ਸਿਰੀਰਾਗੁ ਮਹਲਾ ੧ ॥
Siree Raag, First Mehl:
ਡੂੰਗਰੁ ਦੇਖਿ ਡਰਾਵਣੋ ਪੇਈਅੜੈ ਡਰੀਆਸੁ ॥
(ਇਕ ਪਾਸੇ ਸੰਸਾਰ-ਸਮੁੰਦਰ ਹੈ; ਦੂਜੇ ਪਾਸੇ, ਇਸ ਵਿਚੋਂ ਪਾਰ ਲੰਘਣ ਲਈ ਗੁਰਮੁਖਾਂ ਵਾਲਾ ਰਸਤਾ ਹੈ । ਪਰ ਆਤਮਕ ਜੀਵਨ ਵਾਲਾ ਉਹ ਰਸਤਾ ਪਹਾੜੀ ਰਸਤਾ ਹੈ । ਆਤਮਕ ਜੀਵਨ ਦੀ ਸਿਖਰ ਤੇ ਪਹੁੰਚਣਾ, ਮਾਨੋ, ਇਕ ਬੜੇ ਉੱਚੇ ਡਰਾਉਣੇ ਪਹਾੜ ਉੱਤੇ ਚੜ੍ਹਨਾ ਹੈ, ਉਸ) ਡਰਾਉਣੇ ਪਹਾੜ ਨੂੰ ਵੇਖ ਕੇ ਪੇਕੇ ਘਰ ਵਿਚ (ਮਾਂ ਪਿਉ ਭੈਣ ਭਰਾ ਆਦਿਕ ਦੇ ਮੋਹ ਵਿਚ ਗ੍ਰਸੀ ਜੀਵ-ਇਸਤ੍ਰੀ) ਡਰ ਗਈ (ਕਿ ਇਸ ਪਹਾੜ ਉੱਤੇ ਚੜ੍ਹਿਆ ਨਹੀਂ ਜਾ ਸਕਦਾ, ਜਗਤ ਦਾ ਮੋਹ ਦੂਰ ਨਹੀਂ ਕੀਤਾ ਜਾ ਸਕਦਾ, ਆਪਾ ਵਾਰਿਆ ਨਹੀਂ ਜਾ ਸਕਦਾ)
Beholding the terrifying mountain in this world of my father's home, I am terrified.
ਊਚਉ ਪਰਬਤੁ ਗਾਖੜੋ ਨਾ ਪਉੜੀ ਤਿਤੁ ਤਾਸੁ ॥
(ਆਤਮਕ ਜੀਵਨ ਦੀ ਸਿਖਰ ਤੇ ਅੱਪੜਨਾ, ਮਾਨੋ) ਬੜਾ ਉੱਚਾ ਤੇ ਔਖਾ ਪਹਾੜ ਹੈ; ਉਸ ਪਹਾੜ ਤੇ ਚੜ੍ਹਨ ਲਈ ਉਸ (ਜੀਵ-ਇਸਤ੍ਰੀ) ਦੇ ਪਾਸ ਕੋਈ ਪੌੜੀ ਭੀ ਨਹੀਂ ਹੈ ।
It is so difficult to climb this high mountain; there is no ladder which reaches up there.
ਗੁਰਮੁਖਿ ਅੰਤਰਿ ਜਾਣਿਆ ਗੁਰਿ ਮੇਲੀ ਤਰੀਆਸੁ ॥੧॥
ਗੁਰੂ ਦੇ ਸਨਮੁਖ ਰਹਿਣ ਵਾਲੀ ਜਿਸ ਜੀਵ-ਇਸਤ੍ਰੀ ਨੂੰ ਗੁਰੂ ਨੇ (ਪ੍ਰਭੂ-ਚਰਨਾਂ ਵਿਚ) ਮਿਲਾ ਲਿਆ, ਉਸ ਨੇ ਆਪਣੇ ਅੰਦਰ ਹੀ ਵੱਸਦੇ ਪ੍ਰਭੂ ਨੂੰ ਪਛਾਣ ਲਿਆ, ਤੇ, ਉਹ ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਈ ।੧।
But as Gurmukh, I know that it is within my self; the Guru has brought me to Union, and so I cross over. ||1||
ਭਾਈ ਰੇ ਭਵਜਲੁ ਬਿਖਮੁ ਡਰਾਂਉ ॥
ਹੇ ਭਾਈ ! ਇਹ ਸੰਸਾਰ-ਸਮੁੰਦਰ (ਬੜਾ) ਡਰਾਉਣਾ ਹੈ ਤੇ (ਤਰਨਾ) ਔਖਾ ਹੈ
O Siblings of Destiny, the terrifying world-ocean is so difficult to cross-I am terrified!
