ਸਲੋਕ ਮਃ ੧ ॥
Shalok, First Mehl:
ਹਉ ਵਿਚਿ ਆਇਆ ਹਉ ਵਿਚਿ ਗਇਆ ॥
(ਜਦ ਤਾਈਂ ਜੀਵ) ‘ਹਉ’ ਵਿਚ (ਹੈ, ਭਾਵ, ਰੱਬ ਨਾਲੋਂ ਤੇ ਰੱਬ ਦੀ ਕੁਦਰਤ ਨਾਲੋਂ ਆਪਣੀ ਅੱਡਰੀ ਹਸਤੀ ਬਣਾਈ ਬੈਠਾ ਹੈ, ਤਦ ਤਾਈਂ ਕਦੇ) ਜਗਤ ਵਿਚ ਆਉਂਦਾ ਹੈ (ਕਦੇ) ਜਗਤ ਤੋਂ ਚਲਾ ਜਾਂਦਾ ਹੈ,
In ego they come, and in ego they go.
ਹਉ ਵਿਚਿ ਜੰਮਿਆ ਹਉ ਵਿਚਿ ਮੁਆ ॥
ਕਦੇ ਜੰਮਦਾ ਹੈ, ਕਦੇ ਮਰਦਾ ਹੈ ।
In ego they are born, and in ego they die.
ਹਉ ਵਿਚਿ ਦਿਤਾ ਹਉ ਵਿਚਿ ਲਇਆ ॥
ਜੀਵ ਇਸ ਅੱਡਰੀ ਹੋਂਦ ਦੀ ਹੱਦਬੰਦੀ ਵਿਚ ਹੀ ਰਹਿ ਕੇ ਕਦੇ (ਕਿਸੇ ਲੋੜਵੰਦੇ ਨੂੰ) ਦੇਂਦਾ ਹੈ, ਕਦੇ (ਆਪਣੀ ਲੋੜ ਨੂੰ ਪੂਰੀ ਕਰਨ ਲਈ ਕਿਸੇ ਪਾਸੋਂ) ਲੈਂਦਾ ਹੈ ।
In ego they give, and in ego they take.
ਹਉ ਵਿਚਿ ਖਟਿਆ ਹਉ ਵਿਚਿ ਗਇਆ ॥
ਇਸੇ ‘ਮੈਂ, ਮੈਂ’ ਦੇ ਖ਼ਿਆਲ ਵਿਚ (ਕਿ ਇਹ ਕੰਮ ‘ਮੈਂ’ ਕਰਦਾ ਹਾਂ, ‘ਮੈਂ’ ਕਰਦਾ ਹਾਂ) ਕਦੇ ਖੱਟਦਾ ਕਦੇ ਗਵਾਉਂਦਾ ਹੈ ।
In ego they earn, and in ego they lose.
ਹਉ ਵਿਚਿ ਸਚਿਆਰੁ ਕੂੜਿਆਰੁ ॥
ਜਿਤਨਾ ਚਿਰ ਜੀਵ ਮੇਰ-ਤੇਰ ਵਾਲੀ ਹੱਦਬੰਦੀ ਵਿਚ ਹੈ, (ਲੋਕਾਂ ਦੀਆਂ ਨਜ਼ਰਾਂ ਵਿਚ) ਕਦੇ ਸੱਚਾ ਹੈ ਕਦੇ ਝੂਠਾ ਹੈ
In ego they become truthful or false.
ਹਉ ਵਿਚਿ ਪਾਪ ਪੁੰਨ ਵੀਚਾਰੁ ॥
ਜਦ ਤਾਈਂ ਆਪਣੇ ਕਾਦਰ ਨਾਲੋਂ ਵੱਖਰੀ ਹੋਂਦ ਦੇ ਭਰਮ ਵਿਚ ਹੈ, ਤਦ ਤਾਈਂ ਆਪਣੇ ਕੀਤੇ ਪਾਪਾਂ ਤੇ ਪੰੁਨਾਂ ਦੀ ਗਿਣਤੀ ਗਿਣਦਾ ਰਹਿੰਦਾ ਹੈ (ਭਾਵ, ਇਹ ਸੋਚਦਾ ਹੈ ਕਿ ‘ਮੈ’ ਇਹ ਭਲੇ ਕੰਮ ਕੀਤੇ ਹਨ, ‘ਮੈ’ ਇਹ ਮਾੜੇ ਕੰਮ ਕੀਤੇ ਹਨ)
In ego they reflect on virtue and sin.
