ਆਸਾ ਮਹਲਾ ੫ ਛੰਤ ਘਰੁ ੮
Aasaa, Fifth Mehl, Chhant, Eighth House:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਕਮਲਾ ਭ੍ਰਮ ਭੀਤਿ ਕਮਲਾ ਭ੍ਰਮ ਭੀਤਿ ਹੇ ਤੀਖਣ ਮਦ ਬਿਪਰੀਤਿ ਹੇ ਅਵਧ ਅਕਾਰਥ ਜਾਤ ॥
(ਹੇ ਭਾਈ!) ਮਾਇਆ ਭਟਕਣਾ ਵਿਚ ਪਾਣ ਵਾਲੀ ਕੰਧ ਹੈ (ਜਿਸ ਨੇ ਪਰਮਾਤਮਾ ਨਾਲੋਂ ਜੀਵਾਂ ਦੀ ਵਿੱਥ ਬਣਾ ਰੱਖੀ ਹੈ), ਮਾਇਆ ਭਟਕਣਾ ਵਿਚ ਪਾਣ ਵਾਲੀ (ਤੇ ਪ੍ਰਭੂ ਨਾਲੋਂ ਉਹਲਾ ਬਣਾਣ ਵਾਲੀ) ਕੰਧ ਹੈ । ਇਸ ਮਾਇਆ ਦਾ ਨਸ਼ਾ ਤ੍ਰਿੱਖਾ ਹੈ, ਪਰ (ਜੀਵਨ-ਰਾਹ ਤੋਂ) ਉਲਟੇ ਪਾਸੇ ਲੈ ਜਾਣ ਵਾਲਾ ਹੈ । (ਮਾਇਆ ਵਿਚ ਫਸਿਆਂ) ਮਨੁੱਖ ਦੀ ਉਮਰ ਵਿਅਰਥ ਚਲੀ ਜਾਂਦੀ ਹੈ ।
Maya is the wall of doubt - Maya is the wall of doubt. It is such a powerful and destructive intoxicant; it corrupts and wastes away one's life.
 
ਗਹਬਰ ਬਨ ਘੋਰ ਗਹਬਰ ਬਨ ਘੋਰ ਹੇ ਗ੍ਰਿਹ ਮੂਸਤ ਮਨ ਚੋਰ ਹੇ ਦਿਨਕਰੋ ਅਨਦਿਨੁ ਖਾਤ ॥
(ਹੇ ਭਾਈ! ਇਹ ਸੰਸਾਰ ਇਕ) ਭਿਆਨਕ ਸੰਘਣਾ ਜੰਗਲ ਹੈ; ਭਿਆਨਕ ਸੰਘਣਾ ਜੰਗਲ ਹੈ, (ਇਥੇ ਮਨੁੱਖ ਦੇ ਹਿਰਦੇ-) ਘਰ ਨੂੰ (ਮਨੁੱਖ ਦਾ ਆਪਣਾ ਹੀ) ਚੋਰ-ਮਨ ਲੁੱਟੀ ਜਾ ਰਿਹਾ ਹੈ, ਤੇ, ਸੂਰਜ (ਭਾਵ, ਸਮਾ) ਹਰ ਵੇਲੇ (ਇਸ ਦੀ ਉਮਰ ਨੂੰ) ਮੁਕਾਈ ਜਾ ਰਿਹਾ ਹੈ ।
In the terrible, impenetrable world-forest - in the terrible, impenetrable world-forest, the thieves are plundering man's house in broad daylight; night and day, this life is being consumed.
 
ਦਿਨ ਖਾਤ ਜਾਤ ਬਿਹਾਤ ਪ੍ਰਭ ਬਿਨੁ ਮਿਲਹੁ ਪ੍ਰਭ ਕਰੁਣਾ ਪਤੇ ॥
(ਹੇ ਭਾਈ! ਗੁਜ਼ਰਦੇ ਜਾ ਰਹੇ) ਦਿਨ (ਮਨੁੱਖ ਦੀ ਉਮਰ ਨੂੰ) ਖਾਈ ਜਾਂਦੇ ਹਨ, ਪਰਮਾਤਮਾ ਦੇ ਭਜਨ ਤੋਂ ਬਿਨਾ (ਮਨੁੱਖ ਦੀ ਉਮਰ ਵਿਅਰਥ) ਬੀਤਦੀ ਜਾ ਰਹੀ ਹੈ ।
The days of your life are being consumed; they are passing away without God. So meet God, the Merciful Lord.
 
