ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਆਸਾ ਮਹਲਾ ੧ ਛੰਤ ਘਰੁ ੩ ॥
Aasaa, First Mehl, Chhant, Third House:
ਤੂੰ ਸੁਣਿ ਹਰਣਾ ਕਾਲਿਆ ਕੀ ਵਾੜੀਐ ਰਾਤਾ ਰਾਮ ॥
ਹੇ ਕਾਲੇ ਹਰਣ! (ਹੇ ਕਾਲੇ ਹਰਣ ਵਾਂਗ ਸੰਸਾਰ-ਬਨ ਵਿਚ ਬੇ-ਪਰਵਾਹ ਹੋ ਕੇ ਚੰੁਗੀਆਂ ਮਾਰਨ ਵਾਲੇ ਮਨ!) ਤੂੰ (ਮੇਰੀ ਗੱਲ) ਸੁਣ! ਤੂੰ ਇਸ (ਜਗਤ-) ਫੁਲਵਾੜੀ ਵਿਚ ਕਿਉਂ ਮਸਤ ਹੋ ਰਿਹਾ ਹੈਂ?
Listen, O black deer: why are you so attached to the orchard of passion?
ਬਿਖੁ ਫਲੁ ਮੀਠਾ ਚਾਰਿ ਦਿਨ ਫਿਰਿ ਹੋਵੈ ਤਾਤਾ ਰਾਮ ॥
(ਇਸ ਫੁਲਵਾੜੀ ਦਾ) ਫਲ ਜ਼ਹਰ ਹੈ, (ਭਾਵ, ਆਤਮਕ ਮੌਤ ਪੈਦਾ ਕਰਦਾ ਹੈ) ਇਹ ਥੋੜੇ ਦਿਨ ਹੀ ਸੁਆਦਲਾ ਲੱਗਦਾ ਹੈ, ਫਿਰ ਇਹ ਦੁਖਦਾਈ ਬਣ ਜਾਂਦਾ ਹੈ ।
The fruit of sin is sweet for only a few days, and then it grows hot and bitter.
ਫਿਰਿ ਹੋਇ ਤਾਤਾ ਖਰਾ ਮਾਤਾ ਨਾਮ ਬਿਨੁ ਪਰਤਾਪਏ ॥
ਜਿਸ ਵਿਚ ਤੂੰ ਇਤਨਾ ਮਸਤ ਹੈਂ ਇਹ ਆਖ਼ਰ ਦੁੱਖਦਾਈ ਹੋ ਜਾਂਦਾ ਹੈ । ਪਰਮਾਤਮਾ ਦੇ ਨਾਮ ਤੋਂ ਬਿਨਾ ਇਹ ਬਹੁਤ ਦੁੱਖ ਦੇਂਦਾ ਹੈ ।
That fruit which intoxicated you has now become bitter and painful, without the Naam.
ਓਹੁ ਜੇਵ ਸਾਇਰ ਦੇਇ ਲਹਰੀ ਬਿਜੁਲ ਜਿਵੈ ਚਮਕਏ ॥
(ਉਂਝ ਹੈ ਭੀ ਇਹ ਥੋੜਾ ਸਮਾ ਰਹਿਣ ਵਾਲਾ) ਜਿਵੇਂ ਸਮੁੰਦਰ ਲਹਿਰਾਂ ਮਾਰਦਾ ਹੈ ਜਾਂ ਜਿਵੇਂ ਬਿਜਲੀ ਲਿਸ਼ਕ ਮਾਰਦੀ ਹੈ ।
It is temporary, like the waves on the sea, and the flash of lightning.
ਹਰਿ ਬਾਝੁ ਰਾਖਾ ਕੋਇ ਨਾਹੀ ਸੋਇ ਤੁਝਹਿ ਬਿਸਾਰਿਆ ॥
ਪਰਮਾਤਮਾ (ਦੇ ਨਾਮ) ਤੋਂ ਬਿਨਾ ਹੋਰ ਕੋਈ (ਸਦਾ ਨਾਲ ਨਿਭਣ ਵਾਲਾ) ਰਾਖਾ ਨਹੀਂ (ਹੇ ਹਰਨ ਵਾਂਗ ਚੁੰਗੀਆਂ ਮਾਰਨ ਵਾਲੇ ਮਨ!) ਉਸ ਨੂੰ ਤੂੰ ਭੁਲਾਈ ਬੈਠਾ ਹੈਂ ।
Without the Lord, there is no other protector, but you have forgotten Him.
ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਹਰਣਾ ਕਾਲਿਆ ॥੧॥
ਨਾਨਕ ਆਖਦੇ ਹਨ—ਹੇ ਕਾਲੇ ਹਰਨ! ਹੇ ਮਨ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਸਿਮਰ, ਨਹੀਂ ਤਾਂ (ਇਸ ਜਗਤ-ਫੁਲਵਾੜੀ ਵਿਚ ਮਸਤ ਹੋ ਕੇ) ਤੂੰ ਆਪਣੀ ਆਤਮਕ ਮੌਤ ਸਹੇੜ ਲਏਂਗਾ ।੧।
Nanak speaks the Truth. Reflect upon it, O mind; you shall die, O black deer. ||1||
ਭਵਰਾ ਫੂਲਿ ਭਵੰਤਿਆ ਦੁਖੁ ਅਤਿ ਭਾਰੀ ਰਾਮ ॥
ਹੇ (ਹਰੇਕ) ਫੁੱਲ ਉੱਤੇ ਉੱਡਣ ਵਾਲੇ ਭੌਰੇ (ਮਨ!) (ਫੁੱਲ ਫੁੱਲ ਦੀ ਸੁਗੰਧੀ ਲੈਂਦੇ ਫਿਰਨ ਵਿਚੋਂ) ਬੜਾ ਭਾਰੀ ਦੁੱਖ ਨਿਕਲਦਾ ਹੈ ।
O bumble bee, you wander among the flowers, but terrible pain awaits you.
ਮੈ ਗੁਰੁ ਪੂਛਿਆ ਆਪਣਾ ਸਾਚਾ ਬੀਚਾਰੀ ਰਾਮ ॥
ਮੈਂ ਆਪਣੇ ਗੁਰੂ ਪਾਸੋਂ ਪੁੱਛਿਆ ਹੈ ਜੇਹੜਾ ਸਦਾ-ਥਿਰ ਪ੍ਰਭੂ ਨੂੰ ਸਦਾ ਆਪਣੇ ਵਿਚਾਰ-ਮੰਡਲ ਵਿਚ ਟਿਕਾਈ ਰੱਖਦਾ ਹੈ ।
I have asked my Guru for true understanding.
ਬੀਚਾਰਿ ਸਤਿਗੁਰੁ ਮੁਝੈ ਪੂਛਿਆ ਭਵਰੁ ਬੇਲੀ ਰਾਤਓ ॥
(ਹੇ ਭੌਰੇ ਮਨ! ਤੇਰੀ ਇਹ ਹਾਲਤ) ਵਿਚਾਰ ਕੇ ਮੈਂ ਗੁਰੂ ਤੋਂ ਪੁੱਛਿਆ ਹੈ ਕਿ ਇਹ ਮਨ-ਭੌਰਾ ਤਾਂ ਵੇਲਾਂ ਫੁੱਲਾਂ ਉਤੇ (ਦੁਨੀਆ ਦੇ ਸੰੁਦਰ ਪਦਾਰਥਾਂ ਦੇ ਰਸਾਂ ਵਿਚ) ਮਸਤ ਹੋ ਰਿਹਾ ਹੈ (ਇਸ ਦਾ ਕੀਹ ਬਣੇਗਾ?
I have asked my True Guru for understanding about the bumble bee, who is so involved with the flowers of the garden.
ਸੂਰਜੁ ਚੜਿਆ ਪਿੰਡੁ ਪੜਿਆ ਤੇਲੁ ਤਾਵਣਿ ਤਾਤਓ ॥
ਮੈਨੂੰ ਗੁਰੂ ਨੇ ਮਤਿ ਦਿੱਤੀ ਹੈ ਕਿ) ਜਦੋਂ ਜ਼ਿੰਦਗੀ ਦੀ ਰਾਤ ਮੁੱਕ ਜਾਂਦੀ ਹੈ (ਜਦੋਂ ਦਿਨ ਚੜ੍ਹ ਪੈਂਦਾ ਹੈ) ਇਹ ਸਰੀਰ ਢਹਿ ਢੇਰੀ ਹੋ ਜਾਂਦਾ ਹੈ (ਵਿਕਾਰਾਂ ਵਿਚ ਫਸੇ ਰਹਿਣ ਕਰਕੇ ਜੀਵ ਇਉਂ ਦੁਖੀ ਹੰੁਦਾ ਹੈਂ ਜਿਵੇਂ) ਤੇਲ ਤਾਉੜੀ ਵਿਚ ਪਾ ਕੇ ਡਾਇਆ ਜਾਂਦਾ ਹੈ ।
When the sun rises, the body will fall, and it will be cooked in hot oil.
