ਆਸਾ ਮਹਲਾ ੪ ਛੰਤ ਘਰੁ ੫
Aasaa, Fourth Mehl, Chhant, Fifth House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਮੇਰੇ ਮਨ ਪਰਦੇਸੀ ਵੇ ਪਿਆਰੇ ਆਉ ਘਰੇ ॥
ਹੇ ਥਾਂ ਥਾਂ ਭਟਕ ਰਹੇ ਮਨ! ਹੇ ਪਿਆਰੇ ਮਨ! ਕਦੇ ਤਾਂ ਪ੍ਰਭੂ-ਚਰਨਾਂ ਵਿਚ ਜੁੜ ।
O my dear beloved stranger mind, please come home!
ਹਰਿ ਗੁਰੂ ਮਿਲਾਵਹੁ ਮੇਰੇ ਪਿਆਰੇ ਘਰਿ ਵਸੈ ਹਰੇ ॥
ਹੇ ਮੇਰੇ ਪਿਆਰੇ ਮਨ! ਹਰਿ-ਰੂਪ ਗੁਰੂ ਨੂੰ ਮਿਲ (ਤੈਨੂੰ ਸਮਝ ਪੈ ਜਾਇਗੀ ਕਿ ਸਭ ਸੁਖਾਂ ਦਾ ਦਾਤਾ) ਪਰਮਾਤਮਾ ਤੇਰੇ ਅੰਦਰ ਹੀ ਵੱਸ ਰਿਹਾ ਹੈ ।
Meet with the Lord-Guru, O my dear beloved, and He will dwell in the home of your self.
ਰੰਗਿ ਰਲੀਆ ਮਾਣਹੁ ਮੇਰੇ ਪਿਆਰੇ ਹਰਿ ਕਿਰਪਾ ਕਰੇ ॥
ਹੇ ਮੇਰੇ ਪਿਆਰੇ ਮਨ! ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ ਆਤਮਕ ਆਨੰਦ ਮਾਣ (ਅਰਦਾਸ ਕਰਦਾ ਰਹੁ ਕਿ ਤੇਰੇ ਉਤੇ) ਪ੍ਰਭੂ ਇਹ ਮੇਹਰ (ਦੀ ਦਾਤਿ) ਕਰੇ ।
Revel in His Love, O my dear beloved, as the Lord bestows His Mercy.
ਗੁਰੁ ਨਾਨਕੁ ਤੁਠਾ ਮੇਰੇ ਪਿਆਰੇ ਮੇਲੇ ਹਰੇ ॥੧॥
ਨਾਨਕ (ਆਖਦੇ ਹਨ—) ਹੇ ਮੇਰੇ ਪਿਆਰੇ ਮਨ! ਜਿਸ ਮਨੁੱਖ ਉਤੇ ਗੁਰੂ ਦਇਆਵਾਨ ਹੰੁਦਾ ਹੈ ਉਸ ਨੂੰ ਪਰਮਾਤਮਾ ਨਾਲ ਮਿਲਾ ਦੇਂਦਾ ਹੈ ।੧।
As Guru Nanak is pleased, O my dear beloved, we are united with the Lord. ||1||
ਮੈ ਪ੍ਰੇਮੁ ਨ ਚਾਖਿਆ ਮੇਰੇ ਪਿਆਰੇ ਭਾਉ ਕਰੇ ॥
ਹੇ ਮੇਰੇ ਪਿਆਰੇ! ਮੈਂ (ਪ੍ਰਭੂ-ਚਰਨਾਂ ਵਿਚ) ਪ੍ਰੇਮ ਜੋੜ ਕੇ ਉਸ ਦੇ ਪਿਆਰ ਦਾ ਸੁਆਦ (ਕਦੇ ਭੀ) ਨਹੀਂ ਚੱਖਿਆ,
I have not tasted divine love, O my dear beloved, within my heart.
