ਆਸਾ ਮਹਲਾ ੪ ॥
Aasaa, Fourth Mehl:
ਗੁਰਮੁਖਿ ਢੂੰਢਿ ਢੂਢੇਦਿਆ ਹਰਿ ਸਜਣੁ ਲਧਾ ਰਾਮ ਰਾਜੇ ॥
(ਹੇ ਭਾਈ!) ਗੁਰੂ ਦੀ ਸਰਨ ਪੈ ਕੇ ਭਾਲ ਕਰਦਿਆਂ ਕਰਦਿਆਂ ਮੈਂ ਮਿੱਤਰ-ਪ੍ਰਭੂ ਨੂੰ (ਆਪਣੇ ਅੰਦਰ ਹੀ) ਲੱਭ ਲਿਆ ਹੈ ।
As Gurmukh, I searched and searched, and found the Lord, my Friend, my Sovereign Lord King.
ਕੰਚਨ ਕਾਇਆ ਕੋਟ ਗੜ ਵਿਚਿ ਹਰਿ ਹਰਿ ਸਿਧਾ ॥
ਮੇਰਾ ਇਹ ਸਰੀਰ ਕਿਲ੍ਹਾ (ਮਾਨੋ) ਸੋਨੇ ਦਾ ਬਣ ਗਿਆ ਹੈ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਇਸ ਵਿਚ ਪਰਮਾਤਮਾ ਪਰਗਟ ਹੋ ਗਿਆ ਹੈ ।
Within the walled fortress of my golden body, the Lord, Har, Har, is revealed.
ਹਰਿ ਹਰਿ ਹੀਰਾ ਰਤਨੁ ਹੈ ਮੇਰਾ ਮਨੁ ਤਨੁ ਵਿਧਾ ॥
(ਹੇ ਭਾਈ! ਮੈਨੂੰ ਆਪਣੇ ਅੰਦਰ ਹੀ) ਪਰਮਾਤਮਾ ਦਾ ਨਾਮ-ਰਤਨ, ਪਰਮਾਤਮਾ ਦਾ ਨਾਮ-ਹੀਰਾ (ਮਿਲ ਪਿਆ) ਹੈ (ਜਿਸ ਨਾਲ ਮੇਰਾ ਕਠੋਰ) ਮਨ (ਮੇਰਾ ਕਠੋਰ) ਹਿਰਦਾ ਵਿੰਨ੍ਹਿਆ ਗਿਆ ਹੈ (ਨਰਮ ਹੋ ਗਿਆ ਹੈ) ।
The Lord, Har, Har, is a jewel, a diamond; my mind and body are pierced through.
ਧੁਰਿ ਭਾਗ ਵਡੇ ਹਰਿ ਪਾਇਆ ਨਾਨਕ ਰਸਿ ਗੁਧਾ ॥੧॥
ਹੇ ਨਾਨਕ! (ਆਖ—ਹੇ ਭਾਈ!) ਧੁਰ ਪ੍ਰਭੂ ਦੀ ਹਜ਼ੂਰੀ ਤੋਂ ਵੱਡੇ ਭਾਗਾਂ ਨਾਲ ਮੈਨੂੰ ਪਰਮਾਤਮਾ ਮਿਲ ਪਿਆ ਹੈ, ਮੇਰਾ ਆਪਾ ਉਸ ਦੇ ਪ੍ਰੇਮ-ਰਸ ਵਿਚ ਭਿੱਜ ਗਿਆ ਹੈ ।੧।
By the great good fortune of pre-ordained destiny, I have found the Lord. Nanak is permeated with His sublime essence. ||1||
ਪੰਥੁ ਦਸਾਵਾ ਨਿਤ ਖੜੀ ਮੁੰਧ ਜੋਬਨਿ ਬਾਲੀ ਰਾਮ ਰਾਜੇ ॥
ਹੇ ਸਤਿਗੁਰੂ! ਮੈਂ ਜੋਬਨ-ਮੱਤੀ ਅੰਞਾਣ ਜੀਵ-ਇਸਤ੍ਰੀ (ਤੇਰੇ ਦਰ ਤੇ) ਸਦਾ ਖਲੋਤੀ ਹੋਈ (ਤੈਥੋਂ ਪਤੀ-ਪ੍ਰਭੂ ਦੇ ਦੇਸ ਦਾ) ਰਾਹ ਪੁਛਦੀ ਹਾਂ ।
I stand by the roadside, and ask the way; I am just a youthful bride of the Lord King.
