ਮਃ ੧ ॥
First Mehl:
ਵਡੀ ਵਡਿਆਈ ਜਾ ਵਡਾ ਨਾਉ ॥
ਉਸ ਪ੍ਰਭੂ ਦੀ ਸਿਫ਼ਤਿ ਕੀਤੀ ਨਹੀਂ ਜਾ ਸਕਦੀ ਜਿਸ ਦਾ ਨਾਮਣਾ ਵੱਡਾ ਹੈ ।
Great is His greatness, as great as His Name.
ਵਡੀ ਵਡਿਆਈ ਜਾ ਸਚੁ ਨਿਆਉ ॥
ਪ੍ਰਭੂ ਦਾ ਇਹ ਇਕ ਵੱਡਾ ਗੁਣ ਹੈ ਕਿ ਉਸ ਦਾ ਨਾਉਂ (ਸਦਾ) ਅਟੱਲ ਹੈ ।
Great is His greatness, as True is His justice.
ਵਡੀ ਵਡਿਆਈ ਜਾ ਨਿਹਚਲ ਥਾਉ ॥
ਉਸ ਦੀ ਇਹ ਇਕ ਵੱਡੀ ਸਿਫ਼ਤ ਹੈ ਕਿ ਉਸ ਦਾ ਆਸਣ ਅਡੋਲ ਹੈ ।
Great is His greatness, as permanent as His Throne.
ਵਡੀ ਵਡਿਆਈ ਜਾਣੈ ਆਲਾਉ ॥
ਪ੍ਰਭੂ ਦੀ ਇਹ ਇਕ ਬੜੀ ਵਡਿਆਈ ਹੈ ਕਿ ਉਹ ਸਾਰੇ ਜੀਵਾਂ ਦੀਆਂ ਅਰਦਾਸਾਂ ਨੂੰ ਜਾਣਦਾ ਹ
Great is His greatness, as He knows our utterances.
ਵਡੀ ਵਡਿਆਈ ਬੁਝੈ ਸਭਿ ਭਾਉ ॥
ਸਾਰਿਆਂ ਦੇ ਦਿਲਾਂ ਦੇ ਵਲਵਲਿਆਂ ਨੂੰ ਸਮਝਦਾ ਹੈ ।
Great is His greatness, as He understands all our affections.
ਵਡੀ ਵਡਿਆਈ ਜਾ ਪੁਛਿ ਨ ਦਾਤਿ ॥
ਰੱਬ ਦੀ ਇਹ ਇਕ ਉੱਚੀ ਸਿਫ਼ਤ ਹੈ ਕਿ ਕਿਸੇ ਦੀ ਸਲਾਹ ਲੈ ਕੇ (ਜੀਵਾਂ ਨੂੰ) ਦਾਤਾਂ ਨਹੀਂ ਦੇ ਰਿਹਾ (ਆਪਣੇ ਆਪ ਬੇਅੰਤ ਦਾਤਾਂ ਬਖ਼ਸ਼ਦਾ ਹੈ)
Great is His greatness, as He gives without being asked.
ਵਡੀ ਵਡਿਆਈ ਜਾ ਆਪੇ ਆਪਿ ॥
(ਕਿਉਂਕਿ) ਉਸ ਵਰਗਾ ਹੋਰ ਕੋਈ ਨਹੀਂ ਹੈ ।
Great is His greatness, as He Himself is all-in-all.
ਨਾਨਕ ਕਾਰ ਨ ਕਥਨੀ ਜਾਇ ॥
ਹੇ ਨਾਨਕ! ਰੱਬ ਦੀ ਕੁਦਰਤਿ ਬਿਆਨ ਨਹੀਂ ਕੀਤੀ ਜਾ ਸਕਦੀ,
O Nanak, His actions cannot be described.
ਕੀਤਾ ਕਰਣਾ ਸਰਬ ਰਜਾਇ ॥੨॥
ਸਾਰੀ ਰਚਨਾ ਉਸ ਆਪਣੇ ਹੁਕਮ ਵਿਚ ਰਚੀ ਹੈ ।੨।
Whatever He has done, or will do, is all by His Own Will. ||2||