ਛੰਤ ॥
Chhant:
ਭਿੰਨੀ ਰੈਨੜੀਐ ਚਾਮਕਨਿ ਤਾਰੇ ॥
(ਹੇ ਭਾਈ!) ਤੇ੍ਰਲ ਭਿੱਜੀ ਰਾਤ ਵਿਚ (ਆਕਾਸ਼ ਵਿਚ) ਤਾਰੇ ਡਲ੍ਹਕਦੇ ਹਨ (ਤਿਵੇਂ, ਪਰਮਾਤਮਾ ਦੇ ਪ੍ਰੇਮ ਵਿਚ ਭਿੱਜੇ ਹੋਏ ਹਿਰਦੇ ਵਾਲੇ ਮਨੁੱਖਾਂ ਦੇ ਚਿੱਤ-ਆਕਾਸ਼ ਵਿਚ ਸੋਹਣੇ ਆਤਮਕ ਗੁਣ ਲਿਸ਼ਕਾਂ ਮਾਰਦੇ ਹਨ) ।
The night is wet with dew, and the stars twinkle in the heavens.
ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥
ਮੇਰੇ ਰਾਮ ਦੇ ਪਿਆਰੇ ਸੰਤ ਜਨ (ਸਿਮਰਨ ਦੀ ਬਰਕਤਿ ਨਾਲ ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ ।
The Saints remain wakeful; they are the Beloveds of my Lord.
ਰਾਮ ਪਿਆਰੇ ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੋ ॥
ਪਰਮਾਤਮਾ ਦੇ ਪਿਆਰੇ ਸੰਤ ਜਨ ਸਦਾ ਹੀ ਸੁਚੇਤ ਰਹਿੰਦੇ ਹਨ, ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਦੇ ਹਨ ।
The Beloveds of the Lord remain ever wakeful, remembering the Naam, the Name of the Lord, day and night.
ਚਰਣ ਕਮਲ ਧਿਆਨੁ ਹਿਰਦੈ ਪ੍ਰਭ ਬਿਸਰੁ ਨਾਹੀ ਇਕੁ ਖਿਨੋ ॥
ਸੰਤ ਜਨ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਦਾ ਧਿਆਨ ਧਰਦੇ ਹਨ (ਤੇ, ਉਸ ਦੇ ਦਰ ਤੇ ਅਰਦਾਸ ਕਰਦੇ ਹਨ—) ਹੇ ਪ੍ਰਭੂ ਰਤਾ ਜਿਤਨੇ ਸਮੇ ਲਈ ਭੀ ਸਾਡੇ ਦਿਲ ਤੋਂ ਦੂਰ ਨਾਹ ਹੋ ।
In their hearts, they meditate on the lotus feet of God; they do not forget Him, even for an instant.
ਤਜਿ ਮਾਨੁ ਮੋਹੁ ਬਿਕਾਰੁ ਮਨ ਕਾ ਕਲਮਲਾ ਦੁਖ ਜਾਰੇ ॥
ਸੰਤ ਜਨ ਆਪਣੇ ਮਨ ਦਾ ਮਾਣ ਛੱਡ ਕੇ, ਮੋਹ ਤੇ ਵਿਕਾਰ ਦੂਰ ਕਰਕੇ ਆਪਣੇ ਸਾਰੇ ਦੁੱਖ ਪਾਪ ਸਾੜ ਲੈਂਦੇ ਹਨ ।
They renounce their pride, emotional attachment and mental corruption, and burn away the pain of wickedness.