ਜਮ ਮਗਿ ਬਾਧਾ ਖਾਹਿ ਚੋਟਾ ਸਬਦ ਬਿਨੁ ਬੇਤਾਲਿਆ ॥
ਹੇ (ਦੁਨੀਆ ਦੇ ਪਦਾਰਥਾਂ ਵਿਚ ਮਸਤ ਹੋਏ) ਭੂਤ! ਸਤਿਗੁਰੂ ਦੇ ਸ਼ਬਦ ਤੋਂ ਖੁੰਝ ਕੇ ਤੂੰ ਜਮਰਾਜ ਦੇ ਰਸਤੇ ਵਿਚ ਬੱਝਾ ਹੋਇਆ ਚੋਟਾਂ ਖਾਵੇਂਗਾ ।
You shall be bound and beaten on the road of Death, without the Word of the Shabad, O madman.
ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਭਵਰਾ ਕਾਲਿਆ ॥੨॥
ਨਾਨਕ ਆਖਦੇ ਹਨ—ਹੇ ਮੇਰੇ ਮਨ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਸਿਮਰ, ਨਹੀਂ ਤਾਂ ਭੌਰੇ (ਵਾਂਗ ਫੁੱਲਾਂ ਦੇ ਮਸਤ ਹੋਏ ਮਨ!) ਆਤਮਕ ਮੌਤ ਸਹੇੜ ਲਏਂਗਾ ।੨।
Nanak speaks the Truth. Reflect upon it, O mind; you shall die, O bumble bee. ||2||
ਮੇਰੇ ਜੀਅੜਿਆ ਪਰਦੇਸੀਆ ਕਿਤੁ ਪਵਹਿ ਜੰਜਾਲੇ ਰਾਮ ॥
ਹੇ ਮੇਰੇ ਪਰਦੇਸੀ ਜੀਵਾਤਮਾ! ਤੂੰ ਕਿਉਂ (ਮਾਇਆ ਦੇ) ਜੰਜਾਲ ਵਿਚ ਫਸ ਰਿਹਾ ਹੈਂ?
O my stranger soul, why do you fall into entanglements?
ਸਾਚਾ ਸਾਹਿਬੁ ਮਨਿ ਵਸੈ ਕੀ ਫਾਸਹਿ ਜਮ ਜਾਲੇ ਰਾਮ ॥
ਜੇ ਸਦਾ-ਥਿਰ ਰਹਿਣ ਵਾਲਾ ਮਾਲਕ ਤੇਰੇ ਮਨ ਵਿਚ ਵੱਸਦਾ ਹੋਵੇ ਤਾਂ ਤੂੰ (ਮਾਇਆ ਦੇ ਮੋਹ-ਰੂਪ) ਜਮ ਦੇ ਖਿਲਾਰੇ ਹੋਏ ਜਾਲ ਵਿਚ ਕਿਉਂ ਫਸੇਂ?
The True Lord abides within your mind; why are you trapped by the noose of Death?
ਮਛੁਲੀ ਵਿਛੁੰਨੀ ਨੈਣ ਰੁੰਨੀ ਜਾਲੁ ਬਧਿਕਿ ਪਾਇਆ ॥
(ਹੇ ਮੇਰੀ ਜਿੰਦੇ! ਵੇਖ) ਜਦੋਂ ਸ਼ਿਕਾਰੀ ਨੇ (ਪਾਣੀ ਵਿਚ) ਜਾਲ ਪਾਇਆ ਹੰੁਦਾ ਹੈ ਤੇ ਮੱਛੀ (ਭਿੱਤੀ ਦੇ ਲੱਬ ਵਿਚ ਫਸ ਕੇ ਜਾਲ ਵਿਚ ਫਸ ਜਾਂਦੀ ਹੈ ਤੇ ਪਾਣੀ ਤੋਂ) ਵਿਛੁੜ ਜਾਂਦੀ ਹੈ ਤਦੋਂ ਅੱਖਾਂ ਭਰ ਕੇ ਰੋਂਦੀ ਹੈ
The fish leaves the water with tearful eyes, when the fisherman casts his net.
