ਮਃ ੧ ॥
First Mehl:
ਸਚੁ ਤਾ ਪਰੁ ਜਾਣੀਐ ਜਾ ਰਿਦੈ ਸਚਾ ਹੋਇ ॥
(ਜਗਤ ਰੂਪ ਛਲ ਵਲੋਂ ਵਾਸ਼ਨਾ ਪਰਤ ਕੇ, ਜਗਤ ਦੇ) ਅਸਲੇ ਦੀ ਸਮਝ ਤਦੋਂ ਹੀ ਆਉਂਦੀ ਹੈ ਜਦੋਂ ਉਹ ਅਸਲੀਅਤ ਦਾ ਮਾਲਕ (ਰੱਬ) ਮਨੱੁਖ ਦੇ ਹਿਰਦੇ ਵਿਚ ਟਿਕ ਜਾਏ ।
One knows the Truth only when the Truth is in his heart.
ਕੂੜ ਕੀ ਮਲੁ ਉਤਰੈ ਤਨੁ ਕਰੇ ਹਛਾ ਧੋਇ ॥
ਤਦੋਂ ਮਾਇਆ ਛਲ ਦਾ ਅਸਰ ਮਨ ਤੋਂ ਦੂਰ ਹੋ ਜਾਂਦਾ ਹੈ (ਫੇਰ ਮਨ ਦੇ ਨਾਲ ਸਰੀਰ ਭੀ ਸੰੁਦਰ ਹੋ ਜਾਂਦਾ ਹੈ, ਸਰੀਰਕ ਇੰਦਰੇ ਭੀ ਗੰਦੇ ਪਾਸੇ ਵਲੋਂ ਹਟ ਜਾਂਦੇ ਹਨ, ਮਾਨੋ) ਸਰੀਰ ਧੁਪ ਕੇ ਸਾਫ਼ ਹੋ ਜਾਂਦਾ ਹੈ ।
The filth of falsehood departs, and the body is washed clean.
ਸਚੁ ਤਾ ਪਰੁ ਜਾਣੀਐ ਜਾ ਸਚਿ ਧਰੇ ਪਿਆਰੁ ॥
(ਮਾਇਆ ਛਲ ਵਲੋਂ ਮਨ ਦੇ ਫੁਰਨੇ ਹਟ ਕੇ, ਕੁਦਰਤ ਦੇ) ਅਸਲੇ ਦੀ ਸਮਝ ਤਦੋਂ ਹੀ ਆਉਂਦੀ ਹੈ, ਜਦ ਮਨੁੱਖ ਉਸ ਅਸਲੇ ਵਿਚ ਮਨ ਜੋੜਦਾ ਹੈ,
One knows the Truth only when he bears love to the True Lord.
ਨਾਉ ਸੁਣਿ ਮਨੁ ਰਹਸੀਐ ਤਾ ਪਾਏ ਮੋਖ ਦੁਆਰੁ ॥
(ਤਦੋਂ ਉਸ ਅਸਲੀਅਤ ਵਾਲੇ ਦਾ) ਨਾਮ ਸੁਣ ਕੇ ਮਨੁੱਖ ਦਾ ਮਨ ਖਿੜਦਾ ਹੈ ਤੇ ਉਸ ਨੂੰ (ਮਾਇਆ ਦੇ ਬੰਧਨਾਂ ਤੋਂ) ਸੁਤੰਤਰ ਹੋਣ ਦਾ ਰਾਹ ਮਿਲ ਜਾਂਦਾ ਹੈ ।
Hearing the Name, the mind is enraptured; then, he attains the gate of salvation.
ਸਚੁ ਤਾ ਪਰੁ ਜਾਣੀਐ ਜਾ ਜੁਗਤਿ ਜਾਣੈ ਜੀਉ ॥
ਜਗਤ ਦੇ ਅਸਲੇ ਪ੍ਰਭੂ ਦੀ ਸਮਝ ਤਦੋਂ ਪੈਂਦੀ ਹੈ, ਜਦੋਂ ਮਨੁੱਖ ਰੱਬੀ ਜੀਵਨ (ਗੁਜ਼ਾਰਨ ਦੀ) ਜੁਗਤੀ ਜਾਣਦਾ ਹੋਵੇ,
One knows the Truth only when he knows the true way of life.
