ਸਿਰੀਰਾਗੁ ਮਹਲਾ ੧ ॥
Siree Raag, First Mehl:
ਰਾਮ ਨਾਮਿ ਮਨੁ ਬੇਧਿਆ ਅਵਰੁ ਕਿ ਕਰੀ ਵੀਚਾਰੁ ॥
ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਨਾਮ ਵਿਚ ਪਰੋਤਾ ਜਾਏ, (ਉਸ ਦੇ ਸੰਬੰਧ ਵਿਚ) ਮੈਂ ਹੋਰ ਕੀਹ ਵਿਚਾਰ ਕਰਾਂ (ਮੈਂ ਹੋਰ ਕੀਹ ਦੱਸਾਂ ? ਇਸ ਵਿਚ ਕੋਈ ਸ਼ੱਕ ਨਹੀਂ ਕਿ) ਜੇਹੜਾ ਮਨੁੱਖ ਪ੍ਰਭੂ ਦੇ (ਨਾਮ ਵਿਚ) ਰੰਗਿਆ ਜਾਂਦਾ ਹੈ, ਉਸ ਨੂੰ ਸ੍ਰੇਸ਼ਟ (ਆਤਮਕ) ਸੁਖ ਮਿਲਦਾ ਹੈ
My mind is pierced through by the Name of the Lord. What else should I contemplate?
ਸਬਦ ਸੁਰਤਿ ਸੁਖੁ ਊਪਜੈ ਪ੍ਰਭ ਰਾਤਉ ਸੁਖ ਸਾਰੁ ॥
ਜਿਸ ਦੀ ਸੁਰਤਿ ਸ਼ਬਦ ਦੇ (ਵਿਚਾਰ ਵਿਚ) ਜੁੜੀ ਹੋਈ ਹੈ, ਉਸ ਦੇ ਅੰਦਰ ਅਨੰਦ ਪੈਦਾ ਹੁੰਦਾ ਹੈ
Focusing your awareness on the Shabad, happiness wells up. Attuned to God, the most excellent peace is found.
ਜਿਉ ਭਾਵੈ ਤਿਉ ਰਾਖੁ ਤੂੰ ਮੈ ਹਰਿ ਨਾਮੁ ਅਧਾਰੁ ॥੧॥
(ਹੇ ਪ੍ਰਭੂ !) ਜਿਵੇਂ ਭੀ ਤੇਰੀ ਰਜ਼ਾ ਹੋਵੇ, ਮੈਨੂੰ ਭੀ ਤੂੰ (ਆਪਣੇ ਚਰਨਾਂ ਵਿਚ) ਰੱਖ, ਤੇਰਾ ਨਾਮ (ਮੇਰੇ ਜੀਵਨ ਦਾ) ਆਸਰਾ ਬਣ ਜਾਏ ।੧।
As it pleases You, please save me, Lord. The Name of the Lord is my Support. ||1||
ਮਨ ਰੇ ਸਾਚੀ ਖਸਮ ਰਜਾਇ ॥
ਹੇ ਮੇਰੇ ਮਨ ! ਖਸਮ-ਪ੍ਰਭੂ ਦੀ ਰਜ਼ਾ ਵਿਚ ਤੁਰਨਾ ਸਹੀ ਕਾਰ ਹੈ
O mind, the Will of our Lord and Master is true.
