ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਆਸਾ ਮਹਲਾ ੩ ਛੰਤ ਘਰੁ ੧ ॥
Aasaa, Third Mehl, Chhant, First House:
ਹਮ ਘਰੇ ਸਾਚਾ ਸੋਹਿਲਾ ਸਾਚੈ ਸਬਦਿ ਸੁਹਾਇਆ ਰਾਮ ॥
(ਹੇ ਸਖੀ!) ਮੇਰੇ (ਹਿਰਦੇ-) ਘਰ ਵਿਚ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਹੋ ਰਿਹਾ ਹੈ, ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਗੁਰ-ਸ਼ਬਦ ਨੇ (ਮੇਰੇ ਹਿਰਦੇ-ਘਰ ਨੂੰ) ਸੋਹਣਾ ਬਣਾ ਦਿੱਤਾ ਹੈ ।
Within my home, the true wedding songs of rejoicing are sung; my home is adorned with the True Word of the Shabad.
ਧਨ ਪਿਰ ਮੇਲੁ ਭਇਆ ਪ੍ਰਭਿ ਆਪਿ ਮਿਲਾਇਆ ਰਾਮ ॥
(ਹੇ ਸਖੀ! ਉਸ) ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੁੰਦਾ ਹੈ ਜਿਸ ਨੂੰ ਪ੍ਰਭੂ ਨੇ ਆਪ ਹੀ (ਆਪਣੇ ਚਰਨਾਂ ਵਿਚ) ਜੋੜ ਲਿਆ ।
The soul-bride has met her Husband Lord; God Himself has consummated this union.
ਪ੍ਰਭਿ ਆਪਿ ਮਿਲਾਇਆ ਸਚੁ ਮੰਨਿ ਵਸਾਇਆ ਕਾਮਣਿ ਸਹਜੇ ਮਾਤੀ ॥
ਪ੍ਰਭੂ ਨੇ ਜਿਸ ਜੀਵ-ਇਸਤ੍ਰੀ ਨੂੰ ਆਪ (ਆਪਣੇ ਚਰਨਾਂ ਵਿਚ) ਜੋੜਿਆ, ਆਪਣਾ ਸਦਾ-ਥਿਰ ਨਾਮ ਉਸ ਦੇ ਮਨ ਵਿਚ ਵਸਾ ਦਿੱਤਾ, ਉਹ ਜੀਵ-ਇਸਤ੍ਰੀ (ਫਿਰ) ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ ।
God Himself has consummated this union; the soul-bride enshrines Truth within her mind, intoxicated with peaceful poise.
ਗੁਰ ਸਬਦਿ ਸੀਗਾਰੀ ਸਚਿ ਸਵਾਰੀ ਸਦਾ ਰਾਵੇ ਰੰਗਿ ਰਾਤੀ ॥
। ਗੁਰੂ ਦੇ ਸ਼ਬਦ ਨੇ (ਉਸ ਜੀਵ-ਇਸਤ੍ਰੀ ਦੇ ਜੀਵਨ ਨੂੰ) ਸਿੰਗਾਰ ਦਿੱਤਾ, ਸਦਾ-ਥਿਰ ਹਰਿ-ਨਾਮ ਨੇ (ਉਸ ਦੇ ਜੀਵਨ ਨੂੰ) ਸੋਹਣਾ ਬਣਾ ਦਿੱਤਾ, ਉਹ (ਫਿਰ) ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਸਦਾ ਹੀ (ਪ੍ਰਭੂ-ਮਿਲਾਪ ਦਾ ਆਨੰਦ) ਮਾਣਦੀ ਹੈ ।
Embellished with the Word of the Guru's Shabad, and beautified with Truth, she enjoys her Beloved forever, imbued with His Love.
ਆਪੁ ਗਵਾਏ ਹਰਿ ਵਰੁ ਪਾਏ ਤਾ ਹਰਿ ਰਸੁ ਮੰਨਿ ਵਸਾਇਆ ॥
(ਜਦੋਂ ਜੀਵ-ਇਸਤ੍ਰੀ ਆਪਣੇ ਅੰਦਰੋਂ) ਹਉਮੈ ਦੂਰ ਕਰਦੀ ਹੈ (ਤੇ ਆਪਣੇ ਅੰਦਰ) ਪ੍ਰਭੂ-ਪਤੀ ਨੂੰ ਲੱਭ ਲੈਂਦੀ ਹੈ ਤਦੋਂ ਉਹ ਪ੍ਰਭੂ ਦੇ ਨਾਮ ਦਾ ਸੁਆਦ ਆਪਣੇ ਮਨ ਵਿਚ (ਸਦਾ ਲਈ) ਵਸਾ ਲੈਂਦੀ ਹੈ ।
Eradicating her ego, she obtains her Husband Lord, and then, the sublime essence of the Lord dwells within her mind.
