ਮਹਲਾ ੨ ॥
Second Mehl:
ਇਹੁ ਜਗੁ ਸਚੈ ਕੀ ਹੈ ਕੋਠੜੀ ਸਚੇ ਕਾ ਵਿਚਿ ਵਾਸੁ ॥
ਇਹ ਜਗਤ ਪ੍ਰਭੂ ਦੇ ਰਹਿਣ ਦੀ ਥਾਂ ਹੈ, ਪ੍ਰਭੂ ਇਸ ਵਿਚ ਵੱਸ ਰਿਹਾ ਹੈ ।
This world is the room of the True Lord; within it is the dwelling of the True Lord.
ਇਕਨ੍ਹਾ ਹੁਕਮਿ ਸਮਾਇ ਲਏ ਇਕਨ੍ਹਾ ਹੁਕਮੇ ਕਰੇ ਵਿਣਾਸੁ ॥
ਕਈ ਜੀਵਾਂ ਨੂੰ ਆਪਣੇ ਹੁਕਮ ਅਨੁਸਾਰ (ਇਸ ਸੰਸਾਰ-ਸਾਗਰ ਵਿਚੋਂ ਬਚਾ ਕੇ) ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਅਤੇ ਕਈ ਜੀਵਾਂ ਨੂੰ ਆਪਣੇ ਹੁਕਮ ਅਨੁਸਾਰ ਹੀ ਇਸੇ ਵਿਚ ਡੋਬ ਦੇਂਦਾ ਹੈ ।
By His Command, some are merged into Him, and some, by His Command, are destroyed.
ਇਕਨ੍ਹਾ ਭਾਣੈ ਕਢਿ ਲਏ ਇਕਨ੍ਹਾ ਮਾਇਆ ਵਿਚਿ ਨਿਵਾਸੁ ॥
ਕਈ ਜੀਵਾਂ ਨੂੰ ਆਪਣੀ ਰਜ਼ਾ ਅਨੁਸਾਰ ਮਾਇਆ ਦੇ ਮੋਹ ਵਿਚੋਂ ਕੱਢ ਲੈਂਦਾ ਹੈ, ਕਈਆਂ ਨੂੰ ਇਸੇ ਵਿਚ ਫਸਾਈ ਰੱਖਦਾ ਹੈ ।
Some, by the Pleasure of His Will, are lifted up out of Maya, while others are made to dwell within it.
ਏਵ ਭਿ ਆਖਿ ਨ ਜਾਪਈ ਜਿ ਕਿਸੈ ਆਣੇ ਰਾਸਿ ॥
ਇਹ ਗੱਲ ਭੀ ਦੱਸੀ ਨਹੀਂ ਜਾ ਸਕਦੀ ਕਿ ਰੱਬ ਕਿਸ ਦਾ ਬੇੜਾ ਪਾਰ ਕਰਦਾ ਹੈ ।
No one can say who will be rescued.
ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥੩॥
ਹੇ ਨਾਨਕ! ਜਿਸ (ਵਡਭਾਗੀ) ਮਨੁੱਖ ਨੂੰ ਚਾਨਣ ਬਖ਼ਸ਼ਦਾ ਹੈ, ਉਸ ਨੂੰ ਗੁਰੂ ਦੀ ਰਾਹੀਂ ਸਮਝ ਪੈ ਜਾਂਦੀ ਹੈ ।੩।
O Nanak, he alone is known as Gurmukh, unto whom the Lord reveals Himself. ||3||