ਆਸਾ ਮਹਲਾ ੪ ॥
Aasaa, Fourth Mehl:
ਜਿਨ ਅੰਤਰਿ ਹਰਿ ਹਰਿ ਪ੍ਰੀਤਿ ਹੈ ਤੇ ਜਨ ਸੁਘੜ ਸਿਆਣੇ ਰਾਮ ਰਾਜੇ ॥
(ਹੇ ਭਾਈ!) ਜਿਨ੍ਹਾਂ ਬੰਦਿਆਂ ਦੇ ਹਿਰਦੇ ਵਿਚ ਪਰਮਾਤਮਾ ਦਾ ਪਿਆਰ ਮੌਜੂਦ ਹੈ (ਪਰਮਾਤਮਾ ਦੀਆਂ ਨਜ਼ਰਾਂ ਵਿਚ) ਉਹ ਬੰਦੇ ਸੁਚੱਜੇ ਹਨ ਸਿਆਣੇ ਹਨ ।
Those whose hearts are filled with the love of the Lord, Har, Har, are the wisest and most clever people, O Lord King.
ਜੇ ਬਾਹਰਹੁ ਭੁਲਿ ਚੁਕਿ ਬੋਲਦੇ ਭੀ ਖਰੇ ਹਰਿ ਭਾਣੇ ॥
ਜੇ ਉਹ ਕਦੇ ਉਕਾਈ ਖਾ ਕੇ ਗ਼ਲਤੀ ਨਾਲ ਬਾਹਰ ਲੋਕਾਂ ਵਿਚ (ਉਕਾਈ ਵਾਲੇ ਬੋਲ) ਬੋਲ ਬੈਠਦੇ ਹਨ ਤਾਂ ਭੀ ਪਰਮਾਤਮਾ ਨੂੰ ਉਹ ਚੰਗੇ ਪਿਆਰੇ ਲੱਗਦੇ ਹਨ ।
Even if they misspeak outwardly, they are still very pleasing to the Lord.
ਹਰਿ ਸੰਤਾ ਨੋ ਹੋਰੁ ਥਾਉ ਨਾਹੀ ਹਰਿ ਮਾਣੁ ਨਿਮਾਣੇ ॥
(ਹੇ ਭਾਈ!) ਪਰਮਾਤਮਾ ਦੇ ਸੰਤਾਂ ਨੂੰ (ਪਰਮਾਤਮਾ ਤੋਂ ਬਿਨਾ) ਹੋਰ ਕੋਈ ਆਸਰਾ ਨਹੀਂ ਹੁੰਦਾ (ਉਹ ਜਾਣਦੇ ਹਨ ਕਿ) ਪਰਮਾਤਮਾ ਹੀ ਨਿਮਾਣਿਆਂ ਦਾ ਮਾਣ ਹੈ ।
The Lord's Saints have no other place. The Lord is the honor of the dishonored.
ਜਨ ਨਾਨਕ ਨਾਮੁ ਦੀਬਾਣੁ ਹੈ ਹਰਿ ਤਾਣੁ ਸਤਾਣੇ ॥੧॥
ਹੇ ਨਾਨਕ! (ਆਖ—) ਪਰਮਾਤਮਾ ਦੇ ਸੇਵਕਾਂ ਵਾਸਤੇ ਪਰਮਾਤਮਾ ਦਾ ਨਾਮ ਹੀ ਸਹਾਰਾ ਹੈ, ਪਰਮਾਤਮਾ ਹੀ ਉਹਨਾਂ ਦਾ ਬਾਹੂ-ਬਲ ਹੈ (ਜਿਸ ਦੇ ਆਸਰੇ ਉਹ ਵਿਕਾਰਾਂ ਦੇ ਟਾਕਰੇ ਤੇ) ਤਕੜੇ ਰਹਿੰਦੇ ਹਨ ।੧।
The Naam, the Name of the Lord, is the Royal Court for servant Nanak; the Lord's power is his only power. ||1||
ਜਿਥੈ ਜਾਇ ਬਹੈ ਮੇਰਾ ਸਤਿਗੁਰੂ ਸੋ ਥਾਨੁ ਸੁਹਾਵਾ ਰਾਮ ਰਾਜੇ ॥
(ਹੇ ਭਾਈ!) ਜਿਸ ਥਾਂ ਤੇ ਪਿਆਰਾ ਗੁਰੂ ਜਾ ਬੈਠਦਾ ਹੈ (ਗੁਰ-ਸਿੱਖਾਂ ਵਾਸਤੇ) ਉਹ ਥਾਂ ਸੋਹਣਾ ਬਣ ਜਾਂਦਾ ਹੈ ।
Wherever my True Guru goes and sits, that place is beautiful, O Lord King.
