ਆਸਾ ਮਹਲਾ ੩ ॥
Aasaa, Third Mehl:
ਅੰਮ੍ਰਿਤੁ ਜਿਨ੍ਹਾ ਚਖਾਇਓਨੁ ਰਸੁ ਆਇਆ ਸਹਜਿ ਸੁਭਾਇ ॥
ਜਿਨ੍ਹਾਂ ਨੂੰ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪਰਮਾਤਮਾ ਨੇ (ਗੁਰੂ ਦੀ ਰਾਹੀਂ) ਆਪ ਚਖਾਇਆ
Those whom the Lord has caused to drink in the Ambrosial Nectar, naturally, intuitively, enjoy the sublime essence.
ਸਚਾ ਵੇਪਰਵਾਹੁ ਹੈ ਤਿਸ ਨੋ ਤਿਲੁ ਨ ਤਮਾਇ ॥੧॥
ਉਹਨਾਂ ਨੂੰ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਟਿਕ ਕੇ ਉਸ ਦਾ ਸੁਆਦ ਆ ਗਿਆ (ਉਹਨਾਂ ਨੂੰ ਇਹ ਭੀ ਸਮਝ ਆ ਗਈ ਕਿ) ਉਹ ਸਦਾ-ਥਿਰ ਪ੍ਰਭੂ ਬੇ-ਮੁਥਾਜ ਹੈ ਉਸ ਨੂੰ ਰਤਾ ਭਰ ਭੀ (ਕਿਸੇ ਕਿਸਮ ਦਾ ਕੋਈ) ਲਾਲਚ ਨਹੀਂ ਹੈ ।੧।
The True Lord is care-free; he does not have even an iota of greed. ||1||
ਅੰਮ੍ਰਿਤੁ ਸਚਾ ਵਰਸਦਾ ਗੁਰਮੁਖਾ ਮੁਖਿ ਪਾਇ ॥
ਹੇ ਭਾਈ! ਸਦਾ-ਥਿਰ ਰਹਿਣ ਵਾਲਾ ਤੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਹਰ ਥਾਂ) ਵਰ੍ਹ ਰਿਹਾ ਹੈ । ਪਰ ਇਹ ਪੈਂਦਾ ਹੈ ਉਹਨਾਂ ਮਨੁੱਖਾਂ ਦੇ ਮੂੰਹ ਵਿਚ ਜੋ ਗੁਰੂ ਦੇ ਸਨਮੁਖ ਰਹਿੰਦੇ ਹਨ ।
The True Ambrosial Nectar rains down, and trickles into the mouths of the Gurmukhs.
ਮਨੁ ਸਦਾ ਹਰੀਆਵਲਾ ਸਹਜੇ ਹਰਿ ਗੁਣ ਗਾਇ ॥੧॥ ਰਹਾਉ ॥
ਆਤਮਕ ਅਡੋਲਤਾ ਵਿਚ ਟਿਕ ਕੇ ਹਰੀ ਦੇ ਗੁਣ ਗਾ ਗਾ ਕੇ ਉਹਨਾਂ ਦਾ ਮਨ ਸਦਾ ਖਿੜਿਆ ਰਹਿੰਦਾ ਹੈ ।੧।ਰਹਾਉ।
Their minds are forever rejuvenated, and they naturally, intuitively, sing the Glorious Praises of the Lord. ||1||Pause||
ਮਨਮੁਖਿ ਸਦਾ ਦੋਹਾਗਣੀ ਦਰਿ ਖੜੀਆ ਬਿਲਲਾਹਿ ॥
(ਹੇ ਭਾਈ!) ਆਪਣੇ ਮਨ ਦੇ ਪਿੱਛੇ ਤੁਰਨ ਵਾਲੀਆਂ ਜੀਵ-ਇਸਤ੍ਰੀਆਂ ਸਦਾ ਮੰਦ-ਭਾਗਣਾਂ ਰਹਿੰਦੀਆਂ ਹਨ ਉਹ ਪ੍ਰਭੂ ਦੇ ਦਰ ਤੇ ਖਲੋਤੀਆਂ (ਭੀ) ਵਿਲਕਦੀਆਂ ਹੀ ਹਨ ।
The self-willed manmukhs are forever forsaken brides; they cry out and bewail at the Lord's Gate.
