ਆਸਾ ਮਹਲਾ ੪ ॥
Aasaa, Fourth Mehl:
 
ਸਤਜੁਗਿ ਸਭੁ ਸੰਤੋਖ ਸਰੀਰਾ ਪਗ ਚਾਰੇ ਧਰਮੁ ਧਿਆਨੁ ਜੀਉ ॥
ਸਤਜੁਗੀ ਆਤਮਕ ਅਵਸਥਾ ਵਿਚ ਟਿਕੇ ਹੋਏ ਮਨੁੱਖ ਨੂੰ ਹਰ ਥਾਂ ਸੰਤੋਖ (ਆਤਮਕ ਸਹਾਰਾ) ਦੇਈ ਰੱਖਦਾ ਹੈ, ਹਰ ਵੇਲੇ ਮੁਕੰਮਲ ਧਰਮ ਉਸ ਦੇ ਜੀਵਨ ਦਾ ਨਿਸ਼ਾਨਾ ਹੰੁਦਾ ਹੈ ।
In the Golden Age of Sat Yuga, everyone embodied contentment and meditation; religion stood upon four feet.
 
ਮਨਿ ਤਨਿ ਹਰਿ ਗਾਵਹਿ ਪਰਮ ਸੁਖੁ ਪਾਵਹਿ ਹਰਿ ਹਿਰਦੈ ਹਰਿ ਗੁਣ ਗਿਆਨੁ ਜੀਉ ॥
(ਸਤਜੁਗੀ) ਆਤਮਕ ਅਵਸਥਾ ਵਿਚ ਟਿਕੇ ਹੋਏ (ਮਨੁੱਖ) ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਰਹਿੰਦੇ ਹਨ, ਤੇ ਸਭ ਤੋਂ ਉੱਚਾ ਆਤਮਕ ਆਨੰਦ ਮਾਣਦੇ ਰਹਿੰਦੇ ਹਨ, ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦੇ ਗੁਣਾਂ ਨਾਲ ਡੂੰਘੀ ਸਾਂਝ ਟਿਕੀ ਰਹਿੰਦੀ ਹੈ ।
With mind and body, they sang of the Lord, and attained supreme peace. In their hearts was the spiritual wisdom of the Lord's Glorious Virtues.
 
ਗੁਣ ਗਿਆਨੁ ਪਦਾਰਥੁ ਹਰਿ ਹਰਿ ਕਿਰਤਾਰਥੁ ਸੋਭਾ ਗੁਰਮੁਖਿ ਹੋਈ ॥
ਸਤਜੁਗੀ ਆਤਮਕ ਅਵਸਥਾ ਵਿਚ ਟਿਕਿਆ ਹੋਇਆ ਮਨੁੱਖ ਪਰਮਾਤਮਾ ਦੇ ਗੁਣਾਂ ਨਾਲ ਡੂੰਘੀ ਸਾਂਝ ਨੂੰ ਕੀਮਤੀ ਚੀਜ਼ ਜਾਣਦਾ ਹੈ, ਹਰਿ-ਨਾਮ ਸਿਮਰਨ ਵਿਚ ਆਪਣੇ ਜੀਵਨ ਨੂੰ ਸਫਲ ਸਮਝਦਾ ਹੈ, ਗੁਰੂ ਦੀ ਸਰਨ ਪੈ ਕੇ ਉਸ ਨੂੰ (ਹਰ ਥਾਂ) ਸੋਭਾ ਮਿਲਦੀ ਹੈ ।
Their wealth was the spiritual wisdom of the Lord's Glorious Virtues; the Lord was their success, and to live as Gurmukh was their glory.
 
ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਦੂਜਾ ਅਵਰੁ ਨ ਕੋਈ ॥
ਉਸ ਨੂੰ ਆਪਣੇ ਅੰਦਰ ਤੇ ਸਾਰੇ ਜਗਤ ਵਿਚ ਇਕ ਪਰਮਾਤਮਾ ਹੀ ਵੱਸਦਾ ਦਿੱਸਦਾ ਹੈ, ਉਸ ਤੋਂ ਬਿਨਾ ਕੋਈ ਹੋਰ ਉਸ ਨੂੰ ਨਹੀਂ ਦਿੱਸਦਾ ।
Inwardly and outwardly, they saw only the One Lord God; for them there was no other second.
 
ਹਰਿ ਹਰਿ ਲਿਵ ਲਾਈ ਹਰਿ ਨਾਮੁ ਸਖਾਈ ਹਰਿ ਦਰਗਹ ਪਾਵੈ ਮਾਨੁ ਜੀਉ ॥
(ਹੇ ਭਾਈ!) ਜੇਹੜਾ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜਦਾ ਹੈ, ਪਰਮਾਤਮਾ ਉਸ ਦਾ (ਸਦਾ ਲਈ) ਸਾਥੀ ਬਣ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ ।
They centered their consciousness lovingly on the Lord, Har, Har. The Lord's Name was their companion, and in the Court of the Lord, they obtained honor.
 
ਸਤਜੁਗਿ ਸਭੁ ਸੰਤੋਖ ਸਰੀਰਾ ਪਗ ਚਾਰੇ ਧਰਮੁ ਧਿਆਨੁ ਜੀਉ ॥੧॥
(ਹੇ ਭਾਈ!) ਅਜੇਹੀ ਸਤਜੁਗੀ ਆਤਮਕ ਅਵਸਥਾ ਵਿਚ ਟਿਕੇ ਹੋਏ ਮਨੁੱਖ ਨੂੰ ਹਰ ਥਾਂ ਸੰਤੋਖ (ਆਤਮਕ ਸਹਾਰਾ ਦੇਈ ਰੱਖਦਾ ਹੈ) ਹਰ ਗੱਲੇ ਮੁਕੰਮਲ ਧਰਮ ਉਸ ਦੇ ਜੀਵਨ ਦਾ ਨਿਸ਼ਾਨਾ ਬਣਿਆ ਰਹਿੰਦਾ ਹੈ ।੧।
In the Golden Age of Sat Yuga, everyone embodied contentment and meditation; religion stood upon four feet. ||1||
 
ਤੇਤਾ ਜੁਗੁ ਆਇਆ ਅੰਤਰਿ ਜੋਰੁ ਪਾਇਆ ਜਤੁ ਸੰਜਮ ਕਰਮ ਕਮਾਇ ਜੀਉ ॥
(ਹੇ ਭਾਈ!) ਜਿਸ ਮਨੁੱਖ ਦੇ ਅੰਦਰ (ਦੂਜਿਆਂ ਉਤੇ) ਧੱਕਾ (ਕਰਨ ਦਾ ਸੁਭਾਉ) ਆ ਵੱਸਦਾ ਹੈ, ਉਸ ਦੇ ਭਾ ਦਾ ਤ੍ਰੇਤਾ ਜੁਗ ਆ ਜਾਂਦਾ ਹੈ (ਉਸ ਦੇ ਅੰਦਰ ਮਾਨੋ ਤ੍ਰੇਤਾ ਜੁਗ ਵਾਪਰ ਰਿਹਾ ਹੈ । ਉਹ ਮਨੁੱਖ ਪਰਮਾਤਮਾ ਦਾ ਸਿਮਰਨ ਭੁਲਾ ਕੇ) ਵੀਰਜ ਨੂੰ ਰੋਕਣਾ (ਹੀ ਧਰਮ ਸਮਝ ਲੈਂਦਾ ਹੈ) ਉਹ ਮਨੁੱਖ ਇੰਦ੍ਰਿਆਂ ਨੂੰ ਵੱਸ ਕਰਨ ਵਾਲੇ ਕਰਮ ਹੀ ਕਮਾਂਦਾ ਹੈ ।
Then came the Silver Age of Trayta Yuga; men's minds were ruled by power, and they practiced celibacy and self-discipline.
 