ਕਹੁ ਨਾਨਕ ਗੁਰ ਸਬਦਿ ਸਵਾਰੀ ਸਫਲਿਉ ਜਨਮੁ ਸਬਾਇਆ ॥੧॥
ਹੇ ਨਾਨਕ! ਆਖ—ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਜਿਸ ਜੀਵ-ਇਸਤ੍ਰੀ ਦਾ ਆਤਮਕ ਜੀਵਨ ਸੋਹਣਾ ਬਣ ਜਾਂਦਾ ਹੈ ਉਸ ਦੀ ਸਾਰੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ ।੧।
Says Nanak, fruitful and prosperous is her entire life; she is embellished with the Word of the Guru's Shabad. ||1||
ਦੂਜੜੈ ਕਾਮਣਿ ਭਰਮਿ ਭੁਲੀ ਹਰਿ ਵਰੁ ਨ ਪਾਏ ਰਾਮ ॥
(ਹੇ ਸਖੀ!) ਜੇਹੜੀ ਜੀਵ-ਇਸਤ੍ਰੀ (ਪ੍ਰਭੂ ਤੋਂ ਬਿਨਾ ਮਾਇਆ ਆਦਿਕ ਦੀ) ਹੋਰ ਹੋਰ ਭਟਕਣਾ ਵਿਚ ਪੈ ਕੇ ਕੁਰਾਹੇ ਪੈ ਜਾਂਦੀ ਹੈ ਉਸ ਨੂੰ ਪ੍ਰਭੂ-ਪਤੀ ਦਾ ਮਿਲਾਪ ਨਹੀਂ ਹੁੰਦਾ ।
The soul-bride who has been led astray by duality and doubt, does not attain her Husband Lord.
ਕਾਮਣਿ ਗੁਣੁ ਨਾਹੀ ਬਿਰਥਾ ਜਨਮੁ ਗਵਾਏ ਰਾਮ ॥
ਉਹ ਜੀਵ-ਇਸਤ੍ਰੀ (ਆਪਣੇ ਅੰਦਰ ਕੋਈ ਆਤਮਕ) ਗੁਣ ਪੈਦਾ ਨਹੀਂ ਕਰਦੀ, ਉਹ ਆਪਣੀ ਜ਼ਿੰਦਗੀ ਵਿਅਰਥ ਗਵਾ ਜਾਂਦੀ ਹੈ ।
That soul-bride has no virtue, and she wastes her life in vain.
ਬਿਰਥਾ ਜਨਮੁ ਗਵਾਏ ਮਨਮੁਖਿ ਇਆਣੀ ਅਉਗਣਵੰਤੀ ਝੂਰੇ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਉਹ ਮੂਰਖ ਜੀਵ-ਇਸਤ੍ਰੀ ਜੀਵਨ ਅਜਾਈਂ ਗਵਾ ਜਾਂਦੀ ਹੈ ਔਗੁਣਾਂ ਨਾਲ ਭਰੀ ਹੋਣ ਕਰਕੇ ਉਹ ਆਪਣੇ ਅੰਦਰ ਹੀ ਅੰਦਰ ਦੁੱਖੀ ਹੁੰਦੀ ਰਹਿੰਦੀ ਹੈ ।
The self-willed, ignorant and disgraceful manmukh wastes her life in vain, and in the end, she comes to grief.
ਆਪਣਾ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਤਾ ਪਿਰੁ ਮਿਲਿਆ ਹਦੂਰੇ ॥
ਪਰ ਜਦੋਂ ਉਸ ਨੇ ਆਪਣੇ ਗੁਰੂ ਦੀ ਦੱਸੀ ਸੇਵਾ ਕਰ ਕੇ ਸਦਾ ਟਿਕੇ ਰਹਿਣ ਵਾਲਾ ਆਤਮਕ ਆਨੰਦ ਲੱਭਾ ਤਦੋਂ ਉਸ ਨੂੰ ਪ੍ਰਭੂ-ਪਤੀ ਅੰਗ ਸੰਗ ਵੱਸਦਾ ਹੀ ਮਿਲ ਪਿਆ ।
But when she serves her True Guru, she obtains peace, and then she meets her Husband Lord, face to face.