ਜਨਮ ਮਰਣ ਅਨੇਕ ਬੀਤੇ ਪ੍ਰਿਅ ਸੰਗ ਬਿਨੁ ਕਛੁ ਨਹ ਗਤੇ ॥
ਹੇ ਪ੍ਰਭੂ! ਹੇ ਤਰਸ-ਸਰੂਪ ਪਤੀ! (ਮੇਰੇ ਉੱਤੇ ਤਰਸ ਕਰ, ਤੇ ਮੈਨੂੰ) ਮਿਲ । (ਹੇ ਭਾਈ!) ਜਨਮ ਮਰਨ ਦੇ ਅਨੇਕਾਂ ਗੇੜ ਲੰਘ ਗਏ ਹਨ, ਪਰ ਪਿਆਰੇ ਪ੍ਰਭੂ ਦੀ ਸੰਗਤਿ ਤੋਂ ਬਿਨਾ ਮੇਰਾ ਕੋਈ ਚੰਗਾ ਹਾਲ ਨਹੀਂ ਹੈ ।
I passed through so many births and deaths; without Union with the Beloved, I did not obtain salvation.
 
ਕੁਲ ਰੂਪ ਧੂਪ ਗਿਆਨਹੀਨੀ ਤੁਝ ਬਿਨਾ ਮੋਹਿ ਕਵਨ ਮਾਤ ॥
(ਹੇ ਪਿਆਰੇ ਪ੍ਰਭੂ!) ਮੇਰੀ ਕੋਈ ਚੰਗੀ ਕੁਲ ਨਹੀਂ, ਮੇਰਾ ਸੁੰਦਰ ਰੂਪ ਨਹੀਂ, ਅੰਦਰ (ਗੁਣਾਂ ਦੀ) ਸੁਗੰਧੀ ਨਹੀਂ, ਮੈਨੂੰ ਆਤਮਕ ਜੀਵਨ ਦੀ ਕੋਈ ਸੂਝ-ਬੂਝ ਨਹੀਂ (ਹੇ ਪਿਆਰੇ!) ਤੈਥੋਂ ਬਿਨਾ ਮੇਰਾ ਹੋਰ ਕੋਈ ਰਾਖਾ ਨਹੀਂ ।
I am without the status of high birth, beauty, glory or spiritual wisdom; without You, who is mine, O Mother?
 
ਕਰ ਜੋੜਿ ਨਾਨਕੁ ਸਰਣਿ ਆਇਓ ਪ੍ਰਿਅ ਨਾਥ ਨਰਹਰ ਕਰਹੁ ਗਾਤ ॥੧॥
(ਤੇਰਾ ਸੇਵਕ) ਨਾਨਕ (ਦੋਵੇਂ) ਹੱਥ ਜੋੜ ਕੇ ਤੇਰੀ ਸਰਨ ਪਿਆ ਹੈ, ਹੇ ਪਿਆਰੇ! ਹੇ ਨਾਥ! ਹੇ ਪ੍ਰਭੂ! ਮੇਰੀ ਆਤਮਕ ਅਵਸਥਾ ਉੱਚੀ ਬਣਾ ।੧।
With my palms pressed together, O Nanak, I enter the Lord's Sanctuary; O beloved almighty Lord and Master, please, save me! ||1||
 
ਮੀਨਾ ਜਲਹੀਨ ਮੀਨਾ ਜਲਹੀਨ ਹੇ ਓਹੁ ਬਿਛੁਰਤ ਮਨ ਤਨ ਖੀਨ ਹੇ ਕਤ ਜੀਵਨੁ ਪ੍ਰਿਅ ਬਿਨੁ ਹੋਤ ॥
ਹੇ ਭਾਈ! ਜਦੋਂ ਮੱਛੀ ਪਾਣੀ ਤੋਂ ਵਿਛੁੜ ਜਾਂਦੀ ਹੈ, ਜਦੋਂ ਮੱਛੀ ਪਾਣੀ ਤੋਂ ਵਿਛੁੜ ਜਾਂਦੀ ਹੈ, ਪਾਣੀ ਤੋਂ ਵਿਛੁੜਿਆਂ ਉਸ ਦਾ ਮਨ ਉਸ ਦਾ ਸਰੀਰ ਲਿੱਸਾ ਹੋ ਜਾਂਦਾ ਹੈ । ਪਿਆਰੇ (ਪਾਣੀ) ਤੋਂ ਬਿਨਾ ਉਹ ਕਿਵੇਂ ਜੀਊ ਸਕਦੀ ਹੈ?
Like a fish out of water - like a fish out of water, separated from the Lord, the mind and body perish; how can I live, without my Beloved?
 
