ਛੰਤ ॥
Chhant:
ਜਾ ਕਉ ਖੋਜਹਿ ਅਸੰਖ ਮੁਨੀ ਅਨੇਕ ਤਪੇ ॥
(ਹੇ ਭਾਈ!) ਜਿਸ ਪਰਮਾਤਮਾ ਨੂੰ ਬੇਅੰਤ ਸਮਾਧੀ-ਇਸਥਿਤ ਰਿਸ਼ੀ ਅਤੇ ਅਨੇਕਾਂ ਧੂਣੀਆਂ ਤਪਾਣ ਵਾਲੇ ਸਾਧੂ ਲੱਭਦੇ ਹਨ,
Countless silent sages and innumerable ascetics seek Him;
ਬ੍ਰਹਮੇ ਕੋਟਿ ਅਰਾਧਹਿ ਗਿਆਨੀ ਜਾਪ ਜਪੇ ॥
ਕ੍ਰੋੜਾਂ ਹੀ ਬ੍ਰਹਮਾ ਅਤੇ ਧਰਮ-ਪੁਸਤਕਾਂ ਦੇ ਵਿਦਵਾਨ ਜਿਸ ਦਾ ਜਾਪ ਜਪ ਕੇ ਆਰਾਧਨ ਕਰਦੇ ਹਨ ।
millions of Brahmas meditate and adore Him; the spiritual teachers meditate and chant His Name.
ਜਪ ਤਾਪ ਸੰਜਮ ਕਿਰਿਆ ਪੂਜਾ ਅਨਿਕ ਸੋਧਨ ਬੰਦਨਾ ॥
(ਹੇ ਭਾਈ!) ਜਿਸ ਨਿਰਲੇਪ ਪ੍ਰਭੂ ਨੂੰ ਮਿਲਣ ਵਾਸਤੇ ਲੋਕ ਕਈ ਕਿਸਮ ਦੇ ਜਪ ਤਪ ਕਰਦੇ ਹਨ, ਇੰਦ੍ਰਿਆਂ ਨੂੰ ਵੱਸ ਕਰਨ ਦੇ ਜਤਨ ਕਰਦੇ ਹਨ, ਅਨੇਕਾਂ (ਮਿਥੀਆਂ) ਧਾਰਮਿਕ ਰਸਮਾਂ ਤੇ ਪੂਜਾ ਕਰਦੇ ਹਨ, ਆਪਣੇ ਸਰੀਰ ਨੂੰ ਪਵਿਤ੍ਰ ਕਰਨ ਦੇ ਸਾਧਨ ਅਤੇ (ਡੰਡਉਤ) ਬੰਦਨਾ ਕਰਦੇ ਹਨ,
Through chanting, deep meditation, strict and austere self-discipline, religious rituals, sincere worship, endless purifications and humble salutations,
ਕਰਿ ਗਵਨੁ ਬਸੁਧਾ ਤੀਰਥਹ ਮਜਨੁ ਮਿਲਨ ਕਉ ਨਿਰੰਜਨਾ ॥
(ਤਿਆਗੀ ਬਣ ਕੇ) ਸਾਰੀ ਧਰਤੀ ਦਾ ਚੱਕਰ ਲਾਂਦੇ ਹਨ (ਸਾਰੇ) ਤੀਰਥਾਂ ਦੇ ਇਸ਼ਨਾਨ ਕਰਦੇ ਹਨ (ਉਹ ਪਰਮਾਤਮਾ ਗੁਰੂ ਦੀ ਕਿਰਪਾ ਨਾਲ ਸਾਧ ਸੰਗਤਿ ਵਿਚ ਮਿਲ ਪੈਂਦਾ ਹੈ) ।
wandering all over the earth and bathing at sacred shrines of pilgrimage, people seek to meet the Pure Lord.