ਮਨਿ ਤ੍ਰਿਸਨਾ ਨ ਬੁਝੀ ਮੇਰੇ ਪਿਆਰੇ ਨਿਤ ਆਸ ਕਰੇ ॥
(ਕਿਉਂਕਿ) ਹੇ ਮੇਰੇ ਪਿਆਰੇ! ਮੇਰੇ ਮਨ ਵਿਚ (ਵੱਸ ਰਹੀ ਮਾਇਆ ਦੀ) ਤ੍ਰਿਸ਼ਨਾ ਕਦੇ ਮੁੱਕੀ ਹੀ ਨਹੀਂ, (ਮੇਰਾ ਮਨ) ਸਦਾ (ਮਾਇਆ ਦੀਆਂ ਹੀ) ਆਸਾਂ ਬਣਾਂਦਾ ਰਹਿੰਦਾ ਹੈ ।
The mind's desires are not quenched, O my dear beloved, but I still hold out hope.
ਨਿਤ ਜੋਬਨੁ ਜਾਵੈ ਮੇਰੇ ਪਿਆਰੇ ਜਮੁ ਸਾਸ ਹਿਰੇ ॥
ਹੇ ਮੇਰੇ ਪਿਆਰੇ! ਸਦਾ (ਇਸੇ ਹਾਲਤ ਵਿਚ ਹੀ) ਮੇਰੀ ਜਵਾਨੀ ਲੰਘਦੀ ਜਾ ਰਹੀ ਹੈ ਤੇ ਮੌਤ ਦਾ ਦੇਵਤਾ ਮੇਰੇ ਸੁਆਸਾਂ ਨੂੰ (ਗਹੁ ਨਾਲ) ਤੱਕ ਰਿਹਾ ਹੈ (ਕਿ ਸੁਆਸ ਪੂਰੇ ਹੋਣ ਤੇ ਇਸ ਨੂੰ ਆ ਫੜਾਂ) ।
Youth is passing away, O my dear beloved, and death is stealing away the breath of life.
ਭਾਗ ਮਣੀ ਸੋਹਾਗਣਿ ਮੇਰੇ ਪਿਆਰੇ ਨਾਨਕ ਹਰਿ ਉਰਿ ਧਾਰੇ ॥੨॥
ਹੇ ਨਾਨਕ! (ਆਖ—) ਹੇ ਮੇਰੇ ਪਿਆਰੇ! ਉਹੀ ਜੀਵ-ਇਸਤ੍ਰੀ ਭਾਗਾਂ ਵਾਲੀ ਬਣਦੀ ਹੈ ਉਸ ਦੇ ਮੱਥੇ ਉਤੇ ਭਾਗਾਂ ਦੀ ਮਣੀ ਚਮਕਦੀ ਹੈ ਜੇਹੜੀ ਪਰਮਾਤਮਾ (ਦੀ ਯਾਦ) ਆਪਣੇ ਹਿਰਦੇ ਵਿਚ ਟਿਕਾਈ ਰੱਖਦੀ ਹੈ ।੨।
The virtuous bride realizes the good fortune of her destiny, O my dear beloved; O Nanak, she enshrines the Lord within her heart. ||2||
ਪਿਰ ਰਤਿਅੜੇ ਮੈਡੇ ਲੋਇਣ ਮੇਰੇ ਪਿਆਰੇ ਚਾਤ੍ਰਿਕ ਬੂੰਦ ਜਿਵੈ ॥
ਹੇ ਮੇਰੇ ਪਿਆਰੇ! ਮੇਰੀਆਂ ਅੱਖਾਂ ਪ੍ਰਭੂ-ਪਤੀ ਦੇ ਦਰਸ਼ਨ ਵਿਚ ਮਸਤ ਹਨ ਜਿਵੇਂ ਪਪੀਹਾ (ਸ੍ਵਾਂਤੀ ਵਰਖਾ ਦੀ) ਬੂੰਦ (ਲਈ ਤਾਂਘਦਾ ਹੈ) ।
My eyes are drenched with the Love of my Husband Lord, O my dear beloved, like the song-bird with the rain drop.
