ਸਿਰੀਰਾਗੁ ਮਹਲਾ ੧ ॥
Siree Raag, First Mehl:
ਤ੍ਰਿਸਨਾ ਮਾਇਆ ਮੋਹਣੀ ਸੁਤ ਬੰਧਪ ਘਰ ਨਾਰਿ ॥
ਪੁੱਤਰ, ਰਿਸ਼ਤੇਦਾਰ, ਘਰ, ਇਸਤ੍ਰੀ (ਆਦਿਕ ਦੇ ਮੋਹ) ਦੇ ਕਾਰਨ ਮੋਹਣੀ ਮਾਇਆ ਦੀ ਤ੍ਰਿਸ਼ਨਾ ਜੀਵਾਂ ਨੂੰ ਵਿਆਪ ਰਹੀ ਹੈ
The enticing desire for Maya leads people to become emotionally attached to their children, relatives, households and spouses.
ਧਨਿ ਜੋਬਨਿ ਜਗੁ ਠਗਿਆ ਲਬਿ ਲੋਭਿ ਅਹੰਕਾਰਿ ॥
ਧਨ ਨੇ, ਜੁਆਨੀ ਨੇ, ਲੋਭ ਨੇ, ਅਹੰਕਾਰ ਨੇ, (ਸਾਰੇ) ਜਗਤ ਨੂੰ ਲੁੱਟ ਲਿਆ ਹੈ
The world is deceived and plundered by riches, youth, greed and egotism.
ਮੋਹ ਠਗਉਲੀ ਹਉ ਮੁਈ ਸਾ ਵਰਤੈ ਸੰਸਾਰਿ ॥੧॥
ਮੋਹ ਦੀ ਠੱਗਬੂਟੀ ਨੇ ਮੈਨੂੰ (ਭੀ) ਠੱਗ ਲਿਆ ਹੈ, ਇਹ ਮੋਹ-ਠੱਗਬੂਟੀ ਸਾਰੇ ਸੰਸਾਰ ਵਿਚ ਆਪਣਾ ਜ਼ੋਰ ਪਾ ਰਹੀ ਹੈ ।੧।
The drug of emotional attachment has destroyed me, as it has destroyed the whole world. ||1||
ਮੇਰੇ ਪ੍ਰੀਤਮਾ ਮੈ ਤੁਝ ਬਿਨੁ ਅਵਰੁ ਨ ਕੋਇ ॥
ਹੇ ਮੇਰੇ ਪ੍ਰੀਤਮ-ਪ੍ਰਭੂ ! (ਇਸ ਠੱਗ-ਬੂਟੀ ਤੋਂ ਬਚਾਣ ਲਈ) ਮੈਨੂੰ ਤੈਥੋਂ ਬਿਨਾ ਹੋਰ ਕੋਈ (ਸਮਰੱਥ) ਨਹੀਂ (ਦਿੱਸਦਾ)
O my Beloved, I have no one except You.
ਮੈ ਤੁਝ ਬਿਨੁ ਅਵਰੁ ਨ ਭਾਵਈ ਤੂੰ ਭਾਵਹਿ ਸੁਖੁ ਹੋਇ ॥੧॥ ਰਹਾਉ ॥
ਮੈਨੂੰ ਤੈਥੋਂ ਬਿਨਾ ਹੋਰ ਕੋਈ ਪਿਆਰਾ ਨਹੀਂ ਲੱਗਦਾ । ਜਦੋਂ ਤੂੰ ਮੈਨੂੰ ਪਿਆਰਾ ਲੱਗਦਾ ਹੈਂ, ਤਦੋਂ ਮੈਨੂੰ ਆਤਮਕ ਸੁਖ ਮਿਲਦਾ ਹੈ ।੧।ਰਹਾਉ।
Without You, nothing else pleases me. Loving You, I am at peace. ||1||Pause||
ਨਾਮੁ ਸਾਲਾਹੀ ਰੰਗ ਸਿਉ ਗੁਰ ਕੈ ਸਬਦਿ ਸੰਤੋਖੁ ॥
(ਹੇ ਮਨ !) ਗੁਰੂ ਦੇ ਸ਼ਬਦ ਦੀ ਰਾਹੀਂ ਸੰਤੋਖ ਧਾਰ ਕੇ (ਤ੍ਰਿਸ਼ਨਾ ਦੇ ਪੰਜੇ ਵਿਚੋਂ ਨਿਕਲ ਕੇ) ਪ੍ਰੇਮ ਨਾਲ (ਪਰਮਾਤਮਾ ਦੇ) (ਨਾਮ ਦੀ) ਸਿਫ਼ਤਿ-ਸਾਲਾਹ ਕਰ
I sing the Praises of the Naam, the Name of the Lord, with love; I am content with the Word of the Guru's Shabad.
