ਆਸਾ ਮਹਲਾ ੪ ॥
Aasaa, Fourth Mehl:
ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥
(ਹੇ ਭਾਈ! ਜਿਸ ਮਨੁੱਖ ਦੇ) ਮਨ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪਿਆਰੀ ਲੱਗ ਗਈ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ, ਉਸ ਦੇ ਮਨ ਵਿਚ ਹਿਰਦੇ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪਿਆ ।
One whose mind is pleased with the Kirtan of the Lord's Praises, attains the supreme status; the Lord seems so sweet to her mind and body.
ਹਰਿ ਹਰਿ ਰਸੁ ਪਾਇਆ ਗੁਰਮਤਿ ਹਰਿ ਧਿਆਇਆ ਧੁਰਿ ਮਸਤਕਿ ਭਾਗ ਪੁਰਾਨ ਜੀਉ ॥
ਜਿਸ ਮਨੁੱਖ ਨੇ ਗੁਰੂ ਦੀ ਮਤਿ ਲੈ ਕੇ ਪਰਮਾਤਮਾ ਦਾ ਸਿਮਰਨ ਕੀਤਾ, ਪਰਮਾਤਮਾ ਦੇ ਨਾਮ ਦਾ ਸੁਆਦ ਚੱਖਿਆ, ਉਸ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖੇ ਹੋਏ ਪਹਿਲੇ ਭਾਗ ਜਾਗ ਪਏ ।
She obtains the sublime essence of the Lord, Har, Har; through the Guru's Teachings, she meditates on the Lord, and the destiny written on her forehead is fulfilled.
ਧੁਰਿ ਮਸਤਕਿ ਭਾਗੁ ਹਰਿ ਨਾਮਿ ਸੁਹਾਗੁ ਹਰਿ ਨਾਮੈ ਹਰਿ ਗੁਣ ਗਾਇਆ ॥
ਉਸ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖਿਆ ਲੇਖ ਉੱਘੜ ਪਿਆ, ਹਰਿ-ਨਾਮ ਵਿਚ ਜੁੜ ਕੇ ਉਸ ਨੇ ਖਸਮ-ਪ੍ਰਭੂ ਨੂੰ ਲੱਭ ਲਿਆ, ਉਹ ਸਦਾ ਹਰਿ-ਨਾਮ ਵਿਚ ਜੁੜਿਆ ਰਹਿੰਦਾ ਹੈ, ਉਹ ਸਦਾ ਹੀ ਹਰੀ ਦੇ ਗੁਣ ਗਾਂਦਾ ਰਹਿੰਦਾ ਹੈ ।
By that high destiny written on her forehead, she chants the Name of the Lord, her Husband, and through the Name of the Lord, she sings the Lord's Glorious Praises.
ਮਸਤਕਿ ਮਣੀ ਪ੍ਰੀਤਿ ਬਹੁ ਪ੍ਰਗਟੀ ਹਰਿ ਨਾਮੈ ਹਰਿ ਸੋਹਾਇਆ ॥
ਉਸ ਦੇ ਮੱਥੇ ਉਤੇ ਪ੍ਰਭੂ-ਚਰਨਾਂ ਦੀ ਪ੍ਰੀਤਿ ਦੀ ਮਣੀ ਚਮਕ ਉਠਦੀ ਹੈ ।
The jewel of immense love sparkles on her forehead, and she is adorned with the Name of the Lord, Har, Har.
ਜੋਤੀ ਜੋਤਿ ਮਿਲੀ ਪ੍ਰਭੁ ਪਾਇਆ ਮਿਲਿ ਸਤਿਗੁਰ ਮਨੂਆ ਮਾਨ ਜੀਉ ॥
ਉਸ ਦੀ ਸੁਰਤਿ ਪ੍ਰਭੂ ਦੀ ਜੋਤਿ ਵਿਚ ਮਿਲ ਜਾਂਦੀ ਹੈ, ਉਹ ਪ੍ਰਭੂ ਨੂੰ ਮਿਲ ਪੈਂਦਾ ਹੈ, ਗੁਰੂ ਨੂੰ ਮਿਲ ਕੇ ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ ।
Her light blends with the Supreme Light, and she obtains God; meeting the True Guru, her mind is satisfied.
ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥੧॥
(ਹੇ ਭਾਈ! ਜਿਸ ਮਨੱੁਖ ਦੇ ਮਨ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪਿਆਰੀ ਲੱਗਣ ਲੱਗ ਪਈ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ, ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪਿਆ ।੧।
One whose mind is pleased with the Kirtan of the Lord's Praises, attains the supreme status; the Lord seems sweet to her mind and body. ||1||
ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥
(ਹੇ ਭਾਈ!) ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਹਨ, ਉਹ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦੇ ਹਨ, ਉਹ ਮਨੁੱਖ ਜਗਤ ਵਿਚ ਸ੍ਰੇਸ਼ਟ ਗਿਣੇ ਜਾਂਦੇ ਹਨ ਇੱਜ਼ਤ ਵਾਲੇ ਸਮਝੇ ਜਾਂਦੇ ਹਨ ।
Those who sing the Praises of the Lord, Har, Har, obtain the supreme status; they are the most exalted and acclaimed people.
ਤਿਨ੍ਹ ਹਮ ਚਰਣ ਸਰੇਵਹ ਖਿਨੁ ਖਿਨੁ ਪਗ ਧੋਵਹ ਜਿਨ ਹਰਿ ਮੀਠ ਲਗਾਨ ਜੀਉ ॥
(ਹੇ ਭਾਈ!) ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਪਿਆਰਾ ਲੱਗਦਾ ਹੈ, ਅਸੀ ਉਹਨਾਂ ਦੇ ਚਰਨਾਂ ਦੀ ਸੇਵਾ ਕਰਦੇ ਹਾਂ ਅਸੀ ਉਹਨਾਂ ਦੇ ਹਰ ਵੇਲੇ ਪੈਰ ਧੋਂਦੇ ਹਾਂ ।
I bow at their feet; each and every moment, I wash the feet of those, unto whom the Lord seems sweet.
ਹਰਿ ਮੀਠਾ ਲਾਇਆ ਪਰਮ ਸੁਖ ਪਾਇਆ ਮੁਖਿ ਭਾਗਾ ਰਤੀ ਚਾਰੇ ॥
(ਹੇ ਭਾਈ!) ਜਿਨ੍ਹਾਂ ਨੂੰ ਪਰਮਾਤਮਾ ਪਿਆਰਾ ਲੱਗਾ, ਉਹਨਾਂ ਸਭ ਤੋਂ ਉੱਚਾ ਆਤਮਕ ਆਨੰਦ ਮਾਣਿਆ, ਉਹਨਾਂ ਦੇ ਮੂੰਹ ਉਤੇ ਚੰਗੇ ਭਾਗਾਂ ਦੀ ਸੁੰਦਰ ਮਣੀ ਚਮਕ ਪਈ ।
The Lord seems sweet to them, and they obtain the supreme status; their faces are radiant and beautiful with good fortune.
ਗੁਰਮਤਿ ਹਰਿ ਗਾਇਆ ਹਰਿ ਹਾਰੁ ਉਰਿ ਪਾਇਆ ਹਰਿ ਨਾਮਾ ਕੰਠਿ ਧਾਰੇ ॥
ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਮਤਿ ਲੈ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪਰਮਾਤਮਾ ਦੇ ਗੁਣਾਂ ਦਾ ਪਰਮਾਤਮਾ ਦੇ ਨਾਮ ਦਾ ਹਾਰ ਆਪਣੇ ਹਿਰਦੇ ਵਿਚ ਸਾਂਭਦਾ ਹੈ ਆਪਣੇ ਗਲ ਵਿਚ ਪਾਂਦਾ ਹੈ
Under Guru's Instruction, they sing the Lord's Name, and wear the garland of the Lord's Name around their necks; they keep the Lord's Name in their throats.
ਸਭ ਏਕ ਦ੍ਰਿਸਟਿ ਸਮਤੁ ਕਰਿ ਦੇਖੈ ਸਭੁ ਆਤਮ ਰਾਮੁ ਪਛਾਨ ਜੀਉ ॥
ਉਹ ਸਾਰੀ ਲੁਕਾਈ ਨੂੰ ਇਕ (ਪਿਆਰ-) ਨਿਗਾਹ ਨਾਲ ਇਕੋ ਜਿਹਾ ਸਮਝ ਕੇ ਵੇਖਦਾ ਹੈ, ਉਹ ਹਰ ਥਾਂ ਸਰਬ-ਵਿਆਪਕ ਪਰਮਾਤਮਾ ਨੂੰ ਵੱਸਦਾ ਪਛਾਣਦਾ ਹੈ ।
They look upon all with equality, and recognize the Supreme Soul, the Lord, pervading among all.
ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥੨॥
(ਹੇ ਭਾਈ!) ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਹਨ ਉਹ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦੇ ਹਨ, ਉਹ ਮਨੁੱਖ ਜਗਤ ਵਿਚ ਸ੍ਰੇਸ਼ਟ ਗਿਣੇ ਜਾਂਦੇ ਹਨ ਇੱਜ਼ਤ ਵਾਲੇ ਸਮਝੇ ਜਾਂਦੇ ਹਨ ।੨।
Those who sing the Praises of the Lord, Har, Har, obtain the supreme status; they are the most exalted and acclaimed people. ||2||
ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥
(ਹੇ ਭਾਈ!) ਹਰਿ-ਨਾਮ ਦੇ ਰਸ ਨਾਲ ਰਸੀ ਹੋਈ ਸਾਧ ਸੰਗਤਿ ਜਿਸ ਮਨੁੱਖ ਨੂੰ ਆਪਣੇ ਮਨ ਵਿਚ ਪਿਆਰੀ ਲੱਗਦੀ ਹੈ ਉਸ ਨੂੰ ਸੰਗਤਿ ਵਿਚ ਹਰਿ-ਨਾਮ ਦਾ ਸੁਆਦ ਪ੍ਰਾਪਤ ਹੰੁਦਾ ਹੈ ।
One whose mind is pleased with the Sat Sangat, the True Congregation, savors the sublime essence of the Lord; in the Sangat, is this essence of the Lord.
ਹਰਿ ਹਰਿ ਆਰਾਧਿਆ ਗੁਰ ਸਬਦਿ ਵਿਗਾਸਿਆ ਬੀਜਾ ਅਵਰੁ ਨ ਕੋਇ ਜੀਉ ॥
ਉਹ ਮਨੁੱਖ ਜਿਉਂ ਜਿਉਂ ਪਰਮਾਤਮਾ ਦਾ ਨਾਮ ਆਰਾਧਦਾ ਹੈ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਉਸ ਦਾ ਹਿਰਦਾ) ਖਿੜ ਆਉਂਦਾ ਹੈ ਉਸ ਨੂੰ ਕਿਤੇ ਭੀ ਪਰਮਾਤਮਾ ਤੋਂ ਬਿਨਾ ਕੋਈ ਹੋਰ ਨਹੀਂ ਦਿੱਸਦਾ ।
He meditates in adoration upon the Lord, Har, Har, and through the Word of the Guru's Shabad, he blossoms forth. He plants no other seed.
ਅਵਰੁ ਨ ਕੋਇ ਹਰਿ ਅੰਮ੍ਰਿਤੁ ਸੋਇ ਜਿਨਿ ਪੀਆ ਸੋ ਬਿਧਿ ਜਾਣੈ ॥
ਉਸ ਨੂੰ ਕਿਤੇ ਭੀ ਪ੍ਰਭੂ ਤੋਂ ਬਿਨਾ ਕੋਈ ਹੋਰ ਨਹੀਂ ਦਿੱਸਦਾ, ਉਹ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਂਦਾ ਰਹਿੰਦਾ ਹੈ । ਜੇਹੜਾ ਮਨੁੱਖ ਇਹ ਨਾਮ-ਅੰਮ੍ਰਿਤ ਪੀਂਦਾ ਹੈ ਉਹੀ ਆਪਣੀ ਆਤਮਕ ਦਸ਼ਾ ਨੂੰ ਜਾਣਦਾ ਹੈ (ਬਿਆਨ ਨਹੀਂ ਕੀਤੀ ਜਾ ਸਕਦੀ) ।
There is no Nectar, other than the Lord's Ambrosial Nectar. One who drinks it in, knows the way.
