ਆਸਾਵਰੀ ਮਹਲਾ ੫ ਘਰੁ ੩
Aasaavaree, Fifth Mehl, Third House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਮੇਰੇ ਮਨ ਹਰਿ ਸਿਉ ਲਾਗੀ ਪ੍ਰੀਤਿ ॥
ਹੇ ਮੇਰੇ ਮਨ! ਜਿਸ ਮਨੁੱਖ ਦੀ ਪ੍ਰੀਤਿ ਪਰਮਾਤਮਾ ਨਾਲ ਬਣ ਜਾਂਦੀ ਹੈ
My mind is in love with the Lord.
ਸਾਧਸੰਗਿ ਹਰਿ ਹਰਿ ਜਪਤ ਨਿਰਮਲ ਸਾਚੀ ਰੀਤਿ ॥੧॥ ਰਹਾਉ ॥
ਗੁਰੂ ਦੀ ਸੰਗਤਿ ਵਿਚ ਪਰਮਾਤਮਾ ਦਾ ਨਾਮ ਜਪਦਿਆਂ ਉਸ ਦੀ ਇਹੋ ਰੋਜ਼ਾਨਾ ਪਵਿਤ੍ਰ ਕਾਰ ਬਣ ਜਾਂਦੀ ਹੈ ਕਿ ਸਦਾ-ਥਿਰ ਪ੍ਰਭੂ ਦਾ ਨਾਮ ਜਪਦਾ ਰਹਿੰਦਾ ਹੈ ।੧।ਰਹਾਉ।
In the Saadh Sangat, the Company of the Holy, I meditate on the Lord, Har, Har; my lifestyle is pure and true. ||1||Pause||
ਦਰਸਨ ਕੀ ਪਿਆਸ ਘਣੀ ਚਿਤਵਤ ਅਨਿਕ ਪ੍ਰਕਾਰ ॥
ਹੇ ਪ੍ਰਭੂ! ਤੇਰੇ ਅਨੇਕਾਂ ਕਿਸਮਾਂ ਦੇ ਗੁਣਾਂ ਨੂੰ ਯਾਦ ਕਰਦਿਆਂ (ਮੇਰੇ ਅੰਦਰ) ਤੇਰੇ ਦਰਸਨ ਦੀ ਤਾਂਘ ਬਹੁਤ ਬਣ ਗਈ ਹੈ
I have such a great thirst for the Blessed Vision of His Darshan; I think of him in so many ways.
ਕਰਹੁ ਅਨੁਗ੍ਰਹੁ ਪਾਰਬ੍ਰਹਮ ਹਰਿ ਕਿਰਪਾ ਧਾਰਿ ਮੁਰਾਰਿ ॥੧॥
ਹੇ ਪਾਰਬ੍ਰਹਮ! ਹੇ ਮੁਰਾਰੀ! ਮੇਹਰ ਕਰ, ਕਿਰਪਾ ਕਰ (ਦੀਦਾਰ ਬਖ਼ਸ਼) ।੧।
So be Merciful, O Supreme Lord; shower Your Mercy upon me, O Lord, Destroyer of pride. ||1||
ਮਨੁ ਪਰਦੇਸੀ ਆਇਆ ਮਿਲਿਓ ਸਾਧ ਕੈ ਸੰਗਿ ॥
ਅਨੇਕਾਂ ਜੂਨਾਂ ਵਿਚ ਭਟਕਦਾ ਜਦੋਂ ਕੋਈ ਮਨ ਗੁਰੂ ਦੀ ਸੰਗਤਿ ਵਿਚ ਆ ਮਿਲਦਾ ਹੈ ਜਿਸ (ਉੱਚੇ ਆਤਮਕ ਜੀਵਨ ਦੇ) ਸੌਦੇ ਨੂੰ ਉਹ ਸਦਾ ਤਰਸਦਾ ਆ ਰਿਹਾ ਸੀ
My stranger soul has come to join the Saadh Sangat.