ਬਿਨਵੰਤਿ ਨਾਨਕ ਸਦਾ ਜਾਗਹਿ ਹਰਿ ਦਾਸ ਸੰਤ ਪਿਆਰੇ ॥੧॥
ਨਾਨਕ ਬੇਨਤੀ ਕਰਦਾ ਹੈ—(ਹੇ ਭਾਈ!) ਪਰਮਾਤਮਾ ਦੇ ਪਿਆਰੇ ਸੰਤ ਪਰਮਾਤਮਾ ਦੇ ਦਾਸ ਸਦਾ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ ।੧।
Prays Nanak, the Saints, the beloved servants of the Lord, remain ever wakeful. ||1||
ਮੇਰੀ ਸੇਜੜੀਐ ਆਡੰਬਰੁ ਬਣਿਆ ॥
ਮੇਰੇ ਹਿਰਦੇ ਦੀ ਸੋਹਣੀ ਸੇਜ ਉੱਤੇ ਸਜਾਵਟ ਬਣ ਗਈ ।
My bed is adorned in splendor.
ਮਨਿ ਅਨਦੁ ਭਇਆ ਪ੍ਰਭੁ ਆਵਤ ਸੁਣਿਆ ॥
ਹੇ ਸਖੀ! ਜਦੋਂ ਮੈਂ ਪ੍ਰਭੂ ਨੂੰ (ਆਪਣੇ ਵਲ) ਆਉਂਦਾ ਸੁਣਿਆ, ਤਾਂ ਮੇਰੇ ਮਨ ਵਿਚ ਆਨੰਦ ਪੈਦਾ ਹੋ ਗਿਆ
My mind is filled with bliss, since I heard that God is coming.
ਪ੍ਰਭ ਮਿਲੇ ਸੁਆਮੀ ਸੁਖਹ ਗਾਮੀ ਚਾਵ ਮੰਗਲ ਰਸ ਭਰੇ ॥
ਹੇ ਸਖੀ! ਜਿਨ੍ਹਾਂ ਵਡ-ਭਾਗੀਆਂ ਨੂੰ ਸੁਖ ਦੇਣ ਵਾਲੇ ਮਾਲਕ-ਪ੍ਰਭੂ ਜੀ ਮਿਲ ਪੈਂਦੇ ਹਨ, ਉਹਨਾਂ ਦੇ ਹਿਰਦੇ ਚਾਵਾਂ ਨਾਲ ਖ਼ੁਸ਼ੀਆਂ ਨਾਲ ਆਨੰਦ ਨਾਲ ਭਰ ਜਾਂਦੇ ਹਨ ।
Meeting God, the Lord and Master, I have entered the realm of peace; I am filled with joy and delight.
ਅੰਗ ਸੰਗਿ ਲਾਗੇ ਦੂਖ ਭਾਗੇ ਪ੍ਰਾਣ ਮਨ ਤਨ ਸਭਿ ਹਰੇ ॥
ਉਹ ਪ੍ਰਭੂ ਦੇ ਅੰਗ (ਚਰਨਾਂ) ਨਾਲ ਜੁੜੇ ਰਹਿੰਦੇ ਹਨ, ਉਹਨਾਂ ਦੇ ਦੁੱਖ ਦੂਰ ਜੋ ਜਾਂਦੇ ਹਨ, ਉਹਨਾਂ ਦੀ ਜਿੰਦ ਉਹਨਾਂ ਦਾ ਮਨ ਉਹਨਾਂ ਦਾ ਸਰੀਰ—ਸਾਰੇ ਹੀ (ਆਤਮਕ ਜੀਵਨ ਨਾਲ) ਹਰੇ ਹੋ ਜਾਂਦੇ ਹਨ ।
He is joined to me, in my very fiber; my sorrows have departed, and my body, mind and soul are all rejuvenated.
