ਮਃ ੧ ॥
First Mehl:
ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮ੍ਹਿਆਰ ॥
(ਮੁਸਲਮਾਨ ਇਹ ਖ਼ਿਆਲ ਕਰਦੇ ਹਨ ਕਿ ਮਰਨ ਤੋਂ ਪਿਛੋਂ ਜਿਨ੍ਹਾਂ ਦਾ ਸਰੀਰ ਸਾੜਿਆ ਜਾਂਦਾ ਹੈ, ਉਹ ਦੋਜ਼ਕ ਦੀ ਅੱਗ ਵਿਚ ਸੜਦੇ ਹਨ, ਪਰ) ਉਸ ਥਾਂ ਦੀ ਮਿੱਟੀ ਭੀ ਜਿੱਥੇ ਮੁਸਲਮਾਨ ਮੁਰਦੇ ਦੱਬਦੇ ਹਨ (ਕਈ ਵਾਰੀ) ਕੁਮ੍ਹਿਆਰ ਦੇ ਵੱਸ ਪੈ ਜਾਂਦੀ ਹੈ (ਭਾਵ, ਉਹ ਮਿੱਟੀ ਚੀਕਣੀ ਹੋਣ ਕਰਕੇ ਕੁਮ੍ਹਿਆਰ ਲੋਕ ਕਈ ਵਾਰੀ ਉਹ ਮਿੱਟੀ ਭਾਂਡੇ ਬਣਾਣ ਲਈ ਲੈ ਆਉਂਦੇ ਹਨ);
The clay of the Muslim's grave becomes clay for the potter's wheel.
ਘੜਿ ਭਾਂਡੇ ਇਟਾ ਕੀਆ ਜਲਦੀ ਕਰੇ ਪੁਕਾਰ ॥
(ਕੁਮ੍ਹਿਆਰ ਉਸ ਮਿੱਟੀ ਨੂੰ) ਘੜ ਕੇ (ਉਸ ਦੇ) ਭਾਂਡੇ ਤੇ ਇੱਟਾਂ ਬਣਾਉਂਦਾ ਹੈ, (ਤੇ ਆਵੀ ਵਿਚ ਪੈ ਕੇ, ਉਹ ਮਿੱਟੀ, ਮਾਨੋ) ਸੜਦੀ ਹੋਈ ਪੁਕਾਰ ਕਰਦੀ ਹੈ,
Pots and bricks are fashioned from it, and it cries out as it burns.
ਜਲਿ ਜਲਿ ਰੋਵੈ ਬਪੁੜੀ ਝੜਿ ਝੜਿ ਪਵਹਿ ਅੰਗਿਆਰ ॥
ਸੜ ਕੇ ਵਿਚਾਰੀ ਰੋਂਦੀ ਹੈ ਤੇ ਉਸ ਵਿਚੋਂ ਅੰਗਿਆਰੇ ਝੜ ਝੜ ਕੇ ਡਿਗਦੇ ਹਨ, (ਪਰ ਨਿਜਾਤ ਜਾਂ ਦੋਜ਼ਕ ਦਾ ਮੁਰਦਾ ਸਰੀਰ ਦੇ ਸਾੜਨ ਜਾਂ ਦੱਬਣ ਨਾਲ ਕੋਈ ਸੰਬੰਧ ਨਹੀਂ ਹੈ),
The poor clay burns, burns and weeps, as the fiery coals fall upon it.
ਨਾਨਕ ਜਿਨਿ ਕਰਤੈ ਕਾਰਣੁ ਕੀਆ ਸੋ ਜਾਣੈ ਕਰਤਾਰੁ ॥੨॥
ਹੇ ਨਾਨਕ! ਜਿਸ ਕਰਤਾਰ ਨੇ ਜਗਤ ਦੀ ਮਾਇਆ ਰਚੀ ਹੈ, ਉਹ (ਅਸਲ ਭੇਦ ਨੂੰ) ਜਾਣਦਾ ਹੈ ।੨।
O Nanak, the Creator created the creation; the Creator Lord alone knows. ||2||