ਪਉੜੀ ॥
Pauree:
ਆਪੀਨ੍ਹੈ ਆਪੁ ਸਾਜਿਓ ਆਪੀਨ੍ਹੈ ਰਚਿਓ ਨਾਉ ॥
ਅਕਾਲ ਪੁਰਖ ਨੇ ਆਪ ਹੀ ਆਪਣੇ ਆਪ ਨੂੰ ਸਾਜਿਆ, ਅਤੇ ਆਪ ਹੀ ਆਪਣਾ ਨਾਮਣਾ ਬਣਾਇਆ ।
He Himself created Himself; He Himself assumed His Name.
ਦੁਯੀ ਕੁਦਰਤਿ ਸਾਜੀਐ ਕਰਿ ਆਸਣੁ ਡਿਠੋ ਚਾਉ ॥
ਫਿਰ, ਉਸ ਨੇ ਕੁਦਰਤ ਰਚੀ (ਅਤੇ ਉਸ ਵਿਚ) ਆਸਣ ਜਮਾ ਕੇ, (ਭਾਵ, ਕੁਦਰਤ ਵਿਚ ਵਿਆਪਕ ਹੋ ਕੇ, ਇਸ ਜਗਤ ਦਾ) ਆਪ ਤਮਾਸ਼ਾ ਵੇਖਣ ਲੱਗ ਪਿਆ ਹੈ ।
Secondly, He fashioned the creation; seated within the creation, He beholds it with delight.
ਦਾਤਾ ਕਰਤਾ ਆਪਿ ਤੂੰ ਤੁਸਿ ਦੇਵਹਿ ਕਰਹਿ ਪਸਾਉ ॥
(ਹੇ ਪ੍ਰਭੂ!) ਤੂੰ ਆਪ ਹੀ (ਜੀਵਾਂ ਨੂੰ) ਦਾਤਾਂ ਦੇਣ ਵਾਲਾ ਹੈਂ ਅਤੇ ਆਪ ਹੀ (ਇਹਨਾਂ ਦੇ) ਸਾਜਣ ਵਾਲਾ ਹੈਂ । (ਤੂੰ ਆਪ ਹੀ ਤ੍ਰੁੱਠ ਕੇ (ਜੀਵਾਂ ਨੂੰ) ਦੇਂਦਾ ਹੈਂ ਅਤੇ ਬਖ਼ਸ਼ਸ਼ ਕਰਦਾ ਹੈਂ ।
You Yourself are the Giver and the Creator; by Your Pleasure, You bestow Your Mercy.
ਤੂੰ ਜਾਣੋਈ ਸਭਸੈ ਦੇ ਲੈਸਹਿ ਜਿੰਦੁ ਕਵਾਉ ॥
ਤੂੰ ਸਭਨਾਂ ਜੀਆਂ ਦੀ ਜਾਣਨਹਾਰ ਹੈਂ । ਜਿੰਦ ਅਤੇ ਸਰੀਰ ਦੇ ਕੇ (ਤੂੰ ਆਪ ਹੀ) ਲੈ ਲਵੇਂਗਾ (ਭਾਵ, ਤੂੰ ਆਪ ਹੀ ਜਿੰਦ ਤੇ ਸਰੀਰ ਦੇਂਦਾ ਹੈਂ, ਆਪ ਹੀ ਮੁੜ ਲੈ ਲੈਂਦਾ ਹੈਂ) ।
You are the Knower of all; You give life, and take it away again with a word.
ਕਰਿ ਆਸਣੁ ਡਿਠੋ ਚਾਉ ॥੧॥
ਤੂੰ (ਕੁਦਰਤ ਵਿਚ) ਆਸਣ ਜਮਾ ਕੇ ਤਮਾਸ਼ਾ ਵੇਖ ਰਿਹਾ ਹੈਂ ।੧।
Seated within the creation, You behold it with delight. ||1||