ਸਨਮੁਖ ਸਹਿ ਬਾਨ ਸਨਮੁਖ ਸਹਿ ਬਾਨ ਹੇ ਮ੍ਰਿਗ ਅਰਪੇ ਮਨ ਤਨ ਪ੍ਰਾਨ ਹੇ ਓਹੁ ਬੇਧਿਓ ਸਹਜ ਸਰੋਤ ॥
ਹੇ ਭਾਈ! ਹਰਨ ਆਤਮਕ ਜੀਵਨ ਦੇਣ ਵਾਲੀ (ਘੰਡੇ ਹੇੜੇ ਦੀ ਆਵਾਜ਼) ਸੁਣ ਕੇ ਆਪਣਾ ਮਨ ਆਪਣਾ ਸਰੀਰ ਆਪਣੀ ਜਿੰਦ (ਸਭ ਕੁਝ ਉਸ ਮਿੱਠੀ ਸੁਰ ਤੋਂ) ਸਦਕੇ ਕਰ ਦੇਂਦਾ ਹੈ, ਸਿੱਧਾ ਮੂੰਹ ਉਤੇ ਉਹ (ਸ਼ਿਕਾਰੀ ਦਾ) ਤੀਰ ਸਹਾਰਦਾ ਹੈ, ਸਾਹਮਣੇ ਮੂੰਹ ਰੱਖ ਕੇ ਤੀਰ ਸਹਾਰਦਾ ਹੈ ।
Facing the arrow head-on - facing the arrow head-on, the deer surrenders his mind, body and breath of life; he is struck by the hunter's soothing music.
 
ਪ੍ਰਿਅ ਪ੍ਰੀਤਿ ਲਾਗੀ ਮਿਲੁ ਬੈਰਾਗੀ ਖਿਨੁ ਰਹਨੁ ਧ੍ਰਿਗੁ ਤਨੁ ਤਿਸੁ ਬਿਨਾ ॥
ਹੇ ਪਿਆਰੇ! ਮੇਰੀ ਪ੍ਰੀਤਿ (ਤੇਰੇ ਚਰਨਾਂ ਵਿਚ) ਲੱਗ ਗਈ ਹੈ । (ਹੇ ਪ੍ਰਭੂ! ਮੈਨੂੰ) ਮਿਲ, ਮੇਰਾ ਚਿੱਤ (ਦੁਨੀਆ ਵਲੋਂ) ਉਦਾਸ ਹੈ । ਹੇ ਭਾਈ! ਉਸ ਪਿਆਰੇ ਦੇ ਮਿਲਾਪ ਤੋਂ ਬਿਨਾ ਜੇ ਇਹ ਸਰੀਰ ਇਕ ਖਿਨ ਭੀ ਟਿਕਿਆ ਰਹਿ ਸਕੇ ਤਾਂ ਇਹ ਸਰੀਰ ਫਿਟਕਾਰ-ਜੋਗ ਹੈ ।
I have enshrined love for my Beloved. In order to meet Him, I have become a renunciate. Cursed is that body which remains without Him, even for an instant.
 
ਪਲਕਾ ਨ ਲਾਗੈ ਪ੍ਰਿਅ ਪ੍ਰੇਮ ਪਾਗੈ ਚਿਤਵੰਤਿ ਅਨਦਿਨੁ ਪ੍ਰਭ ਮਨਾ ॥
ਹੇ ਪਿਆਰੇ ਪ੍ਰਭੂ! ਮੈਨੂੰ ਨੀਂਦ ਨਹੀਂ ਪੈਂਦੀ, ਤੇਰੇ ਚਰਨਾਂ ਵਿਚ ਮੇਰੀ ਪ੍ਰੀਤ ਲੱਗੀ ਹੋਈ ਹੈ, ਮੇਰਾ ਮਨ ਹਰ ਵੇਲੇ ਤੈਨੂੰ ਹੀ ਚਿਤਾਰ ਰਿਹਾ ਹੈ ।
My eyelids do not close, for I am absorbed in the love of my Beloved. Day and night, my mind thinks only of God.
 