ਦੇਖਿ ਪਿਰੁ ਵਿਗਸੀ ਅੰਦਰਹੁ ਸਰਸੀ ਸਚੈ ਸਬਦਿ ਸੁਭਾਏ ॥
(ਆਪਣੇ ਅੰਦਰ) ਪ੍ਰਭੂ-ਪਤੀ ਨੂੰ ਵੇਖ ਕੇ ਉਹ ਖਿੜ ਪਈ, ਉਹ ਅੰਤਰ-ਆਤਮੇ ਆਨੰਦ-ਮਗਨ ਹੋ ਗਈ, ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਗੁਰ-ਸ਼ਬਦ ਵਿਚ ਪ੍ਰਭੂ-ਪ੍ਰੇਮ ਵਿਚ ਲੀਨ ਹੋ ਗਈ ।
Beholding her Husband Lord, she blossoms forth; her heart is delighted, and she is beautified by the True Word of the Shabad.
ਨਾਨਕ ਵਿਣੁ ਨਾਵੈ ਕਾਮਣਿ ਭਰਮਿ ਭੁਲਾਣੀ ਮਿਲਿ ਪ੍ਰੀਤਮ ਸੁਖੁ ਪਾਏ ॥੨॥
ਹੇ ਨਾਨਕ! ਪ੍ਰਭੂ ਦੇ ਨਾਮ ਤੋਂ ਖੁੰਝ ਕੇ ਜੀਵ-ਇਸਤ੍ਰੀ ਭਟਕਣਾ ਦੇ ਕਾਰਨ ਕੁਰਾਹੇ ਪਈ ਰਹਿੰਦੀ ਹੈ ਪ੍ਰੀਤਮ-ਪ੍ਰਭੂ ਨੂੰ ਮਿਲ ਕੇ ਆਤਮਕ ਆਨੰਦ ਮਾਣਦੀ ਹੈ ।੨।
O Nanak, without the Name, the soul-bride wanders around, deluded by doubt. Meeting her Beloved, she obtains peace. ||2||
ਪਿਰੁ ਸੰਗਿ ਕਾਮਣਿ ਜਾਣਿਆ ਗੁਰਿ ਮੇਲਿ ਮਿਲਾਈ ਰਾਮ ॥
(ਹੇ ਸਖੀ!) ਜਿਸ ਜੀਵ-ਇਸਤ੍ਰੀ ਨੂੰ ਗੁਰੂ ਨੇ ਪ੍ਰਭੂ ਚਰਨਾਂ ਵਿਚ ਜੋੜ ਦਿੱਤਾ ਉਸ ਨੇ ਪ੍ਰਭੂ-ਪਤੀ ਨੂੰ ਆਪਣੇ ਅੰਗ-ਸੰਗ ਵੱਸਦਾ ਪਛਾਣ ਲਿਆ, ਉਹ ਅੰਤਰ-ਆਤਮੇ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਨਾਲ ਇਕ-ਮਿਕ ਹੋ ਗਈ, ਆਤਮਕ ਅਡੋਲਤਾ ਵਿਚ ਟਿਕ ਕੇ ਉਸ ਨੇ (ਆਪਣੇ ਅੰਦਰੋਂ ਵਿਕਾਰਾਂ ਵਾਲੀ) ਤਪਸ਼ ਬੁਝਾ ਲਈ ।
The soul-bride knows that her Husband Lord is with her; the Guru unites her in this union.
ਅੰਤਰਿ ਸਬਦਿ ਮਿਲੀ ਸਹਜੇ ਤਪਤਿ ਬੁਝਾਈ ਰਾਮ ॥
(ਹੇ ਸਖੀ! ਜਿਸ ਜੀਵ-ਇਸਤ੍ਰੀ ਨੇ) ਗੁਰ-ਸ਼ਬਦ ਦੀ ਸਹਾਇਤਾ ਨਾਲ ਆਪਣੇ ਅੰਦਰੋਂ ਵਿਕਾਰਾਂ ਵਾਲੀ ਤਪਸ਼ ਬੁਝਾ ਲਈ,
Within her heart, she is merged with the Shabad, and the fire of her desire is easily extinguished.
ਸਬਦਿ ਤਪਤਿ ਬੁਝਾਈ ਅੰਤਰਿ ਸਾਂਤਿ ਆਈ ਸਹਜੇ ਹਰਿ ਰਸੁ ਚਾਖਿਆ ॥
ਉਸ ਦੇ ਅੰਦਰ ਠੰਡ ਪੈ ਗਈ, ਆਤਮਕ ਅਡੋਲਤਾ ਵਿਚ ਟਿਕ ਕੇ ਉਸ ਨੇ ਹਰਿ-ਨਾਮ ਦਾ ਸੁਆਦ ਚੱਖ ਲਿਆ ।
The Shabad has quenched the fire of desire, and within her heart, peace and tranquility have come; she tastes the Lord's essence with intuitive ease.