ਹਰਿ ਹਰਿ ਨਾਮੁ ਚੇਤਾਇ ਗੁਰ ਹਰਿ ਮਾਰਗਿ ਚਾਲੀ ॥
ਹੇ ਸਤਿਗੁਰੂ! ਮੈਨੂੰ ਪ੍ਰਭੂ-ਪਤੀ ਦਾ ਨਾਮ ਚੇਤੇ ਕਰਾਂਦਾ ਰਹੁ (ਮੇਹਰ ਕਰ) ਮੈਂ ਪਰਮਾਤਮਾ ਦੇ (ਦੇਸ ਪਹੰੁਚਣ ਵਾਲੇ) ਰਸਤੇ ਉਤੇ ਤੁਰਾਂ ।
The Guru has caused me to remember the Name of the Lord, Har, Har; I follow the Path to Him.
ਮੇਰੈ ਮਨਿ ਤਨਿ ਨਾਮੁ ਆਧਾਰੁ ਹੈ ਹਉਮੈ ਬਿਖੁ ਜਾਲੀ ॥
ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਪ੍ਰਭੂ ਦਾ ਨਾਮ ਹੀ ਸਹਾਰਾ ਹੈ (ਜੇ ਤੇਰੀ ਕਿਰਪਾ ਹੋਵੇ ਤਾਂ ਇਸ ਨਾਮ ਦੀ ਬਰਕਤਿ ਨਾਲ ਆਪਣੇ ਅੰਦਰੋਂ) ਮੈਂ ਹਉਮੈ-ਜ਼ਹਰ ਨੂੰ ਸਾੜ ਦਿਆਂ ।
The Naam, the Name of the Lord, is the Support of my mind and body; I have burnt away the poison of ego.
ਜਨ ਨਾਨਕ ਸਤਿਗੁਰੁ ਮੇਲਿ ਹਰਿ ਹਰਿ ਮਿਲਿਆ ਬਨਵਾਲੀ ॥੨॥
ਹੇ ਦਾਸ ਨਾਨਕ! (ਆਖ—ਹੇ ਪ੍ਰਭੂ! ਮੈਨੂੰ) ਗੁਰੂ ਮਿਲਾ । ਜੇਹੜਾ ਭੀ ਕੋਈ ਪਰਮਾਤਮਾ ਨੂੰ ਮਿਲਿਆ ਹੈ ਗੁਰੂ ਦੀ ਰਾਹੀਂ ਹੀ ਮਿਲਿਆ ਹੈ ।੨।
O True Guru, unite me with the Lord, unite me with the Lord, adorned with garlands of flowers. ||2||
ਗੁਰਮੁਖਿ ਪਿਆਰੇ ਆਇ ਮਿਲੁ ਮੈ ਚਿਰੀ ਵਿਛੁੰਨੇ ਰਾਮ ਰਾਜੇ ॥
ਹੇ ਪਿਆਰੇ ਹਰੀ! ਮੈਨੂੰ ਚਿਰ ਦੇ ਵਿਛੁੜੇ ਹੋਏ ਨੂੰ ਗੁਰੂ ਦੇ ਰਾਹੀਂ ਆ ਮਿਲ ।
O my Love, come and meet me as Gurmukh; I have been separated from You for so long, Lord King.
ਮੇਰਾ ਮਨੁ ਤਨੁ ਬਹੁਤੁ ਬੈਰਾਗਿਆ ਹਰਿ ਨੈਣ ਰਸਿ ਭਿੰਨੇ ॥
ਹੇ ਹਰੀ! ਮੇਰਾ ਮਨ ਮੇਰਾ ਹਿਰਦਾ ਬਹੁਤ ਓਦਰਿਆ ਹੋਇਆ ਹੈ, ਮੇਰੀਆਂ ਅੱਖਾਂ (ਵਿਛੋੜੇ ਦੇ ਕਾਰਨ ਤੇਰੇ) ਪ੍ਰੇਮ-ਜਲ ਨਾਲ ਭਿੱਜੀਆਂ ਹੋਈਆਂ ਹਨ ।
My mind and body are sad; my eyes are wet with the Lord's sublime essence.
