ਸਿਰੀਰਾਗੁ ਮਹਲਾ ੧ ਘਰੁ ੨ ॥
Siree Raag, First Mehl, Second House:
 
ਮੁਕਾਮੁ ਕਰਿ ਘਰਿ ਬੈਸਣਾ ਨਿਤ ਚਲਣੈ ਕੀ ਧੋਖ ॥
(ਦੁਨੀਆ ਨੂੰ ਆਪਣੇ ਰਹਿਣ ਲਈ) ਪੱਕਾ ਟਿਕਾਣਾ ਸਮਝ ਕੇ ਘਰ ਵਿਚ ਬੈਠ ਜਾਣਾ ਭੀ (ਮਨੁੱਖ ਨੂੰ ਮੌਤ ਵਲੋਂ ਬੇ-ਫ਼ਿਕਰ ਨਹੀਂ ਕਰ ਸਕਦਾ, ਕਿਉਂਕਿ ਇਥੋਂ) ਚਲੇ ਜਾਣ ਦੀ ਚਿੰਤਾ ਤਾਂ ਸਦਾ ਲੱਗੀ ਰਹਿੰਦੀ ਹੈ
They have made this their resting place and they sit at home, but the urge to depart is always there.
 
ਮੁਕਾਮੁ ਤਾ ਪਰੁ ਜਾਣੀਐ ਜਾ ਰਹੈ ਨਿਹਚਲੁ ਲੋਕ ॥੧॥
ਜਗਤ ਵਿਚ ਜੀਵ ਦਾ ਪੱਕਾ ਟਿਕਾਣਾ ਤਾਂ ਤਦੋਂ ਹੀ ਸਮਝਣਾ ਚਾਹੀਦਾ ਹੈ ਜੇ ਇਹ ਜਗਤ ਭੀ ਸਦਾ ਕਾਇਮ ਰਹਿਣ ਵਾਲਾ ਹੋਵੇ (ਪਰ ਇਹ ਤਾਂ ਸਭ ਕੁਝ ਹੀ ਨਾਸਵੰਤ ਹੈ) ।੧।
This would be known as a lasting place of rest, only if they were to remain stable and unchanging. ||1||
 
ਦੁਨੀਆ ਕੈਸਿ ਮੁਕਾਮੇ ॥
(ਹੇ ਭਾਈ !) ਇਹ ਜਗਤ (ਜੀਵਾਂ ਵਾਸਤੇ) ਸਦਾ ਰਹਿਣ ਵਾਲੀ ਥਾਂ ਨਹੀਂ ਹੋ ਸਕਦਾ
What sort of a resting place is this world?
 
ਕਰਿ ਸਿਦਕੁ ਕਰਣੀ ਖਰਚੁ ਬਾਧਹੁ ਲਾਗਿ ਰਹੁ ਨਾਮੇ ॥੧॥ ਰਹਾਉ ॥
(ਇਸ ਵਾਸਤੇ ਆਪਣੇ ਹਿਰਦੇ ਵਿਚ) ਸਰਧਾ ਧਾਰ ਕੇ ਉੱਚੇ ਆਤਮਕ ਜੀਵਨ ਨੂੰ (ਆਪਣੇ ਜੀਵਨ ਸਫ਼ਰ ਲਈ) ਖ਼ਰਚ (ਤਿਆਰ ਕਰ ਕੇ ਪੱਲੇ) ਬੰਨ੍ਹ, ਸਦਾ ਪਰਮਾਤਮਾ ਦੇ ਨਾਮ ਵਿਚ ਜੁੜਿਆ ਰਹੁ ।੧।ਰਹਾਉ।
Doing deeds of faith, pack up the supplies for your journey, and remain committed to the Name. ||1||Pause||
 
ਜੋਗੀ ਤ ਆਸਣੁ ਕਰਿ ਬਹੈ ਮੁਲਾ ਬਹੈ ਮੁਕਾਮਿ ॥
ਜੋਗੀ ਆਸਣ ਜਮਾ ਕੇ ਬੈਠਦਾ ਹੈ । ਸਾਈਂ ਫ਼ਕੀਰ ਤਕੀਏ ਵਿਚ ਡੇਰਾ ਲਾਂਦਾ ਹੈ,
The Yogis sit in their Yogic postures, and the Mullahs sit at their resting stations.
 
