ਸਲੋਕ ਮਃ ੧ ॥
Shalok, First Mehl:
ਘੜੀਆ ਸਭੇ ਗੋਪੀਆ ਪਹਰ ਕੰਨ੍ਹ ਗੋਪਾਲ ॥
(ਸਾਰੀਆਂ) ਘੜੀਆਂ (ਮਾਨੋ) ਗੋਪੀਆਂ ਹਨ; (ਦਿਨ ਦੇ ਸਾਰੇ) ਪਹਿਰ, (ਮਾਨੋ) ਕਾਨ੍ਹ ਹਨ;
All the hours are the milk-maids, and the quarters of the day are the Krishnas.
ਗਹਣੇ ਪਉਣੁ ਪਾਣੀ ਬੈਸੰਤਰੁ ਚੰਦੁ ਸੂਰਜੁ ਅਵਤਾਰ ॥
ਪਉਣ ਪਾਣੀ ਤੇ ਅੱਗ, (ਮਾਨੋ) ਗਹਿਣੇ ਹਨ (ਜੋ ਉਹਨਾਂ ਗੋਪੀਆਂ ਨੇ ਪਾਏ ਹੋਏ ਹਨ) । (ਰਾਸਾਂ ਵਿਚ ਰਾਸਧਾਰੀਏ ਅਵਤਾਰਾਂ ਦਾ ਸਾਂਗ ਬਣਾ ਬਣਾ ਕੇ ਗਾਉਂਦੇ ਹਨ, ਕੁਦਰਤ ਦੀ ਰਾਸ ਵਿਚ) ਚੰਦ੍ਰਮਾ ਤੇ ਸੂਰਜ, (ਮਾਨੋ) ਦੋ ਅਵਤਾਰ ਹਨ ।
The wind, water and fire are the ornaments; the sun and moon are the incarnations.
ਸਗਲੀ ਧਰਤੀ ਮਾਲੁ ਧਨੁ ਵਰਤਣਿ ਸਰਬ ਜੰਜਾਲ ॥
ਸਾਰੀ ਧਰਤੀ (ਰਾਸ ਪਾਣ ਲਈ) ਮਾਲ ਧਨ ਹੈ, ਅਤੇ (ਜਗਤ ਦੇ ਧੰਧੇ) ਰਾਸ ਦਾ ਵਰਤਣ-ਵਲੇਵਾ ਹਨ ।
All of the earth, property, wealth and articles are all entanglements.
ਨਾਨਕ ਮੁਸੈ ਗਿਆਨ ਵਿਹੂਣੀ ਖਾਇ ਗਇਆ ਜਮਕਾਲੁ ॥੧॥
(ਮਾਇਆ ਦੀ ਇਸ ਰਾਸ ਵਿਚ) ਗਿਆਨ ਤੋਂ ਸੱਖਣੀ ਦੁਨੀਆ ਠੱਗੀ ਜਾ ਰਹੀ ਹੈ, ਤੇ ਇਸ ਨੂੰ ਜਮਕਾਲ ਖਾਈ ਜਾ ਰਿਹਾ ਹੈ ।੧।
O Nanak, without divine knowledge, one is plundered, and devoured by the Messenger of Death. ||1||