ਰਾਗੁ ਆਸਾ ਮਹਲਾ ੧ ਛੰਤ ਘਰੁ ੨
Raag Aasaa, First Mehl, Chhant, Second House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥
ਹੇ ਪ੍ਰਭੂ! ਮੈਂ ਜਿੱਥੇ ਭੀ ਜਾਂਦਾ ਹਾਂ ਤੂੰ ਸਭ ਥਾਂਈਂ ਮੌਜੂਦ ਹੈਂ, ਤੂੰ ਸਦਾ-ਥਿਰ ਰਹਿਣ ਵਾਲਾ ਹੈਂ, ਤੂੰ ਸਾਰੇ ਜਗਤ ਨੂੰ ਪੈਦਾ ਕਰਨ ਵਾਲਾ ਹੈਂ ।
You are everywhere, wherever I go, O True Creator Lord.
ਸਭਨਾ ਕਾ ਦਾਤਾ ਕਰਮ ਬਿਧਾਤਾ ਦੂਖ ਬਿਸਾਰਣਹਾਰੁ ਜੀਉ ॥
। ਤੂੰ ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ ਹੈਂ ਤੇ ਸਭ ਦੁੱਖਾਂ ਦਾ ਨਾਸ ਕਰਨ ਵਾਲਾ ਹੈਂ ।
You are the Giver of all, the Architect of Destiny, the Dispeller of distress.
ਦੂਖ ਬਿਸਾਰਣਹਾਰੁ ਸੁਆਮੀ ਕੀਤਾ ਜਾ ਕਾ ਹੋਵੈ ॥
ਜਿਸ ਪ੍ਰਭੂ ਦਾ ਕੀਤਾ ਹੀ ਸਭ ਕੁਝ ਹੰੁਦਾ ਹੈ ਉਹ ਸਭ ਦਾ ਮਾਲਕ ਹੈ ਉਹ ਸਭ ਦੇ ਦੁੱਖ ਨਾਸ ਕਰਨ ਦੇ ਸਮਰੱਥ ਹੈ ।
The Lord Master is the Dispeller of distress; all that happens is by His doing.
ਕੋਟ ਕੋਟੰਤਰ ਪਾਪਾ ਕੇਰੇ ਏਕ ਘੜੀ ਮਹਿ ਖੋਵੈ ॥
ਜੀਵਾਂ ਦੇ ਪਾਪਾਂ ਦੇ ਢੇਰਾਂ ਦੇ ਢੇਰ ਇਕ ਪਲਕ ਵਿਚ ਨਾਸ ਕਰ ਦੇਂਦਾ ਹੈ ।
Millions upon millions of sins, He destroys in an instant.
ਹੰਸ ਸਿ ਹੰਸਾ ਬਗ ਸਿ ਬਗਾ ਘਟ ਘਟ ਕਰੇ ਬੀਚਾਰੁ ਜੀਉ ॥
ਜੀਵ ਭਾਵੇਂ ਸ੍ਰੇਸ਼ਟ ਤੋਂ ਸ੍ਰੇਸ਼ਟ ਹੋਣ ਭਾਵੇਂ ਨਿਖਿੱਧ ਤੋਂ ਨਿਖਿੱਧ ਹੋਣ, ਪ੍ਰਭੂ ਹਰੇਕ ਦੀ ਸੰਭਾਲ ਕਰਦਾ ਹੈ ।
He calls a swan a swan, and a crane a crane; He contemplates each and every heart.
ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥੧॥
ਹੇ ਪ੍ਰਭੂ! ਮੈਂ ਜਿਥੇ ਭੀ ਜਾਂਦਾ ਹਾਂ, ਤੂੰ ਹਰ ਥਾਂ ਮੌਜੂਦ ਹੈਂ ਤੂੰ ਸਦਾ-ਥਿਰ ਰਹਿਣ ਵਾਲਾ ਹੈਂ, ਤੂੰ ਸਭ ਦਾ ਪੈਦਾ ਕਰਨ ਵਾਲਾ ਹੈਂ ।੧।
You are everywhere, wherever I go, O True Creator Lord. ||1||
ਜਿਨ੍ਹ ਇਕ ਮਨਿ ਧਿਆਇਆ ਤਿਨ੍ਹ ਸੁਖੁ ਪਾਇਆ ਤੇ ਵਿਰਲੇ ਸੰਸਾਰਿ ਜੀਉ ॥
ਜਿਨ੍ਹਾਂ ਮਨੁੱਖਾਂ ਨੇ ਇਕਾਗਰ ਹੋ ਕੇ ਪ੍ਰਭੂ ਨੂੰ ਸਿਮਰਿਆ ਹੈ ਉਹਨਾਂ ਨੇ ਆਤਮਕ ਆਨੰਦ ਮਾਣਿਆ ਹੈ, ਪਰ ਅਜੇਹੇ ਬੰਦੇ ਸੰਸਾਰ ਵਿਚ ਵਿਰਲੇ ਵਿਰਲੇ ਹਨ ।
Those who meditate on Him single-mindedly obtain peace; how rare are they in this world.
ਤਿਨ ਜਮੁ ਨੇੜਿ ਨ ਆਵੈ ਗੁਰ ਸਬਦੁ ਕਮਾਵੈ ਕਬਹੁ ਨ ਆਵਹਿ ਹਾਰਿ ਜੀਉ ॥
ਜੇਹੜਾ ਜੇਹੜਾ ਬੰਦਾ ਗੁਰੂ ਦਾ ਸ਼ਬਦ ਕਮਾਂਦਾ ਹੈ (ਭਾਵ ਗੁਰੂ ਦੇ ਸ਼ਬਦ ਅਨੁਸਾਰ ਜੀਵਨ ਬਣਾਂਦਾ ਹੈ) ਜਮ ਉਹਨਾਂ ਦੇ ਨੇੜੇ ਨਹੀਂ ਢੁਕਦਾ (ਉਹਨਾਂ ਨੂੰ ਮੌਤ ਦਾ ਡਰ ਪੋਹ ਨਹੀਂ ਸਕਦਾ) ਉਹ ਕਦੇ ਭੀ ਮਨੁੱਖਾ ਜਨਮ ਦੀ ਬਾਜ਼ੀ ਹਾਰ ਕੇ ਨਹੀਂ ਆਉਂਦੇ ।
The Messenger of Death does not draw near those who live the Guru's Teachings; they never return defeated.
ਤੇ ਕਬਹੁ ਨ ਹਾਰਹਿ ਹਰਿ ਹਰਿ ਗੁਣ ਸਾਰਹਿ ਤਿਨ੍ਹ ਜਮੁ ਨੇੜਿ ਨ ਆਵੈ ॥
ਜੇਹੜੇ ਮਨੁੱਖ ਪਰਮਾਤਮਾ ਦੇ ਗੁਣ ਹਿਰਦੇ ਵਿਚ ਵਸਾਂਦੇ ਹਨ, ਉਹ (ਵਿਕਾਰਾਂ ਦੇ ਟਾਕਰੇ ਤੇ) ਕਦੇ ਹਾਰਦੇ ਨਹੀਂ, ਆਤਮਕ ਮੌਤ ਉਹਨਾਂ ਦੇ ਨੇੜੇ ਨਹੀਂ ਢੁਕਦੀ ।
Those who appreciate the Glorious Praises of the Lord, Har, Har, never suffer defeat; the Messenger of Death does not even approach them.
ਜੰਮਣੁ ਮਰਣੁ ਤਿਨ੍ਹਾ ਕਾ ਚੂਕਾ ਜੋ ਹਰਿ ਲਾਗੇ ਪਾਵੈ ॥
ਜੇਹੜੇ ਬੰਦੇ ਪਰਮਾਤਮਾ ਦੀ ਚਰਨੀਂ ਲੱਗਦੇ ਹਨ ਉਹਨਾਂ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ ।
Birth and death are ended for those who are attached to the feet of the Lord.