ਮਾਨੁਖ ਬਨੁ ਤਿਨੁ ਪਸੂ ਪੰਖੀ ਸਗਲ ਤੁਝਹਿ ਅਰਾਧਤੇ ॥
ਹੇ ਦਇਆ ਦੇ ਸੋਮੇ ਗੋਬਿੰਦ! ਹੇ ਮੇਰੇ ਪਿਆਰੇ ਪ੍ਰਭੂ! ਮਨੁੱਖ, ਜੰਗਲ, ਬਨਸਪਤੀ, ਪਸ਼ੂ, ਪੰਛੀ—ਇਹ ਸਾਰੇ ਹੀ ਤੇਰਾ ਆਰਾਧਨ ਕਰਦੇ ਹਨ ।
Mortals, forests, blades of grass, animals and birds all meditate on You.
ਦਇਆਲ ਲਾਲ ਗੋਬਿੰਦ ਨਾਨਕ ਮਿਲੁ ਸਾਧਸੰਗਤਿ ਹੋਇ ਗਤੇ ॥੧॥
(ਮੈਂ ਨਾਨਕ ਉਤੇ ਦਇਆ ਕਰ, ਮੈਨੂੰ) ਨਾਨਕ ਨੂੰ ਗੁਰੂ ਦੀ ਸੰਗਤਿ ਵਿਚ ਮਿਲਾ, ਤਾ ਕਿ ਮੈਨੂੰ ਉੱਚੀ ਆਤਮਕ ਅਵਸਥਾ ਪ੍ਰਾਪਤ ਹੋ ਜਾਏ ।੧।
The Merciful Beloved Lord, the Lord of the Universe is found; O Nanak, joining the Saadh Sangat, the Company of the Holy, salvation is attained. ||1||
ਕੋਟਿ ਬਿਸਨ ਅਵਤਾਰ ਸੰਕਰ ਜਟਾਧਾਰ ॥
ਹੇ ਦਇਆਲ ਹਰੀ! ਵਿਸ਼ਨੂੰ ਦੇ ਕ੍ਰੋੜਾਂ ਅਵਤਾਰ ਅਤੇ ਕੋ੍ਰੜਾਂ ਜਟਾਧਾਰੀ ਸ਼ਿਵ ਤੈਨੂੰ (ਮਿਲਣਾ) ਲੋਚਦੇ ਹਨ,
Millions of incarnations of Vishnu and Shiva, with matted hair
ਚਾਹਹਿ ਤੁਝਹਿ ਦਇਆਰ ਮਨਿ ਤਨਿ ਰੁਚ ਅਪਾਰ ॥
ਉਹਨਾਂ ਦੇ ਮਨ ਵਿਚ ਉਹਨਾਂ ਦੇ ਹਿਰਦੇ ਵਿਚ (ਤੇਰੇ ਮਿਲਣ ਦੀ) ਤਾਂਘ ਰਹਿੰਦੀ ਹੈ ।
yearn for You, O Merciful Lord; their minds and bodies are filled with infinite longing.
ਅਪਾਰ ਅਗਮ ਗੋਬਿੰਦ ਠਾਕੁਰ ਸਗਲ ਪੂਰਕ ਪ੍ਰਭ ਧਨੀ ॥
ਹੇ ਬੇਅੰਤ ਪ੍ਰਭੂ! ਹੇ ਅਪਹੁੰਚ ਪ੍ਰਭੂ! ਹੇ ਗੋਬਿੰਦ! ਹੇ ਠਾਕੁਰ! ਹੇ ਸਭ ਦੀ ਕਾਮਨਾ ਪੂਰੀ ਕਰਨ ਵਾਲੇ ਪ੍ਰਭੂ! ਹੇ ਸਭ ਦੇ ਮਾਲਕ!
The Lord Master, the Lord of the Universe, is infinite and unapproachable; God is the all-pervading Lord of all.
ਸੁਰ ਸਿਧ ਗਣ ਗੰਧਰਬ ਧਿਆਵਹਿ ਜਖ ਕਿੰਨਰ ਗੁਣ ਭਨੀ ॥
ਦੇਵਤੇ, ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਸ਼ਿਵ ਦੇ ਗਣ, ਦੇਵਤਿਆਂ ਦੇ ਰਾਗੀ, ਜੱਖ, ਕਿੰਨਰ (ਆਦਿਕ ਸਾਰੇ) ਤੇਰਾ ਸਿਮਰਨ ਕਰਦੇ ਹਨ, ਤੇ ਗੁਣ ਉਚਾਰਦੇ ਹਨ ।
The angels, the Siddhas, the beings of spiritual perfection, the heavenly heralds and celestial singers meditate on You. The Yakhsha demons, the guards of the divine treasures, and the Kinnars, the dancers of the god of wealth chant Your Glorious Praises.
