ਮਃ ੧ ॥
First Mehl:
ਵਾਇਨਿ ਚੇਲੇ ਨਚਨਿ ਗੁਰ ॥
(ਰਾਸਾਂ ਵਿਚ) ਚੇਲੇ ਸਾਜ ਵਜਾਉਂਦੇ ਹਨ, ਅਤੇ ਉਹਨਾਂ ਚੇਲਿਆਂ ਦੇ ਗੁਰੂ ਨੱਚਦੇ ਹਨ ।
The disciples play the music, and the gurus dance.
ਪੈਰ ਹਲਾਇਨਿ ਫੇਰਨ੍ਹਿ ਸਿਰ ॥
(ਨਾਚ ਵੇਲੇ ਉਹ ਗੁਰੂ) ਪੈਰਾਂ ਨੂੰ ਹਿਲਾਉਂਦੇ ਹਨ ਅਤੇ ਸਿਰ ਫੇਰਦੇ ਹਨ ।
They move their feet and roll their heads.
ਉਡਿ ਉਡਿ ਰਾਵਾ ਝਾਟੈ ਪਾਇ ॥
(ਉਹਨਾਂ ਦੇ ਪੈਰਾਂ ਨਾਲ) ਉੱਡ ਉੱਡ ਕੇ ਘੱਟਾ ਉਹਨਾਂ ਦੇ ਸਿਰ ਵਿਚ ਪੈਂਦਾ ਹੈ,
The dust flies and falls upon their hair.
ਵੇਖੈ ਲੋਕੁ ਹਸੈ ਘਰਿ ਜਾਇ ॥
(ਰਾਸ ਵੇਖਣ ਆਏ ਹੋਏ) ਲੋਕ (ਉਹਨਾਂ ਨੂੰ ਨੱਚਦਿਆਂ) ਵੇਖਦੇ ਹਨ ਅਤੇ ਹੱਸਦੇ ਹਨ (ਅੱਖਰੀਂ—ਲੋਕ ਵੇਖਦਾ ਹੈ ਅਤੇ ਹੱਸਦਾ ਹੈ) ।
Beholding them, the people laugh, and then go home.
ਰੋਟੀਆ ਕਾਰਣਿ ਪੂਰਹਿ ਤਾਲ ॥
(ਪਰ ਉਹ ਰਾਸਧਾਰੀਏ) ਰੋਜ਼ੀ ਦੀ ਖ਼ਾਤਰ ਨੱਚਦੇ ਹਨ
They beat the drums for the sake of bread.
ਆਪੁ ਪਛਾੜਹਿ ਧਰਤੀ ਨਾਲਿ ॥
ਅਤੇ ਆਪਣੇ ਆਪ ਨੂੰ ਭੁਇਂ ਤੇ ਮਾਰਦੇ ਹਨ ।
They throw themselves upon the ground.
ਗਾਵਨਿ ਗੋਪੀਆ ਗਾਵਨਿ ਕਾਨ੍ਹ ॥
ਗੋਪੀਆਂ (ਦੇ ਸਾਂਗ ਬਣ ਕੇ) ਗਾਉਂਦੇ ਹਨ, ਕਾਨ੍ਹ (ਦੇ ਸਾਂਗ ਬਣ ਕੇ) ਗਾਉਂਦੇ ਹਨ,
They sing of the milk-maids, they sing of the Krishnas.
ਗਾਵਨਿ ਸੀਤਾ ਰਾਜੇ ਰਾਮ ॥
ਸੀਤਾ ਰਾਮ ਜੀ ਤੇ ਹੋਰ ਰਾਜਿਆਂ ਦੇ ਸਾਂਗ ਬਣ ਕੇ ਗਾਉਂਦੇ ਹਨ ।
They sing of Sitas, and Ramas and kings.
ਨਿਰਭਉ ਨਿਰੰਕਾਰੁ ਸਚੁ ਨਾਮੁ ॥
ਜਿਸ ਪ੍ਰਭੂ ਨਿਡਰ ਹੈ, ਅਕਾਰ-ਰਹਿਤ ਹੈ ਅਤੇ ਜਿਸ ਦਾ ਨਾਮ ਸਦਾ ਅਟੱਲ ਹੈ,
The Lord is fearless and formless; His Name is True.