ਜੋ ਦੀਸੈ ਸੋ ਚਲਸੀ ਕੂੜਾ ਮੋਹੁ ਨ ਵੇਖੁ ॥
ਇਸ ਨਾਸਵੰਤ ਮੋਹ ਨੂੰ ਨਾਹ ਵੇਖ, ਇਹ ਤਾਂ ਜੋ ਕੁੱਝ ਦਿੱਸ ਰਿਹਾ ਹੈ ਸਭ ਨਾਸ ਹੋ ਜਾਏਗਾ
Whatever is seen shall pass away. So do not be attached to this false show.
ਵਾਟ ਵਟਾਊ ਆਇਆ ਨਿਤ ਚਲਦਾ ਸਾਥੁ ਦੇਖੁ ॥੨॥
(ਜੀਵ ਇਥੇ) ਰਸਤੇ ਦਾ ਮੁਸਾਫ਼ਿਰ (ਬਣ ਕੇ) ਆਇਆ ਹੈ, ਇਹ ਸਾਰਾ ਸਾਥ ਨਿੱਤ ਚਲਣ ਵਾਲਾ ਸਮਝ ।੨।
Like a traveller in his travels, you have come. Behold the caravan leaving each day. ||2||
ਆਖਣਿ ਆਖਹਿ ਕੇਤੜੇ ਗੁਰ ਬਿਨੁ ਬੂਝ ਨ ਹੋਇ ॥
ਦੱਸਣ ਨੂੰ ਤਾਂ ਬੇਅੰਤ ਜੀਵ ਦੱਸ ਦੇਂਦੇ ਹਨ (ਕਿ ਮਾਇਆ ਦੀ ਤ੍ਰਿਸ਼ਨਾ ਤੋਂ ਇਉਂ ਬਚ ਸਕੀਦਾ ਹੈ, ਪਰ) ਗੁਰੂ ਤੋਂ ਬਿਨਾ ਸਹੀ ਸਮਝ ਨਹੀ ਪੈਂਦੀ
Many preach sermons, but without the Guru, understanding is not obtained.
ਨਾਮੁ ਵਡਾਈ ਜੇ ਮਿਲੈ ਸਚਿ ਰਪੈ ਪਤਿ ਹੋਇ ॥
(ਗੁਰੂ ਦੀ ਸਰਨ ਪੈ ਕੇ) ਜੇ ਪਰਮਾਤਮਾ ਦਾ ਨਾਮ ਮਿਲ ਜਾਏ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਮਿਲ ਜਾਏ ਜੇ (ਮਨੁੱਖ ਦਾ ਮਨ) ਸਦਾ-ਥਿਰ ਪ੍ਰਭੂ (ਦੇ ਪਿਆਰ) ਵਿਚ ਰੰਗਿਆ ਜਾਏ, ਤਾਂ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ
If someone receives the Glory of the Naam, he is attuned to truth and blessed with honor.