ਮੈ ਹਰਿ ਪ੍ਰਭੁ ਪਿਆਰਾ ਦਸਿ ਗੁਰੁ ਮਿਲਿ ਹਰਿ ਮਨੁ ਮੰਨੇ ॥
ਹੇ ਹਰੀ! ਮੈਨੂੰ ਪਿਆਰੇ ਗੁਰੂ ਦੀ ਦੱਸ ਪਾ, ਗੁਰੂ ਨੂੰ ਮਿਲ ਕੇ ਮੇਰਾ ਮਨ ਤੇਰੀ ਯਾਦ ਵਿਚ ਗਿੱਝ ਜਾਏ ।
Show me my Lord God, my Love, O Guru; meeting the Lord, my mind is pleased.
ਹਉ ਮੂਰਖੁ ਕਾਰੈ ਲਾਈਆ ਨਾਨਕ ਹਰਿ ਕੰਮੇ ॥੩॥
ਹੇ ਨਾਨਕ! (ਆਖ—) ਹੇ ਹਰੀ! ਮੈਂ ਮੂਰਖ ਹਾਂ, ਮੈਨੂੰ ਆਪਣੇ (ਨਾਮ ਸਿਮਰਨ ਦੇ) ਕੰਮ ਵਿਚ ਜੋੜ ।੩।
I am just a fool, O Nanak, but the Lord has appointed me to perform His service. ||3||
ਗੁਰ ਅੰਮ੍ਰਿਤ ਭਿੰਨੀ ਦੇਹੁਰੀ ਅੰਮ੍ਰਿਤੁ ਬੁਰਕੇ ਰਾਮ ਰਾਜੇ ॥
(ਹੇ ਭਾਈ!) ਗੁਰੂ ਦਾ ਸੋਹਣਾ ਹਿਰਦਾ ਸਦਾ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਭਿੱਜਾ ਰਹਿੰਦਾ ਹੈ, ਉਹ (ਗੁਰੂ ਹੋਰਨਾਂ ਦੇ ਹਿਰਦੇ ਵਿਚ ਭੀ ਇਹ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਛਿੜਕਦਾ ਰਹਿੰਦਾ ਹੈ ।
The Guru's body is drenched with Ambrosial Nectar; He sprinkles it upon me, O Lord King.
ਜਿਨਾ ਗੁਰਬਾਣੀ ਮਨਿ ਭਾਈਆ ਅੰਮ੍ਰਿਤਿ ਛਕਿ ਛਕੇ ॥
ਜਿਨ੍ਹਾਂ ਮਨੁੱਖਾਂ ਨੂੰ ਆਪਣੇ ਮਨ ਵਿਚ ਸਤਿਗੁਰੂ ਦੀ ਬਾਣੀ ਪਿਆਰੀ ਲੱਗ ਪੈਂਦੀ ਹੈ, ਬਾਣੀ ਦਾ ਰਸ ਮਾਣ ਮਾਣ ਕੇ ਉਹਨਾਂ ਦੇ ਹਿਰਦੇ ਭੀ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਭਿੱਜ ਜਾਂਦੇ ਹਨ ।
Those whose minds are pleased with the Word of the Guru's Bani, drink in the Ambrosial Nectar again and again.
ਗੁਰ ਤੁਠੈ ਹਰਿ ਪਾਇਆ ਚੂਕੇ ਧਕ ਧਕੇ ॥
ਗੁਰਾਂ ਦੇ ਪ੍ਰਸੰਨ ਹੋਣ ਤੇ ਮੈਂ ਵਾਹਿਗੁਰੂ ਨੂੰ ਪਾ ਲਿਆ ਹੈ ਅਤੇ ਹੁਣ ਮੈਨੂੰ ਧੱਕੇ ਨਹੀਂ ਪੈਣਗੇ।
As the Guru is pleased, the Lord is obtained, and you shall not be pushed around any more.
ਹਰਿ ਜਨੁ ਹਰਿ ਹਰਿ ਹੋਇਆ ਨਾਨਕੁ ਹਰਿ ਇਕੇ ॥੪॥੯॥੧੬॥
ਨਾਨਕ (ਆਖਦਾ ਹੈ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਤੇ ਪਰਮਾਤਮਾ ਦਾ ਸੇਵਕ ਇਕ-ਰੂਪ ਹੋ ਜਾਂਦੇ ਹਨ, ਸੇਵਕ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ ।੪।੯।੧੬।
The Lord's humble servant becomes the Lord, Har, Har; O Nanak, the Lord and His servant are one and the same. ||4||9||16||