ਸ੍ਰੀਰੰਗ ਰਾਤੇ ਨਾਮ ਮਾਤੇ ਭੈ ਭਰਮ ਦੁਤੀਆ ਸਗਲ ਖੋਤ ॥
ਹੇ ਭਾਈ! ਜੇਹੜੇ ਵਡ-ਭਾਗੀ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ ਜੇਹੜੇ ਉਸ ਦੇ ਨਾਮ ਵਿਚ ਮਸਤ ਹੋ ਜਾਂਦੇ ਹਨ, ਉਹ ਦੁਨੀਆ ਦੇ ਸਾਰੇ ਡਰ ਮਾਇਆ ਦੀ ਭਟਕਣਾ ਇਹ ਸਭ ਕੁਝ ਦੂਰ ਕਰ ਲੈਂਦੇ ਹਨ ।
Attuned to the Lord, intoxicated with the Naam, fear, doubt and duality have all left me.
 
ਕਰਿ ਮਇਆ ਦਇਆ ਦਇਆਲ ਪੂਰਨ ਹਰਿ ਪ੍ਰੇਮ ਨਾਨਕ ਮਗਨ ਹੋਤ ॥੨॥
ਹੇ ਨਾਨਕ! (ਆਖ—) ਹੇ ਸਰਬ-ਵਿਆਪਕ ਦਇਆਲ ਹਰੀ! ਮੇਰੇ ਉਤੇ ਮੇਹਰ ਕਰ, ਤਰਸ ਕਰ, ਮੈਂ ਸਦਾ ਤੇਰੇ ਪਿਆਰ ਵਿਚ ਮਸਤ ਰਹਾਂ ।੨।
Bestow Your mercy and compassion, O merciful and perfect Lord, that Nanak may be intoxicated with Your Love. ||2||
 
ਅਲੀਅਲ ਗੁੰਜਾਤ ਅਲੀਅਲ ਗੁੰਜਾਤ ਹੇ ਮਕਰੰਦ ਰਸ ਬਾਸਨ ਮਾਤ ਹੇ ਪ੍ਰੀਤਿ ਕਮਲ ਬੰਧਾਵਤ ਆਪ ॥
(ਹੇ ਭਾਈ! ਕੌਲ-ਫੁੱਲਾਂ ਦੇ ਦੁਆਲੇ) ਭੌਰੇ ਗੁੰਜਾਰ ਪਾਂਦੇ ਹਨ, ਭੌਰੇ ਨਿੱਤ ਗੰੁਜਾਰ ਪਾਂਦੇ ਹਨ, ਕੌਲ-ਫੁੱਲਾਂ ਦੀ ਧੂੜੀ ਦੇ ਰਸ ਦੀ ਸੁਗੰਧੀ ਵਿਚ ਮਸਤ ਹੰੁਦੇ ਹਨ, ਪ੍ਰੀਤੀ ਦੇ ਖਿੱਚੇ ਹੋਏ ਉਹ ਆਪਣੇ ਆਪ ਨੂੰ ਕੌਲ-ਫੁੱਲਾਂ ਵਿਚ ਬੰਨ੍ਹਾ ਲੈਂਦੇ ਹਨ ।
The bumble-bee is buzzing - the bumble-bee is buzzing, intoxicated with the honey, the flavor and the fragrance; because of its love for the lotus, it entangles itself.
 