ਪਗੁ ਚਉਥਾ ਖਿਸਿਆ ਤ੍ਰੈ ਪਗ ਟਿਕਿਆ ਮਨਿ ਹਿਰਦੈ ਕ੍ਰੋਧੁ ਜਲਾਇ ਜੀਉ ॥
ਉਸ ਮਨੁੱਖ ਦੇ ਅੰਦਰੋਂ (ਧਰਮ-ਬਲਦ ਦਾ) ਚੌਥਾ ਪੈਰ ਤਿਲਕ ਜਾਂਦਾ ਹੈ (ਉਸ ਦੇ ਅੰਦਰ ਧਰਮ-ਬਲਦ) ਤਿੰਨਾਂ ਪੈਰਾਂ ਦੇ ਸਹਾਰੇ ਖਲੋਂਦਾ ਹੈ, ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਕ੍ਰੋਧ ਪੈਦਾ ਹੰੁਦਾ ਹੈ ਜੋ ਉਸ (ਦੇ ਆਤਮਕ ਜੀਵਨ) ਨੂੰ ਸਾੜਦਾ ਹੈ ।
The fourth foot of religion dropped off, and three remained. Their hearts and minds were inflamed with anger.
 
ਮਨਿ ਹਿਰਦੈ ਕ੍ਰੋਧੁ ਮਹਾ ਬਿਸਲੋਧੁ ਨਿਰਪ ਧਾਵਹਿ ਲੜਿ ਦੁਖੁ ਪਾਇਆ ॥
(ਹੇ ਭਾਈ!) ਉਸ ਮਨੁੱਖ ਦੇ ਮਨ ਵਿਚ ਹਿਰਦੇ ਵਿਚ ਕ੍ਰੋਧ ਪੈਦਾ ਹੋਇਆ ਰਹਿੰਦਾ ਹੈ ਜੋ, ਮਾਨੋ, ਇਕ ਵੱਡਾ ਵਿਹੁਲਾ ਰੁੱਖ (ਉੱਗਾ ਹੋਇਆ) ਹੈ । (ਧੱਕਾ ਕਰਨ ਦੇ ਸੁਭਾਵ ਤੋਂ ਪੈਦਾ ਹੋਏ ਇਸ ਕ੍ਰੋਧ ਦੇ ਕਾਰਨ ਹੀ) ਰਾਜੇ ਇਕ ਦੂਜੇ ਉਤੇ ਹਮਲੇ ਕਰਦੇ ਹਨ, ਆਪੋ ਵਿਚ ਲੜ ਲੜ ਕੇ ਦੁੱਖ ਪਾਂਦੇ ਹਨ ।
Their hearts and minds were filled with the horribly poisonous essence of anger. The kings fought their wars and obtained only pain.
 
ਅੰਤਰਿ ਮਮਤਾ ਰੋਗੁ ਲਗਾਨਾ ਹਉਮੈ ਅਹੰਕਾਰੁ ਵਧਾਇਆ ॥
ਜਿਸ ਮਨੁੱਖ ਦੇ ਅੰਦਰ ਮਮਤਾ ਦਾ ਰੋਗ ਲੱਗ ਜਾਂਦਾ ਹੈ ਉਸ ਦੇ ਅੰਦਰ ਹਉਮੈ ਵਧਦੀ ਹੈ ਅਹੰਕਾਰ ਵਧਦਾ ਹੈ
Their minds were afflicted with the illness of egotism, and their self-conceit and arrogance increased.
 
