ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਰਾਗੁ ਆਸਾ ਮਹਲਾ ੫ ਛੰਤ ਘਰੁ ੧ ॥
Raag Aasaa, Fifth Mehl, Chhant, First House:
ਅਨਦੋ ਅਨਦੁ ਘਣਾ ਮੈ ਸੋ ਪ੍ਰਭੁ ਡੀਠਾ ਰਾਮ ॥
(ਹੇ ਭਾਈ! ਮੇਰੇ ਹਿਰਦੇ-ਘਰ ਵਿਚ) ਆਨੰਦ ਹੀ ਆਨੰਦ ਬਣ ਗਿਆ ਹੈ (ਕਿਉਂਕਿ) ਮੈਂ ਉਸ ਪ੍ਰਭੂ ਦਾ ਦਰਸ਼ਨ ਕਰ ਲਿਆ ਹੈ (ਜੋ ਆਨੰਦ ਦਾ ਸੋਮਾ ਹੈ),
Joy - great joy! I have seen the Lord God!
ਚਾਖਿਅੜਾ ਚਾਖਿਅੜਾ ਮੈ ਹਰਿ ਰਸੁ ਮੀਠਾ ਰਾਮ ॥
ਅਤੇ ਮੈਂ ਪਰਮਾਤਮਾ ਦੇ ਨਾਮ ਦਾ ਮਿੱਠਾ ਰਸ ਚੱਖ ਲਿਆ ਹੈ ।
Tasted - I have tasted the sweet essence of the Lord.
ਹਰਿ ਰਸੁ ਮੀਠਾ ਮਨ ਮਹਿ ਵੂਠਾ ਸਤਿਗੁਰੁ ਤੂਠਾ ਸਹਜੁ ਭਇਆ ॥
(ਹੇ ਭਾਈ!) ਪਰਮਾਤਮਾ ਦੇ ਨਾਮ ਦਾ ਮਿੱਠਾ ਰਸ ਮੇਰੇ ਮਨ ਵਿਚ ਆ ਵੱਸਿਆ ਹੈ (ਕਿਉਂਕਿ) ਸਤਿਗੁਰੂ (ਮੇਰੇ ਉਤੇ) ਦਇਆਵਾਨ ਹੋ ਗਿਆ ਹੈ (ਗੁਰੂ ਦੀ ਮੇਹਰ ਨਾਲ ਮੇਰੇ ਅੰਦਰ) ਆਤਮਕ ਅਡੋਲਤਾ ਪੈਦਾ ਹੋ ਗਈ ਹੈ ।
The sweet essence of the Lord has rained down in my mind; by the pleasure of the True Guru, I have attained peaceful ease.
ਗ੍ਰਿਹੁ ਵਸਿ ਆਇਆ ਮੰਗਲੁ ਗਾਇਆ ਪੰਚ ਦੁਸਟ ਓਇ ਭਾਗਿ ਗਇਆ ॥
ਹੁਣ ਮੇਰਾ (ਹਿਰਦਾ) ਘਰ ਵੱਸ ਪਿਆ ਹੈ (ਮੇਰੇ ਗਿਆਨ-ਇੰਦ੍ਰੇ) ਖ਼ੁਸ਼ੀ ਦਾ ਗੀਤ ਗਾ ਰਹੇ ਹਨ (ਮੇਰੇ ਹਿਰਦੇ-ਘਰ ਵਿਚੋਂ) ਉਹ (ਕਾਮਾਦਿਕ) ਪੰਜ ਵੈਰੀ ਨੱਸ ਗਏ ਹਨ ।
I have come to dwell in the home of my own self, and I sing the songs of joy; the five villains have fled.