ਗੁਰਮਤਿ ਹਰਿ ਰਸੁ ਹਰਿ ਫਲੁ ਪਾਇਆ ਹਰਿ ਹਰਿ ਨਾਮੁ ਉਰ ਧਾਰਿ ਜੀਉ ॥
ਗੁਰੂ ਦੀ ਮਤਿ ਲੈ ਕੇ ਜਿਨ੍ਹਾਂ ਨੇ ਪ੍ਰਭੂ-ਨਾਮ ਦਾ ਰਸ ਚੱਖਿਆ ਹੈ, ਨਾਮ-ਫਲ ਪ੍ਰਾਪਤ ਕੀਤਾ ਹੈ, ਪ੍ਰਭੂ ਦਾ ਨਾਮ ਹਿਰਦੇ ਵਿਚ ਟਿਕਾਇਆ ਹੈ,
Through the Guru's Teachings, they obtain the sublime essence of the Lord, and the fruit of the Lord; they enshrine the Name of the Lord, Har, Har, in their hearts.
ਜਿਨ੍ਹ ਇਕ ਮਨਿ ਧਿਆਇਆ ਤਿਨ੍ਹ ਸੁਖੁ ਪਾਇਆ ਤੇ ਵਿਰਲੇ ਸੰਸਾਰਿ ਜੀਉ ॥੨॥
ਇਕਾਗਰ ਹੋ ਕੇ ਪ੍ਰਭੂ ਨੂੰ ਸਿਮਰਿਆ ਹੈ ਉਹਨਾਂ ਨੇ ਆਤਮਕ ਆਨੰਦ ਮਾਣਿਆ ਹੈ । ਪਰ ਅਜੇਹੇ ਬੰਦੇ ਜਗਤ ਵਿਚ ਵਿਰਲੇ ਵਿਰਲੇ ਹੀ ਹਨ ।੨।
Those who meditate on Him single-mindedly obtain peace; how rare are they in this world. ||2||
ਜਿਨਿ ਜਗਤੁ ਉਪਾਇਆ ਧੰਧੈ ਲਾਇਆ ਤਿਸੈ ਵਿਟਹੁ ਕੁਰਬਾਣੁ ਜੀਉ ॥
ਮੈਂ ਉਸ ਪ੍ਰਭੂ ਤੋਂ ਸਦਕੇ ਹਾਂ ਜਿਸ ਨੇ ਜਗਤ ਪੈਦਾ ਕੀਤਾ ਹੈ ਤੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾ ਦਿਤਾ ਹੈ ।
He who created the world and assigned all to their tasks - unto Him I am a sacrifice.
ਤਾ ਕੀ ਸੇਵ ਕਰੀਜੈ ਲਾਹਾ ਲੀਜੈ ਹਰਿ ਦਰਗਹ ਪਾਈਐ ਮਾਣੁ ਜੀਉ ॥
(ਹੇ ਭਾਈ!) ਉਸ ਪ੍ਰਭੂ ਦੀ ਸੇਵਾ ਭਗਤੀ ਕਰਨੀ ਚਾਹੀਦੀ ਹੈ, ਇਹੀ ਲਾਭ ਜਗਤ ਵਿਚੋਂ ਖੱਟਣਾ ਚਾਹੀਦਾ ਹੈ, (ਇਸ ਤਰ੍ਹਾਂ) ਪ੍ਰਭੂ ਦੀ ਦਰਗਾਹ ਵਿਚ ਆਦਰ ਮਿਲਦਾ ਹੈ ।
So serve Him, and gather profit, and you shall obtain honor in the Court of the Lord.
ਹਰਿ ਦਰਗਹ ਮਾਨੁ ਸੋਈ ਜਨੁ ਪਾਵੈ ਜੋ ਨਰੁ ਏਕੁ ਪਛਾਣੈ ॥
ਉਹੀ ਮਨੁੱਖ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ ਜੇਹੜਾ ਇਕ ਪਰਮਾਤਮਾ ਨੂੰ (ਆਪਣੇ ਅੰਗ-ਸੰਗ) ਪਛਾਣਦਾ ਹੈ ।
That humble being, who recognizes the One Lord alone, obtains honor in the Court of the Lord.