ਜੋ ਤੁਧੁ ਭਾਵਹਿ ਸੇ ਭਲੇ ਖੋਟਾ ਖਰਾ ਨ ਕੋਇ ॥੩॥
(ਪਰ, ਹੇ ਪ੍ਰਭੂ ! ਆਪਣੇ ਉੱਦਮ ਨਾਲ ਕੋਈ ਜੀਵ) ਨਾਹ ਖਰਾ ਬਣ ਸਕਦਾ ਹੈ, ਨਾਹ ਖੋਟਾ ਰਹਿ ਜਾਂਦਾ ਹੈ, ਜੇਹੜੇ ਤੈਨੂੰ ਪਿਆਰੇ ਲੱਗਦੇ ਹਨ ਉਹੀ ਭਲੇ ਹਨ ।੩।
Those who are pleasing to You are good; no one is counterfeit or genuine. ||3||
ਗੁਰ ਸਰਣਾਈ ਛੁਟੀਐ ਮਨਮੁਖ ਖੋਟੀ ਰਾਸਿ ॥
ਗੁਰੂ ਦੀ ਸਰਨ ਪੈ ਕੇ ਹੀ (ਤ੍ਰਿਸ਼ਨਾ ਦੇ ਪੰਜੇ ਵਿਚੋਂ) ਖ਼ਲਾਸੀ ਹਾਸਲ ਕਰੀਦੀ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਖੋਟੀ ਪੂੰਜੀ ਹੀ ਜੋੜਦਾ ਹੈ
In the Guru's Sanctuary we are saved. The assets of the self-willed manmukhs are false.
ਅਸਟ ਧਾਤੁ ਪਾਤਿਸਾਹ ਕੀ ਘੜੀਐ ਸਬਦਿ ਵਿਗਾਸਿ ॥
ਪਰਮਾਤਮਾ ਦੀ ਰਚੀ ਹੋਈ ਇਹ ਅੱਠ ਧਾਤਾਂ ਵਾਲੀ ਮਨੁੱਖੀ ਕਾਂਇਆਂ ਜੇ ਗੁਰੂ ਦੇ ਸ਼ਬਦ (ਦੀ ਟਕਸਾਲ) ਵਿਚ ਘੜੀ ਜਾਏ (ਸੁਚੱਜੀ ਬਣਾਈ ਜਾਏ, ਤਾਂ ਹੀ ਇਹ) ਖਿੜਦੀ ਹੈ (ਆਤਮਕ ਹੁਲਾਰੇ ਵਿਚ ਆਉਂਦੀ ਹੈ)
The eight metals of the King are made into coins by the Word of His Shabad.
ਆਪੇ ਪਰਖੇ ਪਾਰਖੂ ਪਵੈ ਖਜਾਨੈ ਰਾਸਿ ॥੪॥
ਪਰਖਣ ਵਾਲਾ ਪ੍ਰਭੂ ਆਪ ਹੀ (ਇਸ ਦੀ ਘਾਲ ਕਮਾਈ ਨੂੰ) ਪਰਖ ਲੈਂਦਾ ਹੈ ਤੇ (ਇਸ ਦਾ ਆਤਮਕ ਗੁਣਾਂ ਦਾ) ਸਰਮਾਇਆ (ਉਸ ਦੇ) ਖ਼ਜ਼ਾਨੇ ਵਿਚ (ਕਬੂਲ) ਪੈਂਦਾ ਹੈ ।੪।
The Assayer Himself assays them, and He places the genuine ones in His Treasury. ||4||
ਤੇਰੀ ਕੀਮਤਿ ਨਾ ਪਵੈ ਸਭ ਡਿਠੀ ਠੋਕਿ ਵਜਾਇ ॥
(ਹੇ ਪ੍ਰਭੂ !) ਮੈਂ ਸਾਰੀ ਸ੍ਰਿਸ਼ਟੀ ਚੰਗੀ ਤਰ੍ਹਾਂ ਪਰਖ ਕੇ ਵੇਖ ਲਈ ਹੈ, ਮੈਨੂੰ ਤੇਰੇ ਬਰਾਬਰ ਦਾ ਕੋਈ ਨਹੀਂ ਦਿੱਸਿਆ (ਜੇਹੜਾ ਮੈਨੂੰ ਮਾਇਆ ਦੇ ਪੰਜੇ ਤੋਂ ਬਚਾ ਸਕੇ । ਤੂੰ ਬੇਅੰਤ ਗੁਣਾਂ ਦਾ ਮਾਲਕ ਹੈਂ)
Your Value cannot be appraised; I have seen and tested everything.