ਹਰਿ ਹਰਿ ਕ੍ਰਿਪਾ ਧਾਰੀ ਮੇਰੈ ਠਾਕੁਰਿ ਬਿਖੁ ਗੁਰਮਤਿ ਹਰਿ ਨਾਮਿ ਲਹਿ ਜਾਇ ਜੀਉ ॥
ਪਰ ਜਿਸ ਮਨੁੱਖ ਉੱਤੇ ਮੇਰੇ ਮਾਲਕ ਪ੍ਰਭੂ ਨੇ ਮੇਹਰ ਕੀਤੀ, ਗੁਰੂ ਦੀ ਮਤਿ ਦੀ ਬਰਕਤਿ ਨਾਲ ਹਰਿ-ਨਾਮ ਦੀ ਬਰਕਤਿ ਨਾਲ ਉਸ ਦੇ ਅੰਦਰੋਂ ਇਹ ਜ਼ਹਰ ਉਤਰ ਜਾਂਦੀ ਹੈ ।
If my Lord, Har, Har, shows His Mercy, my Lord and Master eradicates the poison by the Guru's Teachings and the Lord's Name.
 
ਤੇਤਾ ਜੁਗੁ ਆਇਆ ਅੰਤਰਿ ਜੋਰੁ ਪਾਇਆ ਜਤੁ ਸੰਜਮ ਕਰਮ ਕਮਾਇ ਜੀਉ ॥੨॥
(ਹੇ ਭਾਈ!) ਜਿਸ ਮਨੁੱਖ ਦੇ ਅੰਦਰ (ਦੂਜਿਆਂ ਉੱਤੇ) ਧੱਕਾ (ਕਰਨ ਦਾ ਸੁਭਾਉ) ਆ ਵੱਸਦਾ ਹੈ ਉਸ ਦੇ ਅੰਦਰ, ਮਾਨੋ, ਤੇ੍ਰਤਾ ਜੁਗ ਵਾਪਰ ਰਿਹਾ ਹੈ ।੨।
Then came the Silver Age of Trayta Yuga; men's minds were ruled by power, and they practiced celibacy and self-discipline. ||2||
 
ਜੁਗੁ ਦੁਆਪੁਰੁ ਆਇਆ ਭਰਮਿ ਭਰਮਾਇਆ ਹਰਿ ਗੋਪੀ ਕਾਨ੍ਹੁ ਉਪਾਇ ਜੀਉ ॥
ਜੋ ਜੋ ਇਸਤ੍ਰੀ ਮਰਦ ਪਰਮਾਤਮਾ ਨੇ ਪੈਦਾ ਕੀਤਾ ਹੈ (ਇਹ ਸਾਰੇ ਇਸਤ੍ਰੀ ਮਰਦ ਜੋ ਹਰੀ ਨੇ ਪੈਦਾ ਕੀਤੇ ਹਨ, ਇਹਨਾਂ ਵਿਚੋਂ ਜੇਹੜਾ ਜੇਹੜਾ ਮਾਇਆ ਦੀ) ਭਟਕਣਾ ਵਿਚ ਭਟਕ ਰਿਹਾ ਹੈ (ਉਸ ਦੇ ਵਾਸਤੇ, ਮਾਨੋ) ਦੁਆਪੁਰ ਜੁਗ ਆਇਆ ਹੋਇਆ ਹੈ ।
The Brass Age of Dwaapar Yuga came, and people wandered in doubt. The Lord created the Gopis and Krishna.
 
ਤਪੁ ਤਾਪਨ ਤਾਪਹਿ ਜਗ ਪੁੰਨ ਆਰੰਭਹਿ ਅਤਿ ਕਿਰਿਆ ਕਰਮ ਕਮਾਇ ਜੀਉ ॥
(ਅਜੇਹੇ ਲੋਕ ਭਟਕਣਾ ਵਿਚ ਪੈ ਕੇ) ਤਪ ਸਾਧਦੇ ਹਨ, ਧੂਣੀਆਂ ਤਪਾਣ ਦੇ ਕਸ਼ਟ ਸਹਾਰਦੇ ਹਨ, ਜੱਗ ਆਦਿਕ (ਮਿਥੇ ਹੋਏ) ਪੁੰਨ ਕਰਮ ਕਰਦੇ ਹਨ ।
The penitents practiced penance, they offered sacred feasts and charity, and performed many rituals and religious rites.
 
