ਸਲੋਕ ਮਃ ੧ ॥
Shalok, First Mehl:
ਵਿਸਮਾਦੁ ਨਾਦ ਵਿਸਮਾਦੁ ਵੇਦ ॥
ਕਈ ਨਾਦ ਤੇ ਕਈ ਵੇਦ;
Wonderful is the sound current of the Naad, wonderful is the knowledge of the Vedas.
ਵਿਸਮਾਦੁ ਜੀਅ ਵਿਸਮਾਦੁ ਭੇਦ ॥
ਬੇਅੰਤ ਜੀਵ ਤੇ ਜੀਵਾਂ ਦੇ ਕਈ ਭੇਦ;
Wonderful are the beings, wonderful are the species.
ਵਿਸਮਾਦੁ ਰੂਪ ਵਿਸਮਾਦੁ ਰੰਗ ॥
ਜੀਵਾਂ ਦੇ ਤੇ ਹੋਰ ਪਦਾਰਥਾਂ ਦੇ ਕਈ ਰੂਪ ਤੇ ਕਈ ਰੰਗ—ਇਹ ਸਭ ਕੁਝ ਵੇਖ ਕੇ ਵਿਸਮਾਦ ਅਵਸਥਾ ਬਣ ਰਹੀ ਹੈ ।
Wonderful are the forms, wonderful are the colors.
ਵਿਸਮਾਦੁ ਨਾਗੇ ਫਿਰਹਿ ਜੰਤ ॥
ਕਈ ਜੰਤ (ਸਦਾ) ਨੰਗੇ ਹੀ ਫਿਰ ਰਹੇ ਹਨ;
Wonderful are the beings who wander around naked.
ਵਿਸਮਾਦੁ ਪਉਣੁ ਵਿਸਮਾਦੁ ਪਾਣੀ ॥
ਕਿਤੇ ਪਉਣ ਹੈ ਅਤੇ ਕਿਤੇ ਪਾਣੀ ਹੈ,
Wonderful is the wind, wonderful is the water.
ਵਿਸਮਾਦੁ ਅਗਨੀ ਖੇਡਹਿ ਵਿਡਾਣੀ ॥
ਕਿਤੇ ਕਈ ਅਗਨੀਆਂ ਅਚਰਜ ਖੇਡਾਂ ਕਰ ਰਹੀਆਂ ਹਨ;
Wonderful is fire, which works wonders.
ਵਿਸਮਾਦੁ ਧਰਤੀ ਵਿਸਮਾਦੁ ਖਾਣੀ ॥
ਧਰਤੀ ਤੇ ਧਰਤੀ ਦੇ ਜੀਵਾਂ ਦੀ ਉਤਪੱਤੀ ਦੀਆਂ ਚਾਰ ਖਾਣੀਆਂ—ਇਹ ਕੁਦਰਤ ਵੇਖ ਕੇ ਮਨ ਵਿਚ ਥੱਰਾਹਟ ਪੈਦਾ ਹੋ ਰਹੀ ਹੈ ।
Wonderful is the earth, wonderful the sources of creation.
ਵਿਸਮਾਦੁ ਸਾਦਿ ਲਗਹਿ ਪਰਾਣੀ ॥
ਜੀਵ ਪਦਾਰਥਾਂ ਦੇ ਸੁਆਦ ਵਿਚ ਲੱਗ ਰਹੇ ਹਨ;
Wonderful are the tastes to which mortals are attached.
ਵਿਸਮਾਦੁ ਸੰਜੋਗੁ ਵਿਸਮਾਦੁ ਵਿਜੋਗੁ ॥
ਕਿਤੇ ਜੀਵਾਂ ਦਾ ਮੇਲ ਹੈ, ਕਿਤੇ ਵਿਛੋੜਾ ਹੈ;
Wonderful is union, and wonderful is separation.
ਵਿਸਮਾਦੁ ਭੁਖ ਵਿਸਮਾਦੁ ਭੋਗੁ ॥
ਕਿਤੇ ਭੁੱਖ (ਸਤਾ ਰਹੀ ਹੈ), ਕਿਤੇ ਪਦਾਰਥਾਂ ਦਾ ਭੋਗ ਹੈ (ਭਾਵ, ਕਿਤੇ ਕਈ ਪਦਾਰਥ ਛਕੇ ਜਾ ਰਹੇ ਹਨ),
Wonderful is hunger, wonderful is satisfaction.
ਵਿਸਮਾਦੁ ਸਿਫਤਿ ਵਿਸਮਾਦੁ ਸਾਲਾਹ ॥
ਕਿਤੇ (ਕੁਦਰਤ ਦੇ ਮਾਲਕ ਦੀ) ਸਿਫ਼ਤਿ-ਸਾਲਾਹ ਹੋ ਰਹੀ ਹੈ,
Wonderful is His Praise, wonderful is His adoration.
ਵਿਸਮਾਦੁ ਉਝੜ ਵਿਸਮਾਦੁ ਰਾਹ ॥
ਕਿਤੇ ਔਝੜ ਹੈ, ਕਿਤੇ ਰਸਤੇ ਹਨ—ਇਹ ਅਚਰਜ ਖੇਡ ਵੇਖ ਕੇ ਮਨ ਵਿਚ ਹੈਰਤ ਹੋ ਰਹੀ ਹੈ ।
Wonderful is the wilderness, wonderful is the path.
ਵਿਸਮਾਦੁ ਨੇੜੈ ਵਿਸਮਾਦੁ ਦੂਰਿ ॥
(ਕੋਈ ਆਖਦਾ ਹੈ ਰੱਬ) ਨੇੜੇ ਹੈ (ਕੋਈ ਆਖਦਾ ਹੈ) ਦੂਰ ਹੈ;
Wonderful is closeness, wonderful is distance.
ਵਿਸਮਾਦੁ ਦੇਖੈ ਹਾਜਰਾ ਹਜੂਰਿ ॥
(ਕੋਈ ਆਖਦਾ ਹੈ ਕਿ) ਸਭ ਥਾਈਂ ਵਿਆਪਕ ਹੋ ਕੇ ਜੀਵਾਂ ਦੀ ਸੰਭਾਲ ਕਰ ਰਿਹਾ ਹੈ
How wonderful to behold the Lord, ever-present here.
ਵੇਖਿ ਵਿਡਾਣੁ ਰਹਿਆ ਵਿਸਮਾਦੁ ॥
ਇਸ ਅਚਰਜ ਕੌਤਕ ਨੂੰ ਤੱਕ ਕੇ ਝਰਨਾਟ ਛਿੜ ਰਹੀ ਹੈ ।
Beholding His wonders, I am wonder-struck.
ਨਾਨਕ ਬੁਝਣੁ ਪੂਰੈ ਭਾਗਿ ॥੧॥
ਹੇ ਨਾਨਕ! ਇਸ ਇਲਾਹੀ ਤਮਾਸ਼ੇ ਨੂੰ ਵੱਡੇ ਭਾਗਾਂ ਨਾਲ ਸਮਝਿਆ ਜਾ ਸਕਦਾ ਹੈ ।੧।
O Nanak, those who understand this are blessed with perfect destiny. ||1||