ਜਾ ਕਾ ਕੀਆ ਸਗਲ ਜਹਾਨੁ ॥
ਜਿਸ ਪ੍ਰਭੂ ਦਾ ਸਾਰਾ ਜਗਤ ਬਣਾਇਆ ਹੋਇਆ ਹੈ,
The entire universe is His Creation.
ਸੇਵਕ ਸੇਵਹਿ ਕਰਮਿ ਚੜਾਉ ॥
ਉਸ ਨੂੰ (ਕੇਵਲ ਉਹੀ) ਸੇਵਕ ਸਿਮਰਦੇ ਹਨ, ਜਿਨ੍ਹਾਂ ਦੇ ਅੰਦਰ (ਰੱਬ ਦੀ) ਮਿਹਰ ਨਾਲ ਚੜ੍ਹਦੀ ਕਲਾ ਹੈ,
Those servants, whose destiny is awakened, serve the Lord.
ਭਿੰਨੀ ਰੈਣਿ ਜਿਨ੍ਹਾ ਮਨਿ ਚਾਉ ॥
ਜਿਨ੍ਹਾਂ ਦੇ ਮਨ ਵਿਚ (ਸਿਮਰਨ ਕਰਨ ਦਾ) ਉਤਸ਼ਾਹ ਹੈ, ਉਹਨਾਂ ਸੇਵਕਾਂ ਦੀ ਜ਼ਿੰਦਗੀ-ਰੂਪ ਰਾਤ ਸੁਆਦਲੀ ਗੁਜ਼ਰਦੀ ਹੈ
The night of their lives is cool with dew; their minds are filled with love for the Lord.
ਸਿਖੀ ਸਿਖਿਆ ਗੁਰ ਵੀਚਾਰਿ ॥
ਇਹ ਸਿੱਖਿਆ ਜਿਨ੍ਹਾਂ ਨੇ ਗੁਰੂ ਦੀ ਮੱਤ ਦੁਆਰਾ ਸਿੱਖ ਲਈ ਹੈ,
Contemplating the Guru, I have been taught these teachings;
ਨਦਰੀ ਕਰਮਿ ਲਘਾਏ ਪਾਰਿ ॥
ਮਿਹਰ ਦੀ ਨਜ਼ਰ ਵਾਲਾ ਪ੍ਰਭੂ ਆਪਣੀ ਬਖ਼ਸ਼ਸ਼ ਦੁਆਰਾ ਉਹਨਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ ।
granting His Grace, He carries His servants across.
ਕੋਲੂ ਚਰਖਾ ਚਕੀ ਚਕੁ ॥
(ਨੱਚਣ ਅਤੇ ਫੇਰੀਆਂ ਲੈਣ ਨਾਲ ਜੀਵਨ ਦਾ ਉਧਾਰ ਨਹੀਂ ਹੋ ਸਕਦਾ, ਵੇਖੋ ਬੇਅੰਤ ਪਦਾਰਥ ਤੇ ਜੀਵ ਸਦਾ ਭੌਂਦੇ ਰਹਿੰਦੇ ਹਨ) ਕੋਹਲੂ, ਚਰਖਾ, ਚੱਕੀ, ਚੱਕ
The oil-press, the spinning wheel, the grinding stones, the potter's wheel,
ਥਲ ਵਾਰੋਲੇ ਬਹੁਤੁ ਅਨੰਤੁ ॥
ਥਲਾਂ ਦੇ ਬੇਅੰਤ ਵਰੋਲੇ,
the numerous, countless whirlwinds in the desert,
ਲਾਟੂ ਮਾਧਾਣੀਆ ਅਨਗਾਹ ॥
ਲਾਟੂ, ਮਧਾਣੀਆਂ, ਫਲ੍ਹੇ,
the spinning tops, the churning sticks, the threshers,
ਪੰਖੀ ਭਉਦੀਆ ਲੈਨਿ ਨ ਸਾਹ ॥
ਪੰਛੀ, ਭੰਭੀਰੀਆਂ ਜੋ ਇਕ-ਸਾਹੇ ਉਡਦੀਆਂ ਰਹਿੰਦੀਆਂ ਹਨ —ਇਹ ਸਭ ਭੌਂਦੇ ਰਹਿੰਦੇ ਹਨ ।
the breathless tumblings of the birds,
ਸੂਐ ਚਾੜਿ ਭਵਾਈਅਹਿ ਜੰਤ ॥
ਸੂਲ ਉੱਤੇ ਚਾੜ੍ਹ ਕੇ ਕਈ ਜੰਤ ਭਵਾਈਂਦੇ ਹਨ ।
and the men moving round and round on spindles
ਨਾਨਕ ਭਉਦਿਆ ਗਣਤ ਨ ਅੰਤ ॥
ਹੇ ਨਾਨਕ! ਭੌਣ ਵਾਲੇ ਜੀਵਾਂ ਦਾ ਅੰਤ ਨਹੀਂ ਪੈ ਸਕਦਾ ।
- O Nanak, the tumblers are countless and endless.