ਧਨੁ ਧੰਨੁ ਗੁਰੂ ਪੂਰਾ ਪ੍ਰਭੁ ਪਾਇਆ ਲਗਿ ਸੰਗਤਿ ਨਾਮੁ ਪਛਾਣੈ ॥
ਉਹ ਮਨੁੱਖ ਹਰ ਵੇਲੇ ਪੂਰੇ ਗੁਰੂ ਦਾ ਧੰਨਵਾਦ ਕਰਦਾ ਹੈ ਕਿਉਂਕਿ ਗੁਰੂ ਦੀ ਰਾਹੀਂ ਉਹ ਪਰਮਾਤਮਾ ਨੂੰ ਮਿਲ ਪੈਂਦਾ ਹੈ ਗੁਰੂ ਦੀ ਸੰਗਤਿ ਦੀ ਸਰਨ ਪੈ ਕੇ ਉਹ ਪਰਮਾਤਮਾ ਦੇ ਨਾਲ ਡੂੰਘੀ ਸਾਂਝ ਪਾਂਦਾ ਹੈ ।
Hail, hail to the Perfect Guru; through Him, God is found. Joining the Sangat, the Naam is understood.
ਨਾਮੋ ਸੇਵਿ ਨਾਮੋ ਆਰਾਧੈ ਬਿਨੁ ਨਾਮੈ ਅਵਰੁ ਨ ਕੋਇ ਜੀਉ ॥
ਉਹ ਮਨੁੱਖ ਸਦਾ ਹਰਿ-ਨਾਮ ਹੀ ਸਿਮਰਦਾ ਹੈ ਹਰਿ-ਨਾਮ ਹੀ ਆਰਾਧਦਾ ਹੈ । ਪਰਮਾਤਮਾ ਦੇ ਨਾਮ ਤੋਂ ਬਿਨਾ ਉਸ ਨੂੰ ਕੋਈ ਹੋਰ ਚੀਜ਼ ਪਿਆਰੀ ਨਹੀਂ ਲੱਗਦੀ ।
I serve the Naam, and I meditate on the Naam. Without the Naam, there is no other at all.
ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥੩॥
(ਹੇ ਭਾਈ!) ਹਰਿ-ਨਾਮ ਦੇ ਰਸ ਨਾਲ ਰਸੀ ਹੋਈ ਸਾਧ-ਸੰਗਤਿ ਜਿਸ ਮਨੁੱਖ ਨੂੰ ਆਪਣੇ ਮਨ ਵਿਚ ਪਿਆਰੀ ਲੱਗਦੀ ਹੈ ਉਸ ਨੂੰ ਸੰਗਤਿ ਵਿਚ ਹਰਿ-ਨਾਮ ਦਾ ਸੁਆਦ ਪ੍ਰਾਪਤ ਹੰੁਦਾ ਹੈ ।੩।
One whose mind is pleased with the Sat Sangat, savors the sublime essence of the Lord; in the Sangat, is this essence of the Lord. ||3||
ਹਰਿ ਦਇਆ ਪ੍ਰਭ ਧਾਰਹੁ ਪਾਖਣ ਹਮ ਤਾਰਹੁ ਕਢਿ ਲੇਵਹੁ ਸਬਦਿ ਸੁਭਾਇ ਜੀਉ ॥
ਹੇ ਹਰੀ! ਹੇ ਪ੍ਰਭੂ! ਮੇਹਰ ਕਰ, ਸਾਨੂੰ ਕਠੋਰ-ਦਿਲਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ, ਗੁਰੂ ਦੇ ਸ਼ਬਦ ਵਿਚ ਜੋੜ ਕੇ ਆਪਣੇ ਪ੍ਰੇਮ ਵਿਚ ਜੋੜ ਕੇ ਸਾਨੂੰ (ਮੋਹ ਦੇ ਚਿੱਕੜ ਵਿਚੋਂ) ਕੱਢ ਲੈ ।
O Lord God, shower Your Mercy upon me; I am just a stone. Please, carry me across, and lift me up with ease, through the Word of the Shabad.