ਕਹਣੈ ਹਾਥ ਨ ਲਭਈ ਸਚਿ ਟਿਕੈ ਪਤਿ ਪਾਇ ॥
ਬਿਆਨ ਕਰਨ ਨਾਲ ਤੇਰੇ ਗੁਣਾਂ ਦੀ ਥਾਹ ਨਹੀਂ ਪਾਈ ਜਾ ਸਕਦੀ । ਜੇਹੜਾ ਜੀਵ ਸਦਾ-ਥਿਰ ਸਰੂਪ ਵਿਚ ਟਿਕਦਾ ਹੈ, ਉਸ ਨੂੰ ਇੱਜ਼ਤ ਮਿਲਦੀ ਹੈ
By speaking, His Depth cannot be found. Abiding in truth, honor is obtained.
ਗੁਰਮਤਿ ਤੂੰ ਸਾਲਾਹਣਾ ਹੋਰੁ ਕੀਮਤਿ ਕਹਣੁ ਨ ਜਾਇ ॥੫॥
ਗੁਰੂ ਦੀ ਮਤਿ ਲੈ ਕੇ ਹੀ ਤੇਰੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ, ਪਰ ਤੇਰੇ ਬਰਾਬਰ ਦਾ ਲੱਭਣ ਵਾਸਤੇ ਕੋਈ ਬੋਲ ਨਹੀਂ ਬੋਲਿਆ ਜਾ ਸਕਦਾ ।੫।
Through the Guru's Teachings, I praise You; otherwise, I cannot describe Your Value. ||5||
ਜਿਤੁ ਤਨਿ ਨਾਮੁ ਨ ਭਾਵਈ ਤਿਤੁ ਤਨਿ ਹਉਮੈ ਵਾਦੁ ॥
ਜਿਸ ਸਰੀਰ ਵਿਚ ਪਰਮਾਤਮਾ ਦਾ ਨਾਮ ਪਿਆਰਾ ਨਹੀਂ ਲੱਗਦਾ, ਉਸ ਸਰੀਰ ਵਿਚ ਹਉਮੈ ਵਧਦੀ ਹੈ, ਉਸ ਸਰੀਰ ਵਿਚ ਤ੍ਰਿਸ਼ਨਾ ਦਾ ਬਖੇੜਾ ਵਧਦਾ ਹੈ
That body which does not appreciate the Naam-that body is infested with egotism and conflict.
ਗੁਰ ਬਿਨੁ ਗਿਆਨੁ ਨ ਪਾਈਐ ਬਿਖਿਆ ਦੂਜਾ ਸਾਦੁ ॥
ਗੁਰੂ ਤੋਂ ਬਿਨਾ ਪਰਮਾਤਮਾ ਨਾਲ ਜਾਣ-ਪਛਾਣ ਨਹੀਂ ਬਣ ਸਕਦੀ, ਮਾਇਆ ਦਾ ਪ੍ਰਭਾਵ ਪੈ ਕੇ ਪਰਮਾਤਮਾ ਤੋਂ ਬਿਨਾ ਹੋਰ ਪਾਸੇ ਦਾ ਸੁਆਦ ਮਨ ਵਿਚ ਉਪਜਦਾ ਹੈ
Without the Guru, spiritual wisdom is not obtained; other tastes are poison.
ਬਿਨੁ ਗੁਣ ਕਾਮਿ ਨ ਆਵਈ ਮਾਇਆ ਫੀਕਾ ਸਾਦੁ ॥੬॥
ਆਤਮਕ ਗੁਣਾਂ ਤੋਂ ਵਾਂਜੇ ਰਹਿ ਕੇ ਇਹ ਮਨੁੱਖਾ ਸਰੀਰ ਵਿਅਰਥ ਜਾਂਦਾ ਹੈ, ਅੰਤ ਨੂੰ ਮਾਇਆ ਵਾਲਾ ਸੁਆਦ ਭੀ ਬੇ-ਰਸਾ ਹੋ ਜਾਂਦਾ ਹੈ ।੬।
Without virtue, nothing is of any use. The taste of Maya is bland and insipid. ||6||
ਆਸਾ ਅੰਦਰਿ ਜੰਮਿਆ ਆਸਾ ਰਸ ਕਸ ਖਾਇ ॥
ਜੀਵ ਆਸਾ (ਤ੍ਰਿਸ਼ਨਾ) ਦਾ ਬੱਧਾ ਹੋਇਆ ਜਨਮ ਲੈਂਦਾ ਹੈ, (ਜਦ ਤਕ ਜਗਤ ਵਿਚ ਜਿਊਂਦਾ ਹੈ) ਆਸਾ ਦੇ ਪ੍ਰਭਾਵ ਹੇਠ ਹੀ (ਮਿੱਠੇ) ਕਸੈਲੇ (ਆਦਿਕ) ਰਸਾਂ (ਵਾਲੇ ਪਦਾਰਥ) ਖਾਂਦਾ ਰਹਿੰਦਾ ਹੈ
Through desire, people are cast into the womb and reborn. Through desire, they taste the sweet and sour flavors.