ਮਨ ਇਛ ਪਾਈ ਪ੍ਰਭ ਧਿਆਈ ਸੰਜੋਗੁ ਸਾਹਾ ਸੁਭ ਗਣਿਆ ॥
(ਗੁਰੂ ਦੀ ਸਰਨ ਪੈ ਕੇ) ਜੇਹੜੇ ਮਨੁੱਖ ਪ੍ਰਭੂ ਦਾ ਧਿਆਨ ਧਰਦੇ ਹਨ, ਉਹਨਾਂ ਦੇ ਮਨ ਦੀ ਹਰੇਕ ਇੱਛਾ ਪੂਰੀ ਹੋ ਜਾਂਦੀ ਹੈ (ਗੁਰੂ ਪਰਮਾਤਮਾ ਨਾਲ ਉਹਨਾਂ ਦਾ ਮਿਲਾਪ ਕਰਾਣ ਲਈ) ਭਲਾ ਸੰਜੋਗ ਬਣਾ ਦੇਂਦਾ ਹੈ, ਚੰਗਾ ਮੁਹੂਰਤ ਕੱਢ ਦੇਂਦਾ ਹੈ ।
I have obtained the fruits of my mind's desires, meditating on God; the day of my wedding is auspicious.
ਬਿਨਵੰਤਿ ਨਾਨਕ ਮਿਲੇ ਸ੍ਰੀਧਰ ਸਗਲ ਆਨੰਦ ਰਸੁ ਬਣਿਆ ॥੨॥
ਨਾਨਕ ਬੇਨਤੀ ਕਰਦਾ ਹੈ—ਜਿਨ੍ਹਾਂ ਵਡ-ਭਾਗੀਆਂ ਨੂੰ ਪ੍ਰਭੂ ਜੀ ਮਿਲ ਪੈਂਦੇ ਹਨ, ਉਹਨਾਂ ਦੇ ਹਿਰਦੇ ਵਿਚ ਸਾਰੇ ਆਨੰਦ ਬਣ ਜਾਂਦੇ ਹਨ, ਹੁਲਾਰਾ ਬਣਿਆ ਰਹਿੰਦਾ ਹੈ ।੨।
Prays Nanak, when I meet the Lord of excellence, I came to experience all pleasure and bliss. ||2||
ਮਿਲਿ ਸਖੀਆ ਪੁਛਹਿ ਕਹੁ ਕੰਤ ਨੀਸਾਣੀ ॥
ਸਹੇਲੀਆਂ ਮਿਲ ਕੇ (ਮੈਨੂੰ) ਪੁੱਛਦੀਆਂ ਹਨ ਕਿ ਖਸਮ-ਪ੍ਰਭੂ ਦੀ ਕੋਈ ਨਿਸ਼ਾਨੀ ਦੱਸ ।
I meet with my companions and say, "Show me the insignia of my Husband Lord."
ਰਸਿ ਪ੍ਰੇਮ ਭਰੀ ਕਛੁ ਬੋਲਿ ਨ ਜਾਣੀ ॥
ਮੈਂ ਉਸ ਦੇ ਮਿਲਾਪ ਦੇ ਆਨੰਦ ਵਿਚ ਮਗਨ ਤਾਂ ਹਾਂ, ਉਸ ਦੇ ਪ੍ਰੇਮ ਨਾਲ ਮੇਰਾ ਹਿਰਦਾ ਭਰਿਆ ਹੋਇਆ ਭੀ ਹੈ, ਪਰ ਮੈਂ ਉਸ ਦੀ ਕੋਈ ਨਿਸ਼ਾਨੀ ਦੱਸਣਾ ਨਹੀਂ ਜਾਣਦੀ ।
I am filled with the sublime essence of His Love, and I do not know how to say anything.
ਗੁਣ ਗੂੜ ਗੁਪਤ ਅਪਾਰ ਕਰਤੇ ਨਿਗਮ ਅੰਤੁ ਨ ਪਾਵਹੇ ॥
(ਮੇਰੇ ਉਸ) ਕਰਤਾਰ ਦੇ ਗੁਣ ਡੂੰਘੇ ਹਨ ਗੁੱਝੇ ਹਨ ਬੇਅੰਤ ਹਨ, ਵੈਦ ਭੀ ਉਸ ਦੇ ਗੁਣਾਂ ਦਾ ਅੰਤ ਨਹੀਂ ਪਾ ਸਕਦੇ,
The Glorious Virtues of the Creator are profound, mysterious and infinite; even the Vedas cannot find His limits.