ਪੂਰਾ ਸਤਿਗੁਰੁ ਰਸਿ ਮਿਲੈ ਗੁਰੁ ਤਾਰੇ ਹਰਿ ਨਾਉ ॥੧॥ ਰਹਾਉ ॥
ਜਿਸ ਮਨੁੱਖ ਨੂੰ ਪੂਰਾ ਗੁਰੂ ਪ੍ਰੇਮ ਨਾਲ ਮਿਲਦਾ ਹੈ ਉਸ ਨੂੰ ਉਹ ਗੁਰੂ ਪਰਮਾਤਮਾ ਦਾ ਨਾਮ ਦੇ ਕੇ (ਇਸ ਸਮੰੁਦਰ ਵਿਚੋਂ) ਪਾਰ ਲੰਘਾ ਲੈਂਦਾ ਹੈ ।੧।ਰਹਾਉ।
The Perfect True Guru, in His Pleasure, has met with me; the Guru has saved me, through the Name of the Lord. ||1||Pause||
ਚਲਾ ਚਲਾ ਜੇ ਕਰੀ ਜਾਣਾ ਚਲਣਹਾਰੁ ॥
ਜੇ ਮੈਂ ਸਦਾ ਚੇਤੇ ਰੱਖਾਂ ਕਿ ਮੈਂ ਜਗਤ ਤੋਂ ਜ਼ਰੂਰ ਚਲੇ ਜਾਣਾ ਹੈ, ਜੇ ਮੈਂ ਸਮਝ ਲਵਾਂ ਕਿ ਸਾਰਾ ਜਗਤ ਹੀ ਚਲੇ ਜਾਣ ਵਾਲਾ ਹੈ
I may say, "I am going, I am going", but I know that, in the end, I must really go.
ਜੋ ਆਇਆ ਸੋ ਚਲਸੀ ਅਮਰੁ ਸੁ ਗੁਰੁ ਕਰਤਾਰੁ ॥
ਜਗਤ ਵਿਚ ਜੋ ਭੀ ਆਇਆ ਹੈ ਉਹ ਆਖ਼ਰ ਚਲਾ ਜਾਇਗਾ, ਮੌਤ-ਰਹਿਤ ਇਕ ਗੁਰੂ ਪਰਮਾਤਮਾ ਹੀ ਹੈ
Whoever comes must also go. Only the Guru and the Creator are Eternal.
ਭੀ ਸਚਾ ਸਾਲਾਹਣਾ ਸਚੈ ਥਾਨਿ ਪਿਆਰੁ ॥੨॥
ਤਾਂ ਫਿਰ ਸਤਸੰਗ ਵਿਚ (ਪ੍ਰਭੂ-ਚਰਨਾਂ ਨਾਲ) ਪਿਆਰ ਪਾ ਕੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ (ਬੱਸ ! ਇਹੀ ਹੈ ਸੰਸਾਰ-ਸਮੁੰਦਰ ਦੀਆਂ ਵਿਕਾਰ ਲਹਿਰਾਂ ਤੋਂ ਬਚਣ ਦਾ ਤਰੀਕਾ) ।੨।
So praise the True One continually, and love His Place of Truth. ||2||
ਦਰ ਘਰ ਮਹਲਾ ਸੋਹਣੇ ਪਕੇ ਕੋਟ ਹਜਾਰ ॥
ਸੋਹਣੇ ਦਰਵਾਜ਼ਿਆਂ ਵਾਲੇ ਸੋਹਣੇ ਘਰ ਤੇ ਮਹੱਲ, ਹਜ਼ਾਰਾਂ ਪੱਕੇ ਕਿਲ੍ਹੇ
Beautiful gates, houses and palaces, solidly built forts,
ਹਸਤੀ ਘੋੜੇ ਪਾਖਰੇ ਲਸਕਰ ਲਖ ਅਪਾਰ ॥
ਹਾਥੀ, ਘੋੜੇ, ਕਾਠੀਆਂ, ਲੱਖਾਂ ਤੇ ਬੇਅੰਤ ਲਸ਼ਕਰ
elephants, saddled horses, hundreds of thousands of uncounted armies
