ਸਲੋਕੁ ਮਃ ੧ ॥
Shalok, First Mehl:
ਸਚਿ ਕਾਲੁ ਕੂੜੁ ਵਰਤਿਆ ਕਲਿ ਕਾਲਖ ਬੇਤਾਲ ॥
(ਸੰਸਾਰਕ ਜੀਵਾਂ ਦੇ ਹਿਰਦੇ ਵਿਚੋਂ) ਸੱਚ ਉੱਡ ਗਿਆ ਹੈ ਅਤੇ ਕੂੜ ਹੀ ਕੂੜ ਪਰਧਾਨ ਹੋ ਰਿਹਾ ਹੈ, ਕਲਜੁਗ ਦੀ (ਪਾਪਾਂ ਦੀ) ਕਾਲਖ ਦੇ ਕਾਰਨ ਜੀਵ ਭੂਤਨੇ ਬਣ ਰਹੇ ਹਨ (ਭਾਵ, ਜਗਤ ਦਾ ਮੋਹ ਪਰਬਲ ਹੋ ਰਿਹਾ ਹੈ, ਜਗਤ ਦੇ ਸਾਜਣਹਾਰ ਨਾਲ ਸਾਂਝ ਬਣਾਣ ਦਾ ਖ਼ਿਆਲ ਜੀਵਾਂ ਦੇ ਹਿਰਦਿਆਂ ਵਿਚੋਂ ਦੂਰ ਹੋ ਰਿਹਾ ਹੈ, ਅਤੇ ਸਿਮਰਨ ਤੋਂ ਬਿਨਾ ਜੀਵ ਮਾਨੋ ਭੂਤਨੇ ਹਨ) ।
There is a famine of Truth; falsehood prevails, and the blackness of the Dark Age of Kali Yuga has turned men into demons.
ਬੀਉ ਬੀਜਿ ਪਤਿ ਲੈ ਗਏ ਅਬ ਕਿਉ ਉਗਵੈ ਦਾਲਿ ॥
ਜਿਨ੍ਹਾਂ ਨੇ (ਹਰੀ ਦਾ ਨਾਮ) ਬੀਜ (ਆਪਣੇ ਹਿਰਦਿਆਂ ਵਿਚ) ਬੀਜਿਆ, ਉਹ ਇਸ ਜਗਤ ਤੋਂ ਸੋਭਾ ਖੱਟ ਕੇ ਗਏ । ਪਰ ਹੁਣ (ਨਾਮ ਦਾ) ਅੰਕੁਰ ਫੁਟਣੋਂ ਰਹਿ ਗਿਆ ਹੈ, (ਕਿਉਂਕਿ ਮਨ) ਦਾਲ ਵਾਂਗ (ਦੋ-ਫਾੜ ਹੋ ਰਹੇ ਹਨ, ਭਾਵ ਦੁਚਿੱਤਾ-ਪਨ ਦੇ ਕਾਰਨ ਜੀਵਾਂ ਦਾ ਮਨ ਨਾਮ ਵਿਚ ਨਹੀਂ ਜੁੜਦਾ) ।
Those who planted their seed have departed with honor; now, how can the shattered seed sprout?
ਜੇ ਇਕੁ ਹੋਇ ਤ ਉਗਵੈ ਰੁਤੀ ਹੂ ਰੁਤਿ ਹੋਇ ॥
ਬੀਜ ਉੱਗਦਾ ਤਾਂ ਹੀ ਹੈ, ਜੇ ਬੀਜ ਸਾਬਤ ਹੋਵੇ ਅਤੇ ਬੀਜਣ ਦੀ ਰੁਤ ਵੀ ਚੰਗੀ ਫਬਵੀਂ ਹੋਵੇ, (ਇਸੇ ਤਰ੍ਹਾਂ ਰੱਬ ਦਾ ਨਾਮ-ਅੰਕੁਰ ਭੀ ਤਾਂ ਹੀ ਫੁਟਦਾ ਹੈ ਜੇ ਮਨ ਸਾਬਤ ਹੋਵੇ, ਜੇ ਪੂਰਨ ਤੌਰ ਤੇ ਰੱਬ ਵਲ ਲੱਗਾ ਰਹੇ ਅਤੇ ਸਮਾ ਅੰਮ੍ਰਿਤ ਵੇਲਾ ਭੀ ਖੁੰਝਾਇਆ ਨਾ ਜਾਏ) ।
If the seed is whole, and it is the proper season, then the seed will sprout.
ਨਾਨਕ ਪਾਹੈ ਬਾਹਰਾ ਕੋਰੈ ਰੰਗੁ ਨ ਸੋਇ ॥
ਹੇ ਨਾਨਕ! ਜੇ ਲਾਗ ਨ ਵਰਤੀ ਜਾਏ ਤਾਂ ਕੋਰੇ ਕੱਪੜੇ ਨੂੰ ਉਹ (ਸੋਹਣਾ ਪੱਕਾ) ਰੰਗ ਨਹੀਂ ਚੜ੍ਹਦਾ (ਜੋ ਲਾਗ ਵਰਤਿਆਂ ਚੜ੍ਹਦਾ ਹੈ ।
O Nanak, without treatment, the raw fabric cannot be dyed.
ਭੈ ਵਿਚਿ ਖੁੰਬਿ ਚੜਾਈਐ ਸਰਮੁ ਪਾਹੁ ਤਨਿ ਹੋਇ ॥
ਇਸੇ ਤਰ੍ਹਾਂ ਜੇ ਇਸ ਕੋਰੇ ਮਨ ਨੂੰ ਰੱਬ ਦੇ ਨਾਮ-ਰੰਗ ਵਿਚ ਸੋਹਣਾ ਰੰਗ ਦੇਣਾ ਹੋਵੇ, ਤਾਂ ਪਹਿਲਾਂ ਇਸ ਨੂੰ) ਰੱਬ ਦੇ ਡਰ ਰੂਪ ਖੁੰਬ ਤੇ ਧਰੀਏ; ਫੇਰ ਮਿਹਨਤ ਤੇ ਉੱਦਮ ਦੀ ਪਾਹ ਦੇਈਏ ।
In the Fear of God it is bleached white, if the treatment of modesty is applied to the cloth of the body.
ਨਾਨਕ ਭਗਤੀ ਜੇ ਰਪੈ ਕੂੜੈ ਸੋਇ ਨ ਕੋਇ ॥੧॥
(ਇਸ ਤੋਂ ਪਿਛੋਂ) ਹੇ ਨਾਨਕ! ਜੇ (ਇਸ ਮਨ ਨੂੰ) ਰੱਬ ਦੀ ਭਗਤੀ ਵਿਚ ਰੰਗਿਆ ਜਾਏ, ਤਾਂ ਮਾਇਆ-ਛਲ ਇਸ ਦੇ ਨੇੜੇ ਭੀ ਨਹੀਂ ਛੁਹ ਸਕਦਾ ।੧।
O Nanak, if one is imbued with devotional worship, his reputation is not false. ||1||