ਜਿਨਿ ਤਨੁ ਮਨੁ ਸਾਜਿ ਸੀਗਾਰਿਆ ਤਿਸੁ ਸੇਤੀ ਲਿਵ ਲਾਇ ॥੧॥ ਰਹਾਉ ॥
(ਹੇ ਮਨ !) ਤੂੰ ਉਸ ਪ੍ਰਭੂ (ਦੇ ਚਰਨਾਂ) ਨਾਲ ਲਿਵ ਜੋੜ, ਜਿਸ ਨੇ ਇਹ ਸਰੀਰ ਤੇ ਮਨ ਪੈਦਾ ਕਰ ਕੇ ਇਹਨਾਂ ਨੂੰ ਸੋਹਣਾ ਬਣਾਇਆ ਹੈ ।੧।ਰਹਾਉ।
Focus your love upon the One who created and adorned your body and mind. ||1||Pause||
ਤਨੁ ਬੈਸੰਤਰਿ ਹੋਮੀਐ ਇਕ ਰਤੀ ਤੋਲਿ ਕਟਾਇ ॥
ਜੇ ਆਪਣੇ ਸਰੀਰ ਨੂੰ ਕੱਟ ਕੱਟ ਕੇ ਇਕ ਇਕ ਰੱਤੀ ਭਰ ਤੋਲ ਤੋਲ ਕੇ ਅੱਗ ਵਿਚ ਹਵਨ ਕਰ ਦਿੱਤਾ ਜਾਏ
If I cut my body into pieces, and burn them in the fire,
ਤਨੁ ਮਨੁ ਸਮਧਾ ਜੇ ਕਰੀ ਅਨਦਿਨੁ ਅਗਨਿ ਜਲਾਇ ॥
ਮੈਂ ਆਪਣੇ ਸਰੀਰ ਤੇ ਮਨ ਨੂੰ ਹਵਨ ਦੀ ਸਾਮਗ੍ਰੀ ਬਣਾ ਦਿਆਂ ਤੇ ਹਰ ਰੋਜ਼ ਇਹਨਾਂ ਨੂੰ ਅੱਗ ਵਿਚ ਸਾੜਾਂ
and if I make my body and mind into firewood, and night and day burn them in the fire,
ਹਰਿ ਨਾਮੈ ਤੁਲਿ ਨ ਪੁਜਈ ਜੇ ਲਖ ਕੋਟੀ ਕਰਮ ਕਮਾਇ ॥੨॥
ਜੇ ਇਹੋ ਜਿਹੇ ਹੋਰ ਲੱਖਾਂ ਕ੍ਰੋੜਾਂ ਕਰਮ ਕੀਤੇ ਜਾਣ, ਤਾਂ ਭੀ ਕੋਈ ਕਰਮ ਪਰਮਾਤਮਾ ਦੇ ਨਾਮ ਦੀ ਬਰਾਬਰੀ ਤਕ ਨਹੀਂ ਪਹੁੰਚ ਸਕਦਾ ।੨।
and if I perform hundreds of thousands and millions of religious rituals-still, all these are not equal to the Name of the Lord. ||2||
ਅਰਧ ਸਰੀਰੁ ਕਟਾਈਐ ਸਿਰਿ ਕਰਵਤੁ ਧਰਾਇ ॥
ਜੇ ਸਿਰ ਉੱਤੇ ਆਰਾ ਰਖਾ ਕੇ ਸਰੀਰ ਨੂੰ ਦੁ-ਫਾੜ ਚਿਰਾ ਦਿੱਤਾ ਜਾਏ,
If my body were cut in half, if a saw was put to my head,
ਤਨੁ ਹੈਮੰਚਲਿ ਗਾਲੀਐ ਭੀ ਮਨ ਤੇ ਰੋਗੁ ਨ ਜਾਇ ॥
ਜੇ ਸਰੀਰ ਨੂੰ ਹਿਮਾਲਾ ਪਰਬਤ (ਦੀ ਬਰਫ਼) ਵਿਚ ਗਾਲ ਦਿੱਤਾ ਜਾਏ, ਤਾਂ ਭੀ ਮਨ ਵਿਚੋਂ ਹਉਮੈ ਆਦਿਕ) ਰੋਗ ਦੂਰ ਨਹੀਂ ਹੁੰਦਾ
and if my body were frozen in the Himalayas-even then, my mind would not be free of disease.