ਕਿਰਿਆ ਕਰਮ ਕਮਾਇਆ ਪਗ ਦੁਇ ਖਿਸਕਾਇਆ ਦੁਇ ਪਗ ਟਿਕੈ ਟਿਕਾਇ ਜੀਉ ॥
(ਜੇਹੜਾ ਭੀ ਮਨੁੱਖ ਪਰਮਾਤਮਾ ਦਾ ਸਿਮਰਨ ਛੱਡ ਕੇ ਹੋਰ ਹੋਰ ਧਾਰਮਿਕ ਮਿਥਿਆ ਹੋਇਆ) ਕਿਰਿਆ ਕਰਮ ਕਰਦਾ ਹੈ (ਉਸ ਦੇ ਅੰਦਰੋਂ ਧਰਮ-ਬਲਦ ਆਪਣੇ ਦੋਵੇਂ) ਪੈਰ ਖਿਸਕਾ ਲੈਂਦਾ ਹੈ (ਉਸ ਦੇ ਅੰਦਰ ਧਰਮ-ਬਲਦ) ਦੋ ਪੈਰਾਂ ਦੇ ਆਸਰੇ ਟਿਕਿਆ ਰਹਿੰਦਾ ਹੈ ।
They performed many rituals and religious rites; two legs of religion dropped away, and only two legs remained.
 
ਮਹਾ ਜੁਧ ਜੋਧ ਬਹੁ ਕੀਨ੍ਹੇ ਵਿਚਿ ਹਉਮੈ ਪਚੈ ਪਚਾਇ ਜੀਉ ॥
(ਇਹ ਦੁਆਪੁਰ ਜੁਗ ਦਾ ਪ੍ਰਭਾਵ ਹੀ ਸਮਝੋ ਕਿ ਮਾਇਆ ਦੀ ਭਟਕਣਾ ਵਿਚ ਫਸ ਕੇ) ਬੜੇ ਬੜੇ ਸੂਰਮੇ ਵੱਡੇ ਜੁੱਧ ਮਚਾ ਦੇਂਦੇ ਹਨ । (ਮਾਇਆ ਦੀ ਭਟਕਣਾ ਦੇ ਕਾਰਨ ਹੀ ਮਨੁੱਖ ਆਪ) ਹਉਮੈ ਵਿਚ ਸੜਦਾ ਹੈ ਤੇ ਹੋਰਨਾਂ ਨੂੰ ਸਾੜਦਾ ਹੈ ।
So many heroes waged great wars; in their egos they were ruined, and they ruined others as well.
 
ਦੀਨ ਦਇਆਲਿ ਗੁਰੁ ਸਾਧੁ ਮਿਲਾਇਆ ਮਿਲਿ ਸਤਿਗੁਰ ਮਲੁ ਲਹਿ ਜਾਇ ਜੀਉ ॥
ਦੀਨਾਂ ਉਤੇ ਦਇਆ ਕਰਨ ਵਾਲੇ ਪਰਮਾਤਮਾ ਨੇ ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲਾ ਦਿੱਤਾ, ਗੁਰੂ ਨੂੰ ਮਿਲ ਕੇ (ਉਸ ਦੇ ਅੰਦਰੋਂ ਮਾਇਆ ਦੀ) ਮੈਲ ਲਹਿ ਜਾਂਦੀ ਹੈ ।
The Lord, Compassionate to the poor, led them to meet the Holy Guru. Meeting the True Guru, their filth is washed away.
 