ਸੀਤਲ ਆਘਾਣੇ ਅੰਮ੍ਰਿਤ ਬਾਣੇ ਸਾਜਨ ਸੰਤ ਬਸੀਠਾ ॥
(ਹੇ ਭਾਈ! ਜਦੋਂ ਦਾ) ਮਿੱਤਰ ਗੁਰੂ (ਪਰਮਾਤਮਾ ਨਾਲ ਮਿਲਾਣ ਵਾਸਤੇ) ਵਕੀਲ ਬਣਿਆ ਹੈ, ਉਸ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਬਰਕਤਿ ਨਾਲ ਮੇਰੇ ਗਿਆਨ-ਇੰਦ੍ਰੇ ਠੰਢੇ-ਠਾਰ ਹੋ ਗਏ ਹਨ (ਮਾਇਕ ਪਦਾਰਥਾਂ ਵਲੋਂ) ਰੱਜ ਗਏ ਹਨ ।
I am soothed and satisfied with the Ambrosial Bani of His Word; the friendly Saint is my advocate.
ਕਹੁ ਨਾਨਕ ਹਰਿ ਸਿਉ ਮਨੁ ਮਾਨਿਆ ਸੋ ਪ੍ਰਭੁ ਨੈਣੀ ਡੀਠਾ ॥੧॥
ਹੇ ਨਾਨਕ! ਆਖ—ਮੇਰਾ ਮਨ ਹੁਣ ਪਰਮਾਤਮਾ ਨਾਲ ਗਿੱਝ ਗਿਆ ਹੈ, ਮੈਂ ਉਸ ਪਰਮਾਤਮਾ ਨੂੰ (ਆਪਣੀਆਂ) ਅੱਖਾਂ ਨਾਲ ਵੇਖ ਲਿਆ ਹੈ ।੧।
Says Nanak, my mind is in harmony with the Lord; I have seen God with my eyes. ||1||
ਸੋਹਿਅੜੇ ਸੋਹਿਅੜੇ ਮੇਰੇ ਬੰਕ ਦੁਆਰੇ ਰਾਮ ॥
(ਹੇ ਸਖੀ! ਮੇਰੇ ਹਿਰਦੇ-ਘਰ ਦੇ ਸਾਰੇ ਦਰਵਾਜ਼ੇ) ਮੇਰੇ ਗਿਆਨ-ਇੰਦ੍ਰੇ ਸੋਹਣੇ ਹੋ ਗਏ ਹਨ ਸੋਭਨੀਕ ਹੋ ਗਏ ਹਨ
Adorned - adorned are my beauteous gates, O Lord.
ਪਾਹੁਨੜੇ ਪਾਹੁਨੜੇ ਮੇਰੇ ਸੰਤ ਪਿਆਰੇ ਰਾਮ ॥
(ਕਿਉਂਕਿ ਮੇਰੇ ਹਿਰਦੇ-ਘਰ ਵਿਚ) ਮੇਰੀ ਜਿੰਦ ਦੇ ਸਾਈਂ ਮੇਰੇ ਸੰਤ-ਪ੍ਰਭੂ ਜੀ ਆ ਬਿਰਾਜੇ ਹਨ ।
Guests - my guests are the Beloved Saints, O Lord.
ਸੰਤ ਪਿਆਰੇ ਕਾਰਜ ਸਾਰੇ ਨਮਸਕਾਰ ਕਰਿ ਲਗੇ ਸੇਵਾ ॥
ਮੇਰੇ ਪਿਆਰੇ ਸੰਤ-ਪ੍ਰਭੂ ਜੀ ਮੇਰੇ ਕੰਮ ਸਾਰੇ ਸੰਵਾਰ ਰਹੇ ਹਨ (ਮੇਰੇ ਸਾਰੇ ਗਿਆਨ-ਇੰ੍ਰਦੇ ਉਸ ਸੰਤ-ਪ੍ਰਭੂ ਨੂੰ) ਨਮਸਕਾਰ ਕਰ ਕੇ ਉਸ ਦੀ ਸੇਵਾ-ਭਗਤੀ ਵਿਚ ਲੱਗ ਗਏ ਹਨ ।
The Beloved Saints have resolved my affairs; I humbly bowed to them, and committed myself to their service.