ਓਹੁ ਨਵ ਨਿਧਿ ਪਾਵੈ ਗੁਰਮਤਿ ਹਰਿ ਧਿਆਵੈ ਨਿਤ ਹਰਿ ਗੁਣ ਆਖਿ ਵਖਾਣੈ ॥
ਜੇਹੜਾ ਮਨੁੱਖ ਗੁਰੂ ਦੀ ਮਤਿ ਲੈ ਕੇ ਪ੍ਰਭੂ ਦਾ ਸਿਮਰਨ ਕਰਦਾ ਹੈ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ ਉਹ (ਮਾਨੋ) ਜਗਤ ਦੇ ਨੌ ਹੀ ਖ਼ਜ਼ਾਨੇ ਹਾਸਲ ਕਰਦਾ ਹੈ ।
One who meditates on the Lord, through the Guru's Teachings, obtains the nine treasures; he chants and repeats continually the Glorious Praises of the Lord.
ਅਹਿਨਿਸਿ ਨਾਮੁ ਤਿਸੈ ਕਾ ਲੀਜੈ ਹਰਿ ਊਤਮੁ ਪੁਰਖੁ ਪਰਧਾਨੁ ਜੀਉ ॥
(ਹੇ ਭਾਈ!) ਦਿਨ ਰਾਤ ਉਸ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ ਜੋ ਸਭ ਤੋਂ ਸ੍ਰੇਸ਼ਟ ਹੈ ਜੋ ਸਭ ਵਿਚ ਵਿਆਪਕ ਹੈ ਜੋ ਸਭ ਤੋਂ ਵੱਡਾ ਹੈ ।
Day and night, take the Naam, the Name of the Lord, the most sublime Primal Being.
ਜਿਨਿ ਜਗਤੁ ਉਪਾਇਆ ਧੰਧੈ ਲਾਇਆ ਹਉ ਤਿਸੈ ਵਿਟਹੁ ਕੁਰਬਾਨੁ ਜੀਉ ॥੩॥
ਮੈਂ ਉਸ ਪਰਮਾਤਮਾ ਤੋਂ ਸਦਕੇ ਜਾਂਦਾ ਹਾਂ ਜਿਸ ਨੇ ਜਗਤ ਪੈਦਾ ਕੀਤਾ ਹੈ ਤੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾ ਰੱਖਿਆ ਹੈ ।੩।
The One who created the world and assigned all to their tasks - I am a sacrifice to Him. ||3||
ਨਾਮੁ ਲੈਨਿ ਸਿ ਸੋਹਹਿ ਤਿਨ ਸੁਖ ਫਲ ਹੋਵਹਿ ਮਾਨਹਿ ਸੇ ਜਿਣਿ ਜਾਹਿ ਜੀਉ ॥
ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ ਉਹ (ਲੋਕ ਪਰਲੋਕ ਵਿਚ) ਸੋਭਾ ਪਾਂਦੇ ਹਨ, ਉਹਨਾਂ ਨੂੰ ਆਤਮਕ ਆਨੰਦ-ਰੂਪ ਫਲ ਮਿਲਦਾ ਹੈ, (ਹਰ ਥਾਂ) ਆਦਰ ਪਾਂਦੇ ਹਨ, ਉਹ (ਮਨੁੱਖਾ-ਜਨਮ ਦੀ ਬਾਜ਼ੀ) ਜਿੱਤ ਕੇ (ਇਥੋਂ) ਜਾਂਦੇ ਹਨ ।
Those who chant the Naam look beautiful; they obtain the fruit of peace. Those who believe in the Name win the game of life.
ਤਿਨ ਫਲ ਤੋਟਿ ਨ ਆਵੈ ਜਾ ਤਿਸੁ ਭਾਵੈ ਜੇ ਜੁਗ ਕੇਤੇ ਜਾਹਿ ਜੀਉ ॥
ਉਹਨਾਂ ਨੂੰ (ਆਤਮਕ ਸੁਖ ਦਾ) ਫਲ ਇਤਨਾ ਮਿਲਦਾ ਹੈ ਕਿ ਪਰਮਾਤਮਾ ਦੀ ਰਜ਼ਾ ਅਨੁਸਾਰ ਉਹ ਕਦੇ ਭੀ ਘਟਦਾ ਨਹੀਂ ਚਾਹੇ ਅਨੇਕਾਂ ਜੁਗ ਬੀਤ ਜਾਣ ।
Their blessings are not exhausted, if it pleases the Lord, even though numerous ages may pass.
