ਆਸਾ ਮਹਲਾ ੫ ॥
ਹੇ ਮੇਰੇ ਆਲਸ! ਚਲਾ ਜਾ (ਮੇਰੀ ਖ਼ਲਾਸੀ ਕਰ, ਮੈਂ ਪ੍ਰਭੂ-ਪਤੀ ਦਾ ਸਿਮਰਨ ਕਰਾਂ) । (ਹੇ ਸਖੀ!) ਮੈਂ ਪਰਮਾਤਮਾ ਪਾਸ ਬੇਨਤੀ ਕਰਦੀ ਹਾਂ (ਕਿ ਮੇਰਾ ਆਲਸ ਦੂਰ ਹੋ ਜਾਏ) ।
Aasaa, Fifth Mehl:
ਵੰਞੁ ਮੇਰੇ ਆਲਸਾ ਹਰਿ ਪਾਸਿ ਬੇਨੰਤੀ ॥
(ਹੇ ਸਖੀ! ਜਿਉਂ ਜਿਉਂ) ਮੈਂ ਆਪਣੇ ਪਿਆਰੇ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾਂਦੀ ਹਾਂ (ਤਿਉਂ ਤਿਉਂ) ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਮੇਰਾ ਜੀਵਨ ਸੋਹਣਾ ਬਣਦਾ ਜਾ ਰਿਹਾ ਹੈ ।
Be gone, O my laziness, that I may pray to the Lord.
ਰਾਵਉ ਸਹੁ ਆਪਨੜਾ ਪ੍ਰਭ ਸੰਗਿ ਸੋਹੰਤੀ ॥
(ਹੇ ਸਖੀ! ਜਿਉਂ ਜਿਉਂ) ਮੈਂ ਆਪਣੇ ਪਿਆਰੇ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾਂਦੀ ਹਾਂ (ਤਿਉਂ ਤਿਉਂ) ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਮੇਰਾ ਜੀਵਨ ਸੋਹਣਾ ਬਣਦਾ ਜਾ ਰਿਹਾ ਹੈ ।
I enjoy my Husband Lord, and look beautiful with my God.
ਸੰਗੇ ਸੋਹੰਤੀ ਕੰਤ ਸੁਆਮੀ ਦਿਨਸੁ ਰੈਣੀ ਰਾਵੀਐ ॥
ਹੇ ਸਖੀ! ਉਸ ਖਸਮ-ਪ੍ਰਭੂ ਨੂੰ ਦਿਨ ਰਾਤ ਹਰ ਵੇਲੇ ਹਿਰਦੇ ਵਿਚ ਵਸਾਣਾ ਚਾਹੀਦਾ ਹੈ, ਜੇਹੜੀ ਜੀਵ-ਇਸਤ੍ਰੀ ਸੁਆਮੀ ਕੰਤ ਦੇ ਚਰਨਾਂ ਵਿਚ ਜੁੜਦੀ ਹੈ ਉਸ ਦਾ ਜੀਵਨ ਸੋਹਣਾ ਬਣ ਜਾਂਦਾ ਹੈ!
I look beautiful in the Company of my Husband Lord; I enjoy my Lord Master day and night.
ਸਾਸਿ ਸਾਸਿ ਚਿਤਾਰਿ ਜੀਵਾ ਪ੍ਰਭੁ ਪੇਖਿ ਹਰਿ ਗੁਣ ਗਾਵੀਐ ॥
ਹੇ ਸਖੀ! ਹਰੇਕ ਸਾਹ ਦੇ ਨਾਲ ਪ੍ਰਭੂ ਨੂੰ ਸਿਮਰ ਕੇ ਤੇ ਪ੍ਰਭੂ ਦਾ ਦਰਸਨ ਕਰਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਰਿਹਾ ਹੈ! ਹੇ ਸਖੀ! ਉਸ ਹਰੀ ਦੇ ਗੁਣ ਸਦਾ ਗਾਣੇ ਚਾਹੀਦੇ ਹਨ ।
I live by remembering God with each and every breath, beholding the Lord, and singing His Glorious Praises.
