ਸਲੋਕੁ ਮਃ ੧ ॥
Shalok, First Mehl:
ਸਚੇ ਤੇਰੇ ਖੰਡ ਸਚੇ ਬ੍ਰਹਮੰਡ ॥
ਹੇ ਸੱਚੇ ਪਾਤਸ਼ਾਹ! ਤੇਰੇ (ਪੈਦਾ ਕੀਤੇ ਹੋਏ) ਖੰਡ ਤੇ ਬ੍ਰਹਿਮੰਡ ਸੱਚੇ ਹਨ (ਭਾਵ, ਖੰਡ ਤੇ ਬ੍ਰਹਿਮੰਡ ਸਾਜਣ ਵਾਲਾ ਤੇਰਾ ਇਹ ਸਿਲਸਿਲਾ ਸਦਾ ਲਈ ਅਟੱਲ ਹੈ) ।
True are Your worlds, True are Your solar Systems.
ਸਚੇ ਤੇਰੇ ਲੋਅ ਸਚੇ ਆਕਾਰ ॥
ਤੇਰੇ (ਸਿਰਜੇ ਹੋਏ ਚੌਂਦਾਂ) ਲੋਕ ਤੇ (ਇਹ ਬੇਅੰਤ) ਆਕਾਰ ਭੀ ਸਦਾ-ਥਿਰ ਰਹਿਣ ਵਾਲੇ ਹਨ;
True are Your realms, True is Your creation.
ਸਚੇ ਤੇਰੇ ਕਰਣੇ ਸਰਬ ਬੀਚਾਰ ॥
ਤੇਰੇ ਕੰਮ ਤੇ ਸਾਰੀਆਂ ਵਿਚਾਰਾਂ ਨਾਸ-ਰਹਿਤ ਹਨ ।
True are Your actions, and all Your deliberations.
ਸਚਾ ਤੇਰਾ ਅਮਰੁ ਸਚਾ ਦੀਬਾਣੁ ॥
ਹੇ ਪਾਤਸ਼ਾਹ! ਤੇਰੀ ਪਾਤਸ਼ਾਹੀ ਤੇ ਤੇਰਾ ਦਰਬਾਰ ਅਟੱਲ ਹਨ,
True is Your Command, and True is Your Court.
ਸਚਾ ਤੇਰਾ ਹੁਕਮੁ ਸਚਾ ਫੁਰਮਾਣੁ ॥
ਤੇਰਾ ਹੁਕਮ ਤੇ ਤੇਰਾ (ਸ਼ਾਹੀ) ਫ਼ੁਰਮਾਨ ਭੀ ਅਟੱਲ ਹਨ ।
True is the Command of Your Will, True is Your Order.
ਸਚਾ ਤੇਰਾ ਕਰਮੁ ਸਚਾ ਨੀਸਾਣੁ ॥
ਤੇਰੀ ਬਖ਼ਸ਼ਸ਼ ਸਦਾ ਲਈ ਥਿਰ ਹੈ ਤੇ ਤੇਰੀਆਂ ਬਖ਼ਸ਼ਸ਼ਾਂ ਦਾ ਨਿਸ਼ਾਨ ਭੀ (ਭਾਵ, ਇਹ ਬੇਅੰਤ ਪਦਾਰਥ ਜੋ ਤੂੰ ਜੀਆਂ ਨੂੰ ਦੇ ਰਿਹਾ ਹੈਂ) ਸਦਾ ਵਾਸਤੇ ਕਾਇਮ ਹੈ ।
True is Your Mercy, True is Your Insignia.
ਸਚੇ ਤੁਧੁ ਆਖਹਿ ਲਖ ਕਰੋੜਿ ॥
ਲੱਖਾਂ ਕਰੋੜਾਂ ਜੀਵ, ਜੋ ਤੈਨੂੰ ਸਿਮਰ ਰਹੇ ਹਨ, ਸੱਚੇ ਹਨ (ਭਾਵ, ਬੇਅੰਤ ਜੀਵਾਂ ਦਾ ਤੈਨੂੰ ਸਿਮਰਨਾ—ਇਹ ਭੀ ਤੇਰਾ ਇਕ ਅਜਿਹਾ ਚਲਾਇਆ ਹੋਇਆ ਕੰਮ ਹੈ ਜੋ ਸਦਾ ਲਈ ਥਿਰ ਹੈ) ।
Hundreds of thousands and millions call You True.
ਸਚੈ ਸਭਿ ਤਾਣਿ ਸਚੈ ਸਭਿ ਜੋਰਿ ॥
(ਇਹ ਖੰਡ, ਬ੍ਰਹਿਮੰਡ, ਲੋਕ, ਆਕਾਰ, ਜੀਅ ਜੰਤ ਆਦਿਕ) ਸਾਰੇ ਹੀ ਸੱਚੇ ਹਰੀ ਦੇ ਤਾਣ ਤੇ ਜ਼ੋਰ ਵਿਚ ਹਨ (ਭਾਵ, ਇਹਨਾਂ ਸਭਨਾਂ ਦੀ ਹਸਤੀ, ਸਭਨਾਂ ਦਾ ਆਸਰਾ ਪ੍ਰਭੂ ਆਪ ਹੈ) ।
In the True Lord is all power, in the True Lord is all might.
ਸਚੀ ਤੇਰੀ ਸਿਫਤਿ ਸਚੀ ਸਾਲਾਹ ॥
ਤੇਰੀ ਸਿਫ਼ਤਿ-ਸਾਲਾਹ ਕਰਨੀ ਤੇਰਾ ਇਕ ਅਟੱਲ ਸਿਲਸਿਲਾ ਹੈ;
True is Your Praise, True is Your Adoration.
ਸਚੀ ਤੇਰੀ ਕੁਦਰਤਿ ਸਚੇ ਪਾਤਿਸਾਹ ॥
ਹੇ ਸੱਚੇ ਪਾਤਿਸ਼ਾਹ! ਇਹ ਸਾਰੀ ਰਚਨਾ ਹੀ ਤੇਰਾ ਇਕ ਨਾ ਮੁੱਕਣ ਵਾਲਾ ਪਰਬੰਧ ਹੈ ।
True is Your almighty creative power, True King.
ਨਾਨਕ ਸਚੁ ਧਿਆਇਨਿ ਸਚੁ ॥
ਹੇ ਨਾਨਕ! ਜੋ ਜੀਵ ਉਸ ਅਬਿਨਾਸ਼ੀ ਪ੍ਰਭੂ ਨੂੰ ਸਿਮਰਦੇ ਹਨ, ਉਹ ਭੀ ਉਸ ਦਾ ਰੂਪ ਹਨ;
O Nanak, true are those who meditate on the True One.
ਜੋ ਮਰਿ ਜੰਮੇ ਸੁ ਕਚੁ ਨਿਕਚੁ ॥੧॥
ਪਰ ਜੋ ਜੰਮਣ ਮਰਨ ਦੇ ਗੇੜ ਵਿਚ ਪਏ ਹਨ, ਉਹ (ਅਜੇ) ਬਿਲਕੁਲ ਕੱਚੇ ਹਨ (ਭਾਵ, ਉਸ ਅਸਲ ਜੋਤ ਦਾ ਰੂਪ ਨਹੀਂ ਹੋਏ) ।੧।
Those who are subject to birth and death are totally false. ||1||