ਸੰਸਾਰੁ ਮਾਇਆ ਮੋਹੁ ਮੀਠਾ ਅੰਤਿ ਭਰਮੁ ਚੁਕਾਇਆ ॥
(ਇਸੇ ਤਰ੍ਹਾਂ ਜੀਵ ਨੂੰ) ਇਹ ਜਗਤ ਮਿੱਠਾ ਲੱਗਦਾ ਹੈ, ਮਾਇਆ ਦਾ ਮੋਹ ਮਿੱਠਾ ਲੱਗਦਾ ਹੈ, ਪਰ (ਫਸ ਕੇ) ਅੰਤ ਵੇਲੇ ਇਹ ਭੁਲੇਖਾ ਦੂਰ ਹੰੁਦਾ ਹੈ (ਜਦੋਂ ਜਿੰਦ ਦੁੱਖਾਂ ਦੇ ਮੂੰਹ ਆਉਂਦੀ ਹੈ ਤੇ ਮਾਇਕ ਪਦਾਰਥ ਭੀ ਸਾਥ ਛੱਡ ਜਾਂਦੇ ਹਨ) ।
The love of Maya is sweet to the world, but in the end, this delusion is dispelled.
ਭਗਤਿ ਕਰਿ ਚਿਤੁ ਲਾਇ ਹਰਿ ਸਿਉ ਛੋਡਿ ਮਨਹੁ ਅੰਦੇਸਿਆ ॥
ਹੇ ਮੇਰੀ ਜਿੰਦੇ! ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜ ਕੇ ਭਗਤੀ ਕਰ ਕੇ ਇਸ ਤਰ੍ਹਾਂ ਆਪਣੇ ਮਨ ਵਿਚੋਂ ਫ਼ਿਕਰ-ਅੰਦੇਸ਼ੇ ਦੂਰ ਕਰ ਲੈ ।
So perform devotional worship, link your consciousness to the Lord, and dispel anxiety from your mind.
ਸਚੁ ਕਹੈ ਨਾਨਕੁ ਚੇਤਿ ਰੇ ਮਨ ਜੀਅੜਿਆ ਪਰਦੇਸੀਆ ॥੩॥
ਨਾਨਕ ਆਖਦੇ ਹਨ—ਹੇ ਮੇਰੇ ਪਰਦੇਸੀ ਜੀਊੜੇ! ਹੇ ਮੇਰੇ ਮਨ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਸਿਮਰ ।੩।
Nanak speaks the Truth; focus your consciousness on the Lord, O my stranger soul. ||3||
ਨਦੀਆ ਵਾਹ ਵਿਛੁੰਨਿਆ ਮੇਲਾ ਸੰਜੋਗੀ ਰਾਮ ॥
ਨਦੀਆਂ ਤੋਂ ਵਿਛੁੜੇ ਹੋਏ ਵਹਣਾਂ ਦਾ (ਨਦੀਆਂ ਨਾਲ ਮੁੜ) ਮੇਲ ਭਾਗਾਂ ਨਾਲ ਹੀ ਹੰੁਦਾ ਹੈ (ਮਾਇਆ ਦੇ ਮੋਹ ਵਿਚ ਫਸ ਕੇ ਪ੍ਰਭੂ ਨਾਲੋਂ ਵਿਛੁੜੇ ਜੀਵ ਮੁੜ ਭਾਗਾਂ ਨਾਲ ਹੀ ਮਿਲਦੇ ਹਨ) ।
The rivers and streams which separate may sometime be united again.