ਕੋਟਿ ਇੰਦ੍ਰ ਅਨੇਕ ਦੇਵਾ ਜਪਤ ਸੁਆਮੀ ਜੈ ਜੈ ਕਾਰ ॥
ਹੇ ਭਾਈ! ਕ੍ਰੋੜਾਂ ਇੰਦਰ, ਅਨੇਕਾਂ ਦੇਵਤੇ, ਮਾਲਕ-ਪ੍ਰਭੂ ਦੀ ਜੈਕਾਰ ਜਪਦੇ ਰਹਿੰਦੇ ਹਨ ।
Millions of Indras and countless gods and super-human beings meditate on the Lord Master and celebrate His Praises.
ਅਨਾਥ ਨਾਥ ਦਇਆਲ ਨਾਨਕ ਸਾਧਸੰਗਤਿ ਮਿਲਿ ਉਧਾਰ ॥੨॥
ਹੇ ਨਾਨਕ! ਉਸ ਨਿਖਸਮਿਆਂ ਦੇ ਖਸਮ ਪ੍ਰਭੂ ਨੂੰ, ਦਇਆ ਦੇ ਸੋਮੇ ਪ੍ਰਭੂ ਨੂੰ ਸਾਧ ਸੰਗਤਿ ਦੀ ਰਾਹੀਂ (ਹੀ) ਮਿਲ ਕੇ (ਸੰਸਾਰ-ਸਮੁੰਦਰ ਤੋਂ) ਬੇੜਾ ਪਾਰ ਹੁੰਦਾ ਹੈ ।੨।
The Merciful Lord is the Master of the masterless, O Nanak; joining the Saadh Sangat, the Company of the Holy, one is saved. ||2||
ਕੋਟਿ ਦੇਵੀ ਜਾ ਕਉ ਸੇਵਹਿ ਲਖਿਮੀ ਅਨਿਕ ਭਾਤਿ ॥
(ਹੇ ਭਾਈ!) ਕੋ੍ਰੜਾਂ ਦੇਵੀਆਂ ਜਿਸ ਪਰਮਾਤਮਾ ਦੀ ਸੇਵਾ-ਭਗਤੀ ਕਰਦੀਆਂ ਹਨ, ਧਨ ਦੀ ਦੇਵੀ ਲਛਮੀ ਅਨੇਕਾਂ ਤਰੀਕਿਆਂ ਨਾਲ ਜਿਸ ਦੀ ਸੇਵਾ ਕਰਦੀ ਹੈ,
Millions of gods and goddesses of wealth serve Him in so many ways.
ਗੁਪਤ ਪ੍ਰਗਟ ਜਾ ਕਉ ਅਰਾਧਹਿ ਪਉਣ ਪਾਣੀ ਦਿਨਸੁ ਰਾਤਿ ॥
ਦਿੱਸਦੇ ਅਣਦਿੱਸਦੇ ਸਾਰੇ ਜੀਵ-ਜੰਤੂ ਜਿਸ ਪਰਮਾਤਮਾ ਦਾ ਆਰਾਧਨ ਕਰਦੇ ਹਨ, ਹਵਾ ਪਾਣੀ ਦਿਨ ਰਾਤ ਜਿਸ ਨੂੰ ਧਿਆਉਂਦੇ ਹਨ;
The invisible and visible beings worship Him in adoration, along with wind and water, day and night.