ਆਸਾ ਬੰਧਿ ਚਲਾਈਐ ਮੁਹੇ ਮੁਹਿ ਚੋਟਾ ਖਾਇ ॥
(ਉਮਰ ਪੁੱਗ ਜਾਣ ਤੇ) ਆਸਾ (ਤ੍ਰਿਸ਼ਨਾ) ਦੇ (ਬੰਧਨ ਵਿਚ) ਬੱਧਾ ਹੋਇਆ ਇਥੋਂ ਤੋਰਿਆ ਜਾਂਦਾ ਹੈ (ਸਾਰੀ ਉਮਰ ਆਸਾ ਤ੍ਰਿਸ਼ਨਾ ਵਿਚ ਹੀ ਫਸਿਆ ਰਹਿਣ ਕਰਕੇ) ਮੁੜ ਮੁੜ ਮੂੰਹ ਉੱਤੇ ਚੋਟਾਂ ਖਾਂਦਾ ਹੈ
Bound by desire, they are led on, beaten and struck on their faces and mouths.
ਅਵਗਣਿ ਬਧਾ ਮਾਰੀਐ ਛੂਟੈ ਗੁਰਮਤਿ ਨਾਇ ॥੭॥
ਵਿਕਾਰੀ ਜੀਵਨ ਦੇ ਕਾਰਨ (ਆਸਾ ਤ੍ਰਿਸ਼ਨਾ ਦਾ) ਬੱਧਾ ਮਾਰ ਖਾਂਦਾ ਹੈ । ਜੇ ਗੁਰੂ ਦੀ ਸਿੱਖਿਆ ਲੈ ਕੇ ਪ੍ਰਭੂ ਦੇ ਨਾਮ ਵਿਚ ਜੁੜੇ, ਤਾਂ ਹੀ (ਆਸਾ ਤ੍ਰਿਸ਼ਨਾ ਦੇ ਜਾਲ ਵਿਚੋਂ) ਖ਼ਲਾਸੀ ਪਾ ਸਕਦਾ ਹੈ ।੭।
Bound and gagged and assaulted by evil, they are released only through the Name, through the Guru's Teachings. ||7||
ਸਰਬੇ ਥਾਈ ਏਕੁ ਤੂੰ ਜਿਉ ਭਾਵੈ ਤਿਉ ਰਾਖੁ ॥
(ਜੀਵਾਂ ਦੇ ਕੀਹ ਵੱਸ ? ਹੇ ਪ੍ਰਭੂ !) ਸਭ ਜੀਵਾਂ ਵਿਚ ਤੂੰ ਆਪ ਹੀ ਵੱਸਦਾ ਹੈਂ । ਜਿਵੇਂ ਤੇਰੀ ਰਜ਼ਾ ਹੋਵੇ, ਤਿਵੇਂ, ਹੇ ਪ੍ਰਭੂ ! ਤੂੰ ਆਪ ਹੀ (ਜੀਵਾਂ ਨੂੰ ਆਸਾ ਤ੍ਰਿਸ਼ਨਾ ਦੇ ਜਾਲ ਤੋਂ) ਬਚਾ
In all places, You are the One and Only. As it pleases You, Lord, please save and protect me!