ਧਰਤਿ ਕਾਇਆ ਸਾਧਿ ਕੈ ਵਿਚਿ ਦੇਇ ਕਰਤਾ ਬੀਉ ॥
ਭਾਵ, ਸਰੀਰ ਰੂਪ ਧਰਤੀ ਨੂੰ ਤਿਆਰ ਕਰਕੇ ਇਸ ਵਿਚ ਪ੍ਰਭੂ ਦਾ ਨਾਮ ਬੀਜ ਦੇਵੇ ।
Preparing the field of the body, he plants the Seed of the Creator.
ਸਚੁ ਤਾ ਪਰੁ ਜਾਣੀਐ ਜਾ ਸਿਖ ਸਚੀ ਲੇਇ ॥
ਸੱਚ ਦੀ ਪਰਖ ਤਦੋਂ ਹੰੁਦੀ ਹੈ, ਜਦੋਂ ਸੱਚੀ ਸਿੱਖਿਆ (ਗੁਰੂ ਪਾਸੋਂ) ਲੲ
One knows the Truth only when he receives true instruction.
ਦਇਆ ਜਾਣੈ ਜੀਅ ਕੀ ਕਿਛੁ ਪੁੰਨੁ ਦਾਨੁ ਕਰੇਇ ॥
ਅਤੇ (ਉਸ ਸਿੱਖਿਆ ਉੱਤੇ ਚੱਲ ਕੇ) ਸਭ ਜੀਵਾਂ ਉੱਤੇ ਤਰਸ ਕਰਨ ਦੀ ਜਾਚ ਸਿੱਖੇ ਤੇ (ਲੋੜਵੰਦਾਂ ਨੂੰ) ਕੁਝ ਦਾਨ ਪੰੁਨ ਕਰੇ ।
Showing mercy to other beings, he makes donations to charities.
ਸਚੁ ਤਾਂ ਪਰੁ ਜਾਣੀਐ ਜਾ ਆਤਮ ਤੀਰਥਿ ਕਰੇ ਨਿਵਾਸੁ ॥
ਉਸ ਧੁਰ-ਅੰਦਰਲੀ ਅਸਲੀਅਤ ਨਾਲ ਤਦੋਂ ਹੀ ਜਾਣ-ਪਛਾਣ ਹੰੁਦੀ ਹੈ ਜਦੋਂ ਮਨੁੱਖ ਧੁਰ ਅੰਦਰਲੇ ਤੀਰਥ ਉੱਤੇ ਟਿਕੇ,
One knows the Truth only when he dwells in the sacred shrine of pilgrimage of his own soul.
ਸਤਿਗੁਰੂ ਨੋ ਪੁਛਿ ਕੈ ਬਹਿ ਰਹੈ ਕਰੇ ਨਿਵਾਸੁ ॥
ਆਪਣੇ ਗੁਰੂ ਪਾਸੋਂ ਉਪਦੇਸ਼ ਲੈ ਕੇ ਉਸ ਅੰਦਰਲੇ ਤੀਰਥ ਉੱਤੇ ਬੈਠਾ ਰਹੇ, ਉੱਥੇ ਹੀ ਸਦਾ ਨਿਵਾਸ ਰੱਖੇ ।
He sits and receives instruction from the True Guru, and lives in accordance with His Will.
ਸਚੁ ਸਭਨਾ ਹੋਇ ਦਾਰੂ ਪਾਪ ਕਢੈ ਧੋਇ ॥
ਸਾਰੇ ਦੁੱਖਾਂ ਦਾ ਇਲਾਜ ਉਹ ਆਪ ਬਣ ਜਾਂਦਾ ਹੈ, (ਕਿਉਂਕਿ ਉਹ) ਸਾਰੇ ਵਿਕਾਰਾਂ ਨੂੰ (ਉਸ ਹਿਰਦੇ ਵਿਚੋਂ) ਧੋ ਕੇ ਕੱਢ ਦੇਂਦਾ ਹੈ (ਜਿੱਥੇ ਉਹ ਵੱਸ ਰਿਹਾ ਹੈ)
Truth is the medicine for all; it removes and washes away our sins.
ਨਾਨਕੁ ਵਖਾਣੈ ਬੇਨਤੀ ਜਿਨ ਸਚੁ ਪਲੈ ਹੋਇ ॥੨॥
ਨਾਨਕ ਅਰਜ਼ ਕਰਦਾ ਹੈ ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਅਸਲੀਅਤ ਦਾ ਮਾਲਕ ਪ੍ਰਭੂ ਟਿਕਿਆ ਹੋਇਆ ਹੈ
Nanak speaks this prayer to those who have Truth in their laps. ||2||