ਮਨੁ ਸੀਤਲੁ ਹੋਆ ਮੇਰੇ ਪਿਆਰੇ ਹਰਿ ਬੂੰਦ ਪੀਵੈ ॥
ਹੇ ਮੇਰੇ ਪਿਆਰੇ! ਜਦੋਂ ਮੇਰਾ ਮਨ ਪਰਮਾਤਮਾ ਦੇ ਨਾਮ-ਜਲ ਦੀ ਬੂੰਦ ਪੀਂਦਾ ਹੈ ਤਾਂ ਠੰਢਾ-ਠਾਰ ਹੋ ਜਾਂਦਾ ਹੈ ।
My mind is cooled and soothed, O my dear beloved, by drinking in the rain drops of the Lord.
ਤਨਿ ਬਿਰਹੁ ਜਗਾਵੈ ਮੇਰੇ ਪਿਆਰੇ ਨੀਦ ਨ ਪਵੈ ਕਿਵੈ ॥
ਹੇ ਮੇਰੇ ਪਿਆਰੇ! ਮੇਰੇ ਸਰੀਰ ਵਿਚ ਉਪਜਿਆ ਹੋਇਆ ਵਿਛੋੜੇ ਦਾ ਦਰਦ ਮੈਨੂੰ ਜਗਾਈ ਰੱਖਦਾ ਹੈ, ਕਿਸੇ ਤਰ੍ਹਾਂ ਭੀ ਮੈਨੂੰ ਨੀਂਦ ਨਹੀਂ ਪੈਂਦੀ ।
Separation from my Lord keeps my body awake, O my dear beloved; I cannot sleep at all.
ਹਰਿ ਸਜਣੁ ਲਧਾ ਮੇਰੇ ਪਿਆਰੇ ਨਾਨਕ ਗੁਰੂ ਲਿਵੈ ॥੩॥
ਹੇ ਨਾਨਕ! (ਆਖ—) ਹੇ ਮੇਰੇ ਪਿਆਰੇ! ਗੁਰੂ ਦੀ ਬਖ਼ਸ਼ੀ ਲਗਨ ਦੀ ਬਰਕਤਿ ਨਾਲ ਮੈਂ ਸੱਜਣ ਪ੍ਰਭੂ ਨੂੰ (ਆਪਣੇ ਅੰਦਰ ਹੀ) ਲੱਭ ਲਿਆ ਹੈ ।੩।
Nanak has found the Lord, the True Friend, O my dear beloved, by loving the Guru. ||3||
ਚੜਿ ਚੇਤੁ ਬਸੰਤੁ ਮੇਰੇ ਪਿਆਰੇ ਭਲੀਅ ਰੁਤੇ ॥
ਹੇ ਮੇਰੇ ਪਿਆਰੇ! ਚੇਤ (ਦਾ ਮਹੀਨਾ) ਚੜ੍ਹਦਾ ਹੈ, ਬਸੰਤ (ਦਾ ਮੌਸਮ) ਆਉਂਦਾ ਹੈ, (ਸਾਰਾ ਸੰਸਾਰ ਆਖਦਾ ਹੈ ਕਿ ਇਹ) ਸੋਹਣੀ ਰੁੱਤ (ਆ ਗਈ ਹੈ, ਪਰ)
In the month of Chayt, O my dear beloved, the pleasant season of spring begins.
ਪਿਰ ਬਾਝੜਿਅਹੁ ਮੇਰੇ ਪਿਆਰੇ ਆਂਗਣਿ ਧੂੜਿ ਲੁਤੇ ॥
ਹੇ ਮੇਰੇ ਪਿਆਰੇ! ਪ੍ਰਭੂ-ਪਤੀ (ਦੇ ਮਿਲਾਪ) ਤੋਂ ਬਿਨਾ (ਮੇਰੇ ਹਿਰਦੇ ਦੇ) ਵੇਹੜੇ ਵਿਚ ਧੂੜ ਉੱਡ ਰਹੀ ਹੈ ।
But without my Husband Lord, O my dear beloved, my courtyard is filled with dust.