ਭਗਤਿ ਭਾਇ ਧਿਆਇ ਸੁਆਮੀ ਸਦਾ ਹਰਿ ਗੁਣ ਗਾਵਹੇ ॥
(ਉਸ ਦੇ ਸੇਵਕ) ਉਸ ਦੀ ਭਗਤੀ ਦੇ ਰੰਗ ਵਿਚ ਉਸਦੇ ਪ੍ਰੇਮ ਵਿਚ ਜੁੜ ਕੇ ਉਸ ਦਾ ਧਿਆਨ ਧਰ ਕੇ ਸਦਾ ਉਸ ਮਾਲਕ ਦੇ ਗੁਣ ਗਾਂਦੇ ਰਹਿੰਦੇ ਹਨ ।
With loving devotion, I meditate on the Lord Master, and sing the Glorious Praises of the Lord forever.
ਸਗਲ ਗੁਣ ਸੁਗਿਆਨ ਪੂਰਨ ਆਪਣੇ ਪ੍ਰਭ ਭਾਣੀ ॥
ਉਹ ਆਪਣੇ ਉਸ ਪ੍ਰਭੂ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ ਜੋ ਸਾਰੇ ਗੁਣਾਂ ਦਾ ਮਾਲਕ ਹੈ ਜੋ ਸ੍ਰੇਸ਼ਟ ਗਿਆਨ ਵਾਲਾ ਹੈ ਜੋ ਸਭ ਵਿਚ ਵਿਆਪਕ ਹੈ
Filled with all virtues and spiritual wisdom, I have become pleasing to my God.
ਬਿਨਵੰਤਿ ਨਾਨਕ ਰੰਗਿ ਰਾਤੀ ਪ੍ਰੇਮ ਸਹਜਿ ਸਮਾਣੀ ॥੩॥
ਨਾਨਕ ਬੇਨਤੀ ਕਰਦਾ ਹੈ—ਜੇਹੜੀ ਜੀਵ-ਇਸਤ੍ਰੀ ਉਸ ਖਸਮ-ਪ੍ਰਭੂ ਦੇ ਪ੍ਰੇਮ ਦੇ ਰੰਗ ਵਿਚ ਰੰਗੀ ਜਾਂਦੀ ਹੈ ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦੀ ਹੈ ।੩।
Prays Nanak, imbued with the color of the Lord's Love, I am imperceptibly absorbed into Him. ||3||
ਸੁਖ ਸੋਹਿਲੜੇ ਹਰਿ ਗਾਵਣ ਲਾਗੇ ॥ ਸਾਜਨ ਸਰਸਿਅੜੇ ਦੁਖ ਦੁਸਮਨ ਭਾਗੇ ॥
ਹੇ ਭਾਈ! ਪਰਮਾਤਮਾ ਦੇ ਭਗਤ (ਹਰਿ-ਜਨ) ਜਦੋਂ ਪਰਮਾਤਮਾ ਦੇ ਸੁਖਦਾਈ ਸਿਫ਼ਤਿ-ਸਾਲਾਹ ਦੇ ਸੋਹਣੇ ਗੀਤ ਗਾਣ ਲੱਗ ਪੈਂਦੇ ਹਨ ਤਾਂ (ਉਹਨਾਂ ਦੇ ਅੰਦਰ ਸ਼ੁਭ ਗੁਣ) ਮਿੱਤਰ ਵਧਦੇ ਫੁੱਲਦੇ ਹਨ, ਉਹਨਾਂ ਦੇ ਦੁੱਖ (ਤੇ ਕਾਮਾਦਿਕ) ਵੈਰੀ ਨੱਸ ਜਾਂਦੇ ਹਨ ।
When I began to sing the songs of rejoicing to the Lord, my friends became glad, and my troubles and enemies departed.