ਜਿਸੁ ਵਖਰ ਕਉ ਚਾਹਤਾ ਸੋ ਪਾਇਓ ਨਾਮਹਿ ਰੰਗਿ ॥੨॥
ਉਹ ਉਸ ਨੂੰ ਪਰਮਾਤਮਾ ਦੇ ਨਾਮ ਦੇ ਪਿਆਰ ਵਿਚ ਜੁੜਿਆਂ ਮਿਲ ਜਾਂਦਾ ਹੈ ।੨।
That commodity, which I longed for, I have found in the Love of the Naam, the Name of the Lord. ||2||
ਜੇਤੇ ਮਾਇਆ ਰੰਗ ਰਸ ਬਿਨਸਿ ਜਾਹਿ ਖਿਨ ਮਾਹਿ ॥
ਮਾਇਆ ਦੇ ਜਿਤਨੇ ਭੀ ਕੌਤਕ ਤੇ ਸੁਆਦਲੇ ਪਦਾਰਥ ਦਿੱਸ ਰਹੇ ਹਨ ਇਕ ਖਿਨ ਵਿਚ ਨਾਸ ਹੋ ਜਾਂਦੇ ਹਨ
There are so many pleasures and delights of Maya, but they pass away in an instant.
ਭਗਤ ਰਤੇ ਤੇਰੇ ਨਾਮ ਸਿਉ ਸੁਖੁ ਭੁੰਚਹਿ ਸਭ ਠਾਇ ॥੩॥
(ਇਹਨਾਂ ਵਿਚ ਪ੍ਰਵਿਰਤ ਹੋਣ ਵਾਲੇ ਆਖ਼ਰ ਪਛੁਤਾਂਦੇ ਹਨ, ਪਰ, ਹੇ ਪ੍ਰਭੂ!) ਤੇਰੇ ਭਗਤ ਤੇਰੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹ ਹਰ ਥਾਂ ਅਨੰਦ ਮਾਣਦੇ ਹਨ ।੩।
Your devotees are imbued with Your Name; they enjoy peace everywhere. ||3||
ਸਭੁ ਜਗੁ ਚਲਤਉ ਪੇਖੀਐ ਨਿਹਚਲੁ ਹਰਿ ਕੋ ਨਾਉ ॥
ਹੇ ਭਾਈ! ਸਾਰਾ ਸੰਸਾਰ ਨਾਸਵੰਤ ਦਿੱਸ ਰਿਹਾ ਹੈ, ਸਦਾ ਕਾਇਮ ਰਹਿਣ ਵਾਲਾ ਸਿਰਫ਼ ਪਰਮਾਤਮਾ ਦਾ ਨਾਮ ਹੀ ਹੈ ।
The entire world is seen to be passing away; only the Lord's Name is lasting and stable.
ਕਰਿ ਮਿਤ੍ਰਾਈ ਸਾਧ ਸਿਉ ਨਿਹਚਲੁ ਪਾਵਹਿ ਠਾਉ ॥੪॥
ਗੁਰੂ ਨਾਲ ਪਿਆਰ ਪਾ (ਉਸ ਪਾਸੋਂ ਇਹ ਹਰਿ-ਨਾਮ ਮਿਲੇਗਾ, ਤੇ) ਤੂੰ ਉਹ ਟਿਕਾਣਾ ਲੱਭ ਲਏਂਗਾ ਜੇਹੜਾ ਕਦੀ ਭੀ ਨਾਸ ਹੋਣ ਵਾਲਾ ਨਹੀਂ ।੪।
So make friends with the Holy Saints, so that you may obtain a lasting place of rest. ||4||
ਮੀਤ ਸਾਜਨ ਸੁਤ ਬੰਧਪਾ ਕੋਊ ਹੋਤ ਨ ਸਾਥ ॥
ਹੇ ਭਾਈ! ਮਿੱਤਰ, ਸੱਜਣ, ਪੁੱਤਰ, ਰਿਸ਼ਤੇਦਾਰ—ਕੋਈ ਭੀ ਸਦਾ ਦੇ ਸਾਥੀ ਨਹੀਂ ਬਣ ਸਕਦੇ ।
Friends, acquaintances, children and relatives - none of these shall be your companion.
ਏਕੁ ਨਿਵਾਹੂ ਰਾਮ ਨਾਮ ਦੀਨਾ ਕਾ ਪ੍ਰਭੁ ਨਾਥ ॥੫॥
ਸਦਾ ਸਾਥ ਨਿਬਾਹੁਣ ਵਾਲਾ ਸਿਰਫ਼ ਉਸ ਪਰਮਾਤਮਾ ਦਾ ਨਾਮ ਹੀ ਹੈ ਜੇਹੜਾ ਗਰੀਬਾਂ ਦਾ ਰਾਖਾ ਹੈ ।੫।
The Lord's Name alone shall go with you; God is the Master of the meek. ||5||
ਚਰਨ ਕਮਲ ਬੋਹਿਥ ਭਏ ਲਗਿ ਸਾਗਰੁ ਤਰਿਓ ਤੇਹ ॥
ਹੇ ਭਾਈ! ਜਿਸ ਮਨੁੱਖ ਦੇ ਵਾਸਤੇ ਗੁਰੂ ਦੇ ਸੋਹਣੇ ਕੋਮਲ ਚਰਨ ਜਹਾਜ਼ ਬਣ ਗਏ ਉਹ ਇਹਨਾਂ ਚਰਨਾਂ ਵਿਚ ਜੁੜ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ
The Lord's Lotus Feet are the Boat; attached to Them, you shall cross over the world-ocean.