ਜੇ ਜੁਗ ਕੇਤੇ ਜਾਹਿ ਸੁਆਮੀ ਤਿਨ ਫਲ ਤੋਟਿ ਨ ਆਵੈ ॥
ਹੇ ਪ੍ਰਭੂ-ਸੁਆਮੀ! ਚਾਹੇ ਅਨੇਕਾਂ ਹੀ ਜੁਗ ਬੀਤ ਜਾਣ ਸਿਮਰਨ ਕਰਨ ਵਾਲਿਆਂ ਨੂੰ ਆਤਮਕ ਆਨੰਦ ਦਾ ਮਿਲਿਆ ਫਲ ਕਦੇ ਭੀ ਘਟਦਾ ਨਹੀਂ ।
Even though numerous ages may pass, O Lord Master, their blessings are not exhausted.
ਤਿਨ੍ਹ ਜਰਾ ਨ ਮਰਣਾ ਨਰਕਿ ਨ ਪਰਣਾ ਜੋ ਹਰਿ ਨਾਮੁ ਧਿਆਵੈ ॥
ਜੇਹੜਾ ਜੇਹੜਾ ਬੰਦਾ ਹਰੀ ਦਾ ਨਾਮ ਸਿਮਰਦਾ ਹੈ ਉਹਨਾਂ ਨੂੰ ਪ੍ਰਾਪਤ ਹੋਈ ਉੱਚੀ ਆਤਮਕ ਅਵਸਥਾ ਨੂੰ ਨਾਹ ਬੁਢੇਪਾ ਆਉਂਦਾ ਹੈ ਨਾਹ ਮੌਤ ਆਉਂਦੀ ਹੈ, ਉਹ ਕਦੇ ਨਰਕ ਵਿਚ ਨਹੀਂ ਪੈਂਦੇ ।
They do not age, they do not die and fall into hell, if they meditate on the Naam, the Name of the Lord.
ਹਰਿ ਹਰਿ ਕਰਹਿ ਸਿ ਸੂਕਹਿ ਨਾਹੀ ਨਾਨਕ ਪੀੜ ਨ ਖਾਹਿ ਜੀਉ ॥
ਹੇ ਨਾਨਕ! ਜੇਹੜੇ ਬੰਦੇ ਪਰਮਾਤਮਾ ਦਾ ਸਿਮਰਨ ਕਰਦੇ ਹਨ ਉਹ ਕਦੇ ਸੁੱਕਦੇ ਨਹੀਂ ਹਨ (ਭਾਵ, ਉਹਨਾਂ ਦਾ ਅੰਦਰਲਾ ਆਤਮਕ ਖੇੜਾ ਕਦੇ ਸੁੱਕਦਾ ਨਹੀਂ) ਉਹ ਕਦੇ ਦੁੱਖੀ ਨਹੀਂ ਹੁੰਦੇ ।
Those who chant the Lord's Name, Har, Har, do not wither, O Nanak; they are not afflicted by pain.
ਨਾਮੁ ਲੈਨ੍ਹਿ ਸਿ ਸੋਹਹਿ ਤਿਨ੍ਹ ਸੁਖ ਫਲ ਹੋਵਹਿ ਮਾਨਹਿ ਸੇ ਜਿਣਿ ਜਾਹਿ ਜੀਉ ॥੪॥੧॥੪॥
ਜੇਹੜੇ ਮਨੁੱਖ ਨਾਮ ਸਿਮਰਦੇ ਹਨ ਉਹ (ਲੋਕ- ਪਰਲੋਕ ਵਿਚ) ਸੋਭਾ ਪਾਂਦੇ ਹਨ, ਉਹਨਾਂ ਨੂੰ ਆਤਮਕ ਆਨੰਦ-ਰੂਪ ਫਲ ਮਿਲਦਾ ਹੈ, ਉਹ (ਹਰ ਥਾਂ) ਆਦਰ ਪਾਂਦੇ ਹਨ, ਉਹ (ਮਨੁੱਖਾ ਜਨਮ ਦੀ ਬਾਜ਼ੀ) ਜਿੱਤ ਕੇ (ਇਥੋਂ) ਜਾਂਦੇ ਹਨ ।੪।੧।੪।
Those who chant the Naam look beautiful; they obtain the fruit of peace. Those who believe in the Name win the game of life. ||4||1||4||