ਅਸੰਖ ਜਪ ਅਸੰਖ ਭਾਉ ॥
(ਅਕਾਲ ਪੁਰਖ ਦੀ ਰਚਨਾ ਵਿਚ) ਅਨਗਿਣਤ ਜੀਵ ਜਪ ਕਰਦੇ ਹਨ, ਬੇਅੰਤ ਜੀਵ (ਹੋਰਨਾਂ ਨਾਲ) ਪਿਆਰ (ਦਾ ਵਰਤਾਉ) ਕਰ ਰਹੇ ਹਨ।
Countless meditations, countless loves.
ਅਸੰਖ ਪੂਜਾ ਅਸੰਖ ਤਪ ਤਾਉ ॥
ਕਈ ਜੀਵ ਪੂਜਾ ਕਰ ਰਹੇ ਹਨ। ਅਤੇ ਅਨਗਿਣਤ ਹੀ ਜੀਵ ਤਪ ਸਾਧ ਕਰ ਰਹੇ ਹਨ।
Countless worship services, countless austere disciplines.
ਅਸੰਖ ਗਰੰਥ ਮੁਖਿ ਵੇਦ ਪਾਠ ॥
ਬੇਅੰਤ ਜੀਵ ਵੇਦਾਂ ਅਤੇ ਹੋਰ ਧਾਰਮਿਕ ਪੁਸਤਕਾਂ ਦੇ ਪਾਠ ਮੂੰਹ ਨਾਲ ਕਰ ਰਹੇ ਹਨ।
Countless scriptures, and ritual recitations of the Vedas.
ਅਸੰਖ ਜੋਗ ਮਨਿ ਰਹਹਿ ਉਦਾਸ ॥
ਜੋਗ ਦੇ ਸਾਧਨ ਕਰਨ ਵਾਲੇ ਬੇਅੰਤ ਮਨੱੁਖ ਆਪਣੇ ਮਨ ਵਿਚ (ਮਾਇਆ ਵਲੋ) ਉਪਰਾਮ ਰਹਿੰਦੇ ਹਨ।
Countless Yogis, whose minds remain detached from the world.
ਅਸੰਖ ਭਗਤ ਗੁਣ ਗਿਆਨ ਵੀਚਾਰ ॥
ਅਣਗਿਣਤ ਭਗਤ ਹਨ, ਜੋ ਅਕਾਲ ਪੁਰਖ ਦੇ ਗੁਣਾਂ ਅਤੇ ਗਿਆਨ ਦੀ ਵਿਚਾਰ ਕਰ ਰਹੇ ਹਨ,
Countless devotees contemplate the Wisdom and Virtues of the Lord.
ਅਸੰਖ ਸਤੀ ਅਸੰਖ ਦਾਤਾਰ ॥
ਅਨੇਕਾਂ ਹੀ ਦਾਨੀ ਤੇ ਦਾਤੇ ਹਨ।
Countless the holy, countless the givers.
ਅਸੰਖ ਸੂਰ ਮੁਹ ਭਖ ਸਾਰ ॥
ਬੇਅੰਤ ਸੂਰਮੇ ਹਨ ਜੋ ਆਪਣੇ ਮੂੰਹਾਂ ਉੱਤੇ (ਭਾਵ ਸਨਮੁਖ ਹੋ ਕੇ) ਸ਼ਾਸਤ੍ਰਾਂ ਦੇ ਵਾਰ ਸਹਿੰਦੇ ਹਨ,
Countless heroic spiritual warriors, who bear the brunt of the attack in battle (who with their mouths eat steel).
ਅਸੰਖ ਮੋਨਿ ਲਿਵ ਲਾਇ ਤਾਰ ॥
ਅਨੇਕਾਂ ਮੋਨੀ ਹਨ, ਜੋ ਇਕ-ਰਸ ਬ੍ਰਿਤੀ ਜੋੜ ਕੇ ਬੈਠ ਰਹੇ ਹਨ।
Countless silent sages, vibrating the String of His Love.
ਕੁਦਰਤਿ ਕਵਣ ਕਹਾ ਵੀਚਾਰੁ ॥
ਮੇਰੀ ਕੀਹ ਤਾਕਤ ਹੈ ਕਿ ਕਰਤਾਰ ਦੀ ਕੁਦਰਤਿ ਦੀ ਵਿਚਾਰ ਕਰ ਸਕਾਂ?
How can Your Creative Potency be described?
ਵਾਰਿਆ ਨ ਜਾਵਾ ਏਕ ਵਾਰ ॥
(ਹੇ ਅਕਾਲ ਪੁਰਖ!) ਮੈਂ ਤਾਂ ਤੇਰੇ ਉੱਤੋਂ ਇਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ ।
I cannot even once be a sacrifice to You.
ਜੋ ਤੁਧੁ ਭਾਵੈ ਸਾਈ ਭਲੀ ਕਾਰ ॥
ਜੋ ਤੈਨੂੰ ਚੰਗਾ ਲਗਦਾ ਹੈ ਉਹੀ ਕੰਮ ਭਲਾ ਹੈ ।
Whatever pleases You is the only good done,
ਤੂ ਸਦਾ ਸਲਾਮਤਿ ਨਿਰੰਕਾਰ ॥੧੭॥
ਹੇ ਨਿਰੰਕਾਰ ! ਤੂੰ ਸਦਾ ਅਟੱਲ ਰਹਿਣ ਵਾਲਾ ਹੈਂ।੧੭।
You, Eternal and Formless One. ||17||