ਹਉ ਵਿਚਿ ਨਰਕਿ ਸੁਰਗਿ ਅਵਤਾਰੁ ॥
ਤੇ ਇਸੇ ਵਖੇਵੇਂ ਵਿਚ ਰਹਿਣ ਕਰਕੇ (ਭਾਵ, ਰੱਬ ਵਿਚ ਆਪਣਾ ਆਪ ਇਕ-ਰੂਪ ਨਾ ਕਰਨ ਕਰਕੇ) ਕਦੇ ਨਰਕ ਵਿਚ ਪੈਂਦਾ ਹੈ ਕਦੇ ਸੁਰਗ ਵਿਚ ।
In ego they go to heaven or hell.
ਹਉ ਵਿਚਿ ਹਸੈ ਹਉ ਵਿਚਿ ਰੋਵੈ ॥
ਜਦ ਤਾਈਂ ਆਪਣੇ ਕਰਤਾਰ ਨਾਲੋਂ ਵੱਖਰੀ ਹੋਂਦ ਵਿਚ ਜੀਵ ਬੱਝਾ ਪਿਆ ਹੈ, ਤਦ ਤਕ ਕਦੇ ਹੱਸਦਾ ਹੈ ਕਦੇ ਰੋਂਦਾ ਹੈ (ਭਾਵ, ਆਪਣੇ ਆਪ ਨੂੰ ਕਦੇ ਸੁਖੀ ਸਮਝਦਾ ਹੈ ਕਦੇ ਦੁੱਖੀ)
In ego they laugh, and in ego they weep.
ਹਉ ਵਿਚਿ ਭਰੀਐ ਹਉ ਵਿਚਿ ਧੋਵੈ ॥
ਰੱਬ ਨਾਲੋਂ ਆਪਣੀ ਹਸਤੀ ਵੱਖਰੀ ਰੱਖਣ ਕਰ ਕੇ ਕਦੇ ਉਸ ਦਾ ਮਨ ਪਾਪਾਂ ਦੀ ਮੈਲ ਵਿਚ ਲਿਬੜ ਜਾਂਦਾ ਹੈ, ਕਦੇ ਉਹ (ਆਪਣੇ ਹੀ ਉੱਦਮ ਦੇ ਆਸਰੇ) ਉਸ ਮੈਲ ਨੂੰ ਧੋਂਦਾ ਹੈ ।
In ego they become dirty, and in ego they are washed clean.
ਹਉ ਵਿਚਿ ਜਾਤੀ ਜਿਨਸੀ ਖੋਵੈ ॥
ਇਸ ਵਖਰੀ ਹੋਂਦ ਵਿਚ ਗ੍ਰਸਿਆ ਹੋਇਆ ਜੀਵ ਕਦੇ ਜ਼ਾਤਪਾਤ ਦੇ ਖ਼ਿਆਲ ਵਿਚ ਪੈ ਕੇ (ਭਾਵ ਇਹ ਖ਼ਿਆਲ ਕਰ ਕੇ ਕਿ ਮੈਂ ਉੱਚੀ ਜਾਤੀ ਦਾ ਹਾਂ ਆਪਣਾ ਆਪ) ਗਵਾ ਲੈਂਦਾ ਹੈ ।
In ego they lose social status and class.