ਜੁਗੁ ਜੁਗੁ ਮੀਠਾ ਵਿਸੁ ਭਰੇ ਕੋ ਜਾਣੈ ਜੋਗੀ ਰਾਮ ॥
ਜੇਹੜਾ ਕੋਈ ਵਿਰਲਾ ਮਨੁੱਖ ਪ੍ਰਭੂ-ਚਰਨਾਂ ਵਿਚ ਜੁੜਦਾ ਹੈ ਉਹ ਸਮਝ ਲੈਂਦਾ ਹੈ ਕਿ ਮਾਇਆ ਦਾ ਮੋਹ ਹੈ ਤਾਂ ਮਿੱਠਾ ਪਰ ਸਦਾ ਜ਼ਹਰ ਨਾਲ ਭਰਿਆ ਰਹਿੰਦਾ ਹੈ (ਤੇ ਜੀਵ ਨੂੰ ਆਤਮਕ ਮੌਤੇ ਮਾਰ ਦੇਂਦਾ ਹੈ) । ਅਜੇਹਾ ਕੋਈ ਵਿਰਲਾ ਬੰਦਾ ਜਿਸ ਨੇ ਆਪਣੇ ਗੁਰੂ ਨੂੰ ਚੇਤੇ ਰੱਖਿਆ ਹੈ
In age after age, that which is sweet, is full of poison; how rare is the Yogi who understands this.
ਕੋਈ ਸਹਜਿ ਜਾਣੈ ਹਰਿ ਪਛਾਣੈ ਸਤਿਗੁਰੂ ਜਿਨਿ ਚੇਤਿਆ ॥
ਆਤਮਕ ਅਡੋਲਤਾ ਵਿਚ ਟਿਕ ਕੇ ਇਸੇ ਅਸਲੀਅਤ ਨੂੰ ਸਮਝਦਾ ਹੈ ਤੇ ਪਰਮਾਤਮਾ ਨਾਲ ਸਾਂਝ ਪਾਂਦਾ ਹੈ ।
That rare person who centers his consciousness on the True Guru, knows intuitively and realizes the Lord.
ਬਿਨੁ ਨਾਮ ਹਰਿ ਕੇ ਭਰਮਿ ਭੂਲੇ ਪਚਹਿ ਮੁਗਧ ਅਚੇਤਿਆ ॥
ਪਰਮਾਤਮਾ ਦੇ ਨਾਮ ਤੋਂ ਬਿਨਾ ਮਾਇਆ ਦੇ ਮੋਹ ਦੀ ਭਟਕਣਾ ਵਿਚ ਕੁਰਾਹੇ ਪੈ ਕੇ ਅਨੇਕਾਂ ਮੂਰਖ ਗ਼ਾਫ਼ਿਲ ਜੀਵ ਖ਼ੁਆਰ ਹੰੁਦੇ ਹਨ ।
Without the Naam, the Name of the Lord, the thoughtless fools wander in doubt, and are ruined.
ਹਰਿ ਨਾਮੁ ਭਗਤਿ ਨ ਰਿਦੈ ਸਾਚਾ ਸੇ ਅੰਤਿ ਧਾਹੀ ਰੁੰਨਿਆ ॥
ਜੇਹੜੇ ਬੰਦੇ ਪਰਮਾਤਮਾ ਦਾ ਨਾਮ ਨਹੀਂ ਸਿਮਰਦੇ, ਪ੍ਰਭੂ ਦੀ ਭਗਤੀ ਨਹੀਂ ਕਰਦੇ, ਆਪਣੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਨੂੰ ਨਹੀਂ ਵਸਾਂਦੇ, ਉਹ ਆਖ਼ਰ ਢਾਹਾਂ ਮਾਰ ਮਾਰ ਕੇ ਰੋਂਦੇ ਹਨ ।
Those whose hearts are not touched by devotional worship and the Name of the True Lord, shall weep and wail loudly in the end.
ਸਚੁ ਕਹੈ ਨਾਨਕੁ ਸਬਦਿ ਸਾਚੈ ਮੇਲਿ ਚਿਰੀ ਵਿਛੁੰਨਿਆ ॥੪॥੧॥੫॥
ਨਾਨਕ ਆਖਦੇ ਹਨ—ਸਦਾ-ਥਿਰ ਪ੍ਰਭੂ ਆਪਣੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੋੜ ਕੇ ਚਿਰਾਂ ਤੋਂ ਵਿਛੁੜੇ ਜੀਵਾਂ ਨੂੰ (ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ ।੪।
Nanak speaks the Truth; through the True Word of the Shabad, those long separated from the Lord, are united once again. ||4||1||5||