ਮਃ ੧ ॥
First Mehl:
ਨਾਨਕ ਨਿਰਭਉ ਨਿਰੰਕਾਰੁ ਹੋਰਿ ਕੇਤੇ ਰਾਮ ਰਵਾਲ ॥
ਹੇ ਨਾਨਕ! ਇਕ ਨਿਰੰਕਾਰ ਹੀ ਭੈ-ਰਹਿਤ ਹੈ, (ਅਵਤਾਰੀ) ਰਾਮ (ਜੀ) ਵਰਗੇ ਕਈ ਹੋਰ (ਉਸ ਨਿਰੰਕਾਰ ਦੇ ਸਾਮ੍ਹਣੇ) ਤੁੱਛ ਹਨ;
O Nanak, the Lord is fearless and formless; myriads of others, like Rama, are mere dust before Him.
ਕੇਤੀਆ ਕੰਨ੍ਹ ਕਹਾਣੀਆ ਕੇਤੇ ਬੇਦ ਬੀਚਾਰ ॥
(ਉਸ ਨਿਰੰਕਾਰ ਦੇ ਗਿਆਨ ਦੇ ਟਾਕਰੇ ਤੇ) ਕ੍ਰਿਸ਼ਨ (ਜੀ) ਦੀਆਂ ਕਈ ਸਾਖੀਆਂ ਤੇ ਵੇਦਾਂ ਦੇ ਕਈ ਵੀਚਾਰ ਭੀ ਤੁੱਛ ਹਨ ।
There are so many stories of Krishna, so many who reflect over the Vedas.
ਕੇਤੇ ਨਚਹਿ ਮੰਗਤੇ ਗਿੜਿ ਮੁੜਿ ਪੂਰਹਿ ਤਾਲ ॥
(ਉਸ ਨਿਰੰਕਾਰ ਦਾ ਗਿਆਨ ਪ੍ਰਾਪਤ ਕਰਨ ਲਈ) ਕਈ ਮਨੁੱਖ ਮੰਗਤੇ ਬਣ ਕੇ ਨੱਚਦੇ ਹਨ ਤੇ ਕਈ ਤਰ੍ਹਾਂ ਦੇ ਤਾਲ ਪੂਰਦੇ ਹਨ,
So many beggars dance, spinning around to the beat.
ਬਾਜਾਰੀ ਬਾਜਾਰ ਮਹਿ ਆਇ ਕਢਹਿ ਬਾਜਾਰ ॥
ਭੀ ਬਜ਼ਾਰਾਂ ਵਿਚ ਆ ਕੇ ਰਾਸਾਂ ਪਾਂਦੇ ਹਨ,
The magicians perform their magic in the market place, creating a false illusion.
ਗਾਵਹਿ ਰਾਜੇ ਰਾਣੀਆ ਬੋਲਹਿ ਆਲ ਪਤਾਲ ॥
ਰਾਜਿਆਂ ਤੇ ਰਾਣੀਆਂ ਦੇ ਸਰੂਪ ਬਣਾ ਬਣਾ ਕੇ ਗਾਉਂਦੇ ਹਨ
They sing as kings and queens, and speak of this and that.
ਲਖ ਟਕਿਆ ਕੇ ਮੁੰਦੜੇ ਲਖ ਟਕਿਆ ਕੇ ਹਾਰ ॥
ਤੇ (ਮੂੰਹੋਂ) ਕਈ ਢੰਗਾਂ ਦੇ ਬਚਨ ਬੋਲਦੇ ਹਨ, ਲੱਖਾਂ ਰੁਪਇਆਂ ਦੇ (ਭਾਵ, ਕੀਮਤੀ) ਵਾਲੇ ਤੇ ਹਾਰ ਪਾਂਦੇ ਹਨ;
They wear earrings, and necklaces worth thousands of dollars.
ਜਿਤੁ ਤਨਿ ਪਾਈਅਹਿ ਨਾਨਕਾ ਸੇ ਤਨ ਹੋਵਹਿ ਛਾਰ ॥
ਪਰ, ਹੇ ਨਾਨਕ! (ਉਹ ਵਿਚਾਰੇ ਇਹ ਨਹੀਂ ਜਾਣਦੇ ਕਿ ਇਹ ਵਾਲੇ ਤੇ ਹਾਰ ਤਾਂ) ਜਿਸ ਜਿਸ ਸਰੀਰ ਉੱਤੇ ਪਾਈਦੇ ਹਨ, ਉਹ ਸਰੀਰ (ਅੰਤ ਨੂੰ) ਸੁਆਹ ਹੋ ਜਾਂਦੇ ਹਨ (ਤੇ ਇਸ ਗਾਉਣ ਨੱਚਣ ਨਾਲ, ਇਹਨਾਂ ਵਾਲਿਆਂ ਤੇ ਹਾਰਾਂ ਦੇ ਪਹਿਨਣ ਨਾਲ ‘ਗਿਆਨ’ ਕਿਵੇਂ ਮਿਲ ਸਕਦਾ ਹੈ?)
Those bodies on which they are worn, O Nanak, those bodies turn to ashes.
ਗਿਆਨੁ ਨ ਗਲੀਈ ਢੂਢੀਐ ਕਥਨਾ ਕਰੜਾ ਸਾਰੁ ॥
ਗਿਆਨ ਨਿਰੀਆਂ ਗੱਲਾਂ ਨਾਲ ਨਹੀਂ ਭਾਲਿਆ ਜਾ ਸਕਦਾ, (ਗਿਆਨ ਕਿਵੇਂ ਮਿਲ ਸਕਦਾ ਹੈ—ਇਸ ਗੱਲ ਦਾ) ਬਿਆਨ ਕਰਨਾ ਇਉਂ ਕਰੜਾ ਹੈ ਜਿਵੇਂ ਲੋਹਾ (ਭਾਵ, ਬਹੁਤ ਔਖਾ ਹੈ) ।
Wisdom cannot be found through mere words. To explain it is as hard as iron.
ਕਰਮਿ ਮਿਲੈ ਤਾ ਪਾਈਐ ਹੋਰ ਹਿਕਮਤਿ ਹੁਕਮੁ ਖੁਆਰੁ ॥੨॥
(ਹਾਂ) ਰੱਬ ਦੀ ਮੇਹਰ ਨਾਲ ਮਿਲ ਜਾਏ ਤਾਂ ਮਿਲ ਪੈਂਦਾ ਹੈ, (ਮੇਹਰ ਤੋਂ ਬਿਨਾ ਕੋਈ) ਹੋਰ ਚਾਰਾਜੋਈ ਤੇ ਹੁਕਮ (ਵਰਤਣਾ) ਵਿਅਰਥ ਹੈ ।੨।
When the Lord bestows His Grace, then alone it is received; other tricks and orders are useless. ||2||