ਮਿਲਿ ਪ੍ਰੀਤਮ ਅਪਣੇ ਸਦਾ ਰੰਗੁ ਮਾਣੇ ਸਚੈ ਸਬਦਿ ਸੁਭਾਖਿਆ ॥
ਆਪਣੇ ਪ੍ਰਭੂ ਪ੍ਰੀਤਮ ਨੂੰ ਮਿਲ ਕੇ ਉਹ ਸਦਾ ਪ੍ਰੇਮ-ਰੰਗ ਮਾਣਦੀ ਹੈ, ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਗੁਰ-ਸ਼ਬਦ ਵਿਚ ਜੁੜ ਕੇ ਉਸ ਦੀ ਬੋਲੀ ਮਿੱਠੀ ਹੋ ਜਾਂਦੀ ਹੈ ।
Meeting her Beloved, she enjoys His Love continually, and her speech rings with the True Shabad.
ਪੜਿ ਪੜਿ ਪੰਡਿਤ ਮੋਨੀ ਥਾਕੇ ਭੇਖੀ ਮੁਕਤਿ ਨ ਪਾਈ ॥
(ਹੇ ਸਖੀ!) ਪੰਡਿਤ (ਧਾਰਮਿਕ ਪੁਸਤਕ) ਪੜ੍ਹ ਪੜ੍ਹ ਕੇ, ਮੋਨ-ਧਾਰੀ (ਸਮਾਧੀਆਂ ਲਾ ਲਾ ਕੇ) (ਜੋਗੀ ਜੰਗਮ ਆਦਿਕ ਸਾਧੂ) ਭੇਖ ਧਾਰ ਧਾਰ ਕੇ ਥੱਕ ਗਏ (ਇਹਨਾਂ ਤਰੀਕਿਆਂ ਨਾਲ ਕਿਸੇ ਨੇ ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਪ੍ਰਾਪਤ ਨਾਹ ਕੀਤੀ ।
Reading and studying continually, the Pandits, the religious scholars, and the silent sages have grown weary; wearing religious robes, liberation is not obtained.
ਨਾਨਕ ਬਿਨੁ ਭਗਤੀ ਜਗੁ ਬਉਰਾਨਾ ਸਚੈ ਸਬਦਿ ਮਿਲਾਈ ॥੩॥
ਹੇ ਨਾਨਕ! ਪਰਮਾਤਮਾ ਦੀ ਭਗਤੀ ਤੋਂ ਬਿਨਾ ਜਗਤ (ਮਾਇਆ ਦੇ ਮੋਹ ਵਿਚ) ਝੱਲਾ ਹੋਇਆ ਫਿਰਦਾ ਹੈ, ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਗੁਰ-ਸ਼ਬਦ ਦੀ ਬਰਕਤਿ ਨਾਲ ਪ੍ਰਭੂ-ਚਰਨਾਂ ਵਿਚ ਮਿਲਾਪ ਹਾਸਲ ਕਰ ਲੈਂਦਾ ਹੈ ।੩।
O Nanak, without devotional worship, the world has gone insane; through the True Word of the Shabad, one meets the Lord. ||3||
ਸਾ ਧਨ ਮਨਿ ਅਨਦੁ ਭਇਆ ਹਰਿ ਜੀਉ ਮੇਲਿ ਪਿਆਰੇ ਰਾਮ ॥
(ਹੇ ਸਖੀ!) ਜਿਸ ਜੀਵ-ਇਸਤ੍ਰੀ ਨੂੰ ਪਿਆਰੇ ਹਰਿ-ਪ੍ਰਭੂ ਨੇ ਆਪਣੇ ਚਰਨਾਂ ਵਿਚ ਜੋੜ ਲਿਆ ਉਸ ਦੇ ਮਨ ਵਿਚ ਖਿੜਾਉ ਪੈਦਾ ਹੋ ਜਾਂਦਾ ਹੈ,
Bliss permeates the mind of the soul-bride, who meets her Beloved Lord.