ਕਿਸ ਹੀ ਨਾਲਿ ਨ ਚਲਿਆ ਖਪਿ ਖਪਿ ਮੁਏ ਅਸਾਰ ॥੩॥
ਇਹਨਾਂ ਵਿਚੋਂ ਕੋਈ ਭੀ ਕਿਸੇ ਦੇ ਨਾਲ ਨਹੀਂ ਗਏ । ਬੇਸਮਝ ਐਵੇਂ ਹੀ ਖਪ ਖਪ ਕੇ ਆਤਮਕ ਮੌਤੇ ਮਰਦੇ ਰਹੇ (ਇਹਨਾਂ ਦੀ ਖ਼ਾਤਰ ਆਤਮਕ ਜੀਵਨ ਗਵਾ ਗਏ) ।੩।
-none of these will go along with anyone in the end, and yet, the fools bother themselves to exhaustion with these, and then die. ||3||
ਸੁਇਨਾ ਰੁਪਾ ਸੰਚੀਐ ਮਾਲੁ ਜਾਲੁ ਜੰਜਾਲੁ ॥
ਜੇ ਸੋਨਾ ਚਾਂਦੀ ਇਕੱਠਾ ਕਰਦੇ ਜਾਈਏ, ਤਾਂ ਇਹ ਮਾਲ ਧਨ (ਜਿੰਦ ਨੂੰ ਮੋਹ ਵਿਚ ਫਸਾਣ ਲਈ) ਜਾਲ ਬਣਦਾ ਹੈ ਫਾਹੀ ਬਣਦਾ ਹੈ
You may gather gold and sliver, but wealth is just a net of entanglement.
ਸਭ ਜਗ ਮਹਿ ਦੋਹੀ ਫੇਰੀਐ ਬਿਨੁ ਨਾਵੈ ਸਿਰਿ ਕਾਲੁ ॥
ਜੇ ਆਪਣੀ ਤਾਕਤ ਦੀ ਦੁਹਾਈ ਸਾਰੇ ਜਗਤ ਵਿਚ ਫਿਰਾ ਸਕੀਏ, ਤਾਂ ਭੀ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਸਿਰ ਉੱਤੇ ਮੌਤ ਦਾ ਡਰ (ਕਾਇਮ ਰਹਿੰਦਾ) ਹੈ
You may beat the drum and proclaim authority over the whole world, but without the Name, death hovers over your head.
ਪਿੰਡੁ ਪੜੈ ਜੀਉ ਖੇਲਸੀ ਬਦਫੈਲੀ ਕਿਆ ਹਾਲੁ ॥੪॥
ਜਦੋਂ ਜਿੰਦ ਜ਼ਿੰਦਗੀ ਦੀ ਖੇਡ ਖੇਡ ਜਾਂਦੀ ਹੈ ਤੇ ਸਰੀਰ (ਮਿੱਟੀ ਹੋ ਕੇ) ਢਹਿ ਪੈਂਦਾ ਹੈ, ਤਦੋਂ (ਧਨ ਪਦਾਰਥ ਦੀ ਖ਼ਾਤਰ) ਮੰਦੇ ਕੰਮ ਕਰਨ ਵਾਲਿਆਂ ਦਾ ਭੈੜਾ ਹਾਲ ਹੀ ਹੁੰਦਾ ਹੈ ।੪।
When the body falls, the play of life is over; what shall be the condition of the evil-doers then? ||4||
ਪੁਤਾ ਦੇਖਿ ਵਿਗਸੀਐ ਨਾਰੀ ਸੇਜ ਭਤਾਰ ॥
ਪਿਉ (ਆਪਣੇ) ਪੁੱਤਰਾਂ ਨੂੰ ਵੇਖ ਕੇ ਖ਼ੁਸ਼ ਹੁੰਦਾ ਹੈ, ਖਸਮ (ਆਪਣੀ) ਸੇਜ ਉਤੇ ਇਸਤ੍ਰੀ ਨੂੰ ਵੇਖ ਕੇ ਖਿੜਦਾ ਹੈ
The husband is delighted seeing his sons, and his wife upon his bed.