ਜੁਗੁ ਦੁਆਪੁਰੁ ਆਇਆ ਭਰਮਿ ਭਰਮਾਇਆ ਹਰਿ ਗੋਪੀ ਕਾਨ੍ਹੁ ਉਪਾਇ ਜੀਉ ॥੩॥
(ਹੇ ਭਾਈ!) ਜੋ ਜੋ ਇਸਤ੍ਰੀ ਮਰਦ ਪਰਮਾਤਮਾ ਨੇ ਪੈਦਾ ਕੀਤਾ ਹੈ, ਜੇਹੜਾ ਜੇਹੜਾ ਮਾਇਆ ਦੀ ਭਟਕਣਾ ਵਿਚ ਭਟਕ ਰਿਹਾ ਹੈ (ਉਸ ਦੇ ਵਾਸਤੇ, ਮਾਨੋ) ਦੁਆਪੁਰ ਜੁਗ ਆਇਆ ਹੋਇਆ ਹੈ ।੩।
The Brass Age of Dwaapar Yuga came, and the people wandered in doubt. The Lord created the Gopis and Krishna. ||3||
 
ਕਲਿਜੁਗੁ ਹਰਿ ਕੀਆ ਪਗ ਤ੍ਰੈ ਖਿਸਕੀਆ ਪਗੁ ਚਉਥਾ ਟਿਕੈ ਟਿਕਾਇ ਜੀਉ ॥
(ਹੇ ਭਾਈ! ਜਿਸ ਮਨੁੱਖ ਦੇ ਅੰਦਰੋਂ ਧਰਮ-ਬਲਦ ਦੇ) ਤਿੰਨ ਪੈਰ ਤਿਲਕ ਗਏ (ਜਿਸ ਮਨੁੱਖ ਦੇ ਅੰਦਰ ਧਰਮ-ਬਲਦ ਸਿਰਫ਼) ਚੌਥਾ ਪੈਰ ਟਿਕਾਈ ਰੱਖਦਾ ਹੈ (ਜਿਸ ਦੇ ਅੰਦਰ ਸਿਰਫ਼ ਨਾਮ-ਮਾਤ੍ਰ ਧਰਮ ਰਹਿ ਜਾਂਦਾ ਹੈ, ਉਸ ਦੇ ਵਾਸਤੇ) ਪਰਮਾਤਮਾ ਨੇ (ਮਾਨੋ) ਕਲਿਜੁਗ ਬਣਾ ਦਿੱਤਾ ।
The Lord ushered in the Dark Age, the Iron Age of Kali Yuga; three legs of religion were lost, and only the fourth leg remained intact.
 
ਗੁਰ ਸਬਦੁ ਕਮਾਇਆ ਅਉਖਧੁ ਹਰਿ ਪਾਇਆ ਹਰਿ ਕੀਰਤਿ ਹਰਿ ਸਾਂਤਿ ਪਾਇ ਜੀਉ ॥
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਕਮਾਂਦਾ ਹੈ (ਸ਼ਬਦ ਅਨੁਸਾਰ ਆਪਣਾ ਜੀਵਨ ਢਾਲਦਾ ਹੈ) ਉਹ ਹਰਿ-ਨਾਮ ਦਵਾਈ ਹਾਸਲ ਕਰ ਲੈਂਦਾ ਹੈ, ਉਹ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪਰਮਾਤਮਾ (ਉਸ ਦੇ ਅੰਦਰ) ਸ਼ਾਂਤੀ ਪੈਦਾ ਕਰ ਦੇਂਦਾ ਹੈ ।
Acting in accordance with the Word of the Guru's Shabad, the medicine of the Lord's Name is obtained. Singing the Kirtan of the Lord's Praises, divine peace is obtained.
 
ਹਰਿ ਕੀਰਤਿ ਰੁਤਿ ਆਈ ਹਰਿ ਨਾਮੁ ਵਡਾਈ ਹਰਿ ਹਰਿ ਨਾਮੁ ਖੇਤੁ ਜਮਾਇਆ ॥
(ਉਸ ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਇਹ ਮਨੁੱਖਾ ਜਨਮ ਦੀ) ਰੁੱਤ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਸਤੇ ਮਿਲੀ ਹੈ, ਪਰਮਾਤਮਾ ਦਾ ਨਾਮ ਹੀ (ਲੋਕ-ਪਰਲੋਕ ਵਿਚ) ਆਦਰ-ਮਾਣ ਦੇਂਦਾ ਹੈ (ਉਹ ਮਨੁੱਖ ਆਪਣੇ ਅੰਦਰ) ਪਰਮਾਤਮਾ ਦੇ ਨਾਮ (ਦਾ) ਫਸਲ ਬੀਜਦਾ ਹੈ ।
The season of singing the Lord's Praise has arrived; the Lord's Name is glorified, and the Name of the Lord, Har, Har, grows in the field of the body.
 