ਮੋਹ ਚੀਕੜਿ ਫਾਥੇ ਨਿਘਰਤ ਹਮ ਜਾਤੇ ਹਰਿ ਬਾਂਹ ਪ੍ਰਭੂ ਪਕਰਾਇ ਜੀਉ ॥
ਹੇ ਹਰੀ! ਅਸੀ (ਮਾਇਆ ਦੇ) ਮੋਹ ਦੇ ਚਿੱਕੜ ਵਿਚ ਫਸੇ ਹੋਏ ਹਾਂ, ਆਤਮਕ ਜੀਵਨ ਵਲੋਂ ਅਸੀ ਡਿੱਗਦੇ ਜਾ ਰਹੇ ਹਾਂ, ਹੇ ਪ੍ਰਭੂ! ਸਾਨੂੰ ਆਪਣੀ ਬਾਂਹ ਫੜਾ ।
I am stuck in the swamp of emotional attachment, and I am sinking. O Lord God, please, take me by the arm.
ਪ੍ਰਭਿ ਬਾਂਹ ਪਕਰਾਈ ਊਤਮ ਮਤਿ ਪਾਈ ਗੁਰ ਚਰਣੀ ਜਨੁ ਲਾਗਾ ॥
(ਹੇ ਭਾਈ! ਜਿਸ ਮਨੁੱਖ ਨੂੰ) ਪ੍ਰਭੂ ਨੇ ਆਪਣੀ ਬਾਂਹ ਫੜਾ ਦਿੱਤੀ ਉਸ ਨੇ ਸ੍ਰੇਸ਼ਟ ਮਤਿ ਪ੍ਰਾਪਤ ਕਰ ਲਈ, ਉਹ ਮਨੁੱਖ ਗੁਰੂ ਦੀ ਸਰਨ ਜਾ ਪਿਆ,
God took me by the arm, and I obtained the highest understanding; as His slave, I grasped the Guru's feet.
ਹਰਿ ਹਰਿ ਨਾਮੁ ਜਪਿਆ ਆਰਾਧਿਆ ਮੁਖਿ ਮਸਤਕਿ ਭਾਗੁ ਸਭਾਗਾ ॥
ਉਹ ਮਨੁੱਖ ਹਰ ਵੇਲੇ ਪਰਮਾਤਮਾ ਦਾ ਨਾਮ ਜਪਣ ਲੱਗ ਪਿਆ ਹਰਿ-ਨਾਮ ਸਿਮਰਨ ਲੱਗ ਪਿਆ, ਉਸ ਦੇ ਮੂੰਹ ਉਤੇ ਉਸ ਦੇ ਮੱਥੇ ਉੱਤੇ ਚੰਗਾ ਭਾਗ ਜਾਗ ਪਿਆ ।
I chant and meditate in adoration upon the Name of the Lord, Har, Har, according to the good destiny written upon my forehead.
ਜਨ ਨਾਨਕ ਹਰਿ ਕਿਰਪਾ ਧਾਰੀ ਮਨਿ ਹਰਿ ਹਰਿ ਮੀਠਾ ਲਾਇ ਜੀਉ ॥
ਹੇ ਦਾਸ ਨਾਨਕ! (ਆਖ—) ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ ਉਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ ।
The Lord has showered His Mercy upon servant Nanak, and the Name of the Lord, Har, Har, seems so sweet to his mind.
ਹਰਿ ਦਇਆ ਪ੍ਰਭ ਧਾਰਹੁ ਪਾਖਣ ਹਮ ਤਾਰਹੁ ਕਢਿ ਲੇਵਹੁ ਸਬਦਿ ਸੁਭਾਇ ਜੀਉ ॥੪॥੫॥੧੨॥
ਹੇ ਹਰੀ! ਹੇ ਪ੍ਰਭੂ! ਮੇਹਰ ਕਰ, ਸਾਨੂੰ ਕਠੋਰ-ਦਿਲਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ, ਗੁਰੂ ਦੇ ਸ਼ਬਦ ਵਿਚ ਜੋੜ ਕੇ, ਆਪਣੇ ਪ੍ਰੇਮ ਵਿਚ ਜੋੜ ਕੇ ਸਾਨੂੰ (ਮੋਹ ਦੇ ਚਿੱਕੜ ਵਿਚੋਂ) ਕੱਢ ਲੈ ।੪।੫।੧੨।
O Lord God, shower Your Mercy upon me; I am just a stone. Please, carry me across, and lift me up with ease, through the Word of the Shabad. ||4||5||12||