ਆਪੇ ਜਾਞੀ ਆਪੇ ਮਾਞੀ ਆਪਿ ਸੁਆਮੀ ਆਪਿ ਦੇਵਾ ॥
ਉਹ ਆਪ ਹੀ ਜਾਂਞੀ ਹੈ ਉਹ ਆਪ ਹੀ ਮੇਲ ਹੈ ਉਹ ਆਪ ਹੀ ਮਾਲਕ ਹੈ ਉਹ ਆਪ ਹੀ ਇਸ਼ਟ-ਦੇਵ ਹੈ ।
He Himself is the groom's party, and He Himself the bride's party; He Himself is the Lord and Master; He Himself is the Divine Lord.
ਅਪਣਾ ਕਾਰਜੁ ਆਪਿ ਸਵਾਰੇ ਆਪੇ ਧਾਰਨ ਧਾਰੇ ॥
(ਮੇਰੀ ਜਿੰਦ ਦਾ ਮਾਲਕ-ਪ੍ਰਭੂ ਮੇਰੀ ਜਿੰਦ ਨੂੰ ਆਪਣੇ ਚਰਨਾਂ ਵਿਚ ਜੋੜਨ ਦਾ ਇਹ) ਆਪਣਾ ਕੰਮ ਆਪ ਹੀ ਸਿਰੇ ਚਾੜ੍ਹਦਾ ਹੈ ।
He Himself resolves His own affairs; He Himself sustains the Universe.
ਕਹੁ ਨਾਨਕ ਸਹੁ ਘਰ ਮਹਿ ਬੈਠਾ ਸੋਹੇ ਬੰਕ ਦੁਆਰੇ ॥੨॥
ਹੇ ਨਾਨਕ! ਆਖ—ਮੇਰਾ ਖਸਮ-ਪ੍ਰਭੂ ਮੇਰੇ ਹਿਰਦੇ-ਘਰ ਵਿਚ ਆ ਬੈਠਦਾ ਹੈ, ਮੇਰੇ ਸਾਰੇ ਗਿਆਨ-ਇੰਦ੍ਰੇ ਸੋਹਣੇ ਬਣ ਗਏ ਹਨ ।੨।
Says Nanak, my Bridegroom is sitting in my home; the gates of my body are beautifully adorned. ||2||
ਨਵ ਨਿਧੇ ਨਉ ਨਿਧੇ ਮੇਰੇ ਘਰ ਮਹਿ ਆਈ ਰਾਮ ॥
ਹੇ ਭਾਈ! ਹੁਣ ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ, ਮੈਨੂੰ ਹਰੇਕ ਪਦਾਰਥ ਮਿਲ ਗਿਆ ਹੈ, ਮੈਂ ਸਭ ਕੁਝ ਲੱਭ ਲਿਆ ਹੈ,
The nine treasures - the nine treasures come into my home, Lord.
ਸਭੁ ਕਿਛੁ ਮੈ ਸਭੁ ਕਿਛੁ ਪਾਇਆ ਨਾਮੁ ਧਿਆਈ ਰਾਮ ॥
ਸ੍ਰਿਸ਼ਟੀ ਦੇ ਸਾਰੇ ਹੀ ਨੌ ਖ਼ਜ਼ਾਨੇ ਮੇਰੇ ਹਿਰਦੇ-ਘਰ ਵਿਚ ਆ ਟਿਕੇ ਹਨ ।
Everything - I obtain everything, meditating on the Naam, the Name of the Lord.
ਨਾਮੁ ਧਿਆਈ ਸਦਾ ਸਖਾਈ ਸਹਜ ਸੁਭਾਈ ਗੋਵਿੰਦਾ ॥
ਮੈਂ ਉਸ ਗੋਬਿੰਦ ਦਾ ਨਾਮ ਸਦਾ ਸਿਮਰਦਾ ਹਾਂ ਜੋ ਮੇਰਾ ਸਦਾ ਲਈ ਸਾਥੀ ਬਣ ਗਿਆ ਹੈ, ਜਿਸ ਦਾ ਸਦਕਾ ਮੇਰੇ ਅੰਦਰ ਆਤਮਕ ਅਡੋਲਤਾ ਤੇ ਪ੍ਰੇਮ ਪੈਦਾ ਹੋ ਗਿਆ ਹੈ ।
Meditating on the Naam, the Lord of the Universe becomes the one's eternal companion, and he dwells in peaceful ease.