ਚਾਤ੍ਰਿਕ ਚਿਤ ਪਿਆਸ ਚਾਤ੍ਰਿਕ ਚਿਤ ਪਿਆਸ ਹੇ ਘਨ ਬੂੰਦ ਬਚਿਤ੍ਰਿ ਮਨਿ ਆਸ ਹੇ ਅਲ ਪੀਵਤ ਬਿਨਸਤ ਤਾਪ ॥
(ਹੇ ਭਾਈ! ਭਾਵੇਂ ਸਰ ਤੇ ਟੋਭੇ ਪਾਣੀ ਨਾਲ ਭਰੇ ਪਏ ਹਨ, ਪਰ) ਪਪੀਹੇ ਦੇ ਚਿੱਤ ਨੂੰ (ਬੱਦਲਾਂ ਦੀ ਬੂੰਦ ਦੀ) ਪਿਆਸ ਹੈ, ਪਪੀਹੇ ਦੇ ਚਿੱਤ ਨੂੰ (ਸਿਰਫ਼ ਬੱਦਲਾਂ ਦੀ ਬੂੰਦ ਦੀ) ਤੇ੍ਰਹ ਹੈ, ਉਸ ਦੇ ਮਨ ਵਿਚ ਬੱਦਲਾਂ ਦੀ ਬੂੰਦ ਦੀ ਹੀ ਤਾਂਘ ਹੈ । ਜਦੋਂ ਪਪੀਹਾ ਉਸ ਮਸਤ ਕਰਾ ਦੇਣ ਵਾਲੀ ਬੂੰਦ ਨੂੰ ਪੀਂਦਾ ਹੈ, ਤਾਂ ਉਸ ਦੀ ਤਪਸ਼ ਮਿਟਦੀ ਹੈ ।
The mind of the rainbird thirsts - the mind of the rainbird thirsts; its mind longs for the beautiful rain-drops from the clouds. Drinking them in, its fever departs.
 
ਤਾਪਾ ਬਿਨਾਸਨ ਦੂਖ ਨਾਸਨ ਮਿਲੁ ਪ੍ਰੇਮੁ ਮਨਿ ਤਨਿ ਅਤਿ ਘਨਾ ॥
ਹੇ ਜੀਵਾਂ ਦੇ ਦੁੱਖ-ਕਲੇਸ਼ ਨਾਸ ਕਰਨ ਵਾਲੇ! ਤਾਪ ਨਾਸ ਕਰਨ ਵਾਲੇ! (ਮੇਰੀ ਤੇਰੇ ਦਰ ਤੇ ਬੇਨਤੀ ਹੈ, ਮੈਨੂੰ) ਮਿਲ, ਮੇਰੇ ਮਨ ਵਿਚ ਮੇਰੇ ਹਿਰਦੇ ਵਿਚ (ਤੇਰੇ ਚਰਨਾਂ ਦਾ) ਬਹੁਤ ਡੂੰਘਾ ਪ੍ਰੇਮ ਹੈ ।
O Destroyer of fever, Remover of pain, please unite me with You. My mind and body have such great love for You.
 
ਸੁੰਦਰੁ ਚਤੁਰੁ ਸੁਜਾਨ ਸੁਆਮੀ ਕਵਨ ਰਸਨਾ ਗੁਣ ਭਨਾ ॥
ਤੂੰ ਮੇਰਾ ਸੋਹਣਾ ਚਤੁਰ ਸਿਆਣਾ ਮਾਲਕ ਹੈਂ । ਮੈਂ (ਆਪਣੀ) ਜੀਭ ਨਾਲ ਤੇਰੇ ਕੇਹੜੇ ਕੇਹੜੇ ਗੁਣ ਬਿਆਨ ਕਰਾਂ?
O my beautiful, wise and all-knowing Lord and Master, with what tongue should I chant Your Praises?
 
ਗਹਿ ਭੁਜਾ ਲੇਵਹੁ ਨਾਮੁ ਦੇਵਹੁ ਦ੍ਰਿਸਟਿ ਧਾਰਤ ਮਿਟਤ ਪਾਪ ॥
ਹੇ ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ ਪਵਿਤ੍ਰ ਕਰਨ ਵਾਲੇ ਹਰੀ! ਮੈਨੂੰ ਬਾਹੋਂ ਫੜ ਕੇ ਆਪਣੀ ਚਰਨੀਂ ਲਾ ਲਵੋ, ਮੈਨੂੰ ਆਪਣਾ ਨਾਮ ਬਖ਼ਸ਼ੋ, ਤੇਰੀ ਨਿਗਾਹ ਮੇਰੇ ਉਤੇ ਪੈਂਦਿਆਂ ਹੀ ਮੇਰੇ ਸਾਰੇ ਪਾਪ ਮਿਟ ਜਾਂਦੇ ਹਨ ।
Take me by the arm, and grant me Your Name. One who is blessed with Your Glance of Grace, has his sins erased.
 
