ਪਉੜੀ ॥
Pauree:
ਨਦਰਿ ਕਰਹਿ ਜੇ ਆਪਣੀ ਤਾ ਨਦਰੀ ਸਤਿਗੁਰੁ ਪਾਇਆ ॥
ਹੇ ਪ੍ਰਭੂ! ਜੇ ਤੂੰ (ਜੀਵ ਉੱਤੇ) ਮਿਹਰ ਦੀ ਨਜ਼ਰ ਕਰੇਂ, ਤਾਂ ਉਸ ਨੂੰ ਤੇਰੀ ਕਿਰਪਾ-ਦ੍ਰਿਸ਼ਟੀ ਨਾਲ ਸਤਿਗੁਰੂ ਮਿਲ ਪੈਂਦਾ ਹੈ ।
If the Merciful Lord shows His Mercy, then the True Guru is found.
ਏਹੁ ਜੀਉ ਬਹੁਤੇ ਜਨਮ ਭਰੰਮਿਆ ਤਾ ਸਤਿਗੁਰਿ ਸਬਦੁ ਸੁਣਾਇਆ ॥
ਇਹ (ਵਿਚਾਰਾ) ਜੀਵ (ਜਦੋਂ) ਬਹੁਤੇ ਜਨਮਾਂ ਵਿਚ ਭਟਕ ਚੁਕਿਆ (ਤੇ ਤੇਰੀ ਮਿਹਰ ਦੀ ਨਜ਼ਰ ਹੋਈ) ਤਾਂ ਇਸ ਨੂੰ ਸਤਿਗੁਰੂ ਨੇ ਆਪਣਾ ਸ਼ਬਦ ਸੁਣਾਇਆ ।
This soul wandered through countless incarnations, until the True Guru instructed it in the Word of the Shabad.
ਸਤਿਗੁਰ ਜੇਵਡੁ ਦਾਤਾ ਕੋ ਨਹੀ ਸਭਿ ਸੁਣਿਅਹੁ ਲੋਕ ਸਬਾਇਆ ॥
ਹੇ ਸਾਰੇ ਲੋਕੋ! ਧਿਆਨ ਦੇ ਕੇ ਸੁਣੋ, ਸਤਿਗੁਰੂ ਦੇ ਬਰਾਬਰ ਦਾ ਹੋਰ ਕੋਈ ਦਾਤਾ ਨਹੀਂ ਹੈ ।
There is no giver as great as the True Guru; hear this, all you people.
ਸਤਿਗੁਰਿ ਮਿਲਿਐ ਸਚੁ ਪਾਇਆ ਜਿਨ੍ਹੀ ਵਿਚਹੁ ਆਪੁ ਗਵਾਇਆ ॥
ਜਿਨ੍ਹਾਂ ਮਨੁੱਖਾਂ ਨੇ ਆਪਣੇ ਅੰਦਰੋਂ ਆਪਾ-ਭਾਵ ਗਵਾ ਦਿੱਤਾ ਹੈ, ਉਹਨਾਂ ਨੂੰ ਉਸ ਸਤਿਗੁਰੂ ਦੇ ਮਿਲਣ ਨਾਲ ਸੱਚੇ ਪ੍ਰਭੂ ਦੀ ਪ੍ਰਾਪਤੀ ਹੋ ਗਈ,
Meeting the True Guru, the True Lord is found; He removes self-conceit from within,
ਜਿਨਿ ਸਚੋ ਸਚੁ ਬੁਝਾਇਆ ॥੪॥
ਜਿਸ ਸਤਿਗੁਰੂ ਨੇ ਨਿਰੋਲ ਸੱਚੇ ਪ੍ਰਭੂ ਦੀ ਸੂਝ ਪਾਈ ਹੈ (ਭਾਵ, ਜੋ ਮਨੁੱਖ ਆਪਣੇ ਅੰਦਰੋਂ ਆਪਾ-ਭਾਵ ਗਵਾਉਂਦੇ ਹਨ, ਉਹਨਾਂ ਨੂੰ ਉਸ ਸਤਿਗੁਰੂ ਦੇ ਮਿਲਣ ਨਾਲ ਸੱਚੇ ਰੱਬ ਦੀ ਪ੍ਰਾਪਤੀ ਹੋ ਜਾਂਦੀ ਹੈ, ਜੋ ਸਤਿਗੁਰੂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸੂਝ ਦੇਂਦਾ ਹੈ) ।੪।
and instructs us in the Truth of Truths. ||4||