ਬਿਰਹਾ ਲਜਾਇਆ ਦਰਸੁ ਪਾਇਆ ਅਮਿਉ ਦ੍ਰਿਸਟਿ ਸਿੰਚੰਤੀ ॥
(ਜਿਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਪ੍ਰਭੂ ਨੇ ਆਪਣੀ) ਨਿਗਾਹ ਨਾਲ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜਿਆ ਉਸ ਨੇ ਪ੍ਰਭੂ-ਪਤੀ ਦਾ ਦਰਸ਼ਨ ਕਰ ਲਿਆ ਉਸ ਦੇ ਅੰਦਰੋਂ (ਪ੍ਰਭੂ-ਚਰਨਾਂ ਤੋਂ) ਵਿਛੋੜਾ ਦੂਰ ਹੋ ਗਿਆ ।
The pain of separation has grown shy, for I have obtained the Blessed Vision of His Darshan; His Ambrosial Glance of Grace has filled me with bliss.
ਬਿਨਵੰਤਿ ਨਾਨਕੁ ਮੇਰੀ ਇਛ ਪੁੰਨੀ ਮਿਲੇ ਜਿਸੁ ਖੋਜੰਤੀ ॥੧॥
ਨਾਨਕ ਬੇਨਤੀ ਕਰਦਾ ਹੈ (ਤੇ ਆਖਦੇ ਹਨ—ਹੇ ਸਖੀ!) ਮੇਰੀ ਮਨ ਦੀ ਮੁਰਾਦ ਪੂਰੀ ਹੋ ਗਈ ਹੈ, ਮੈਨੂੰ ਉਹ ਪ੍ਰਭੂ ਮਿਲ ਪਿਆ ਹੈ ਜਿਸ ਨੂੰ ਮੈਂ ਭਾਲ ਰਹੀ ਸਾਂ ।੧।
Prays Nanak, my desires are fulfilled; I have met the One I was seeking. ||1||
ਨਸਿ ਵੰਞਹੁ ਕਿਲਵਿਖਹੁ ਕਰਤਾ ਘਰਿ ਆਇਆ ॥
ਹੇ ਪਾਪੋ! (ਮੇਰੇ ਹਿਰਦੇ-) ਘਰ ਵਿਚ (ਮੇਰਾ) ਕਰਤਾਰ ਆ ਵੱਸਿਆ ਹੈ (ਹੁਣ ਤੁਸੀ ਮੇਰੇ ਹਿਰਦੇ ਵਿਚੋਂ) ਚਲੇ ਜਾਵੋ ।
Run away, O sins; the Creator has entered my home.
ਦੂਤਹ ਦਹਨੁ ਭਇਆ ਗੋਵਿੰਦੁ ਪ੍ਰਗਟਾਇਆ ॥
ਹੇ ਭਾਈ! ਜਿਸ ਹਿਰਦੇ ਵਿਚ ਗੋਵਿੰਦ ਪਰਗਟ ਹੋ ਜਾਏ, ਉਸ ਵਿਚੋਂ ਵਿਕਾਰ-ਵੈਰੀਆਂ ਦਾ ਨਾਸ ਹੋ ਜਾਂਦਾ ਹੈ,
The demons within me have been burnt; the Lord of the Universe has revealed Himself to me.
ਪ੍ਰਗਟੇ ਗੁਪਾਲ ਗੋਬਿੰਦ ਲਾਲਨ ਸਾਧਸੰਗਿ ਵਖਾਣਿਆ ॥
ਤੇ ਪਿਆਰੇ ਗੋਪਾਲ ਗੋਵਿੰਦ ਜੀ (ਉਸ ਮਨੁੱਖ ਦੇ ਹਿਰਦੇ ਵਿਚ) ਪਰਗਟ ਹੁੰਦੇ ਹਨ ਜੇਹੜਾ ਮਨੁੱਖ ਸਾਧ ਸੰਗਤਿ ਵਿਚ ਗੋਵਿੰਦ ਦੀ ਸਿਫ਼ਤਿ-ਸਾਲਾਹ ਕਰਦਾ ਹੈ ।
The Beloved Lord of the Universe, the Lord of the World has revealed Himself; in the Saadh Sangat, the Company of the Holy, I chant His Name.