ਮਨਿ ਆਸ ਉਡੀਣੀ ਮੇਰੇ ਪਿਆਰੇ ਦੁਇ ਨੈਨ ਜੁਤੇ ॥
ਹੇ ਮੇਰੇ ਪਿਆਰੇ! ਮੇਰੇ ਮਨ ਵਿਚ (ਪ੍ਰਭੂ-ਮਿਲਾਪ ਦੀ) ਆਸ ਉੱਠ ਰਹੀ ਹੈ, (ਮੈਂ ਦੁਨੀਆ ਦੇ ਭਾ ਦੀ ਸੋਹਣੀ ਬਸੰਤ ਰੁੱਤ ਵਲੋਂ) ਉਦਾਸ ਹਾਂ, ਮੇਰੀਆਂ ਦੋਵੇਂ ਅੱਖਾਂ (ਬਸੰਤ ਦੇ ਖੇੜੇ ਨੂੰ ਵੇਖਣ ਦੇ ਥਾਂ ਪ੍ਰਭੂ-ਪਤੀ ਦੇ ਦਰਸਨ ਦੀ ਉਡੀਕ ਵਿਚ) ਜੁੜੀਆਂ ਪਈਆਂ ਹਨ ।
But my sad mind is still hopeful, O my dear beloved; my eyes are both fixed upon Him.
ਗੁਰੁ ਨਾਨਕੁ ਦੇਖਿ ਵਿਗਸੀ ਮੇਰੇ ਪਿਆਰੇ ਜਿਉ ਮਾਤ ਸੁਤੇ ॥੪॥
ਨਾਨਕ (ਆਖਦੇ ਹਨ—ਹੁਣ) ਹੇ ਮੇਰੇ ਪਿਆਰੇ! ਗੁਰੂ ਨਾਨਕ ਨੂੰ ਵੇਖ ਕੇ (ਮੇਰੀ ਜਿੰਦ ਇਉਂ) ਖਿੜ ਪਈ ਹੈ ਜਿਵੇਂ ਮਾਂ ਆਪਣੇ ਪੁੱਤਰ ਨੂੰ ਵੇਖ ਕੇ ਖਿੜ ਪੈਂਦੀ ਹੈ ।੪।
Beholding the Guru, Nanak is filled with wondrous joy, like a child, gazing upon his mother. ||4||
ਹਰਿ ਕੀਆ ਕਥਾ ਕਹਾਣੀਆ ਮੇਰੇ ਪਿਆਰੇ ਸਤਿਗੁਰੂ ਸੁਣਾਈਆ ॥
ਹੇ ਮੇਰੇ ਪਿਆਰੇ! ਮੈਨੂੰ ਗੁਰੂ ਨੇ ਪਰਮਾਤਮਾ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ,
The True Guru has preached the sermon of the Lord, O my dear beloved.
ਗੁਰ ਵਿਟੜਿਅਹੁ ਹਉ ਘੋਲੀ ਮੇਰੇ ਪਿਆਰੇ ਜਿਨਿ ਹਰਿ ਮੇਲਾਈਆ ॥
ਮੈਂ ਉਸ ਗੁਰੂ ਤੋਂ ਸਦਕੇ ਜਾਂਦੀ ਹਾਂ ਜਿਸ ਨੇ ਮੈਨੂੰ ਪ੍ਰਭੂ-ਪਤੀ ਦੇ ਚਰਨਾਂ ਵਿਚ ਜੋੜ ਦਿੱਤਾ ਹੈ ।
I am a sacrifice to the Guru, O my dear beloved, who has united me with the Lord.
ਸਭਿ ਆਸਾ ਹਰਿ ਪੂਰੀਆ ਮੇਰੇ ਪਿਆਰੇ ਮਨਿ ਚਿੰਦਿਅੜਾ ਫਲੁ ਪਾਇਆ ॥
ਹੇ ਮੇਰੇ ਪਿਆਰੇ! ਪ੍ਰਭੂ ਨੇ ਮੇਰੀਆਂ ਸਾਰੀਆਂ ਆਸਾਂ ਪੂਰੀਆਂ ਕਰ ਦਿੱਤੀਆਂ ਹਨ, ਪ੍ਰਭੂ ਪਾਸੇ ਮੈਂ ਮਨ-ਚਿਤਵਿਆ ਫਲ ਪਾ ਲਿਆ ਹੈ ।
The Lord has fulfilled all my hopes, O my dear beloved; I have obtained the fruits of my heart's desires.