ਗਣਤ ਮਿਟਾਈ ਚੂਕੀ ਧਾਈ ਕਦੇ ਨ ਵਿਆਪੈ ਮਨ ਚਿੰਦਾ ॥
ਮੈਂ, ਆਪਣੇ ਅੰਦਰ ਚਿੰਤਾ-ਫ਼ਿਕਰ ਮਿਟਾ ਲਿਆ ਹੈ, ਮੇਰੀ ਭਟਕਣਾ ਮੁੱਕ ਗਈ ਹੈ, ਕੋਈ ਚਿੰਤਾ ਮੇਰੇ ਮਨ ਉਤੇ ਕਦੇ ਜੋਰ ਨਹੀਂ ਪਾ ਸਕਦੀ ।
His calculations are ended, his wanderings cease, and his mind is no longer afflicted with anxiety.
ਗੋਵਿੰਦ ਗਾਜੇ ਅਨਹਦ ਵਾਜੇ ਅਚਰਜ ਸੋਭ ਬਣਾਈ ॥
ਮੇਰੇ ਅੰਦਰ ਗੋਬਿੰਦ ਗੱਜ ਰਿਹਾ ਹੈ (ਪ੍ਰਭੂ ਦੇ ਸਿਮਰਨ ਦਾ ਆਨੰਦ ਪੂਰੇ ਜੋਬਨ ਵਿਚ ਹੈ । ਇਉਂ ਆਨੰਦ ਬਣਿਆ ਹੋਇਆ ਹੈ, ਮਾਨੋ, ਸਾਰੇ ਸੰਗੀਤਕ ਸਾਜ) ਇੱਕ-ਰਸ (ਮੇਰੇ ਅੰਦਰ) ਵੱਜ ਰਹੇ ਹਨ । (ਪਰਮਾਤਮਾ ਨੇ ਮੇਰੇ ਅੰਦਰ) ਹੈਰਾਨ ਕਰ ਦੇਣ ਵਾਲੀ ਆਤਮਕ ਸੁੰਦਰਤਾ ਪੈਦਾ ਕਰ ਦਿੱਤੀ ।
When the Lord of the Universe reveals Himself, and the unstruck melody of the sound current vibrates, the drama of wondrous splendor is enacted.
ਕਹੁ ਨਾਨਕ ਪਿਰੁ ਮੇਰੈ ਸੰਗੇ ਤਾ ਮੈ ਨਵ ਨਿਧਿ ਪਾਈ ॥੩॥
ਹੇ ਨਾਨਕ! ਆਖ—ਪ੍ਰਭੂ-ਪਤੀ ਮੇਰੇ ਅੰਗ-ਸੰਗ ਵੱਸ ਰਿਹਾ ਹੈ, ਤਾਹੀਏਂ ਮੈਨੂੰ ਪ੍ਰਤੀਤ ਹੋ ਰਿਹਾ ਹੈ ਕਿ ਮੈਂ ਸ੍ਰਿਸ਼ਟੀ ਦੇ ਨੌ ਹੀ ਖ਼ਜ਼ਾਨੇ ਲੱਭ ਲਏ ਹਨ ।੩।
Says Nanak, when my Husband Lord is with me, I obtain the nine treasures. ||3||
ਸਰਸਿਅੜੇ ਸਰਸਿਅੜੇ ਮੇਰੇ ਭਾਈ ਸਭ ਮੀਤਾ ਰਾਮ ॥
ਮੇਰੇ ਸਾਰੇ ਮਿੱਤਰ ਭਰਾ (ਸਾਰੇ ਗਿਆਨ-ਇੰਦੇ੍ਰ) ਆਨੰਦ-ਪੂਰਤਿ ਹੋ ਰਹੇ ਹਨ ।
Over-joyed - over-joyed are all my brothers and friends.
ਬਿਖਮੋ ਬਿਖਮੁ ਅਖਾੜਾ ਮੈ ਗੁਰ ਮਿਲਿ ਜੀਤਾ ਰਾਮ ॥
ਹੇ ਭਾਈ! ਗੁਰੂ ਨੂੰ ਮਿਲ ਕੇ ਮੈਂ ਇਹ ਬੜਾ ਔਖਾ ਸੰਸਾਰ-ਅਖਾੜਾ ਜਿੱਤ ਲਿਆ ਹੈ,
Meeting the Guru, I have won the most arduous battle in the arena of life.