ਆਚਰਜੁ ਡੀਠਾ ਅਮਿਉ ਵੂਠਾ ਗੁਰ ਪ੍ਰਸਾਦੀ ਜਾਣਿਆ ॥
ਜੇਹੜਾ ਮਨੁੱਖ ਗੁਰੂ ਦੀ ਕਿਰਪਾ ਦੁਆਰਾ ਗੋਬਿੰਦ ਨਾਲ ਡੂੰਘੀ ਸਾਂਝ ਪਾਂਦਾ ਹੈ ਉਹ (ਆਪਣੇ ਅੰਦਰ ਇਕ) ਹੈਰਾਨ ਕਰ ਦੇਣ ਵਾਲਾ ਤਮਾਸ਼ਾ ਵੇਖਦਾ ਹੈ (ਕਿ ਉਸ ਦੇ ਹਿਰਦੇ ਵਿਚ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ,
I have seen the Wondrous Lord; He showers His Ambrosial Nectar upon me, and by Guru's Grace, I know Him.
ਮਨਿ ਸਾਂਤਿ ਆਈ ਵਜੀ ਵਧਾਈ ਨਹ ਅੰਤੁ ਜਾਈ ਪਾਇਆ ॥
ਉਸ ਦੇ ਮਨ ਵਿਚ ਬੇਅੰਤ ਠੰਡ ਪੈ ਜਾਂਦੀ ਹੈ ਉਸ ਦੇ ਅੰਦਰ ਬੇਅੰਤ ਚੜ੍ਹਦੀ ਕਲਾ ਬਣ ਜਾਂਦੀ ਹੈ ।
My mind is at peace, resounding with the music of bliss; the Lord's limits cannot be found.
ਬਿਨਵੰਤਿ ਨਾਨਕ ਸੁਖ ਸਹਜਿ ਮੇਲਾ ਪ੍ਰਭੂ ਆਪਿ ਬਣਾਇਆ ॥੨॥
ਨਾਨਕ ਬੇਨਤੀ ਕਰਦਾ ਹੈ (—ਹੇ ਭਾਈ! ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਸ ਨੂੰ) ਪ੍ਰਭੂ ਆਪ ਹੀ ਆਨੰਦ-ਮਈ ਆਤਮਕ ਅਡੋਲਤਾ ਵਿਚ ਟਿਕਾਂਦਾ ਹੈ, ਪ੍ਰਭੂ ਆਪ ਹੀ ਉਸ ਦਾ ਆਪਣੇ ਨਾਲ ਮਿਲਾਪ ਬਣਾਂਦਾ ਹੈ ।੨।
Prays Nanak, God brings us to union with Himself, in the poise of celestial peace. ||2||
ਨਰਕ ਨ ਡੀਠੜਿਆ ਸਿਮਰਤ ਨਾਰਾਇਣ ॥
ਜੇਹੜੇ ਮਨੁੱਖ ਪਰਮਾਤਮਾ ਦਾ ਸਿਮਰਨ ਕਰਦੇ ਹਨ ਉਹਨਾਂ ਨੂੰ ਨਰਕ ਨਹੀਂ ਵੇਖਣੇ ਪੈਂਦੇ ।
They do not have to see hell, if they remember the Lord in meditation.
ਜੈ ਜੈ ਧਰਮੁ ਕਰੇ ਦੂਤ ਭਏ ਪਲਾਇਣ ॥
ਧਰਮ ਰਾਜ (ਭੀ) ਉਹਨਾਂ ਨੂੰ ਨਮਸਕਾਰ ਕਰਦਾ ਹੈ, ਜਮਦੂਤ ਉਹਨਾਂ ਤੋਂ ਪਰੇ ਦੌੜ ਜਾਂਦੇ ਹਨ ।
The Righteous Judge of Dharma applauds them, and the Messenger of Death runs away from them.
ਧਰਮ ਧੀਰਜ ਸਹਜ ਸੁਖੀਏ ਸਾਧਸੰਗਤਿ ਹਰਿ ਭਜੇ ॥
ਸਾਧ ਸੰਗਤਿ ਵਿਚ ਪਰਮਾਤਮਾ ਦਾ ਭਜਨ ਕਰ ਕੇ ਉਹ ਮਨੁੱਖ ਸੁਖੀ ਹੋ ਜਾਂਦੇ ਹਨ ਉਹਨਾਂ ਨੂੰ ਧਰਮ ਪ੍ਰਾਪਤ ਹੋ ਜਾਂਦਾ ਹੈ ਧੀਰਜ ਪ੍ਰਾਪਤ ਹੋ ਜਾਂਦੀ ਹੈ ਆਤਮਕ ਅਡੋਲਤਾ ਮਿਲ ਜਾਂਦੀ ਹੈ ।
Dharmic faith, patience, peace and poise are obtained by vibrating upon the Lord in the Saadh Sangat, the Company of the Holy.