ਨਾਨਕੁ ਜੰਪੈ ਪਤਿਤ ਪਾਵਨ ਹਰਿ ਦਰਸੁ ਪੇਖਤ ਨਹ ਸੰਤਾਪ ॥੩॥
ਨਾਨਕ ਬੇਨਤੀ ਕਰਦਾ ਹੈ—ਹੇ ਹਰੀ! ਤੇਰਾ ਦਰਸਨ ਕੀਤਿਆਂ ਕੋਈ ਦੁੱਖ-ਕਲੇਸ਼ ਪੋਹ ਨਹੀਂ ਸਕਦਾ ।੩।
Nanak meditates on the Lord, the Purifier of sinners; beholding His Vision, he suffers no more. ||3||
 
ਚਿਤਵਉ ਚਿਤ ਨਾਥ ਚਿਤਵਉ ਚਿਤ ਨਾਥ ਹੇ ਰਖਿ ਲੇਵਹੁ ਸਰਣਿ ਅਨਾਥ ਹੇ ਮਿਲੁ ਚਾਉ ਚਾਈਲੇ ਪ੍ਰਾਨ ॥
ਹੇ ਮੇਰੇ ਖਸਮ-ਪ੍ਰਭੂ! ਮੈਂ ਚਿੱਤ (ਵਿਚ ਤੈਨੂੰ ਹੀ) ਚਿਤਾਰਦਾ ਹਾਂ, ਹੇ ਨਾਥ! ਮੈਂ ਚਿੱਤ ਵਿਚ ਤੈਨੂੰ ਹੀ ਯਾਦ ਕਰਦਾ ਹਾਂ । ਮੈਨੂੰ ਅਨਾਥ ਨੂੰ ਆਪਣੀ ਸਰਨ ਵਿਚ ਰੱਖ ਲੈ । (ਹੇ ਨਾਥ! ਮੈਨੂੰ) ਮਿਲ (ਤੈਨੂੰ ਮਿਲਣ ਲਈ ਮੇਰੇ ਅੰਦਰ) ਚਾਉ ਹੈ, ਮੇਰੀ ਜਿੰਦ ਤੇਰੇ ਦਰਸਨ ਲਈ ਉਤਸ਼ਾਹ ਵਿਚ ਆਈ ਹੋਈ ਹੈ ।
I focus my consciousness on the Lord - I focus my consciousness upon the Lord; I am helpless - please, keep me under Your Protection. I yearn to meet You, my soul hungers for You.
 
ਸੁੰਦਰ ਤਨ ਧਿਆਨ ਸੁੰਦਰ ਤਨ ਧਿਆਨ ਹੇ ਮਨੁ ਲੁਬਧ ਗੋਪਾਲ ਗਿਆਨ ਹੇ ਜਾਚਿਕ ਜਨ ਰਾਖਤ ਮਾਨ ॥
ਹੇ ਪ੍ਰਭੂ! ਤੇਰੇ ਸੋਹਣੇ ਸਰੂਪ ਵਿਚ ਮੇਰੀ ਸੁਰਤਿ ਜੁੜੀ ਹੋਈ ਹੈ, ਤੇਰੇ ਸੋਹਣੇ ਸਰੀਰ ਵਲ ਮੇਰਾ ਧਿਆਨ ਲੱਗਾ ਹੋਇਆ ਹੈ । ਹੇ ਗੋਪਾਲ! ਮੇਰਾ ਮਨ ਤੇਰੇ ਨਾਲ ਡੂੰਘੀ ਸਾਂਝ ਪਾਣ ਵਾਸਤੇ ਲਲਚਾ ਰਿਹਾ ਹੈ । ਤੂੰ ਉਹਨਾਂ (ਵਡ-ਭਾਗੀਆਂ) ਦਾ ਮਾਣ ਰੱਖਦਾ ਹੈਂ ਜੇਹੜੇ ਤੇਰੇ ਦਰ ਦੇ ਮੰਗਤੇ ਬਣਦੇ ਹਨ ।
I meditate on Your beautiful body - I meditate on Your beautiful body; my mind is fascinated by Your spiritual wisdom, O Lord of the world. Please, preserve the honor of Your humble servants and beggars.
 