ਜਿਨ੍ਹਾ ਪਿਰ ਕਾ ਸੁਆਦੁ ਨ ਆਇਓ ਜੋ ਧੁਰਿ ਲਿਖਿਆ ਸੋੁ ਕਮਾਹਿ ॥੨॥
ਜਿਨ੍ਹਾਂ ਨੂੰ ਪ੍ਰਭੂ-ਪਤੀ ਦੇ ਮਿਲਾਪ ਦਾ ਕਦੇ ਸੁਆਦ ਨਹੀਂ ਆਇਆ ਉਹ ਉਹੀ ਮਨਮੁਖਤਾ ਵਾਲੇ ਕਰਮ ਕਮਾਂਦੀਆਂ ਰਹਿੰਦੀਆਂ ਹਨ ਜੋ ਧੁਰ ਦਰਗਾਹ ਤੋਂ ਉਹਨਾਂ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਉਹਨਾਂ ਦੇ ਮੱਥੇ ਤੇ ਲਿਖੇ ਪਏ ਹਨ ।੨।
Those who do not enjoy the sublime taste of their Husband Lord, act according to their pre-ordained destiny. ||2||
ਗੁਰਮੁਖਿ ਬੀਜੇ ਸਚੁ ਜਮੈ ਸਚੁ ਨਾਮੁ ਵਾਪਾਰੁ ॥
ਜਿਨ੍ਹਾਂ ਨੂੰ ਪ੍ਰਭੂ-ਪਤੀ ਦੇ ਮਿਲਾਪ ਦਾ ਕਦੇ ਸੁਆਦ ਨਹੀਂ ਆਇਆ ਉਹ ਉਹੀ ਮਨਮੁਖਤਾ ਵਾਲੇ ਕਰਮ ਕਮਾਂਦੀਆਂ ਰਹਿੰਦੀਆਂ ਹਨ ਜੋ ਧੁਰ ਦਰਗਾਹ ਤੋਂ ਉਹਨਾਂ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਉਹਨਾਂ ਦੇ ਮੱਥੇ ਤੇ ਲਿਖੇ ਪਏ ਹਨ ।੨।
The Gurmukh plants the seed of the True Name, and it sprouts. He deals in the True Name alone.
ਜੋ ਇਤੁ ਲਾਹੈ ਲਾਇਅਨੁ ਭਗਤੀ ਦੇਇ ਭੰਡਾਰ ॥੩॥
ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਇਸ ਲਾਭਵੰਦੇ ਕੰਮ ਵਿਚ ਲਾਇਆ ਹੈ ਉਹਨਾਂ ਨੂੰ ਆਪਣੀ ਭਗਤੀ ਦੇ ਖ਼ਜ਼ਾਨੇ ਦੇ ਦੇਂਦਾ ਹੈ ।੩।
Those whom the Lord has attached to this profitable venture, are granted the treasure of devotional worship. ||3||
ਗੁਰਮੁਖਿ ਸਦਾ ਸੋਹਾਗਣੀ ਭੈ ਭਗਤਿ ਸੀਗਾਰਿ ॥
ਗੁਰੂ ਦੇ ਸਨਮੁਖ ਰਹਿਣ ਵਾਲੀਆਂ ਜੀਵ-ਇਸਤ੍ਰੀਆਂ ਸਦਾ ਚੰਗੇ ਭਾਗਾਂ ਵਾਲੀਆਂ ਹਨ, ਉਹ ਪ੍ਰਭੂ ਦੇ ਡਰ-ਅਦਬ ਵਿਚ ਰਹਿ ਕੇ ਪ੍ਰਭੂ ਦੀ ਭਗਤੀ ਦੀ ਰਾਹੀਂ ਆਪਣਾ ਆਤਮਕ ਜੀਵਨ ਸੋਹਣਾ ਬਣਾਂਦੀਆਂ ਹਨ
The Gurmukh is forever the true, happy soul-bride; she adorns herself with the fear of God and devotion to Him.
ਅਨਦਿਨੁ ਰਾਵਹਿ ਪਿਰੁ ਆਪਣਾ ਸਚੁ ਰਖਹਿ ਉਰ ਧਾਰਿ ॥੪॥
ਉਹ ਹਰ ਵੇਲੇ ਪ੍ਰਭੂ-ਪਤੀ ਦਾ ਮਿਲਾਪ ਮਾਣਦੀਆਂ ਹਨ, ਉਹ ਸਦਾ-ਥਿਰ ਹਰਿ-ਨਾਮ ਨੂੰ ਆਪਣੇ ਹਿਰਦੇ ਵਿਚ ਟਿਕਾ ਕੇ ਰੱਖਦੀਆਂ ਹਨ ।੪।
Night and day, she enjoys her Husband Lord; she keeps Truth enshrined within her heart. ||4||
ਜਿਨ੍ਹਾ ਪਿਰੁ ਰਾਵਿਆ ਆਪਣਾ ਤਿਨ੍ਹਾ ਵਿਟਹੁ ਬਲਿ ਜਾਉ ॥
ਹੇ ਭਾਈ! ਮੈਂ ਕੁਰਬਾਨ ਜਾਂਦਾ ਹਾਂ ਉਹਨਾਂ ਤੋਂ ਜਿਨ੍ਹਾਂ ਨੇ ਪ੍ਰਭੂ-ਪਤੀ ਦੇ ਮਿਲਾਪ ਨੂੰ ਸਦਾ ਮਾਣਿਆ ਹੈ,
I am a sacrifice to those who have enjoyed their Husband Lord.