ਨਖਿਅਤ੍ਰ ਸਸੀਅਰ ਸੂਰ ਧਿਆਵਹਿ ਬਸੁਧ ਗਗਨਾ ਗਾਵਏ ॥
(ਬੇਅੰਤ) ਤਾਰੇ ਚੰਦਰਮਾ ਅਤੇ ਸੂਰਜ ਜਿਸ ਪਰਮਾਤਮਾ ਦਾ ਧਿਆਨ ਧਰਦੇ ਹਨ, ਧਰਤੀ ਜਿਸ ਦੀ ਸਿਫ਼ਤਿ-ਸਾਲਾਹ ਕਰਦੀ ਹੈ,
The stars, the moon and the sun meditate on Him; the earth and the sky sing to Him.
ਸਗਲ ਖਾਣੀ ਸਗਲ ਬਾਣੀ ਸਦਾ ਸਦਾ ਧਿਆਵਏ ॥
ਸਾਰੀਆਂ ਖਾਣੀਆਂ ਤੇ ਸਾਰੀਆਂ ਬੋਲੀਆਂ (ਦਾ ਹਰੇਕ ਜੀਵ) ਜਿਸ ਪਰਮਾਤਮਾ ਦਾ ਸਦਾ ਹੀ ਧਿਆਨ ਧਰ ਰਿਹਾ ਹੈ,
All the sources of creation, and all languages meditate on Him, forever and ever.
ਸਿਮ੍ਰਿਤਿ ਪੁਰਾਣ ਚਤੁਰ ਬੇਦਹ ਖਟੁ ਸਾਸਤ੍ਰ ਜਾ ਕਉ ਜਪਾਤਿ ॥
ਸਤਾਈ ਸਿਮ੍ਰਿਤੀਆਂ, ਅਠਾਰਾਂ ਪੁਰਾਣ, ਚਾਰ ਵੇਦ, ਛੇ ਸ਼ਾਸਤ੍ਰ ਜਿਸ ਪਰਮਾਤਮਾ ਨੂੰ ਜਪਦੇ ਰਹਿੰਦੇ ਹਨ,
The Simritees, the Puraanas, the four Vedas and the six Shaastras meditate on Him.
ਪਤਿਤ ਪਾਵਨ ਭਗਤਿ ਵਛਲ ਨਾਨਕ ਮਿਲੀਐ ਸੰਗਿ ਸਾਤਿ ॥੩॥
ਉਸ ਪਤਿਤ-ਪਾਵਨ ਪ੍ਰਭੂ ਨੂੰ ਉਸ ਭਗਤਿ-ਵਛਲ ਹਰੀ ਨੂੰ, ਹੇ ਨਾਨਕ! ਸਦਾ ਕਾਇਮ ਰਹਿਣ ਵਾਲੀ ਸਾਧ ਸੰਗਤਿ ਦੀ ਰਾਹੀਂ ਹੀ ਮਿਲ ਸਕੀਦਾ ਹੈ ।੩।
He is the Purifier of sinners, the Lover of His Saints; O Nanak, He is met in the Society of the Saints. ||3||
ਜੇਤੀ ਪ੍ਰਭੂ ਜਨਾਈ ਰਸਨਾ ਤੇਤ ਭਨੀ ॥
ਹੇ ਭਾਈ! ਜਿਤਨੀ ਸ੍ਰਿਸ਼ਟੀ ਦੀ ਸੂਝ ਪ੍ਰਭੂ ਨੇ ਮੈਨੂੰ ਦਿੱਤੀ ਹੈ ਉਤਨੀ ਮੇਰੀ ਜੀਭ ਨੇ ਬਿਆਨ ਕਰ ਦਿੱਤੀ ਹੈ (ਕਿ ਇਤਨੀ ਸ੍ਰਿਸ਼ਟੀ ਪਰਮਾਤਮਾ ਦੀ ਸੇਵਾ-ਭਗਤੀ ਕਰ ਰਹੀ ਹੈ) ।
As much as God has revealed to us, that much we can speak with our tongues.
ਅਨਜਾਨਤ ਜੋ ਸੇਵੈ ਤੇਤੀ ਨਹ ਜਾਇ ਗਨੀ ॥
ਪਰ ਹੋਰ ਜਿਤਨੀ ਲੁਕਾਈ ਦਾ ਮੈਨੂੰ ਪਤਾ ਨਹੀਂ ਜੇਹੜੀ ਉਹ ਲੁਕਾਈ ਪ੍ਰਭੂ ਦੀ ਸੇਵਾ-ਭਗਤੀ ਕਰਦੀ ਹੈ ਉਹ ਮੈਥੋਂ ਗਿਣੀ ਨਹੀਂ ਜਾ ਸਕਦੀ ।
Those unknown ones who serve You cannot be counted.
