ਪਉੜੀ ॥
Pauree:
ਨਾਉ ਤੇਰਾ ਨਿਰੰਕਾਰੁ ਹੈ ਨਾਇ ਲਇਐ ਨਰਕਿ ਨ ਜਾਈਐ ॥
(ਹੇ ਪ੍ਰਭੂ!) ਤੇਰਾ ਨਾਮ ਨਿਰੰਕਾਰ ਹੈ, ਜੇ ਤੇਰਾ ਨਾਮ ਸਿਮਰੀਏ ਤਾਂ ਨਰਕ ਵਿਚ ਨਹੀਂ ਪਈਦਾ ।
Your Name is the Fearless Lord; chanting Your Name, one does not have to go to hell.
ਜੀਉ ਪਿੰਡੁ ਸਭੁ ਤਿਸ ਦਾ ਦੇ ਖਾਜੈ ਆਖਿ ਗਵਾਈਐ ॥
ਇਹ ਜਿੰਦ ਅਤੇ ਸਰੀਰ ਸਭ ਕੁਝ ਪ੍ਰਭੂ ਦਾ ਹੀ ਹੈ, ਉਹੀ (ਜੀਵਾਂ ਨੂੰ) ਖਾਣ ਵਾਸਤੇ (ਭੋਜਨ) ਦੇਂਦਾ ਹੈ, (ਕਿਤਨਾ ਕੁ ਦੇਂਦਾ ਹੈ) ਇਹ ਅੰਦਾਜ਼ਾ ਲਾਉਣਾ ਵਿਅਰਥ ਜਤਨ ਹੈ ।
Soul and body all belong to Him; asking Him to give us sustenance is a waste.
ਜੇ ਲੋੜਹਿ ਚੰਗਾ ਆਪਣਾ ਕਰਿ ਪੁੰਨਹੁ ਨੀਚੁ ਸਦਾਈਐ ॥
ਹੇ ਜੀਵ! ਜੇ ਤੂੰ ਆਪਣੀ ਭਲਿਆਈ ਲੋੜਦਾ ਹੈਂ, ਤਾਂ ਚੰਗਾ ਕੰਮ ਕਰ ਕੇ ਭੀ ਆਪਣੇ ਆਪ ਨੂੰ ਨੀਵਾਂ ਅਖਵਾ ।
If you yearn for goodness, then perform good deeds and feel humble.
ਜੇ ਜਰਵਾਣਾ ਪਰਹਰੈ ਜਰੁ ਵੇਸ ਕਰੇਦੀ ਆਈਐ ॥
ਜੇ (ਕੋਈ ਜੀਵ) ਬੁਢੇਪੇ ਨੂੰ ਪਰੇ ਹਟਾਉਣਾ ਚਾਹੇ (ਭਾਵ, ਬੁਢੇਪੇ ਤੋਂ ਬਚਣਾ ਚਾਹੇ, ਤਾਂ ਇਹ ਜਤਨ ਫ਼ਜ਼ੂਲ ਹੈ) ਬੁਢੇਪਾ ਵੇਸ ਧਾਰ ਕੇ ਆ ਹੀ ਜਾਂਦਾ ਹੈ ।
Even if you remove the signs of old age, old age shall still come in the guise of death.
ਕੋ ਰਹੈ ਨ ਭਰੀਐ ਪਾਈਐ ॥੫॥
ਜਦੋਂ ਸੁਆਸ ਪੂਰੇ ਹੋ ਜਾਂਦੇ ਹਨ, ਤਾਂ ਕੋਈ ਜੀਵ ਇੱਥੇ ਰਹਿ ਨਹੀਂ ਸਕਦਾ ।੫।
No one remains here when the count of the breaths is full. ||5||