ਪਉੜੀ ॥
Pauree:
ਭਗਤ ਤੇਰੈ ਮਨਿ ਭਾਵਦੇ ਦਰਿ ਸੋਹਨਿ ਕੀਰਤਿ ਗਾਵਦੇ ॥
(ਹੇ ਪ੍ਰਭੂ!) ਤੈਨੂੰ ਆਪਣੇ ਮਨ ਵਿਚ ਭਗਤ ਪਿਆਰੇ ਲਗਦੇ ਹਨ, ਜੋ ਤੇਰੀ ਸਿਫ਼ਤਿ-ਸਾਲਾਹ ਕਰ ਰਹੇ ਹਨ ਤੇ ਤੇਰੇ ਦਰ ਉੱਤੇ ਸੋਭ ਰਹੇ ਹਨ ।
Your devotees are pleasing to Your Mind, Lord. They look beautiful at Your door, singing Your Praises.
ਨਾਨਕ ਕਰਮਾ ਬਾਹਰੇ ਦਰਿ ਢੋਅ ਨ ਲਹਨ੍ਹੀ ਧਾਵਦੇ ॥
ਹੇ ਨਾਨਕ! ਭਾਗ-ਹੀਣ ਮਨੁੱਖ ਭਟਕਦੇ ਫਿਰਦੇ ਹਨ, ਉਨ੍ਹਾਂ ਨੂੰ ਪ੍ਰਭੂ ਦੇ ਦਰ ਤੇ ਥਾਂ ਨਹੀਂ ਮਿਲਦੀ,
O Nanak, those who are denied Your Grace, find no shelter at Your Door; they continue wandering.
ਇਕਿ ਮੂਲੁ ਨ ਬੁਝਨ੍ਹਿ ਆਪਣਾ ਅਣਹੋਦਾ ਆਪੁ ਗਣਾਇਦੇ ॥
(ਕਿਉਂਕਿ) ਇਹ (ਵਿਚਾਰੇ) ਆਪਣੇ ਅਸਲੇ ਨੂੰ ਨਹੀਂ ਸਮਝਦੇ, (ਰੱਬੀ ਗੁਣ ਦੀ ਪੂੰਜੀ ਆਪਣੇ ਅੰਦਰ) ਹੋਣ ਤੋਂ ਬਿਨਾ ਹੀ ਆਪਣੇ ਆਪ ਨੂੰ ਵੱਡਾ ਜਤਲਾਂਦੇ ਹਨ ।
Some do not understand their origins, and without cause, they display their self-conceit.
ਹਉ ਢਾਢੀ ਕਾ ਨੀਚ ਜਾਤਿ ਹੋਰਿ ਉਤਮ ਜਾਤਿ ਸਦਾਇਦੇ ॥
(ਹੇ ਪ੍ਰਭੂ!) ਮੈਂ ਨੀਵੀਂ ਜਾਤ ਵਾਲਾ (ਤੇਰੇ ਦਰ ਦਾ) ਇਕ ਮਾੜਾ ਜਿਹਾ ਢਾਢੀ ਹਾਂ, ਹੋਰ ਲੋਕ (ਆਪਣੇ ਆਪ ਨੂੰ) ਉੱਤਮ ਜਾਤ ਵਾਲੇ ਅਖਵਾਂਦੇ ਹਨ ।
I am the Lord's minstrel, of low social status; others call themselves high caste.
ਤਿਨ੍ਹ ਮੰਗਾ ਜਿ ਤੁਝੈ ਧਿਆਇਦੇ ॥੯॥
ਜੋ ਤੇਰਾ ਭਜਨ ਕਰਦੇ ਹਨ, ਮੈਂ ਉਹਨਾਂ ਪਾਸੋਂ (ਤੇਰਾ ‘ਨਾਮ’) ਮੰਗਦਾ ਹਾਂ ।੯।
I seek those who meditate on You. ||9||