ਅਵਿਗਤ ਅਗਨਤ ਅਥਾਹ ਠਾਕੁਰ ਸਗਲ ਮੰਝੇ ਬਾਹਰਾ ॥
ਉਹ ਪਰਮਾਤਮਾ ਅਦ੍ਰਿਸ਼ਟ ਹੈ, ਉਸ ਦੇ ਗੁਣ ਗਿਣੇ ਨਹੀਂ ਜਾ ਸਕਦੇ, ਉਹ (ਮਾਨੋ) ਬੇਅੰਤ ਡੂੰਘਾ ਸਮੁੰਦਰ ਹੈ, ਉਹ ਸਭ ਦਾ ਮਾਲਕ ਹੈ, ਸਭ ਜੀਵਾਂ ਦੇ ਅੰਦਰ ਭੀ ਹੈ ਤੇ ਸਭ ਤੋਂ ਵੱਖਰਾ ਭੀ ਹੈ,
Imperishable, incalculable, and unfathomable is the Lord and Master; He is everywhere, inside and out.
ਸਰਬ ਜਾਚਿਕ ਏਕੁ ਦਾਤਾ ਨਹ ਦੂਰਿ ਸੰਗੀ ਜਾਹਰਾ ॥
ਸਾਰੇ ਜੀਵ-ਜੰਤ ਉਸ (ਦੇ ਦਰ) ਦੇ ਮੰਗਤੇ ਹਨ, ਉਹ ਇਕ ਸਭ ਨੂੰ ਦਾਤਾਂ ਦੇਣ ਵਾਲਾ ਹੈ, ਉਹ ਕਿਸੇ ਵੀ ਜੀਵ ਤੋਂ ਦੂਰ ਨਹੀਂ ਹੈ ਉਹ ਸਭ ਦੇ ਨਾਲ ਵੱਸਦਾ ਹੈ ਤੇ ਪਰਤੱਖ ਹੈ ।
We are all beggars, He is the One and only Giver; He is not far away, but is with us, ever-present.
ਵਸਿ ਭਗਤ ਥੀਆ ਮਿਲੇ ਜੀਆ ਤਾ ਕੀ ਉਪਮਾ ਕਿਤ ਗਨੀ ॥
ਹੇ ਭਾਈ! ਉਹ ਪਰਮਾਤਮਾ ਆਪਣੇ ਭਗਤਾਂ ਦੇ ਵੱਸ ਵਿੱਚ ਹੈ, ਜੇਹੜੇ ਜੀਵ ਉਸ ਨੂੰ ਮਿਲ ਪੈਂਦੇ ਹਨ ਉਹਨਾਂ ਦੀ ਵਡਿਆਈ ਮੈਂ ਕਿਤਨੀ ਕੁ ਬਿਆਨ ਕਰਾਂ? (ਬਿਆਨ ਨਹੀਂ ਕੀਤੀ ਜਾ ਸਕਦੀ) ।
He is in the power of His devotees; those whose souls are united with Him - how can their praises be sung?
ਇਹੁ ਦਾਨੁ ਮਾਨੁ ਨਾਨਕੁ ਪਾਏ ਸੀਸੁ ਸਾਧਹ ਧਰਿ ਚਰਨੀ ॥੪॥੨॥੫॥
(ਜੇ ਉਸ ਦੀ ਮੇਹਰ ਹੋਵੇ ਤਾਂ) ਨਾਨਕ (ਉਸ ਦੇ ਭਗਤ-ਜਨਾਂ ਦੇ) ਚਰਨਾਂ ਉੱਤੇ ਆਪਣਾ ਸਿਰ ਰੱਖੀ ਰੱਖੇ ।੪।੨।੫।
May Nanak receive this gift and honor, of placing his head on the feet of the Holy Saints. ||4||2||5||