ਹਰਿ ਨਾਮੈ ਤੁਲਿ ਨ ਪੁਜਈ ਸਭ ਡਿਠੀ ਠੋਕਿ ਵਜਾਇ ॥੩॥
(ਕਰਮ-ਕਾਂਡ ਦੀ) ਸਾਰੀ (ਹੀ ਮਰਯਾਦਾ) ਮੈਂ ਚੰਗੀ ਤਰ੍ਹਾਂ ਪਰਖ ਕੇ ਵੇਖ ਲਈ ਹੈ, ਕੋਈ ਕਰਮ ਪ੍ਰਭੂ ਦਾ ਨਾਮ ਸਿਮਰਨ ਦੀ ਬਰਾਬਰੀ ਤਕ ਨਹੀਂ ਅੱਪੜਦਾ ।੩।
None of these are equal to the Name of the Lord. I have seen and tried and tested them all. ||3||
ਕੰਚਨ ਕੇ ਕੋਟ ਦਤੁ ਕਰੀ ਬਹੁ ਹੈਵਰ ਗੈਵਰ ਦਾਨੁ ॥
ਜੇ ਮੈਂ ਸੋਨੇ ਦੇ ਕਿਲੇ੍ਹ ਦਾਨ ਕਰਾਂ, ਬਹੁਤ ਸਾਰੇ ਘੋੜੇ ਤੇ ਹਾਥੀ ਦਾਨ ਕਰਾਂ
If I made a donation of castles of gold, and gave lots of fine horses and wondrous elephants in charity,
ਭੂਮਿ ਦਾਨੁ ਗਊਆ ਘਣੀ ਭੀ ਅੰਤਰਿ ਗਰਬੁ ਗੁਮਾਨੁ ॥
ਜ਼ਮੀਨ ਦਾਨ ਕਰਾਂ, ਬਹੁਤ ਸਾਰੀਆਂ ਗਾਂਈਆਂ ਦਾਨ ਕਰਾਂ, ਫਿਰ ਭੀ (ਸਗੋਂ ਇਸ ਦਾਨ ਦਾ ਹੀ) ਮਨ ਵਿਚ ਅਹੰਕਾਰ ਮਾਣ ਬਣ ਜਾਂਦਾ ਹੈ
and if I made donations of land and cows-even then, pride and ego would still be within me.
ਰਾਮ ਨਾਮਿ ਮਨੁ ਬੇਧਿਆ ਗੁਰਿ ਦੀਆ ਸਚੁ ਦਾਨੁ ॥੪॥
ਜਿਸ ਮਨੁੱਖ ਨੂੰ ਸਤਿਗੁਰੂ ਨੇ ਸਦਾ-ਥਿਰ ਪ੍ਰਭੂ (ਦਾ ਨਾਮ ਜਪਣ ਦੀ) ਬਖ਼ਸ਼ਸ਼ ਕੀਤੀ ਹੈ, ਉਸ ਦਾ ਮਨ ਪਰਮਾਤਮਾ ਦੇ ਨਾਮ ਵਿਚ ਪਰੋਇਆ ਰਹਿੰਦਾ ਹੈ (ਤੇ ਇਹੀ ਹੈ ਸਹੀ ਕਰਣੀ) ।੪।
The Name of the Lord has pierced my mind; the Guru has given me this true gift. ||4||
ਮਨਹਠ ਬੁਧੀ ਕੇਤੀਆ ਕੇਤੇ ਬੇਦ ਬੀਚਾਰ ॥
ਅਨੇਕਾਂ ਹੀ ਲੋਕਾਂ ਦੀ ਅਕਲ (ਤਪ ਆਦਿਕ ਕਰਮਾਂ ਵਲ ਪ੍ਰੇਰਦੀ ਹੈ ਜੋ) ਮਨ ਦੇ ਹਠ ਨਾਲ (ਕੀਤੇ ਜਾਂਦੇ ਹਨ), ਅਨੇਕਾਂ ਹੀ ਲੋਕ ਵੇਦ ਆਦਿਕ ਧਰਮ-ਪੁਸਤਕਾਂ ਦੇ ਅਰਥ-ਵਿਚਾਰ ਕਰਦੇ ਹਨ (ਤੇ ਇਸ ਵਾਦ-ਵਿਵਾਦ ਨੂੰ ਹੀ ਜੀਵਨ ਦਾ ਸਹੀ ਰਾਹ ਮੰਨਦੇ ਹਨ),
There are so many stubborn-minded intelligent people, and so many who contemplate the Vedas.
ਕੇਤੇ ਬੰਧਨ ਜੀਅ ਕੇ ਗੁਰਮੁਖਿ ਮੋਖ ਦੁਆਰ ॥
ਇਹੋ ਜਿਹੇ ਹੋਰ ਭੀ ਅਨੇਕਾਂ ਕਰਮ ਹਨ ਜੋ ਜਿੰਦ ਵਾਸਤੇ ਫਾਹੀ-ਰੂਪ ਬਣ ਜਾਂਦੇ ਹਨ, (ਪਰ ਹਉਮੈ ਆਦਿਕ ਬੰਧਨਾਂ ਤੋਂ) ਖ਼ਲਾਸੀ ਦਾ ਦਰਵਾਜ਼ਾ ਗੁਰੂ ਦੇ ਸਨਮੁਖ ਹੋਇਆਂ ਹੀ ਲੱਭਦਾ ਹੈ (ਕਿਉਂਕਿ ਗੁਰੂ ਪ੍ਰਭੂ ਦਾ ਨਾਮ ਸਿਮਰਨ ਦੀ ਹਿਦਾਇਤ ਕਰਦਾ ਹੈ)
There are so many entanglements for the soul. Only as Gurmukh do we find the Gate of Liberation.