ਪ੍ਰਭ ਮਾਨ ਪੂਰਨ ਦੁਖ ਬਿਦੀਰਨ ਸਗਲ ਇਛ ਪੁਜੰਤੀਆ ॥
ਹੇ ਪ੍ਰਭੂ! ਆਪਣੇ ਦਰ ਦੇ ਮੰਗਤਿਆਂ ਦਾ ਆਦਰ-ਮਾਣ ਕਰਦਾ ਹੈਂ, ਤੂੰ ਉਹਨਾਂ ਦੇ ਦੁੱਖਾਂ ਦਾ ਨਾਸ ਕਰਦਾ ਹੈਂ, (ਤੇਰੀ ਮੇਹਰ ਨਾਲ ਉਹਨਾਂ ਦੀਆਂ) ਸਾਰੀਆਂ ਮਨੋਕਾਮਨਾ ਪੂਰੀਆਂ ਹੋ ਜਾਂਦੀਆਂ ਹਨ ।
God bestows perfect honor and destroys pain; He has fulfilled all my desires.
 
ਹਰਿ ਕੰਠਿ ਲਾਗੇ ਦਿਨ ਸਭਾਗੇ ਮਿਲਿ ਨਾਹ ਸੇਜ ਸੋਹੰਤੀਆ ॥
ਹੇ ਭਾਈ! ਜੇਹੜੇ (ਵਡ-ਭਾਗੀ ਮਨੁੱਖ) ਪ੍ਰਭੂ-ਪਤੀ ਦੇ ਗਲ ਨਾਲ ਲੱਗਦੇ ਹਨ, ਉਹਨਾਂ (ਦੀ ਜ਼ਿੰਦਗੀ) ਦੇ ਦਿਨ ਭਾਗਾਂ ਵਾਲੇ ਹੋ ਜਾਂਦੇ ਹਨ, ਖਸਮ-ਪ੍ਰਭੂ ਨੂੰ ਮਿਲ ਕੇ ਉਹਨਾਂ ਦੇ ਹਿਰਦੇ ਦੀ ਸੇਜ ਸੋਹਣੀ ਬਣ ਜਾਂਦੀ ਹੈ ।
How very blessed was that day when the Lord embraced me; meeting my Husband Lord, my bed was beautified.
 
ਪ੍ਰਭ ਦ੍ਰਿਸਟਿ ਧਾਰੀ ਮਿਲੇ ਮੁਰਾਰੀ ਸਗਲ ਕਲਮਲ ਭਏ ਹਾਨ ॥
ਜਿਨ੍ਹਾਂ ਉਤੇ ਪ੍ਰਭੂ ਮੇਹਰ ਦੀ ਨਿਗਾਹ ਕਰਦਾ ਹੈ, ਜਿਨ੍ਹਾਂ ਨੂੰ ਪਰਮਾਤਮਾ ਮਿਲ ਪੈਂਦਾ ਹੈ, ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਨਾਸ ਹੋ ਜਾਂਦੇ ਹਨ ।
When God granted His Grace and met me, all my sins were erased.
 
ਬਿਨਵੰਤਿ ਨਾਨਕ ਮੇਰੀ ਆਸ ਪੂਰਨ ਮਿਲੇ ਸ੍ਰੀਧਰ ਗੁਣ ਨਿਧਾਨ ॥੪॥੧॥੧੪॥
ਨਾਨਕ ਬੇਨਤੀ ਕਰਦਾ ਹੈ (—ਹੇ ਭਾਈ!) ਲੱਛਮੀ-ਪਤੀ ਪ੍ਰਭੂ ਸਾਰੇ ਗੁਣਾਂ ਦਾ ਖ਼ਜ਼ਾਨਾ-ਪ੍ਰਭੂ ਮੈਨੂੰ ਮਿਲ ਪਿਆ ਹੈ, ਮੇਰੀ ਮਨ ਦੀ ਮੁਰਾਦ ਪੂਰੀ ਹੋ ਗਈ ਹੈ ।੪।੧।੧੪।੩੫।
Prays Nanak, my hopes are fulfilled; I have met the Lord, the Lord of Lakshmi, the treasure of excellence. ||4||1||14||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by