ਮਃ ੧ ॥
First Mehl:
ਕੁਦਰਤਿ ਦਿਸੈ ਕੁਦਰਤਿ ਸੁਣੀਐ ਕੁਦਰਤਿ ਭਉ ਸੁਖ ਸਾਰੁ ॥
(ਹੇ ਪ੍ਰਭੂ!) ਜੋ ਕੁਝ ਦਿੱਸ ਰਿਹਾ ਹੈ ਤੇ ਜੋ ਕੁਝ ਸੁਣੀ ਆ ਰਿਹਾ ਹੈ, ਇਹ ਸਭ ਤੇਰੀ ਹੀ ਕਲਾ ਹੈ; ਇਹ ਭਉ ਜੋ ਸੁਖਾਂ ਦਾ ਮੂਲ ਹੈ, ਇਹ ਭੀ ਤੇਰੀ ਕੁਦਰਤ ਹੈ ।
By His Power we see, by His Power we hear; by His Power we have fear, and the essence of happiness.
ਕੁਦਰਤਿ ਪਾਤਾਲੀ ਆਕਾਸੀ ਕੁਦਰਤਿ ਸਰਬ ਆਕਾਰੁ ॥
ਪਤਾਲਾਂ ਤੇ ਅਕਾਸ਼ਾਂ ਵਿਚ ਤੇਰੀ ਹੀ ਕੁਦਰਤ ਹੈ, ਇਹ ਸਾਰਾ ਅਕਾਰ (ਭਾਵ, ਇਹ ਸਾਰਾ ਜਗਤ ਜੋ ਦਿੱਸ ਰਿਹਾ ਹੈ) ਤੇਰੀ ਹੀ ਅਚਰਜ ਖੇਡ ਹੈ ।
By His Power the nether worlds exist, and the Akaashic ethers; by His Power the entire creation exists.
ਕੁਦਰਤਿ ਵੇਦ ਪੁਰਾਣ ਕਤੇਬਾ ਕੁਦਰਤਿ ਸਰਬ ਵੀਚਾਰੁ ॥
ਵੇਦ, ਪੁਰਾਣ ਤੇ ਕਤੇਬਾਂ, (ਹੋਰ ਭੀ) ਸਾਰੀ ਵਿਚਾਰ-ਸੱਤਾ ਤੇਰੀ ਹੀ ਕਲਾ ਹੈ;
By His Power the Vedas and the Puraanas exist, and the Holy Scriptures of the Jewish, Christian and Islamic religions. By His Power all deliberations exist.
ਕੁਦਰਤਿ ਖਾਣਾ ਪੀਣਾ ਪੈਨ੍ਹਣੁ ਕੁਦਰਤਿ ਸਰਬ ਪਿਆਰੁ ॥
(ਜੀਵਾਂ ਦਾ) ਖਾਣ, ਪੀਣ, ਪੈਨ੍ਹਣ (ਦਾ ਵਿਹਾਰ) ਅਤੇ (ਜਗਤ ਵਿਚ) ਸਾਰਾ ਪਿਆਰ (ਦਾ ਜਜ਼ਬਾ) ਇਹ ਸਭ ਤੇਰੀ ਕੁਦਰਤ ਹੈ ।
By His Power we eat, drink and dress; by His Power all love exists.
ਕੁਦਰਤਿ ਜਾਤੀ ਜਿਨਸੀ ਰੰਗੀ ਕੁਦਰਤਿ ਜੀਅ ਜਹਾਨ ॥
ਜਾਤਾਂ ਵਿਚ, ਜਿਨਸਾਂ ਵਿਚ, ਰੰਗਾਂ ਵਿਚ, ਜਗਤ ਦੇ ਜੀਵਾਂ ਵਿਚ ਤੇਰੀ ਹੀ ਕੁਦਰਤ ਵਰਤ ਰਹੀ ਹੈ,
- By His Power come the species of all kinds and colors; by His Power the living beings of the world exist.
ਕੁਦਰਤਿ ਨੇਕੀਆ ਕੁਦਰਤਿ ਬਦੀਆ ਕੁਦਰਤਿ ਮਾਨੁ ਅਭਿਮਾਨੁ ॥
(ਜਗਤ ਵਿਚ) ਕਿਤੇ ਭਲਾਈ ਦੇ ਕੰਮ ਹੋ ਰਹੇ ਹਨ, ਕਿਤੇ ਵਿਕਾਰ ਹਨ; ਕਿਤੇ ਕਿਸੇ ਦਾ ਆਦਰ ਹੋ ਰਿਹਾ ਹੈ, ਕਿਤੇ ਅਹੰਕਾਰ ਪਰਧਾਨ ਹੈ—ਇਹ ਤੇਰਾ ਅਚਰਜ ਕੌਤਕ ਹੈ ।
By His Power virtues exist, and by His Power vices exist. By His Power come honor and dishonor.
ਕੁਦਰਤਿ ਪਉਣੁ ਪਾਣੀ ਬੈਸੰਤਰੁ ਕੁਦਰਤਿ ਧਰਤੀ ਖਾਕੁ ॥
ਪਉਣ, ਪਾਣੀ, ਅੱਗ, ਧਰਤੀ ਦੀ ਖ਼ਾਕ (ਆਦਿਕ ਤੱਤ), ਇਹ ਸਾਰੇ ਤੇਰਾ ਹੀ ਤਮਾਸ਼ਾ ਹਨ ।
By His Power wind, water and fire exist; by His Power earth and dust exist.
ਸਭ ਤੇਰੀ ਕੁਦਰਤਿ ਤੂੰ ਕਾਦਿਰੁ ਕਰਤਾ ਪਾਕੀ ਨਾਈ ਪਾਕੁ ॥
(ਹੇ ਪ੍ਰਭੂ!) ਸਭ ਤੇਰੀ ਕਲਾ ਵਰਤ ਰਹੀ ਹੈ, ਤੂੰ ਕੁਦਰਤ ਦਾ ਮਾਲਕ ਹੈਂ, ਤੂੰ ਹੀ ਇਸ ਖੇਲ ਦਾ ਰਚਨਹਾਰ ਹੈਂ, ਤੇਰੀ ਵਡਿਆਈ ਸੁੱਚੀ ਤੋਂ ਸੁੱਚੀ ਹੈ, ਤੂੰ ਆਪ ਪਵਿੱਤਰ (ਹਸਤੀ ਵਾਲਾ) ਹੈਂ ।
Everything is in Your Power, Lord; You are the all-powerful Creator. Your Name is the Holiest of the Holy.
ਨਾਨਕ ਹੁਕਮੈ ਅੰਦਰਿ ਵੇਖੈ ਵਰਤੈ ਤਾਕੋ ਤਾਕੁ ॥੨॥
ਹੇ ਨਾਨਕ! ਪ੍ਰਭੂ (ਇਸ ਸਾਰੀ ਕੁਦਰਤ ਨੂੰ) ਆਪਣੇ ਹੁਕਮ ਵਿਚ (ਰੱਖ ਕੇ) (ਸਭ ਦੀ) ਸੰਭਾਲ ਕਰ ਰਿਹਾ ਹੈ, (ਤੇ ਸਭ ਥਾਈਂ, ਇਕੱਲਾ) ਆਪ ਹੀ ਆਪ ਮੌਜੂਦ ਹੈ ।੨।
O Nanak, through the Command of His Will, He beholds and pervades the creation; He is absolutely unrivalled. ||2||