ਕਰਿ ਅਨੁਗ੍ਰਹੁ ਰਾਖਿ ਲੀਨੇ ਮੋਹ ਮਮਤਾ ਸਭ ਤਜੇ ॥
ਪਰਮਾਤਮਾ ਮੇਹਰ ਕਰ ਕੇ ਉਹਨਾਂ ਨੂੰ (ਮੋਹ ਮਮਤਾ ਆਦਿਕ ਵਿਕਾਰਾਂ ਤੋਂ) ਬਚਾ ਲੈਂਦਾ ਹੈ, ਉਹ ਮਨੁੱਖ ਮੋਹ ਮਮਤਾ ਆਦਿਕ ਸਭ ਤਿਆਗ ਦੇਂਦੇ ਹਨ ।
Showering His Blessings, He saves those who renounce all attachments and egotism.
ਗਹਿ ਕੰਠਿ ਲਾਏ ਗੁਰਿ ਮਿਲਾਏ ਗੋਵਿੰਦ ਜਪਤ ਅਘਾਇਣ ॥
ਜਿਨ੍ਹਾਂ ਨੂੰ ਪਰਮਾਤਮਾ ਗੁਰੂ ਦੀ ਰਾਹੀਂ ਆਪਣੇ ਨਾਲ ਮਿਲਾਂਦਾ ਹੈ ਉਹਨਾਂ ਨੂੰ (ਬਾਹੋਂ) ਫੜ ਕੇ ਆਪਣੇ ਗਲ ਨਾਲ ਲਾ ਲੈਂਦਾ ਹੈ । ਪਰਮਾਤਮਾ ਦਾ ਨਾਮ ਜਪ ਕੇ ਉਹ (ਮਾਇਆ ਦੀ ਤ੍ਰਿਸ਼ਨਾ ਵੱਲੋਂ) ਰੱਜ ਜਾਂਦੇ ਹਨ ।
The Lord embraces us; the Guru unites us with Him. Meditating on the Lord of the Universe, we are satisfied.
ਬਿਨਵੰਤਿ ਨਾਨਕ ਸਿਮਰਿ ਸੁਆਮੀ ਸਗਲ ਆਸ ਪੁਜਾਇਣ ॥੩॥
ਨਾਨਕ ਬੇਨਤੀ ਕਰਦਾ ਹੈ—ਉਹ ਮਨੁੱਖ ਮਾਲਕ-ਪ੍ਰਭੂ ਦਾ ਸਿਮਰਨ ਕਰ ਕੇ ਆਪਣੀਆਂ ਸਾਰੀਆਂ ਮੁਰਾਦਾਂ ਪੂਰੀਆਂ ਕਰ ਲੈਂਦੇ ਹਨ ।੩।
Prays Nanak, remembering the Lord and Master in meditation, all hopes are fulfilled. ||3||
ਨਿਧਿ ਸਿਧਿ ਚਰਣ ਗਹੇ ਤਾ ਕੇਹਾ ਕਾੜਾ ॥
ਹੇ ਭਾਈ! ਜਦੋਂ ਕਿਸੇ ਮਨੁੱਖ ਨੇ ਉਸ ਪਰਮਾਤਮਾ ਦੇ ਚਰਨ ਫੜ ਲਏ ਜੋ ਸਾਰੀਆਂ ਨਿਧੀਆਂ ਦਾ ਸਾਰੀਆਂ ਸਿੱਧੀਆਂ ਦਾ ਮਾਲਕ ਹੈ ਉਸ ਨੂੰ ਤਦੋਂ ਕੋਈ ਚਿੰਤਾ-ਫਿਕਰ ਨਹੀਂ ਰਹਿ ਜਾਂਦਾ
Grasping the Lord's Feet, the treasure of the Siddhas, what suffering can I feel?
ਸਭੁ ਕਿਛੁ ਵਸਿ ਜਿਸੈ ਸੋ ਪ੍ਰਭੂ ਅਸਾੜਾ ॥
(ਕਿਉਂਕਿ, ਹੇ ਭਾਈ!) ਸਾਡੇ ਸਿਰ ਉਤੇ ਉਹ ਪਰਮਾਤਮਾ ਰਾਖਾ ਹੈ ਜਿਸ ਦੇ ਵੱਸ ਵਿਚ ਹਰੇਕ ਚੀਜ਼ ਹੈ ।
Everything is in His Power - He is my God.