ਸਦਾ ਪਿਰ ਕੈ ਸੰਗਿ ਰਹਹਿ ਵਿਚਹੁ ਆਪੁ ਗਵਾਇ ॥੫॥
ਉਹ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਕੇ ਸਦਾ ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜੀਆਂ ਰਹਿੰਦੀਆਂ ਹਨ ।੫।
They dwell forever with their Husband Lord; they eradicate self-conceit from within. ||5||
ਤਨੁ ਮਨੁ ਸੀਤਲੁ ਮੁਖ ਉਜਲੇ ਪਿਰ ਕੈ ਭਾਇ ਪਿਆਰਿ ॥
ਪ੍ਰਭੂ-ਪਤੀ ਦੇ ਪ੍ਰੇਮ ਵਿਚ ਪਿਆਰ ਵਿਚ ਰਹਿਣ ਵਾਲੀਆਂ ਦਾ ਮਨ ਤੇ ਹਿਰਦਾ ਠੰਢਾ-ਠਾਰ ਰਹਿੰਦਾ ਹੈ ਉਹਨਾਂ ਦੇ ਮੂੰਹ (ਲੋਕ ਪਰਲੋਕ ਵਿਚ) ਰੌਸ਼ਨ ਹੋ ਜਾਂਦੇ ਹਨ ।
Their bodies and minds are cooled and soothed, and their faces are radiant, from the love and affection of their Husband Lord.
ਸੇਜ ਸੁਖਾਲੀ ਪਿਰੁ ਰਵੈ ਹਉਮੈ ਤ੍ਰਿਸਨਾ ਮਾਰਿ ॥੬॥
ਆਪਣੇ ਅੰਦਰੋਂ ਹਉਮੈ ਨੂੰ ਤ੍ਰਿਸ਼ਨਾ ਨੂੰ ਮਾਰ ਕੇ ਉਹਨਾਂ ਦੀ ਹਿਰਦਾ-ਸੇਜ ਸੁਖਦਾਈ ਹੋ ਜਾਂਦੀ ਹੈ, ਪ੍ਰਭੂ-ਪਤੀ (ਉਸ ਸੇਜ ਉਤੇ) ਸਦਾ ਟਿਕਿਆ ਰਹਿੰਦਾ ਹੈ ।੬।
They enjoy their Husband Lord upon His cozy bed, having conquered their ego and desire. ||6||
ਕਰਿ ਕਿਰਪਾ ਘਰਿ ਆਇਆ ਗੁਰ ਕੈ ਹੇਤਿ ਅਪਾਰਿ ॥
ਗੁਰੂ ਦੀ ਅਪਾਰ ਮੇਹਰ ਦੀ ਬਰਕਤਿ ਨਾਲ ਪ੍ਰਭੂ ਕਿਰਪਾ ਕਰ ਕੇ ਜਿਸ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਆ ਵੱਸਦਾ ਹੈ
Granting His Grace, He comes into our homes, through our infinite Love for the Guru.
ਵਰੁ ਪਾਇਆ ਸੋਹਾਗਣੀ ਕੇਵਲ ਏਕੁ ਮੁਰਾਰਿ ॥੭॥
ਉਹ ਸੁਭਾਗਣ ਉਸ ਪ੍ਰਭੂ-ਪਤੀ ਨੂੰ ਮਿਲ ਪੈਂਦੀ ਹੈ ਜੋ ਆਪਣੇ ਵਰਗਾ ਇਕ ਆਪ ਹੀ ਹੈ ।੭।
The happy soul-bride obtains the One Lord as her Husband. ||7||
ਸਭੇ ਗੁਨਹ ਬਖਸਾਇ ਲਇਓਨੁ ਮੇਲੇ ਮੇਲਣਹਾਰਿ ॥
ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ, ਉਸ ਨੇ (ਪਿਛਲੇ ਕੀਤੇ ਆਪਣੇ) ਸਾਰੇ ਪਾਪ ਬਖ਼ਸ਼ਵਾ ਲਏ, ਮੇਲਣ ਦੀ ਸਮਰੱਥਾ ਰੱਖਣ ਵਾਲੇ ਪ੍ਰਭੂ ਨੇ ਉਸ ਨੂੰ ਆਪਣੇ ਚਰਨਾਂ ਵਿਚ ਮਿਲਾ ਲਿਆ ।
All of her sins are forgiven; the Uniter unites her with Himself.
ਨਾਨਕ ਆਖਣੁ ਆਖੀਐ ਜੇ ਸੁਣਿ ਧਰੇ ਪਿਆਰੁ ॥੮॥੧੨॥੩੪॥
ਹੇ ਨਾਨਕ! (ਆਖ—ਹੇ ਭਾਈ! ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ) ਬੋਲ ਹੀ ਬੋਲਣਾ ਚਾਹੀਦਾ ਹੈ ਜਿਸ ਨੂੰ ਸੁਣ ਕੇ ਉਹ ਪ੍ਰਭੂ (ਸਾਡੇ ਨਾਲ) ਪਿਆਰ ਕਰੇ ।੮।੧੨।੩੪।
O Nanak, chant such chants, that hearing them, He may enshrine love for you. ||8||12||34||