ਭੇਟਿਓ ਪੂਰਾ ਸਤਿਗੁਰੂ ਸਾਚਾ ਪ੍ਰਭ ਸਿਉ ਨੇਹ ॥੬॥
ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦਾ ਪਰਮਾਤਮਾ ਨਾਲ ਸਦਾ ਲਈ ਪੱਕਾ ਪਿਆਰ ਬਣ ਗਿਆ ।੬।
Meeting with the Perfect True Guru, I embrace True Love for God. ||6||
ਸਾਧ ਤੇਰੇ ਕੀ ਜਾਚਨਾ ਵਿਸਰੁ ਨ ਸਾਸਿ ਗਿਰਾਸਿ ॥
ਹੇ ਪ੍ਰਭੂ! ਤੇਰੇ ਸੇਵਕ ਦੀ (ਤੇਰੇ ਪਾਸੋਂ ਸਦਾ ਇਹੀ) ਮੰਗ ਹੈ ਕਿ ਸਾਹ ਲੈਂਦਿਆਂ ਰੋਟੀ ਖਾਂਦਿਆਂ ਕਦੇ ਭੀ ਨਾਹ ਵਿੱਸਰ ।
The prayer of Your Holy Saints is, "May I never forget You, for even one breath or morsel of food."
ਜੋ ਤੁਧੁ ਭਾਵੈ ਸੋ ਭਲਾ ਤੇਰੈ ਭਾਣੈ ਕਾਰਜ ਰਾਸਿ ॥੭॥
ਜੋ ਕੁਝ ਤੈਨੂੰ ਚੰਗਾ ਲੱਗਦਾ ਹੈ ਤੇਰੇ ਸੇਵਕ ਨੂੰ ਭੀ ਉਹੀ ਚੰਗਾ ਲੱਗਦਾ ਹੈ, ਤੇਰੀ ਰਜ਼ਾ ਵਿਚ ਤੁਰਿਆਂ ਤੇਰੇ ਸੇਵਕ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ।੭।
Whatever is pleasing to Your Will is good; by Your Sweet Will, my affairs are adjusted. ||7||
ਸੁਖ ਸਾਗਰ ਪ੍ਰੀਤਮ ਮਿਲੇ ਉਪਜੇ ਮਹਾ ਅਨੰਦ ॥
ਸਭ ਤੋਂ ਸ੍ਰੇਸ਼ਟ ਆਨੰਦ ਦੇ ਮਾਲਕ ਪ੍ਰਭੂ ਜੀ ਜਿਸ ਨੂੰ ਮਿਲਦੇ ਹਨ ਉਸ ਦੇ ਸਾਰੇ ਦੁੱਖ-ਕਲੇਸ਼ ਦੂਰ ਹੋ ਜਾਂਦੇ ਹਨ
I have met my Beloved, the Ocean of Peace, and Supreme Bliss has welled up within me.
ਕਹੁ ਨਾਨਕ ਸਭ ਦੁਖ ਮਿਟੇ ਪ੍ਰਭ ਭੇਟੇ ਪਰਮਾਨੰਦ ॥੮॥੧॥੨॥
ਹੇ ਨਾਨਕ! ਆਖ—ਸੁਖਾਂ ਦਾ ਸਮੁੰਦਰ ਪ੍ਰੀਤਮ-ਪ੍ਰਭੂ ਜੀ ਜਿਸ ਮਨੁੱਖ ਨੂੰ ਮਿਲ ਪੈਂਦੇ ਹਨ ਉਸ ਦੇ ਅੰਦਰ ਬੜਾ ਆਨੰਦ ਪੈਦਾ ਹੋ ਜਾਂਦਾ ਹੈ
Says Nanak, all my pains have been eradicated, meeting with God, the Lord of Supreme Bliss. ||8||1||2||