ਕਲਿਜੁਗਿ ਬੀਜੁ ਬੀਜੇ ਬਿਨੁ ਨਾਵੈ ਸਭੁ ਲਾਹਾ ਮੂਲੁ ਗਵਾਇਆ ॥
ਪਰ ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਛੱਡ ਕੇ (ਕਰਮ ਕਾਂਡ ਆਦਿਕ ਕੋਈ ਹੋਰ) ਬੀਜ ਬੀਜਦਾ ਹੈ ਉਹ (ਮਾਨੋ) ਕਲਿਜੁਗ (ਦੇ ਪ੍ਰਭਾਵ) ਵਿਚ ਹੈ ਉਹ ਸਰਮਾਇਆ ਭੀ ਗਵਾ ਲੈਂਦਾ ਹੈ ਤੇ ਲਾਭ ਭੀ ਕੋਈ ਨਹੀਂ ਖੱਟਦਾ ।
In the Dark Age of Kali Yuga, if one plants any other seed than the Name, all profit and capital is lost.
 
ਜਨ ਨਾਨਕਿ ਗੁਰੁ ਪੂਰਾ ਪਾਇਆ ਮਨਿ ਹਿਰਦੈ ਨਾਮੁ ਲਖਾਇ ਜੀਉ ॥
(ਹੇ ਭਾਈ! ਪਰਮਾਤਮਾ ਦੀ ਕਿਰਪਾ ਨਾਲ) ਦਾਸ ਨਾਨਕ ਨੇ ਪੂਰਾ ਗੁਰੂ ਲੱਭ ਲਿਆ ਹੈ, ਗੁਰੂ ਨੇ (ਨਾਨਕ ਦੇ) ਮਨ ਵਿਚ ਹਿਰਦੇ ਵਿਚ ਪ੍ਰਭੂ ਨਾਮ ਪਟਗਟ ਕਰ ਦਿੱਤਾ ਹੈ ।
Servant Nanak has found the Perfect Guru, who has revealed to him the Naam within his heart and mind.
 
ਕਲਜੁਗੁ ਹਰਿ ਕੀਆ ਪਗ ਤ੍ਰੈ ਖਿਸਕੀਆ ਪਗੁ ਚਉਥਾ ਟਿਕੈ ਟਿਕਾਇ ਜੀਉ ॥੪॥੪॥੧੧॥
(ਹੇ ਭਾਈ! ਜਿਸ ਮਨੁੱਖ ਦੇ ਅੰਦਰੋਂ ਧਰਮ-ਬਲਦ ਦੇ) ਤਿੰਨ ਪੈਰ ਤਿਲਕ ਗਏ (ਜਿਸ ਮਨੁੱਖ ਦੇ ਅੰਦਰ ਧਰਮ-ਬਲਦ ਸਿਰਫ਼) ਚੌਥਾ ਪੈਰ ਟਿਕਾਈ ਰੱਖਦਾ ਹੈ (ਜਿਸ ਦੇ ਅੰਦਰ ਸਿਰਫ਼-ਨਾਮ-ਮਾਤ੍ਰ ਧਰਮ ਰਹਿ ਜਾਂਦਾ ਹੈ, ਉਸ ਦੇ ਵਾਸਤੇ) ਪਰਮਾਤਮਾ ਨੇ (ਮਾਨੋ) ਕਲਿਜੁਗ ਬਣਾ ਦਿੱਤਾ ਹੈ ।੪।੪।੧੧।
The Lord ushered in the Dark Age, the Iron Age of Kali Yuga; three legs of religion were lost, and only the fourth leg remained intact. ||4||4||11||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by