੇ ਕੀਮਤਿ ਪਾਈਐ ਸਚਿ ਸਬਦਿ ਸੋਝੀ ਪਾਇ ॥੭॥
ਉਸ ਪ੍ਰਭੂ ਦੀ ਕਦਰ-ਕੀਮਤਿ ਗੁਰੂ ਪਾਸੋਂ ਮਿਲਦੀ ਹੈ (ਕਿ ਉਹ ਬੇਅੰਤ ਹੈ ਬੇਅੰਤ ਹੈ) । ਗੁਰੂ ਆਪਣੇ ਸ਼ਬਦ ਵਿਚ ਜੋੜਦਾ ਹੈ, ਗੁਰੂ ਸਦਾ-ਥਿਰ ਹਰਿ-ਨਾਮ ਵਿਚ ਜੋੜਦਾ ਹੈ, ਤੇ ਸੂਝ ਬਖ਼ਸ਼ਦਾ ਹੈ ।੭।
Through the Guru, His value is found; through the True Word of the Shabad, understanding is obtained. ||7||
 
ਇਹੁ ਮਨੁ ਦੇਹੀ ਸੋਧਿ ਤੂੰ ਗੁਰ ਸਬਦਿ ਵੀਚਾਰਿ ॥
ਹੇ ਭਾਈ! ਤੂੰ ਆਪਣੇ ਇਸ ਮਨ ਨੂੰ ਖੋਜ, ਆਪਣੇ ਸਰੀਰ ਨੂੰ ਖੋਜ, ਗੁਰੂ ਦੇ ਸ਼ਬਦ ਵਿਚ ਜੁੜ ਕੇ ਵਿਚਾਰ ਕਰ ।
So reform this mind and body, by contemplating the Word of the Guru's Shabad.
 
ਨਾਨਕ ਇਸੁ ਦੇਹੀ ਵਿਚਿ ਨਾਮੁ ਨਿਧਾਨੁ ਹੈ ਪਾਈਐ ਗੁਰ ਕੈ ਹੇਤਿ ਅਪਾਰਿ ॥੮॥੧੦॥੩੨॥
ਹੇ ਨਾਨਕ! ਸਾਰੇ ਸੁਖਾਂ ਦਾ ਖ਼ਜ਼ਾਨਾ ਹਰਿ-ਨਾਮ ਸਰੀਰ ਦੇ ਵਿਚ ਹੀ ਹੈ । ਗੁਰੂ ਦੀ ਅਪਾਰ ਮੇਹਰ ਨਾਲ ਹੀ ਮਿਲਦਾ ਹੈ ।੮।੧੦।੩੨।
O Nanak, within this body is the treasure of the Naam, the Name of the Lord; it is found through the Love of the Infinite Guru. ||8||10||32||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by