ਗੁਰਸਿਖੀਂ ਸੋ ਥਾਨੁ ਭਾਲਿਆ ਲੈ ਧੂਰਿ ਮੁਖਿ ਲਾਵਾ ॥
ਗੁਰਸਿੱਖ ਉਸ ਥਾਂ ਨੂੰ ਲੱਭ ਲੈਂਦੇ ਹਨ, ਤੇ ਉਸ ਦੀ ਧੂੜ ਲੈ ਕੇ ਆਪਣੇ ਮੱਥੇ ਉਤੇ ਲਾ ਲੈਂਦੇ ਹਨ ।
The Guru's Sikhs seek out that place; they take the dust and apply it to their faces.
ਗੁਰਸਿਖਾ ਕੀ ਘਾਲ ਥਾਇ ਪਈ ਜਿਨ ਹਰਿ ਨਾਮੁ ਧਿਆਵਾ ॥
ਜੇਹੜੇ ਗੁਰਸਿੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ ਉਹਨਾਂ ਦੀ (ਗੁਰ-ਅਸਥਾਨ ਭਾਲਣ ਦੀ) ਮੇਹਨਤ ਪਰਮਾਤਮਾ ਦੇ ਦਰ ਤੇ ਕਬੂਲ ਹੋ ਜਾਂਦੀ ਹੈ ।
The works of the Guru's Sikhs, who meditate on the Lord's Name, are approved.
ਜਿਨ੍ਹ ਨਾਨਕੁ ਸਤਿਗੁਰੁ ਪੂਜਿਆ ਤਿਨ ਹਰਿ ਪੂਜ ਕਰਾਵਾ ॥੨॥
ਨਾਨਕ (ਆਖਦੇ ਹਨ—) ਜੇਹੜੇ ਮਨੁੱਖ (ਆਪਣੇ ਹਿਰਦੇ ਵਿਚ) ਗੁਰੂ ਦਾ ਆਦਰ-ਸਤਕਾਰ ਬਿਠਾਂਦੇ ਹਨ, ਪਰਮਾਤਮਾ (ਜਗਤ ਵਿਚ ਉਹਨਾਂ ਦਾ) ਆਦਰ ਕਰਾਂਦਾ ਹੈ ।੨।
Those who worship the True Guru, O Nanak - the Lord causes them to be worshipped in turn. ||2||
ਗੁਰਸਿਖਾ ਮਨਿ ਹਰਿ ਪ੍ਰੀਤਿ ਹੈ ਹਰਿ ਨਾਮ ਹਰਿ ਤੇਰੀ ਰਾਮ ਰਾਜੇ ॥
ਹੇ ਹਰੀ! ਗੁਰੂ ਦੇ ਸਿੱਖਾਂ ਦੇ ਮਨ ਵਿਚ ਤੇਰੀ ਪ੍ਰੀਤਿ ਬਣੀ ਰਹਿੰਦੀ ਹੈ ਤੇਰੇ ਨਾਮ ਦਾ ਪਿਆਰ ਟਿਕਿਆ ਰਹਿੰਦਾ ਹੈ
The Guru's Sikh keeps the Love of the Lord, and the Name of the Lord, in his mind. He loves You, O Lord, O Lord King.
ਕਰਿ ਸੇਵਹਿ ਪੂਰਾ ਸਤਿਗੁਰੂ ਭੁਖ ਜਾਇ ਲਹਿ ਮੇਰੀ ॥
ਉਹ ਆਪਣੇ ਗੁਰੂ ਨੂੰ ਅਭੁੱਲ ਜਾਣ ਕੇ ਉਸ ਦੀ ਦੱਸੀ ਹੋਈ ਸੇਵਾ ਕਰਦੇ ਰਹਿੰਦੇ ਹਨ
He serves the Perfect True Guru, and his hunger and self-conceit are eliminated.
ਗੁਰਸਿਖਾ ਕੀ ਭੁਖ ਸਭ ਗਈ ਤਿਨ ਪਿਛੈ ਹੋਰ ਖਾਇ ਘਨੇਰੀ ॥
(ਜਿਸ ਦੀ ਬਰਕਤਿ ਨਾਲ ਉਹਨਾਂ ਦੇ ਮਨ ਵਿਚੋਂ) ਮਾਇਆ ਦੀ ਭੁੱਖ ਦੂਰ ਹੋ ਜਾਂਦੀ ਹੈ, ਉਹਨਾਂ ਦੀ ਸੰਗਤਿ ਕਰ ਕੇ ਹੋਰ ਬਥੇਰੀ ਲੁਕਾਈ (ਨਾਮ ਸਿਮਰਨ ਦੀ ਆਤਮਕ ਖ਼ੁਰਾਕ) ਖਾਂਦੀ ਹੈ ।
The hunger of the Gursikh is totally eliminated; indeed, many others are satisfied through them.