ਗੁਰ ਮਿਲਿ ਜੀਤਾ ਹਰਿ ਹਰਿ ਕੀਤਾ ਤੂਟੀ ਭੀਤਾ ਭਰਮ ਗੜਾ ॥
ਹੇ ਭਾਈ! ਗੁਰੂ ਦੀ ਸਰਨ ਪੈ ਕੇ ਮੈਂ ਸੰਸਾਰ-ਅਖਾੜਾ ਜਿੱਤਿਆ ਹੈ (ਗੁਰੂ ਦੀ ਕਿਰਪਾ ਨਾਲ) ਮੈਂ ਸਦਾ ਪਰਮਾਤਮਾ ਦਾ ਸਿਮਰਨ ਕਰਦਾ ਹਾਂ (ਮੈਂ ਪਹਿਲਾਂ ਮਾਇਆ ਦੀ ਭਟਕਣਾ ਦੇ ਕਿਲ੍ਹੇ ਵਿਚ ਕੈਦ ਸਾਂ, ਹੁਣ ਉਹ) ਭਟਕਣਾ ਦੇ ਕਿਲ੍ਹੇ ਦੀ ਕੰਧ ਢਹਿ ਪਈ ਹੈ ।
Meeting the Guru, I am victorious; praising the Lord, Har, Har, the walls of the fortress of doubt have been destroyed.
ਪਾਇਆ ਖਜਾਨਾ ਬਹੁਤੁ ਨਿਧਾਨਾ ਸਾਣਥ ਮੇਰੀ ਆਪਿ ਖੜਾ ॥
ਮੈਂ ਹਰਿ-ਨਾਮ ਦਾ ਖ਼ਜ਼ਾਨਾ ਲੱਭ ਲਿਆ ਹੈ, ਇਕ ਵੱਡਾ ਖ਼ਜ਼ਾਨਾ ਲੱਭ ਲਿਆ ਹੈ, ਮੇਰੀ ਸਹਾਇਤਾ ਉਤੇ ਪ੍ਰਭੂ ਆਪ (ਮੇਰੇ ਸਿਰ ਉਤੇ) ਆ ਖਲੋਤਾ ਹੈ ।
I have obtained the wealth of so many treasures; the Lord Himself has stood by my side.
ਸੋਈ ਸੁਗਿਆਨਾ ਸੋ ਪਰਧਾਨਾ ਜੋ ਪ੍ਰਭਿ ਅਪਨਾ ਕੀਤਾ ॥
ਹੇ ਭਾਈ! ਉਹੀ ਮਨੁੱਖ ਚੰਗੀ ਸੂਝ ਵਾਲਾ ਹੈ ਉਹੀ ਮਨੁੱਖ ਹਰ ਥਾਂ ਮੰਨਿਆ-ਪ੍ਰਮੰਨਿਆ ਹੋਇਆ ਹੈ ਜਿਸ ਨੂੰ ਪ੍ਰਭੂ ਨੇ ਆਪਣਾ (ਸੇਵਕ) ਬਣਾ ਲਿਆ ਹੈ ।
He is the man of spiritual wisdom, and he is the leader, whom God has made His own.
ਕਹੁ ਨਾਨਕ ਜਾਂ ਵਲਿ ਸੁਆਮੀ ਤਾ ਸਰਸੇ ਭਾਈ ਮੀਤਾ ॥੪॥੧॥
ਹੇ ਨਾਨਕ! ਜਦੋਂ ਖਸਮ-ਪ੍ਰਭੂ ਪੱਖ ਤੇ ਹੋਵੇ ਤਾਂ ਸਾਰੇ ਮਿੱਤਰ ਭਰਾ ਭੀ ਖ਼ੁਸ਼ ਹੋ ਜਾਂਦੇ ਹਨ ।੪।੧।
Says Nanak, when the Lord and Master is on my side, then my brothers and friends rejoice. ||4||1||