ਗਹਿ ਭੁਜਾ ਲੀਨੇ ਨਾਮ ਦੀਨੇ ਕਰੁ ਧਾਰਿ ਮਸਤਕਿ ਰਾਖਿਆ ॥
(ਹੇ ਭਾਈ! ਜਿਸ ਮਨੁੱਖ ਨੂੰ) ਬਾਹੋਂ ਫੜ ਕੇ (ਪਰਮਾਤਮਾ ਆਪਣੇ ਵਿਚ) ਲੀਨ ਕਰ ਲੈਂਦਾ ਹੈ, ਜਿਸ ਨੂੰ ਆਪਣੇ ਨਾਮ ਦੀ ਦਾਤ ਦੇਂਦਾ ਹੈ, ਉਸ ਦੇ ਮੱਥੇ ਉਤੇ ਹੱਥ ਰੱਖ ਕੇ ਉਸ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ ।
Holding me the the arm, He blesses me with His Name; placing His Hand upon my forehead, He saves me.
ਸੰਸਾਰ ਸਾਗਰੁ ਨਹ ਵਿਆਪੈ ਅਮਿਉ ਹਰਿ ਰਸੁ ਚਾਖਿਆ ॥
(ਹੇ ਭਾਈ! ਪਰਮਾਤਮਾ ਦੀ ਕਿਰਪਾ ਨਾਲ ਜਿਸ ਮਨੁੱਖ ਨੇ) ਆਤਮਕ ਜੀਵਨ ਦੇਣ ਵਾਲੇ ਹਰਿ-ਨਾਮ-ਰਸ ਦਾ ਸੁਆਦ ਚੱਖ ਲਿਆ, ਉਸ ਉਤੇ ਸੰਸਾਰ-ਸਮੰੁਦਰ (ਆਪਣਾ) ਜੋਰ ਨਹੀਂ ਪਾ ਸਕਦਾ ।
The world-ocean does not trouble me, for I have drunk the sublime elixir of the Lord.
ਸਾਧਸੰਗੇ ਨਾਮ ਰੰਗੇ ਰਣੁ ਜੀਤਿ ਵਡਾ ਅਖਾੜਾ ॥
ਉਸ ਨੇ ਸਾਧ ਸੰਗਤਿ ਵਿਚ ਟਿਕ ਕੇ, ਹਰਿ-ਨਾਮ ਦੇ ਪ੍ਰੇਮ ਵਿਚ ਲੀਨ ਹੋ ਕੇ ਇਹ ਰਣ ਜਿੱਤ ਲਿਆ ਇਹ ਵੱਡਾ ਪਿੜ ਜਿੱਤ ਲਿਆ (ਜਿੱਥੇ ਕਾਮਾਦਿਕ ਪਹਲਵਾਨਾਂ ਨਾਲ ਸਦਾ ਘੋਲ ਹੁੰਦਾ ਰਹਿੰਦਾ ਹੈ) ।
In the Saadh Sangat, imbued with the Naam, the Name of the Lord, I am victorious on the great battlefield of life.
ਬਿਨਵੰਤਿ ਨਾਨਕ ਸਰਣਿ ਸੁਆਮੀ ਬਹੁੜਿ ਜਮਿ ਨ ਉਪਾੜਾ ॥੪॥੩॥੧੨॥
ਨਾਨਕ ਬੇਨਤੀ ਕਰਦਾ ਹੈ—ਜੇਹੜਾ ਮਨੁੱਖ ਮਾਲਕ-ਪ੍ਰਭੂ ਦੀ ਸਰਨ ਪਿਆ ਰਹਿੰਦਾ ਹੈ ਉਸ ਨੂੰ (ਇਸ ਜੀਵਨ-ਘੋਲ ਵਿਚ) ਮੁੜ ਕਦੇ ਜਮ ਪੈਰਾਂ ਤੋਂ ਉਖੇੜ ਨਹੀਂ ਸਕਦਾ ।੪।੩।੧੨।
Prays Nanak, I have entered the Sanctuary of the Lord and Master; the Messenger of Death shall not destroy me again. ||4||3||12||