ਪੰਡਿਤ ਵਖਾਣਹਿ ਪੋਥੀਆ ਸਿਧ ਬਹਹਿ ਦੇਵ ਸਥਾਨਿ ॥੨॥
ਧਰਮ-ਪੋਥੀਆਂ (ਹੋਰਨਾਂ ਨੂੰ) ਸੁਣਾਂਦੇ ਹਨ, ਕਰਾਮਾਤੀ ਜੋਗੀ ਸ਼ਿਵ ਆਦਿਕ ਦੇ ਮੰਦਰ ਵਿਚ ਬੈਠਦੇ ਹਨ (ਪਰ ਆਪੋ ਆਪਣੀ ਵਾਰੀ ਸਭ ਜਗਤ ਤੋਂ ਕੂਚ ਕਰਦੇ ਜਾ ਰਹੇ ਹਨ) ।੨।
The Hindu Pandits recite from their books, and the Siddhas sit in the temples of their gods. ||2||
 
ਸੁਰ ਸਿਧ ਗਣ ਗੰਧਰਬ ਮੁਨਿ ਜਨ ਸੇਖ ਪੀਰ ਸਲਾਰ ॥
ਦੇਵਤੇ, ਜੋਗ-ਸਾਧਨਾਂ ਵਿਚ ਪੁੱਗੇ ਜੋਗੀ, (ਸ਼ਿਵਜੀ ਦੇ ਉਪਾਸਕ) ਗਣ, ਦੇਵਤਿਆਂ ਦੇ ਗਵਈਏ, (ਸਮਾਧੀਆਂ ਵਿਚ ਚੁੱਪ ਟਿਕੇ ਰਹਿਣ ਵਾਲੇ) ਮੁਨੀ ਜਨ, ਸੇਖ਼, ਪੀਰ ਅਤੇ ਸਰਦਾਰ (ਅਖਵਾਣ ਵਾਲੇ)
The angels, Siddhas, worshippers of Shiva, heavenly musicians, silent sages, Saints, priests, preachers, spiritual teachers and commanders
 
ਦਰਿ ਕੂਚ ਕੂਚਾ ਕਰਿ ਗਏ ਅਵਰੇ ਭਿ ਚਲਣਹਾਰ ॥੩॥
ਆਪੋ ਆਪਣੀ ਵਾਰੀ ਸਾਰੇ ਜਗਤ ਤੋਂ ਕੂਚ ਕਰ ਗਏ, (ਜੇਹੜੇ ਐਸ ਵੇਲੇ ਇਥੇ ਦਿੱਸਦੇ ਹਨ) ਇਹ ਭੀ ਸਾਰੇ ਇਥੋਂ ਚਲੇ ਜਾਣ ਵਾਲੇ ਹਨ ।੩।
-each and every one has left, and all others shall depart as well. ||3||
 
ਸੁਲਤਾਨ ਖਾਨ ਮਲੂਕ ਉਮਰੇ ਗਏ ਕਰਿ ਕਰਿ ਕੂਚੁ ॥
ਬਾਦਸ਼ਾਹ, ਖਾਨ, ਰਾਜੇ, ਅਮੀਰ, ਵਜ਼ੀਰ, ਆਪਣਾ ਆਪਣਾ ਡੇਰਾ ਕੂਚ ਕਰ ਕੇ ਚਲੇ ਗਏ
The sultans and kings, the rich and the mighty, have marched away in succession.
 
ਘੜੀ ਮੁਹਤਿ ਕਿ ਚਲਣਾ ਦਿਲ ਸਮਝੁ ਤੂੰ ਭਿ ਪਹੂਚੁ ॥੪॥
ਘੜੀ ਦੋ ਘੜੀ ਵਿਚ ਹਰੇਕ ਨੇ ਇਥੋਂ ਚਲੇ ਜਾਣਾ ਹੈ । ਹੇ ਮਨ ! ਅਕਲ ਕਰ (ਗ਼ਾਫ਼ਿਲ ਨਾਹ ਹੋ), ਤੂੰ ਭੀ (ਪਰਲੋਕ ਵਿਚ) ਪਹੁੰਚ ਜਾਣਾ ਹੈ ।੪।
In a moment or two, we shall also depart. O my heart, understand that you must go as well! ||4||
 
ਸਬਦਾਹ ਮਾਹਿ ਵਖਾਣੀਐ ਵਿਰਲਾ ਤ ਬੂਝੈ ਕੋਇ ॥
ਜ਼ਬਾਨੀ ਜ਼ਬਾਨੀ ਤਾਂ ਹਰ ਕੋਈ ਆਖਦਾ ਹੈ ਪਰ ਕੋਈ ਵਿਰਲਾ ਹੀ ਯਕੀਨ ਲਿਆਉਂਦਾ ਹੈ (ਕਿ ਹਰੇਕ ਜੀਵ ਨੇ ਇਥੋਂ ਚਲੇ ਜਾਣਾ ਹੈ
This is described in the Shabads; only a few understand this!
 