ਚੋਆ ਚੰਦਨੁ ਲਾਈਐ ਕਾਪੜੁ ਰੂਪੁ ਸੀਗਾਰੁ ॥
(ਇਸ ਸਰੀਰ ਨੂੰ) ਅਤਰ ਤੇ ਚੰਦਨ ਲਾਈਦਾ ਹੈ । ਸੋਹਣਾ ਕੱਪੜਾ, ਰੂਪ, ਗਹਿਣਾ ਆਦਿਕ (ਵੇਖ ਕੇ ਮਨ ਖ਼ੁਸ਼ ਹੁੰਦਾ ਹੈ);
He applies sandalwood and scented oils, and dresses himself in his beautiful clothes.
ਖੇਹੂ ਖੇਹ ਰਲਾਈਐ ਛੋਡਿ ਚਲੈ ਘਰ ਬਾਰੁ ॥੫॥
ਪਰ ਆਖ਼ਰ ਸਰੀਰ ਮਿੱਟੀ ਹੋ ਕੇ ਮਿੱਟੀ ਵਿਚ ਰਲ ਜਾਂਦਾ ਹੈ, ਤੇ ਮਾਣ ਕਰਨ ਵਾਲਾ (ਜੀਵ) ਘਰ ਬਾਰ ਛੱਡ ਕੇ (ਸੰਸਾਰ ਤੋਂ) ਚਲਾ ਜਾਂਦਾ ਹੈ ।੫।
But dust shall mix with dust, and he shall depart, leaving hearth and home behind. ||5||
ਮਹਰ ਮਲੂਕ ਕਹਾਈਐ ਰਾਜਾ ਰਾਉ ਕਿ ਖਾਨੁ ॥
ਸਰਦਾਰ, ਬਾਦਸ਼ਾਹ, ਰਾਜਾ, ਰਾਉ ਜਾਂ ਖ਼ਾਨ ਅਖਵਾਈਦਾ ਹੈ
He may be called a chief, an emperor, a king, a governor or a lord;
ਚਉਧਰੀ ਰਾਉ ਸਦਾਈਐ ਜਲਿ ਬਲੀਐ ਅਭਿਮਾਨ ॥
(ਆਪਣੇ ਆਪ ਨੂੰ) ਚੌਧਰੀ, ਰਾਇ (ਸਾਹਿਬ ਆਦਿਕ) ਸਦਾਈਦਾ ਹੈ, (ਇਸ ਵਡੱਪਣ ਦੇ) ਅਹੰਕਾਰ ਨਾਲ ਸੜ ਮਰੀਦਾ ਹੈ (ਜੇ ਕੋਈ ਪੂਰਾ ਮਾਣ-ਆਦਰ ਨਾਹ ਕਰੇ)
he may present himself as a leader or a chief, but this just burns him in the fire of egotistical pride.
ਮਨਮੁਖਿ ਨਾਮੁ ਵਿਸਾਰਿਆ ਜਿਉ ਡਵਿ ਦਧਾ ਕਾਨੁ ॥੬॥
(ਪਰ ਇਤਨਾ ਕੁਝ ਹੁੰਦਿਆਂ ਭੀ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੇ ਪਰਮਾਤਮਾ ਦਾ ਨਾਮ ਭੁਲਾ ਦਿੱਤਾ, ਤੇ (ਇਉਂ ਦਿੱਸਿਆ) ਜਿਵੇਂ ਜੰਗਲ ਦੀ ਅੱਗ ਨਾਲ ਸੜਿਆ ਹੋਇਆ ਕਾਨਾ ਹੈ (ਬਾਹਰੋਂ ਚਮਕਦਾ, ਤੇ ਅੰਦਰੋਂ ਸੜ ਕੇ ਕਾਲਾ) ।੬।
The self-willed manmukh has forgotten the Naam. He is like straw, burning in the forest fire. ||6||
ਹਉਮੈ ਕਰਿ ਕਰਿ ਜਾਇਸੀ ਜੋ ਆਇਆ ਜਗ ਮਾਹਿ ॥
ਜਗਤ ਵਿਚ ਜੋ ਭੀ ਆਇਆ ਹੈ ‘ਮੈਂ ਵੱਡਾ, ਮੈਂ ਵੱਡਾ’ ਆਖ ਆਖ ਕੇ (ਆਖ਼ਰ ਇਥੋਂ) ਚਲਾ ਜਾਇਗਾ
Whoever comes into the world and indulges in ego, must depart.