ਹਰਿ ਤੁਠੜਾ ਮੇਰੇ ਪਿਆਰੇ ਜਨੁ ਨਾਨਕੁ ਨਾਮਿ ਸਮਾਇਆ ॥੫॥
ਨਾਨਕ (ਆਖਦੇ ਹਨ—) ਹੇ ਮੇਰੇ ਪਿਆਰੇ! ਜਿਸ (ਵਡ-ਭਾਗੀ ਮਨੁੱਖ ਉਤੇ) ਪਰਮਾਤਮਾ ਦਇਆਵਾਨ ਹੁੰਦਾ ਹੈ ਉਹ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ ।੫।
When the Lord is pleased, O my dear beloved, servant Nanak is absorbed into the Naam. ||5||
ਪਿਆਰੇ ਹਰਿ ਬਿਨੁ ਪ੍ਰੇਮੁ ਨ ਖੇਲਸਾ ॥
ਹੇ ਪਿਆਰੇ! ਪਰਮਾਤਮਾ ਤੋਂ ਬਿਨਾ (ਕਿਸੇ ਹੋਰ ਨਾਲ) ਮੈਂ ਪੇ੍ਰਮ (ਦੀ ਖੇਡ) ਨਹੀਂ ਖੇਡਾਂਗੀ ।
Without the Beloved Lord, there is no play of love.
ਕਿਉ ਪਾਈ ਗੁਰੁ ਜਿਤੁ ਲਗਿ ਪਿਆਰਾ ਦੇਖਸਾ ॥
(ਹੇ ਪਿਆਰੇ! ਦੱਸ) ਮੈਂ ਕਿਵੇਂ ਗੁਰੂ ਨੂੰ ਲੱਭਾਂ ਜਿਸ ਦੀ ਰਾਹੀਂ ਹੀ ਮੈਂ ਤੇਰਾ ਦਰਸ਼ਨ ਕਰ ਸਕਾਂਗੀ ।
How can I find the Guru? Grasping hold of Him, I behold my Beloved.
ਹਰਿ ਦਾਤੜੇ ਮੇਲਿ ਗੁਰੂ ਮੁਖਿ ਗੁਰਮੁਖਿ ਮੇਲਸਾ ॥
ਹੇ ਪਿਆਰੇ ਦਾਤਾਰ ਹਰੀ! ਮੈਨੂੰ ਗੁਰੂ ਮਿਲਾ, ਗੁਰੂ ਦੀ ਰਾਹੀਂ ਹੀ ਮੈਂ ਤੇਰਾ ਦਰਸਨ ਕਰ ਸਕਾਂਗੀ ।
O Lord, O Great Giver, let me meet the Guru; as Gurmukh, may I merge with You.
ਗੁਰੁ ਨਾਨਕੁ ਪਾਇਆ ਮੇਰੇ ਪਿਆਰੇ ਧੁਰਿ ਮਸਤਕਿ ਲੇਖੁ ਸਾ ॥੬॥੧੪॥੨੧॥
ਨਾਨਕ (ਆਖਦੇ ਹਨ—) ਹੇ ਮੇਰੇ ਪਿਆਰੇ! (ਜਿਸ ਵਡ-ਭਾਗੀ ਦੇ) ਮੱਥੇ ਉਤੇ ਧੁਰ ਦਰਗਾਹ ਤੋਂ (ਪ੍ਰਭੂ-ਮਿਲਾਪ ਦਾ) ਲੇਖ ਲਿਖਿਆ ਹੁੰਦਾ ਹੈ ਉਸ ਨੂੰ ਗੁਰੂ ਮਿਲ ਪੈਂਦਾ ਹੈ ।੬।੧੪।੨੧।
Nanak has found the Guru, O my dear beloved; such was the destiny inscribed upon his forehead. ||6||14||21||