ਸਚਹੁ ਓਰੈ ਸਭੁ ਕੋ ਉਪਰਿ ਸਚੁ ਆਚਾਰੁ ॥੫॥
ਹਰੇਕ (ਕਰਮ) ਸਦਾ-ਥਿਰ ਪ੍ਰਭੂ ਦਾ ਨਾਮ-ਸਿਮਰਨ ਤੋਂ ਘਟੀਆ ਹੈ, ਸਿਮਰਨ ਰੂਪ ਕਰਮ ਸਭ ਕਰਮਾਂ ਧਰਮਾਂ ਤੋਂ ਸ੍ਰੇਸ਼ਟ ਹੈ
Truth is higher than everything; but higher still is truthful living. ||5||
ਸਭੁ ਕੋ ਊਚਾ ਆਖੀਐ ਨੀਚੁ ਨ ਦੀਸੈ ਕੋਇ ॥
(ਪਰ ਕਰਮ-ਕਾਂਡ ਦੇ ਜਾਲ ਵਿਚ ਫਸੇ ਉੱਚ-ਜਾਤੀਏ ਬੰਦਿਆਂ ਨੂੰ ਭੀ ਨਿੰਦਣਾ ਠੀਕ ਨਹੀਂ ਹੈ), ਹਰੇਕ ਜੀਵ ਨੂੰ ਚੰਗਾ ਹੀ ਆਖਣਾ ਚਾਹੀਦਾ ਹੈ, (ਜਗਤ ਵਿਚ) ਕੋਈ ਨੀਚ ਨਹੀਂ ਦਿੱਸਦਾ
Call everyone exalted; no one seems lowly.
ਇਕਨੈ ਭਾਂਡੇ ਸਾਜਿਐ ਇਕੁ ਚਾਨਣੁ ਤਿਹੁ ਲੋਇ ॥
ਕਿਉਂਕਿ ਇਕ ਕਰਤਾਰ ਨੇ ਹੀ ਸਾਰੇ ਜੀਵ ਰਚੇ ਹਨ, ਤੇ ਤਿੰਨਾਂ ਲੋਕਾਂ (ਦੇ ਜੀਵਾਂ) ਵਿਚ ਉਸੇ (ਕਰਤਾਰ ਦੀ ਜੋਤਿ) ਦਾ ਹੀ ਚਾਨਣ ਹੈ
The One Lord has fashioned the vessels, and His One Light pervades the three worlds.
ਕਰਮਿ ਮਿਲੈ ਸਚੁ ਪਾਈਐ ਧੁਰਿ ਬਖਸ ਨ ਮੇਟੈ ਕੋਇ ॥੬॥
ਸਿਮਰਨ (ਦਾ ਖ਼ੈਰ) ਪ੍ਰਭੂ ਦੀ ਗੁਰੂ ਦੀ ਮਿਹਰ ਨਾਲ ਹੀ ਮਿਲਦਾ ਹੈ, ਤੇ ਧੁਰੋਂ ਪ੍ਰਭੂ ਦੇ ਹੁਕਮ ਅਨੁਸਾਰ ਜਿਸ ਮਨੁੱਖ ਨੂੰ ਸਿਮਰਨ ਦੀ ਦਾਤਿ ਮਿਲਦੀ ਹੈ, ਕੋਈ ਧਿਰ ਉਸ (ਦਾਤਿ) ਦੇ ਰਾਹ ਵਿਚ ਰੋਕ ਨਹੀਂ ਪਾ ਸਕਦਾ ।੬।
Receiving His Grace, we obtain Truth. No one can erase His Primal Blessing. ||6||
ਸਾਧੁ ਮਿਲੈ ਸਾਧੂ ਜਨੈ ਸੰਤੋਖੁ ਵਸੈ ਗੁਰ ਭਾਇ ॥
ਜੇਹੜਾ ਗੁਰਮੁਖ ਮਨੁੱਖ ਗੁਰਮੁਖਾਂ ਦੀ ਸੰਗਤਿ ਵਿਚ ਮਿਲ ਬੈਠਦਾ ਹੈ, ਗੁਰੂ-ਆਸ਼ੇ ਦੇ ਅਨੁਸਾਰ ਤੁਰਿਆਂ (ਉਸ ਦੇ ਮਨ ਵਿਚ) ਸੰਤੋਖ ਆ ਵਸਦਾ ਹੈ,
When one Holy person meets another Holy person, they abide in contentment, through the Love of the Guru.