ਸਭੁ ਜਗੁ ਕਾਜਲ ਕੋਠੜੀ ਤਨੁ ਮਨੁ ਦੇਹ ਸੁਆਹਿ ॥
ਇਹ ਸਾਰਾ ਜਗਤ ਕੱਜਲ ਦੀ ਕੋਠੜੀ (ਸਮਾਨ) ਹੈ (ਜੇਹੜਾ ਭੀ ਇਸ ਦੇ ਮੋਹ ਵਿਚ ਫਸਦਾ ਹੈ, ਉਸ ਦਾ) ਤਨ ਮਨ ਸਰੀਰ ਸੁਆਹ ਵਿਚ ਮਿਲ ਜਾਂਦਾ ਹੈ
The whole world is a store-house of lamp-black; the body and mind are blackened with it.
ਗੁਰਿ ਰਾਖੇ ਸੇ ਨਿਰਮਲੇ ਸਬਦਿ ਨਿਵਾਰੀ ਭਾਹਿ ॥੭॥
ਗੁਰੂ ਨੇ ਆਪਣੇ ਸ਼ਬਦ ਦੀ ਰਾਹੀਂ ਜਿਨ੍ਹਾਂ ਦੀ ਤ੍ਰਿਸ਼ਨਾ ਅੱਗ ਦੂਰ ਕਰ ਦਿੱਤੀ, ਉਹ (ਇਸ ਕੱਜਲ-ਕੋਠੜੀ ਵਿਚੋਂ) ਸਾਫ਼-ਸੁਥਰੇ ਹੀ ਰਹੇ ।੭।
Those who are saved by the Guru are immaculate and pure; through the Word of the Shabad, they extinguish the fire of desire. ||7||
ਨਾਨਕ ਤਰੀਐ ਸਚਿ ਨਾਮਿ ਸਿਰਿ ਸਾਹਾ ਪਾਤਿਸਾਹੁ ॥
ਹੇ ਨਾਨਕ ! (ਅਰਦਾਸ ਕਰ ਕੇ ਆਖ—) ਜੇਹੜਾ ਪਰਮਾਤਮਾ ਸਭ ਸ਼ਾਹਾਂ ਦੇ ਸਿਰ ਉੱਤੇ ਪਾਤਿਸ਼ਾਹ ਹੈ, ਉਸ ਦੇ ਸਦਾ-ਥਿਰ ਨਾਮ ਵਿਚ ਜੁੜ ਕੇ (ਇਸ ਸੰਸਾਰ-ਸਮੁੰਦਰ ਵਿਚੋਂ) ਪਾਰ ਲੰਘੀਦਾ ਹੈ
O Nanak, they swim across with the True Name of the Lord, the King above the heads of kings.
ਮੈ ਹਰਿ ਨਾਮੁ ਨ ਵੀਸਰੈ ਹਰਿ ਨਾਮੁ ਰਤਨੁ ਵੇਸਾਹੁ ॥
ਮੈਨੂੰ ਪਰਮਾਤਮਾ ਦਾ ਨਾਮ ਕਦੇ ਨਾ ਭੁੱਲੇ, ਪਰਮਾਤਮਾ ਦਾ ਨਾਮ-ਰਤਨ ਨਾਮ-ਪੂੰਜੀ (ਮੇਰੇ ਪਾਸ ਸਦਾ-ਥਿਰ ਰਹੇ)
May I never forget the Name of the Lord! I have purchased the Jewel of the Lord's Name.
ਮਨਮੁਖ ਭਉਜਲਿ ਪਚਿ ਮੁਏ ਗੁਰਮੁਖਿ ਤਰੇ ਅਥਾਹੁ ॥੮॥੧੬॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਸੰਸਾਰ-ਸਮੁੰਦਰ ਵਿਚ ਖਪ ਖਪ ਕੇ ਆਤਮਕ ਮੌਤੇ ਮਰਦੇ ਹਨ, ਤੇ ਗੁਰੂ ਦੇ ਸਨਮੁਖ ਰਹਿਣ ਵਾਲੇ ਇਸ ਬੇਅੰਤ ਡੂੰਘੇ ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ (ਉਹ ਵਿਕਾਰਾਂ ਦੀਆਂ ਲਹਿਰਾਂ ਵਿਚ ਨਹੀਂ ਡੁੱਬਦੇ) ।੮।੧੬।
The self-willed manmukhs putrefy and die in the terrifying world-ocean, while the Gurmukhs cross over the bottomless ocean. ||8||16||