ਪਉੜੀ ॥
Pauree:
ਨਾਨਕ ਜੀਅ ਉਪਾਇ ਕੈ ਲਿਖਿ ਨਾਵੈ ਧਰਮੁ ਬਹਾਲਿਆ ॥
ਨਾਨਕ! ਜੀਵਾਂ ਨੂੰ ਪੈਦਾ ਕਰ ਕੇ ਪਰਮਾਤਮਾ ਨੇ ਧਰਮ-ਰਾਜ ਨੂੰ (ਉਹਨਾਂ ਦੇ ਸਿਰ ਤੇ) ਮੁਕੱਰਰ ਕੀਤਾ ਹੋਇਆ ਹੈ ਕਿ ਜੀਵਾਂ ਦੇ ਕੀਤੇ ਕਰਮਾਂ ਦਾ ਲੇਖਾ ਲਿਖਦਾ ਰਹੇ ।
O Nanak, having created the souls, the Lord installed the Righteous Judge of Dharma to read and record their accounts.
ਓਥੈ ਸਚੇ ਹੀ ਸਚਿ ਨਿਬੜੈ ਚੁਣਿ ਵਖਿ ਕਢੇ ਜਜਮਾਲਿਆ ॥
ਧਰਮ-ਰਾਜ ਦੀ ਕਚਹਿਰੀ ਵਿਚ ਨਿਰੋਲ ਸੱਚ ਦੁਆਰਾ (ਜੀਵਾਂ ਦੇ ਕਰਮਾਂ ਦਾ) ਨਿਬੇੜਾ ਹੰੁਦਾ ਹੈ (ਭਾਵ, ਓਥੇ ਨਿਬੇੜੇ ਦਾ ਮਾਪ ‘ਨਿਰੋਲ ਸਚੁ’ ਹੈ, ਜਿਨ੍ਹਾਂ ਦੇ ਪੱਲੇ ‘ਸਚੁ’ ਹੁੰਦਾ ਹੈ ਉਹਨਾਂ ਨੂੰ ਆਦਰ ਮਿਲਦਾ ਹੈ ਤੇ) ਮੰਦ-ਕਰਮੀ ਜੀਵ ਚੁਣ ਕੇ ਵੱਖਰੇ ਕੀਤੇ ਜਾਂਦੇ ਹਨ ।
There, only the Truth is judged true; the sinners are picked out and separated.
ਥਾਉ ਨ ਪਾਇਨਿ ਕੂੜਿਆਰ ਮੁਹ ਕਾਲ੍ਹੈ ਦੋਜਕਿ ਚਾਲਿਆ ॥
ਕੂੜ ਠੱਗੀ ਕਰਨ ਵਾਲੇ ਜੀਵਾਂ ਨੂੰ ਓਥੇ ਟਿਕਾਣਾ ਨਹੀਂ ਮਿਲਦਾ; ਕਾਲਾ ਮੂੰਹ ਕਰ ਕੇ ਉਹਨਾਂ ਨੂੰ ਦੋਜ਼ਕ ਵਿਚ ਧੱਕਿਆ ਜਾਂਦਾ ਹੈ ।
The false find no place there, and they go to hell with their faces blackened.
ਤੇਰੈ ਨਾਇ ਰਤੇ ਸੇ ਜਿਣਿ ਗਏ ਹਾਰਿ ਗਏ ਸਿ ਠਗਣ ਵਾਲਿਆ ॥
(ਹੇ ਪ੍ਰਭੂ!) ਜੋ ਮਨੁੱਖ ਤੇਰੇ ਨਾਮ ਵਿਚ ਰੰਗੇ ਹੋਏ ਹਨ, ਉਹ (ਏਥੋਂ) ਬਾਜ਼ੀ ਜਿੱਤ ਕੇ ਜਾਂਦੇ ਹਨ ਤੇ ਠੱਗੀ ਕਰਨ ਵਾਲੇ ਬੰਦੇ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਕੇ ਜਾਂਦੇ ਹਨ ।
Those who are imbued with Your Name win, while the cheaters lose.
ਲਿਖਿ ਨਾਵੈ ਧਰਮੁ ਬਹਾਲਿਆ ॥੨॥
(ਤੂੰ, ਹੇ ਪ੍ਰਭੂ!) ਧਰਮ-ਰਾਜ ਨੂੰ (ਜੀਵਾਂ ਦੇ ਕੀਤੇ ਕਰਮਾਂ ਦਾ) ਲੇਖਾ ਲਿਖਣ ਵਾਸਤੇ (ਉਹਨਾਂ ਦੇ ਉੱਤੇ) ਮੁਕੱਰਰ ਕੀਤਾ ਹੋਇਆ ਹੈ ।੨।
The Lord installed the Righteous Judge of Dharma to read and record the accounts. ||2||