ਸਲੋਕੁ ਮਃ ੧ ॥
Shalok, First Mehl:
ਕੂੜੁ ਰਾਜਾ ਕੂੜੁ ਪਰਜਾ ਕੂੜੁ ਸਭੁ ਸੰਸਾਰੁ ॥
ਇਹ ਸਾਰਾ ਜਗਤ ਛਲ ਰੂਪ ਹੈ (ਜਿਵੇਂ ਮਦਾਰੀ ਦਾ ਸਾਰਾ ਤਮਾਸ਼ਾ ਛਲ ਰੂਪ ਹੈ), (ਇਸ ਵਿਚ ਕੋਈ) ਰਾਜਾ (ਹੈ, ਤੇ ਕਈ ਲੋਕ) ਪਰਜਾ (ਹਨ)
False is the king, false are the subjects; false is the whole world.
ਕੂੜੁ ਮੰਡਪ ਕੂੜੁ ਮਾੜੀ ਕੂੜੁ ਬੈਸਣਹਾਰੁ ॥
(ਇਸ ਜਗਤ ਵਿਚ ਕਿਤੇ ਇਹਨਾਂ ਰਾਜਿਆਂ ਦੇ) ਸ਼ਾਮਿਆਨੇ ਤੇ ਮਹਲ ਮਾੜੀਆਂ (ਹਨ, ਇਹ) ਭੀ ਛਲ ਰੂਪ ਹਨ, ਤੇ ਇਹਨਾਂ ਵਿਚ ਵੱਸਣ ਵਾਲਾ (ਰਾਜਾ) ਭੀ ਛਲ ਹੀ ਹੈ ।
False is the mansion, false are the skyscrapers; false are those who live in them.
ਕੂੜੁ ਸੁਇਨਾ ਕੂੜੁ ਰੁਪਾ ਕੂੜੁ ਪੈਨ੍ਹਣਹਾਰੁ ॥
ਸੋਨਾ, ਚਾਂਦੀ (ਅਤੇ ਸੋਨੇ ਚਾਂਦੀ ਨੂੰ ਪਹਿਨਣ ਵਾਲੇ ਭੀ) ਭਰਮ ਰੂਪ ਹੀ ਹਨ,
False is gold, and false is silver; false are those who wear them.
ਕੂੜੁ ਕਾਇਆ ਕੂੜੁ ਕਪੜੁ ਕੂੜੁ ਰੂਪੁ ਅਪਾਰੁ ॥
ਇਹ ਸਰੀਰਕ ਅਕਾਰ, (ਸੋਹਣੇ ਸੋਹਣੇ) ਕੱਪੜੇ ਅਤੇ (ਸਰੀਰਾਂ ਦਾ) ਬੇਅੰਤ ਸੋਹਣਾ ਰੂਪ ਇਹ ਭੀ ਸਾਰੇ ਛਲ ਹੀ ਹਨ (ਪ੍ਰਭੂ-ਮਦਾਰੀ ਤਮਾਸ਼ੇ ਆਏ ਜੀਵਾਂ ਨੂੰ ਖ਼ੁਸ਼ ਕਰਨ ਵਾਸਤੇ ਵਿਖਾ ਹਿਹਾ ਹੈ) ।
False is the body, false are the clothes; false is incomparable beauty.
ਕੂੜੁ ਮੀਆ ਕੂੜੁ ਬੀਬੀ ਖਪਿ ਹੋਏ ਖਾਰੁ ॥
(ਪ੍ਰਭੂ ਨੇ ਕਿਤੇ) ਮਨੁੱਖ (ਬਣਾ ਦਿੱਤੇ ਹਨ, ਕਿਤੇ) ਇਸਤ੍ਰੀਆਂ; ਇਹ ਸਾਰੇ ਭੀ ਛਲ ਰੂਪ ਹਨ, ਜੋ (ਇਸ ਇਸਤ੍ਰੀ ਮਰਦ ਵਾਲੇ ਸੰਬੰਧ-ਰੂਪ ਛਲ ਵਿਚ) ਖਚਿਤ ਹੋ ਕੇ ਖ਼ੁਆਰ ਹੋ ਰਹੇ ਹਨ ।
False is the husband, false is the wife; they mourn and waste away.
ਕੂੜਿ ਕੂੜੈ ਨੇਹੁ ਲਗਾ ਵਿਸਰਿਆ ਕਰਤਾਰੁ ॥
(ਇਸ ਦ੍ਰਿਸ਼ਟਮਾਨ) ਛਲ ਵਿਚ ਫਸੇ ਹੋਏ ਜੀਵ ਦਾ ਛਲ ਵਿਚ ਮੋਹ ਪੈ ਗਿਆ ਹੈ, ਇਸ ਕਰਕੇ ਇਸ ਨੂੰ ਆਪਣਾ ਪੈਦਾ ਕਰਨ ਵਾਲਾ ਭੁੱਲ ਗਿਆ ਹੈ ।
The false ones love falsehood, and forget their Creator.
ਕਿਸੁ ਨਾਲਿ ਕੀਚੈ ਦੋਸਤੀ ਸਭੁ ਜਗੁ ਚਲਣਹਾਰੁ ॥
(ਇਸ ਨੂੰ ਯਾਦ ਨਹੀਂ ਰਹਿ ਗਿਆ ਕਿ) ਸਾਰਾ ਜਗਤ ਨਾਸਵੰਤ ਹੈ, ਕਿਸੇ ਨਾਲ ਭੀ ਮੋਹ ਨਹੀਂ ਪਾਣਾ ਚਾਹੀਦਾ ।
With whom should I become friends, if all the world shall pass away?
ਕੂੜੁ ਮਿਠਾ ਕੂੜੁ ਮਾਖਿਉ ਕੂੜੁ ਡੋਬੇ ਪੂਰੁ ॥
(ਇਹ ਸਾਰਾ ਜਗਤ ਹੈ ਤਾਂ ਛਲ, ਪਰ ਇਹ) ਛਲ (ਸਾਰੇ ਜੀਵਾਂ ਨੂੰ) ਪਿਆਰਾ ਲੱਗ ਰਿਹਾ ਹੈ, ਸ਼ਹਿਦ (ਵਾਂਗ) ਮਿੱਠਾ ਲੱਗਦਾ ਹੈ, ਇਸ ਤਰ੍ਹਾਂ ਇਹ ਛਲ ਸਾਰੇ ਜੀਵਾਂ ਨੂੰ ਡੋਬ ਰਿਹਾ ਹੈ ।
False is sweetness, false is honey; through falsehood, boat-loads of men have drowned.
ਨਾਨਕੁ ਵਖਾਣੈ ਬੇਨਤੀ ਤੁਧੁ ਬਾਝੁ ਕੂੜੋ ਕੂੜੁ ॥੧॥
(ਹੇ ਪ੍ਰਭੂ!) ਨਾਨਕ (ਤੇਰੇ ਅੱਗੇ) ਅਰਜ਼ ਕਰਦਾ ਹੈ ਕਿ ਤੈਥੋਂ ਬਿਨਾ (ਇਹ ਜਗਤ) ਛਲ ਹੈ ।੧।
Nanak speaks this prayer: without You, Lord, everything is totally false. ||1||