ਪਉੜੀ ॥
Pauree:
ਦਾਨੁ ਮਹਿੰਡਾ ਤਲੀ ਖਾਕੁ ਜੇ ਮਿਲੈ ਤ ਮਸਤਕਿ ਲਾਈਐ ॥
(ਮੇਰਾ ਇਹ ਚਿੱਤ ਕਰਦਾ ਹੈ ਕਿ ਮੈਨੂੰ ਸੰਤਾਂ ਦੇ) ਪੈਰਾਂ ਦੀ ਖ਼ਾਕ ਦਾ ਦਾਨ ਮਿਲੇ । ਜੇ ਇਹ ਦਾਨ ਮਿਲ ਜਾਏ, ਤਾਂ ਮੱਥੇ ਉੱਤੇ ਲਾਣੀ ਚਾਹੀਦੀ ਹੈ ।
The gift I seek is the dust of the feet of the Saints; if I were to obtain it, I would apply it to my forehead.
ਕੂੜਾ ਲਾਲਚੁ ਛਡੀਐ ਹੋਇ ਇਕ ਮਨਿ ਅਲਖੁ ਧਿਆਈਐ ॥
(ਹੋਰ) ਲਾਲਚ, ਜੋ ਮਾਇਆ ਦੇ ਜਾਲ ਵਿਚ ਹੀ ਫਸਾਂਦਾ ਹੈ, ਛੱਡ ਦੇਣਾ ਚਾਹੀਦਾ ਹੈ, ਅਤੇ ਮਨ ਨੂੰ ਕੇਵਲ ਪ੍ਰਭੂ ਵਿਚ ਜੋੜ ਕੇ ਉਸ ਦੀ ਭਗਤੀ ਕਰਨੀ ਚਾਹੀਦੀ ਹੈ,
Renounce false greed, and meditate single-mindedly on the unseen Lord.
ਫਲੁ ਤੇਵੇਹੋ ਪਾਈਐ ਜੇਵੇਹੀ ਕਾਰ ਕਮਾਈਐ ॥
(ਕਿਉਂਕਿ) ਮਨੁੱਖ ਜਿਸ ਤਰ੍ਹਾਂ ਦੀ ਕਾਰ ਕਰਦਾ ਹੈ, ਉਹੋ ਜਿਹਾ ਉਸ ਨੂੰ ਫਲ ਮਿਲ ਜਾਂਦਾ ਹੈ ।
As are the actions we commit, so are the rewards we receive.
ਜੇ ਹੋਵੈ ਪੂਰਬਿ ਲਿਖਿਆ ਤਾ ਧੂੜਿ ਤਿਨ੍ਹਾ ਦੀ ਪਾਈਐ ॥
ਪਰ ਸੰਤ ਜਨਾਂ ਦੇ ਪੈਰਾਂ ਦੀ ਖ਼ਾਕ ਤਾਂ ਹੀ ਮਿਲਦੀ ਹੈ ਜੇ ਚੰਗੇ ਭਾਗ ਹੋਣ ।
If it is so pre-ordained, then one obtains the dust of the feet of the Saints.
ਮਤਿ ਥੋੜੀ ਸੇਵ ਗਵਾਈਐ ॥੧੦॥
(ਗੁਰਮੁਖਾਂ ਦਾ ਆਸਰਾ-ਪਰਨਾ ਛੱਡ ਕੇ) ਜੇ ਆਪਣੀ ਹੋਛੀ ਜਿਹੀ ਮਤ ਦੀ ਟੇਕ ਰੱਖੀਏ ਤਾਂ (ਇਸ ਦੇ ਆਸਰੇ) ਕੀਤੀ ਹੋਈ ਘਾਲ-ਕਮਾਈ ਵਿਅਰਥ ਜਾਂਦੀ ਹੈ ।੧੦।
But through small-mindedness, we forfeit the merits of selfless service. ||10||