ਨਾਨਕੁ ਵਖਾਣੈ ਬੇਨਤੀ ਜਲਿ ਥਲਿ ਮਹੀਅਲਿ ਸੋਇ ॥੫॥
ਨਾਨਕ ਬੇਨਤੀ ਕਰਦਾ ਹੈ—ਤੇ ਇਥੇ ਸਿਰਫ਼) ਉਹੀ ਪਰਮਾਤਮਾ (ਅਟੱਲ ਰਹਿਣ ਵਾਲਾ ਹੈ ਜੋ) ਜਲ ਵਿਚ ਧਰਤੀ ਵਿਚ ਪੁਲਾੜ ਵਿਚ (ਹਰ ਥਾਂ ਮੌਜੂਦ) ਹੈ ।੫।
Nanak offers this prayer to the One who pervades the water, the land and the air. ||5||
 
ਅਲਾਹੁ ਅਲਖੁ ਅਗੰਮੁ ਕਾਦਰੁ ਕਰਣਹਾਰੁ ਕਰੀਮੁ ॥
ਸਦਾ ਕਾਇਮ ਰਹਿਣ ਵਾਲਾ ਸਿਰਫ਼ ਇਕ ਉਹ ਹੈ ਜੋ ਅੱਲਾਹ (ਅਖਵਾਂਦਾ) ਹੈ ਜੋ ਅਲੱਖ ਹੈ, ਅਪਹੁੰਚ ਹੈ, ਜੋ ਸਾਰੀ ਕੁਦਰਤਿ ਦਾ ਮਾਲਕ ਹੈ, ਜੋ ਸਾਰੇ ਜਗਤ ਦਾ ਰਚਨਹਾਰ ਹੈ, ਤੇ, ਜੋ ਸਭ ਜੀਵਾਂ ਉੱਤੇ ਰਹਿਮ ਕਰਨ ਵਾਲਾ ਹੈ
He is Allah, the Unknowable, the Inaccessible, All-powerful and Merciful Creator.
 
ਸਭ ਦੁਨੀ ਆਵਣ ਜਾਵਣੀ ਮੁਕਾਮੁ ਏਕੁ ਰਹੀਮੁ ॥੬॥
ਸਾਰੀ ਦੁਨੀਆ ਆਵਣ ਜਾਵਣ ਵਾਲੀ ਹੈ (ਨਾਸਵੰਤ ਹੈ), ਸਦਾ ਕਾਇਮ ਰਹਿਣ ਵਾਲਾ ਸਿਰਫ਼ ਇਕ ਉਹ ਹੈ
All the world comes and goes-only the Merciful Lord is permanent. ||6||
 
ਮੁਕਾਮੁ ਤਿਸ ਨੋ ਆਖੀਐ ਜਿਸੁ ਸਿਸਿ ਨ ਹੋਵੀ ਲੇਖੁ ॥
ਸਦਾ ਕਾਇਮ ਰਹਿਣ ਵਾਲਾ ਸਿਰਫ਼ ਉਸ ਪਰਮਾਤਮਾ ਨੂੰ ਹੀ ਕਿਹਾ ਜਾ ਸਕਦਾ ਹੈ ਜਿਸ ਦੇ ਸਿਰ ਉੱਤੇ ਮੌਤ ਦਾ ਲੇਖ ਨਹੀਂ ਹੈ
Call permanent only the One, who does not have destiny inscribed upon His Forehead.
 
ਅਸਮਾਨੁ ਧਰਤੀ ਚਲਸੀ ਮੁਕਾਮੁ ਓਹੀ ਏਕੁ ॥੭॥
ਇਹ ਆਕਾਸ਼ ਇਹ ਧਰਤੀ ਸਭ ਕੁਝ ਨਾਸਵੰਤ ਹੈ, ਪਰ ਉਹ ਇੱਕ ਪਰਮਾਤਮਾ ਸਦਾ ਅਟੱਲ ਹੈ ।੭।
The sky and the earth shall pass away; He alone is permanent. ||7||
 
ਦਿਨ ਰਵਿ ਚਲੈ ਨਿਸਿ ਸਸਿ ਚਲੈ ਤਾਰਿਕਾ ਲਖ ਪਲੋਇ ॥
ਦਿਨ ਅਤੇ ਸੂਰਜ ਨਾਸਵੰਤ ਹਨ, ਰਾਤ ਅਤੇ ਚੰਦ੍ਰਮਾ ਨਾਸਵੰਤ ਹਨ, (ਇਹ ਦਿੱਸਦੇ) ਲੱਖਾਂ ਹੀ ਤਾਰੇ ਭੀ ਨਾਸ ਹੋ ਜਾਣਗੇ
The day and the sun shall pass away; the night and the moon shall pass away; the hundreds of thousands of stars shall disappear.
 
ਮੁਕਾਮੁ ਓਹੀ ਏਕੁ ਹੈ ਨਾਨਕਾ ਸਚੁ ਬੁਗੋਇ ॥੮॥੧੭॥
ਹੇ ਨਾਨਕ ! ਇਹ ਅਟੱਲ ਬਚਨ ਕਹਿ ਦੇ— ਸਦਾ ਕਾਇਮ ਰਹਿਣ ਵਾਲਾ ਸਿਰਫ਼ ਇਕ ਪਰਮਾਤਮਾ ਹੀ ਹੈ ।੮।੧੭।
He alone is permanent; Nanak speaks the Truth. ||8||17||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by