ਹਉ ਵਿਚਿ ਮੂਰਖੁ ਹਉ ਵਿਚਿ ਸਿਆਣਾ ॥
ਜਿਤਨਾ ਚਿਰ ਜੀਵ ਆਪਣੀ ਵੱਖਰੀ ਹੋਂਦ ਦੀ ਚਾਰ-ਦੀਵਾਰੀ ਦੇ ਅੰਦਰ ਹੈ, ਇਹ (ਲੋਕਾਂ ਦੀ ਨਜ਼ਰ ਵਿਚ) ਕਦੇ ਮੂਰਖ (ਗਿਣਿਆ ਜਾਂਦਾ) ਹੈ ਕਦੇ ਸਿਆਣਾ (ਪਰ ਭਾਵੇਂ ਇਹ ਮੂਰਖ ਸਮਝਿਆ ਜਾਏ ਤੇ ਭਾਵੇਂ ਸਿਆਣਾ, ਜਦ ਤਕ ਇਸ ਹੱਦ-ਬੰਦੀ ਦੇ ਵਿਚ ਬੱਝਾ ਹੋਇਆ ਹੈ, ਇਸ ਹੱਦਬੰਦੀ ਤੋਂ ਬਾਹਰ ਹੋਣ ਦੀ, ਭਾਵ)
In ego they are ignorant, and in ego they are wise.
ਮੋਖ ਮੁਕਤਿ ਕੀ ਸਾਰ ਨ ਜਾਣਾ ॥
ਮੋਖ ਮੁਕਤੀ ਦੀ ਸਮਝ ਇਸ ਨੂੰ ਨਹੀਂ ਆ ਸਕਦੀ ।
They do not know the value of salvation and liberation.
ਹਉ ਵਿਚਿ ਮਾਇਆ ਹਉ ਵਿਚਿ ਛਾਇਆ ॥
ਜਦ ਤਾਈਂ ਰੱਬ ਤੋਂ ਵਿਛੋੜੇ ਦੀ ਹਾਲਤ ਵਿਚ ਹੈ, ਤਦ ਤਾਈਂ ਜੀਵ ‘ਮਾਇਆ ਮਾਇਆ’ (ਕੂਕਦਾ ਫਿਰਦਾ ਹੈ), ਤਦ ਤਾਈਂ ਇਸ ਉਤੇ ਮਾਇਆ ਦਾ ਪਰਭਾਵ ਪਿਆ ਹੋਇਆ ਹੈ;
In ego they love Maya, and in ego they are kept in darkness by it.
ਹਉਮੈ ਕਰਿ ਕਰਿ ਜੰਤ ਉਪਾਇਆ ॥
ਰੱਬ ਤੋਂ ਵਿਛੜਿਆ ਰਹਿ ਕੇ ਜੀਵ ਮੁੜ ਮੁੜ ਪੈਦਾ ਹੰੁਦਾ ਹੈ ।
Living in ego, mortal beings are created.
ਹਉਮੈ ਬੂਝੈ ਤਾ ਦਰੁ ਸੂਝੈ ॥
ਜਦੋਂ ਰੱਬ ਤੋਂ ਵਿਛੋੜੇ ਵਾਲੀ ਹਾਲਤ ਨੂੰ ਸਮਝ ਲੈਂਦਾ ਹੈ, ਭਾਵ, ਜਦੋਂ ਇਸ ਨੂੰ ਸੂਝ ਪੈਂਦੀ ਹੈ ਕਿ ਮੈਂ ਆਪਣੀ ਵਖੇਵੇਂ ਵਾਲੀ ਹੱਦਬੰਦੀ ਵਿਚ ਕੈਦ ਹਾਂ, (ਰੱਬ ਨਾਲੋਂ ਟੁਟਿਆ ਪਿਆ ਹਾਂ) ਤਦੋਂ ਇਸ ਨੂੰ ਰੱਬ ਦਾ ਦਰਵਾਜ਼ਾ ਲੱਭ ਪੈਂਦਾ ਹੈ,
When one understands ego, then the Lord's gate is known.