ਸਾ ਧਨ ਹਰਿ ਕੈ ਰਸਿ ਰਸੀ ਗੁਰ ਕੈ ਸਬਦਿ ਅਪਾਰੇ ਰਾਮ ॥
ਉਹ ਜੀਵ-ਇਸਤ੍ਰੀ ਅਪਾਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਗੁਰ-ਸ਼ਬਦ ਦੀ ਰਾਹੀਂ ਪਰਮਾਤਮਾ ਦੇ ਪ੍ਰੇਮ-ਰਸ ਵਿਚ ਭਿੱਜੀ ਰਹਿੰਦੀ ਹੈ ।
The soul-bride is enraptured with the sublime essence of the Lord, through the incomparable Word of the Guru's Shabad.
ਸਬਦਿ ਅਪਾਰੇ ਮਿਲੇ ਪਿਆਰੇ ਸਦਾ ਗੁਣ ਸਾਰੇ ਮਨਿ ਵਸੇ ॥
ਅਪਾਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਦੀ ਬਰਕਤਿ ਨਾਲ ਉਹ ਜੀਵ-ਇਸਤ੍ਰੀ ਪਿਆਰੇ ਪ੍ਰਭੂ ਨੂੰ ਮਿਲ ਪੈਂਦੀ ਹੈ, ਸਦਾ ਉਸ ਦੇ ਗੁਣ ਆਪਣੇ ਹਿਰਦੇ ਵਿਚ ਸਾਂਭ ਰੱਖਦੀ ਹੈ,
Through the incomparable Word of the Guru's Shabad, she meets her Beloved; she continually contemplates and enshrines His Glorious Virtues in her mind.
ਸੇਜ ਸੁਹਾਵੀ ਜਾ ਪਿਰਿ ਰਾਵੀ ਮਿਲਿ ਪ੍ਰੀਤਮ ਅਵਗਣ ਨਸੇ ॥
ਪ੍ਰਭੂ ਦੇ ਗੁਣ ਉਸ ਦੇ ਮਨ ਵਿਚ ਟਿਕੇ ਰਹਿੰਦੇ ਹਨ, ਜਦੋਂ ਪ੍ਰਭੂ-ਪਤੀ ਨੇ ਉਸ ਨੂੰ ਆਪਣੇ ਚਰਨਾਂ ਵਿਚ ਜੋੜ ਲਿਆ ਉਸ (ਦੇ ਹਿਰਦੇ) ਦੀ ਸੇਜ ਸੋਹਣੀ ਬਣ ਗਈ । ਪ੍ਰੀਤਮ-ਪ੍ਰਭੂ ਨੂੰ ਮਿਲ ਕੇ ਉਸ ਦੇ ਅੰਦਰੋਂ ਸਾਰੇ ਔਗੁਣ ਦੂਰ ਹੋ ਗਏ ।
Her bed was adorned when she enjoyed her Husband Lord; meeting with her Beloved, her demerits were erased.
ਜਿਤੁ ਘਰਿ ਨਾਮੁ ਹਰਿ ਸਦਾ ਧਿਆਈਐ ਸੋਹਿਲੜਾ ਜੁਗ ਚਾਰੇ ॥
(ਹੇ ਸਖੀ!) ਜਿਸ (ਹਿਰਦੇ-) ਘਰ ਵਿਚ ਪਰਮਾਤਮਾ ਦਾ ਨਾਮ ਸਦਾ ਸਿਮਰਿਆ ਜਾਂਦਾ ਹੈ ਉਥੇ ਸਦਾ ਹੀ (ਮਾਨੋ) ਖ਼ੁਸ਼ੀ ਦਾ ਗੀਤ ਹੰੁਦਾ ਰਹਿੰਦਾ ਹੈ ।
That house, within which the Lord's Name is continually meditated upon, resounds with the wedding songs of rejoicing, throughout the four ages.
ਨਾਨਕ ਨਾਮਿ ਰਤੇ ਸਦਾ ਅਨਦੁ ਹੈ ਹਰਿ ਮਿਲਿਆ ਕਾਰਜ ਸਾਰੇ ॥੪॥੧॥੬॥
ਹੇ ਨਾਨਕ! ਜੇਹੜੇ ਜੀਵ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ ਉਹਨਾਂ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਪ੍ਰਭੂ-ਚਰਨਾਂ ਵਿਚ ਮਿਲ ਕੇ ਉਹ ਆਪਣੇ ਸਾਰੇ ਕੰਮ ਸੰਵਾਰ ਲੈਂਦੇ ਹਨ ।੪।੧।੬।
O Nanak, imbued with the Naam, we are in bliss forever; meeting the Lord, our affairs are resolved. ||4||1||6||