ਗੁਰਮਤਿ ਸਾਚਾ ਮਨਿ ਵਸੈ ਨਾਮੁ ਭਲੋ ਪਤਿ ਸਾਖੁ ॥
ਹੇ ਪ੍ਰਭੂ ! ਤੇਰਾ ਸਦਾ-ਥਿਰ ਨਾਮ ਹੀ (ਜੀਵ ਦਾ) ਭਲਾ ਸਾਥੀ ਹੈ, ਤੇਰਾ ਨਾਮ ਹੀ ਜੀਵ ਦੀ ਇੱਜ਼ਤ ਹੈ, ਤੇਰਾ ਨਾਮ, ਗੁਰੂ ਦੀ ਮਤਿ ਲਿਆਂ ਹੀ, ਜੀਵ ਦੇ ਮਨ ਵਿਚ ਵੱਸ ਸਕਦਾ ਹੈ ।
Through the Guru's Teachings, the True One abides within the mind. The Companionship of the Naam brings the most excellent honor.
ਹਉਮੈ ਰੋਗੁ ਗਵਾਈਐ ਸਬਦਿ ਸਚੈ ਸਚੁ ਭਾਖੁ ॥੮॥
(ਹੇ ਭਾਈ !) ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ ਸਦਾ-ਥਿਰ ਨਾਮ ਸਿਮਰ, ਨਾਮ ਸਿਮਰਿਆਂ ਹੀ ਹਉਮੈ ਦਾ ਰੋਗ ਦੂਰ ਹੁੰਦਾ ਹੈ ।੮।
Eradicate the disease of egotism, and chant the True Shabad, the Word of the True Lord. ||8||
ਆਕਾਸੀ ਪਾਤਾਲਿ ਤੂੰ ਤ੍ਰਿਭਵਣਿ ਰਹਿਆ ਸਮਾਇ ॥
ਪ੍ਰਭੂ ! ਆਕਾਸਾਂ ਵਿਚ ਪਾਤਾਲ ਵਿਚ ਤਿੰਨਾਂ ਹੀ ਭਵਨਾਂ ਵਿਚ ਤੂੰ ਆਪ ਹਰ ਥਾਂ ਵਿਆਪਕ ਹੈਂ
You are pervading throughout the Akaashic Ethers, the nether regions and the three worlds.
ਆਪੇ ਭਗਤੀ ਭਾਉ ਤੂੰ ਆਪੇ ਮਿਲਹਿ ਮਿਲਾਇ ॥
ਤੂੰ ਆਪ ਹੀ (ਜੀਵਾਂ ਨੂੰ ਆਪਣੀ) ਭਗਤੀ ਬਖ਼ਸ਼ਦਾ ਹੈਂ, ਆਪਣਾ ਪ੍ਰੇਮ ਬਖ਼ਸ਼ਦਾ ਹੈਂ, ਤੂੰ ਆਪ ਹੀ ਜੀਵਾਂ ਨੂੰ ਆਪਣੇ ਨਾਲ ਮਿਲਾ ਕੇ ਮਿਲਦਾ ਹੈਂ
You Yourself are bhakti, loving devotional worship. You Yourself unite us in Union with Yourself.
ਨਾਨਕ ਨਾਮੁ ਨ ਵੀਸਰੈ ਜਿਉ ਭਾਵੈ ਤਿਵੈ ਰਜਾਇ ॥੯॥੧੩॥
ਹੇ ਨਾਨਕ ! (ਪ੍ਰਭੂ ਦਰ ਤੇ ਅਰਦਾਸ ਕਰ) ਤੇ ਆਖ—(ਹੇ ਪ੍ਰਭੂ !) ਜਿਵੇਂ ਤੈਨੂੰ ਚੰਗਾ ਲੱਗੇ, ਤਿਵੇਂ ਤੇਰੀ ਰਜ਼ਾ ਵਰਤਦੀ ਹੈ (ਪਰ ਮਿਹਰ ਕਰ) ਮੈਨੂੰ ਤੇਰਾ ਨਾਮ ਕਦੇ ਨਾ ਭੁੱਲੇ ।੯।੧੩।
O Nanak, may I never forget the Naam! As is Your Pleasure, so is Your Will. ||9||13||