ਅਕਥ ਕਥਾ ਵੀਚਾਰੀਐ ਜੇ ਸਤਿਗੁਰ ਮਾਹਿ ਸਮਾਇ ॥
(ਕਿਉਂਕਿ) ਜੇ ਮਨੁੱਖ ਸਤਿਗੁਰੂ ਦੇ ਉਪਦੇਸ਼ ਵਿਚ ਲੀਨ ਰਹੇ ਤਾਂ ਬੇਅੰਤ ਗੁਣਾਂ ਵਾਲੇ ਕਰਤਾਰ ਦੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ
They contemplate the Unspoken Speech, merging in absorption in the True Guru.
ਪੀ ਅੰਮ੍ਰਿਤੁ ਸੰਤੋਖਿਆ ਦਰਗਹਿ ਪੈਧਾ ਜਾਇ ॥੭॥
ਤੇ, ਸਿਫ਼ਤਿ-ਸਾਲਾਹ ਰੂਪ ਅੰਮ੍ਰਿਤ ਪੀਤਿਆਂ ਮਨ ਸੰਤੋਖ ਗ੍ਰਹਣ ਕਰ ਲੈਂਦਾ ਹੈ, ਅਤੇ (ਜਗਤ ਵਿਚੋਂ) ਆਦਰ ਮਾਣ ਖੱਟ ਕੇ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ ।੭।
Drinking in the Ambrosial Nectar, they are contented; they go to the Court of the Lord in robes of honor. ||7||
ਘਟਿ ਘਟਿ ਵਾਜੈ ਕਿੰਗੁਰੀ ਅਨਦਿਨੁ ਸਬਦਿ ਸੁਭਾਇ ॥
ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਸੁਭਾਉ ਵਿਚ ਹਰ ਵੇਲੇ ਇਕ-ਮਿਕ ਹੋਇ ਰਿਹਾਂ ਇਹ ਯਕੀਨ ਬਣ ਜਾਂਦਾ ਹੈ ਕਿ (ਰੱਬੀ ਜੀਵਨ-ਰੌ ਦੀ) ਬੀਨ ਹਰੇਕ ਸਰੀਰ ਵਿਚ ਵੱਜ ਰਹੀ ਹ
In each and every heart the Music of the Lord's Flute vibrates, night and day, with sublime love for the Shabad.
ਵਿਰਲੇ ਕਉ ਸੋਝੀ ਪਈ ਗੁਰਮੁਖਿ ਮਨੁ ਸਮਝਾਇ ॥
ਪਰ ਇਹ ਸਮਝ ਕਿਸੇ ਵਿਰਲੇ ਨੂੰ ਹੀ ਪੈਂਦੀ ਹੈ । ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਆਪਣੇ ਮਨ ਨੂੰ ਇਉਂ ਸਮਝਾ ਲੈਂਦਾ ਹੈ
Only those few who become Gurmukh understand this by instructing their minds.
ਨਾਨਕ ਨਾਮੁ ਨ ਵੀਸਰੈ ਛੂਟੈ ਸਬਦੁ ਕਮਾਇ ॥੮॥੧੪॥
ਹੇ ਨਾਨਕ ! ਉਸ ਨੂੰ ਪਰਮਾਤਮਾ ਦਾ ਨਾਮ ਕਦੇ ਭੁੱਲਦਾ ਨਹੀਂ, ਉਹ ਗੁਰੂ ਦੇ ਉਪਦੇਸ਼ ਨੂੰ ਕਮਾ ਕੇ (ਗੁਰ-ਸ਼ਬਦ ਅਨੁਸਾਰ ਜੀਵਨ ਬਣਾ ਕੇ, ਹਉਮੈ ਆਦਿਕ ਰੋਗਾਂ ਤੋਂ) ਬਚਿਆ ਰਹਿੰਦਾ ਹੈ ।੮।੧੪।
O Nanak, do not forget the Naam. Practicing the Shabad you shall be saved. ||8||14||