ਗਿਆਨ ਵਿਹੂਣਾ ਕਥਿ ਕਥਿ ਲੂਝੈ ॥
(ਨਹੀਂ ਤਾਂ) ਜਦ ਤਕ ਇਸ ਗਿਆਨ ਤੋਂ ਸੱਖਣਾ ਹੈ, ਤਦ ਤਾਈਂ (ਜ਼ਬਾਨੀ) ਗਿਆਨ ਦੀਆਂ ਗੱਲਾਂ ਆਖ ਆਖ ਕੇ (ਆਪਣੇ ਆਪ ਨੂੰ ਗਿਆਨਵਾਨ ਜਾਣ ਕੇ ਸਗੋਂ ਆਪਣਾ ਅੰਦਰ) ਲੂੰਹਦਾ ਹੈ ।
Without spiritual wisdom, they babble and argue.
ਨਾਨਕ ਹੁਕਮੀ ਲਿਖੀਐ ਲੇਖੁ ॥
ਇਹ ਲੇਖ (ਭੀ) ਰੱਬ ਦੇ ਹੁਕਮ ਵਿਚ ਹੀ ਲਿਖਿਆ ਜਾਂਦਾ ਹੈ, (ਭਾਵ ਹਰੇਕ ਜੀਵ ਦੀ ਇਹ ਵਖੋ ਵਖਰੀ ਹਸਤੀ, ਵਖੋ ਵਖਰੀ ‘ਹਉ’ ਰੱਬ ਦੇ ਹੁਕਮ ਦੇ ਅਨੁਸਾਰ ਹੀ ਬਣਦੀ ਹੈ, ਰੱਬ ਦਾ ਇਕ ਅਜਿਹਾ ਨਿਯਮ ਬੱਝਾ ਹੋਇਆ ਹੈ ਕਿ ਹਰੇਕ ਮਨੁੱਖ ਦੇ ਆਪਣੇ ਕੀਤੇ ਕਰਮਾਂ ਦੇ ਸੰਸਕਾਰ ਅਨੁਸਾਰ, ਉਸ ਦੇ ਆਲੇ ਦੁਆਲੇ ਆਪਣੇ ਹੀ ਇਹਨਾਂ ਸੰਸਕਾਰਾਂ ਦਾ ਜਾਲ ਤਣਿਆ ਜਾ ਕੇ, ਉਸ ਰੱਬੀ ਨਿਯਮ ਅਨੁਸਾਰ ਦੀ ਰਾਹੀਂ ਮਨੁੱਖ ਦੀ ਆਪਣੀ ਇਕ ਵਖਰੀ ਸੁਆਰਥੀ ਹਸਤੀ ਬਣ ਜਾਂਦੀ ਹੈ)
O Nanak, by the Lord's Command, destiny is recorded.
ਜੇਹਾ ਵੇਖਹਿ ਤੇਹਾ ਵੇਖੁ ॥੧॥
ਜੀਵ ਜਿਵੇਂ ਜਿਵੇਂ ਵੇਖਦੇ ਹਨ, ਤਿਹੋ ਜਿਹਾ ਉਹਨਾਂ ਦਾ ਸਰੂਪ ਬਣ ਜਾਂਦਾ ਹੈ (ਭਾਵ, ਜਿਸ ਜਿਸ ਨੀਯਤ ਨਾਲ ਦੂਜੇ ਮਨੁੱਖਾਂ ਨਾਲ ਵਰਤਦੇ ਹਨ, ਉਸੇ ਤਰ੍ਹਾਂ ਦੇ ਅੰਦਰ ਸੰਸਕਾਰ ਇਕੱਠੇ ਹੋ ਕੇ ਉਹੋ ਜਿਹਾ ਉਨ੍ਹਾਂ ਦਾ ਆਪਣਾ ਵੱਖਰਾ ਮਾਨਸਕ-ਸਰੂਪ ਬਣ ਜਾਂਦਾ ਹੈ, ਉਹੋ ਜਿਹੀ ਉਹਨਾਂ ਦੀ ਵਖਰੀ ਹਸਤੀ ਬਣ ਜਾਂਦੀ ਹੈ; ਉਹੋ ਜਿਹੀ ਉਹਨਾਂ ਦੀ ‘ਹਉ’ ਬਣ ਜਾਂਦੀ ਹੈ)
As the Lord sees us, so are we seen. ||1||