ਪਉੜੀ ॥
Pauree:
ਬਿਨੁ ਸਤਿਗੁਰ ਕਿਨੈ ਨ ਪਾਇਓ ਬਿਨੁ ਸਤਿਗੁਰ ਕਿਨੈ ਨ ਪਾਇਆ ॥
ਮਨੁੱਖ ਨੂੰ (‘ਜਗ ਜੀਵਨੁ ਦਾਤਾ’) ਸਤਿਗੁਰ ਤੋਂ ਬਿਨਾ (ਭਾਵ, ਸਤਿਗੁਰੂ ਦੀ ਸ਼ਰਨ ਪੈਣ ਤੋਂ ਬਿਨਾ) ਨਹੀਂ ਮਿਲਿਆ, (ਇਹ ਸੱਚ ਜਾਣੋ ਕਿ) ਕਿਸੇ ਮਨੁੱਖ ਨੂੰ ਸਤਿਗੁਰ ਦੀ ਸ਼ਰਨ ਪੈਣ ਤੋਂ ਬਿਨਾ (‘ਜਗ ਜੀਵਨ ਦਾਤਾ’) ਨਹੀਂ ਮਿਲਿਆ ।
Without the True Guru, no one has obtained the Lord; without the True Guru, no one has obtained the Lord.
ਸਤਿਗੁਰ ਵਿਚਿ ਆਪੁ ਰਖਿਓਨੁ ਕਰਿ ਪਰਗਟੁ ਆਖਿ ਸੁਣਾਇਆ ॥
(ਕਿਉਂਕਿ ਪ੍ਰਭੂ ਨੇ) ਆਪਣੇ ਆਪ ਨੂੰ ਰੱਖਿਆ ਹੀ ਸਤਿਗੁਰੂ ਦੇ ਅੰਦਰ ਹੈ, (ਭਾਵ, ਪ੍ਰਭੂ ਗੁਰੂ ਦੇ ਅੰਦਰ ਸਾਖਿਆਤ ਹੋਇਆ ਹੈ) (ਅਸਾਂ ਹੁਣ ਇਹ ਗੱਲ ਸਭ ਨੂੰ) ਖੁਲ੍ਹਮ-ਖੁਲ੍ਹਾ ਆਖ ਕੇ ਸੁਣਾ ਦਿੱਤੀ ਹੈ ।
He has placed Himself within the True Guru; revealing Himself, He declares this openly.
ਸਤਿਗੁਰ ਮਿਲਿਐ ਸਦਾ ਮੁਕਤੁ ਹੈ ਜਿਨਿ ਵਿਚਹੁ ਮੋਹੁ ਚੁਕਾਇਆ ॥
ਜੇ (ਇਹੋ ਜਿਹਾ) ਗੁਰੂ, ਜਿਸ ਨੇ ਆਪਣੇ ਅੰਦਰੋਂ (ਮਾਇਆ ਦਾ) ਮੋਹ ਦੂਰ ਕਰ ਦਿੱਤਾ ਹੈ, ਮਨੁੱਖ ਨੂੰ ਮਿਲ ਪਏ ਤਾਂ ਮਨੁੱਖ ਮੁਕਤ (ਭਾਵ, ਮਾਇਕ ਬੰਧਨਾਂ ਤੋਂ ਅਜ਼ਾਦ) ਹੋ ਜਾਂਦਾ ਹੈ ।
Meeting the True Guru, eternal liberation is obtained; He has banished attachment from within.
ਉਤਮੁ ਏਹੁ ਬੀਚਾਰੁ ਹੈ ਜਿਨਿ ਸਚੇ ਸਿਉ ਚਿਤੁ ਲਾਇਆ ॥
(ਹੋਰ ਸਾਰੀਆਂ ਸਿਆਣਪਾਂ ਨਾਲੋਂ) ਇਹ ਵਿਚਾਰ ਸੋਹਣੀ ਹੈ ਕਿ ਜਿਸ ਮਨੁੱਖ ਨੇ ਆਪਣੇ ਗੁਰੂ ਨਾਲ ਚਿੱਤ ਜੋੜਿਆ ਹੈ
This is the highest thought, that one's consciousness is attached to the True Lord.
ਜਗਜੀਵਨੁ ਦਾਤਾ ਪਾਇਆ ॥੬॥
ਉਸ ਨੂੰ ਜਗ-ਜੀਵਨ ਦਾਤਾ ਮਿਲ ਪਿਆ ਹੈ ।੬।
Thus the Lord of the World, the Great Giver is obtained. ||6||