ਸੁਖ ਸਹਜ ਸਰਸੇ ਹਰਿ ਨਾਮਿ ਰਹਸੇ ਪ੍ਰਭਿ ਆਪਿ ਕਿਰਪਾ ਧਾਰੀਆ ॥
ਆਤਮਕ ਅਡੋਲਤਾ ਦੇ ਸੁਖ ਉਹਨਾਂ ਦੇ ਅੰਤਰ ਮੌਲਦੇ ਹਨ, ਪਰਮਾਤਮਾ ਦੇ ਨਾਮ ਦੀ ਬਰਕਤਿ ਨਾਲ ਉਹ ਪ੍ਰਸੰਨ-ਚਿੱਤ ਰਹਿੰਦੇ ਹਨ, ਪਰ ਇਹ ਸਾਰੀ ਮੇਹਰ ਪ੍ਰਭੂ ਨੇ ਆਪ ਹੀ ਕੀਤੀ ਹੁੰਦੀ ਹੈ ।
My peace and happiness increased; I rejoiced in the Naam, the Name of the Lord, and God Himself blessed me with His mercy.
ਹਰਿ ਚਰਣ ਲਾਗੇ ਸਦਾ ਜਾਗੇ ਮਿਲੇ ਪ੍ਰਭ ਬਨਵਾਰੀਆ ॥
(ਆਪਣੇ ਸੇਵਕਾਂ ਤੇ ਪ੍ਰਭੂ ਮੇਹਰ ਕਰਦਾ ਹੈ) ਉਹ ਸੇਵਕ ਪਰਮਾਤਮਾ ਦੇ ਚਰਨਾਂ ਵਿਚ ਜੁੜੇ ਰਹਿੰਦੇ ਹਨ (ਵਿਕਾਰਾਂ ਦੇ ਹੱਲਿਆਂ ਵਲੋਂ) ਸਦਾ ਸੁਚੇਤ ਰਹਿੰਦੇ ਹਨ, ਤੇ ਜਗਤ ਦੇ ਮਾਲਕ ਪ੍ਰਭੂ ਨੂੰ ਮਿਲ ਪੈਂਦੇ ਹਨ ।
I have grasped the Lord's feet, and remaining ever wakeful, I have met the Lord, the Creator.
ਸੁਭ ਦਿਵਸ ਆਏ ਸਹਜਿ ਪਾਏ ਸਗਲ ਨਿਧਿ ਪ੍ਰਭ ਪਾਗੇ ॥
ਹੇ ਭਾਈ! ਸੰਤ ਜਨਾਂ ਵਾਸਤੇ (ਜੀਵਨ ਦੇ ਇਹ) ਭਲੇ ਦਿਨ ਆਏ ਹੁੰਦੇ ਹਨ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸਾਰੇ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੇ ਚਰਨ ਪਰਸਦੇ ਰਹਿੰਦੇ ਹਨ ।
The appointed day came, and I attained peace and poise; all treasures are in the feet of God.
ਬਿਨਵੰਤਿ ਨਾਨਕ ਸਰਣਿ ਸੁਆਮੀ ਸਦਾ ਹਰਿ ਜਨ ਤਾਗੇ ॥੪॥੧॥੧੦॥
ਨਾਨਕ ਬੇਨਤੀ ਕਰਦਾ ਹੈ—ਪਰਮਾਤਮਾ ਦੇ ਸੇਵਕ ਮਾਲਕ-ਪ੍ਰਭੂ ਦੀ ਸਰਨ ਆ ਕੇ ਸਦਾ ਲਈ ਉਸ ਨਾਲ ਪ੍ਰੀਤਿ ਨਿਬਾਹੰੁਦੇ ਹਨ ।੪।੧।੧੦।
Prays Nanak, the Lord's humble servants always seek the Sanctuary of the Lord and Master. ||4||1||10||