ਜਨ ਨਾਨਕ ਹਰਿ ਪੁੰਨੁ ਬੀਜਿਆ ਫਿਰਿ ਤੋਟਿ ਨ ਆਵੈ ਹਰਿ ਪੁੰਨ ਕੇਰੀ ॥੩॥
ਹੇ ਦਾਸ ਨਾਨਕ! ਜੇਹੜੇ ਮਨੁੱਖ (ਆਪਣੇ ਹਿਰਦੇ-ਖੇਤ ਵਿਚ) ਹਰਿ-ਨਾਮ ਸਿਮਰਨ ਦਾ ਭਲਾ ਬੀਜ ਬੀਜਦੇ ਹਨ, ਉਹਨਾਂ ਦੇ ਅੰਦਰ ਇਸ ਭਲੇ ਕਰਮ ਦੀ ਕਦੇ ਕਮੀ ਨਹੀਂ ਹੰੁਦੀ ।੩।
Servant Nanak has planted the Seed of the Lord's Goodness; this Goodness of the Lord shall never be exhausted. ||3||
ਗੁਰਸਿਖਾ ਮਨਿ ਵਾਧਾਈਆ ਜਿਨ ਮੇਰਾ ਸਤਿਗੁਰੂ ਡਿਠਾ ਰਾਮ ਰਾਜੇ ॥
(ਹੇ ਭਾਈ!) ਜਿਨ੍ਹਾਂ ਗੁਰਸਿੱਖਾਂ ਨੇ ਪਿਆਰੇ ਗੁਰੂ ਦਾ ਦਰਸ਼ਨ ਕਰ ਲਿਆ, ਉਹਨਾਂ ਦੇ ਮਨ ਵਿਚ ਸਦਾ ਚੜ੍ਹਦੀ ਕਲਾ ਬਣੀ ਰਹਿੰਦੀ ਹੈ ।
The minds of the Gursikhs rejoice, because they have seen my True Guru, O Lord King.
ਕੋਈ ਕਰਿ ਗਲ ਸੁਣਾਵੈ ਹਰਿ ਨਾਮ ਕੀ ਸੋ ਲਗੈ ਗੁਰਸਿਖਾ ਮਨਿ ਮਿਠਾ ॥
ਜੇ ਕੋਈ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਆ ਸੁਣਾਏ ਤਾਂ ਉਹ ਮਨੁੱਖ ਗੁਰਸਿੱਖਾਂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ।
If someone recites to them the story of the Lord's Name, it seems so sweet to the mind of those Gursikhs.
ਹਰਿ ਦਰਗਹ ਗੁਰਸਿਖ ਪੈਨਾਈਅਹਿ ਜਿਨ੍ਹਾ ਮੇਰਾ ਸਤਿਗੁਰੁ ਤੁਠਾ ॥
(ਹੇ ਭਾਈ!) ਜਿਨ੍ਹਾਂ ਗੁਰਸਿੱਖਾਂ ਉਤੇ ਪਿਆਰਾ ਸਤਿਗੁਰੂ ਮੇਹਰਬਾਨ ਹੁੰਦਾ ਹੈ ਉਹਨਾਂ ਨੂੰ ਪਰਮਾਤਮਾ ਦੀ ਦਰਗਾਹ ਵਿਚ ਆਦਰ-ਮਾਣ ਮਿਲਦਾ ਹੈ ।
The Gursikhs are robed in honor in the Court of the Lord; my True Guru is very pleased with them.
ਜਨ ਨਾਨਕੁ ਹਰਿ ਹਰਿ ਹੋਇਆ ਹਰਿ ਹਰਿ ਮਨਿ ਵੁਠਾ ॥੪॥੧੨॥੧੯॥
ਨਾਨਕ ਆਖਦਾ ਹੈ ਉਹ ਗੁਰਸਿੱਖ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ ਪਰਮਾਤਮਾ ਉਹਨਾਂ ਦੇ ਮਨ ਵਿਚ ਸਦਾ ਵੱਸਿਆ ਰਹਿੰਦਾ ਹੈ ।੪।੧੨।੧੯।
Servant Nanak has become the Lord, Har, Har; the Lord, Har, Har, abides within his mind. ||4||12||19||