ਬੰਧਨ ਬੰਧਿ ਭਵਾਏ ਸੋਇ ॥
(ਇਸੇ ਤਰ੍ਹਾਂ) ਉਹ ਪ੍ਰਭੂ ਜੀਵਾਂ ਨੂੰ (ਮਾਇਆ ਦੇ) ਜ਼ੰਜੀਰਾਂ ਵਿਚ ਜਕੜ ਕੇ ਭਵਾਉਂਦਾ ਹੈ,
The Lord binds us in bondage - so do we spin around.
ਪਇਐ ਕਿਰਤਿ ਨਚੈ ਸਭੁ ਕੋਇ ॥
ਹਰੇਕ ਜੀਵ ਆਪਣੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਨੱਚ ਰਿਹਾ ਹੈ ।
According to their actions, so do all people dance.
ਨਚਿ ਨਚਿ ਹਸਹਿ ਚਲਹਿ ਸੇ ਰੋਇ ॥
ਜੋ ਜੀਵ ਨੱਚ ਨੱਚ ਕੇ ਹੱਸਦੇ ਹਨ, ਉਹ (ਅੰਤ ਨੂੰ) ਰੋ ਕੇ (ਏਥੋਂ) ਤੁਰਦੇ ਹਨ ।
Those who dance and dance and laugh, shall weep on their ultimate departure.
ਉਡਿ ਨ ਜਾਹੀ ਸਿਧ ਨ ਹੋਹਿ ॥
(ਉਂਞ) ਭੀ ਨੱਚਣ ਟੱਪਣ ਨਾਲ ਕਿਸੇ ਉੱਚੀ ਅਵਸਥਾ ਤੇ ਨਹੀਂ ਅੱਪੜ ਜਾਂਦੇ, ਤੇ ਨਾ ਹੀ ਉਹ ਸਿੱਧ ਬਣ ਜਾਂਦੇ ਹਨ ।
They do not fly to the heavens, nor do they become Siddhas.
ਨਚਣੁ ਕੁਦਣੁ ਮਨ ਕਾ ਚਾਉ ॥
ਨੱਚਣਾ ਕੁੱਦਣਾ (ਕੇਵਲ) ਮਨ ਦਾ ਸ਼ੌਕ ਹੈ,
They dance and jump around on the urgings of their minds.
ਨਾਨਕ ਜਿਨ੍ਹ ਮਨਿ ਭਉ ਤਿਨ੍ਹਾ ਮਨਿ ਭਾਉ ॥੨॥
ਹੇ ਨਾਨਕ! ਪ੍ਰੇਮ ਕੇਵਲ ਉਹਨਾਂ ਦੇ ਮਨ ਵਿਚ ਹੀ ਹੈ ਜਿਨ੍ਹਾਂ ਦੇ ਮਨ ਵਿਚ ਰੱਬ ਦਾ ਡਰ ਹੈ ।੨।
O Nanak, those whose minds are filled with the Fear of God, have the love of God in their minds as well. ||2||