ਮਃ ੧ ॥
First Mehl:
 
ਲਬੁ ਪਾਪੁ ਦੁਇ ਰਾਜਾ ਮਹਤਾ ਕੂੜੁ ਹੋਆ ਸਿਕਦਾਰੁ ॥
(ਜਗਤ ਵਿਚ ਜੀਵਾਂ ਵਾਸਤੇ) ਜੀਭ ਦਾ ਚਸਕਾ, ਮਾਨੋ, ਰਾਜਾ ਹੈ, ਪਾਪ ਵਜ਼ੀਰ ਹੈ ਅਤੇ ਝੂਠ ਚੌਧਰੀ ਹੈ,
Greed and sin are the king and prime minister; falsehood is the treasurer.
 
ਕਾਮੁ ਨੇਬੁ ਸਦਿ ਪੁਛੀਐ ਬਹਿ ਬਹਿ ਕਰੇ ਬੀਚਾਰੁ ॥
(ਇਸੇ ਲੱਬ ਤੇ ਪਾਪ ਦੇ ਦਰਬਾਰ ਵਿਚ ਕਾਮ ਨਾਇਬ ਹੈ, (ਇਸ ਨੂੰ) ਸੱਦ ਕੇ ਸਲਾਹ ਪੱੁਛੀ ਜਾਂਦੀ ਹੈ, ਇਹੀ ਇਹਨਾਂ ਦਾ ਵੱਡਾ ਸਲਾਹਕਾਰ ਹੈ ।
Sexual desire, the chief advisor, is summoned and consulted; they all sit together and contemplate their plans.
 
ਅੰਧੀ ਰਯਤਿ ਗਿਆਨ ਵਿਹੂਣੀ ਭਾਹਿ ਭਰੇ ਮੁਰਦਾਰੁ ॥
(ਇਹਨਾਂ ਦੀ) ਪਰਜਾ ਗਿਆਨ ਤੋਂ ਸੱਖਣੀ (ਹੋਣ ਦੇ ਕਾਰਣ), ਮਾਨੋ ਅੰਨ੍ਹੀ ਹੋਈ ਹੋਈ ਹੈ ਅਤੇ ਤ੍ਰਿਸ਼ਨਾ (ਅੱਗ) ਦੀ ਚੱਟੀ ਭਰ ਰਹੀ ਹੈ ।
Their subjects are blind, and without wisdom, they try to please the will of the dead.
 
ਗਿਆਨੀ ਨਚਹਿ ਵਾਜੇ ਵਾਵਹਿ ਰੂਪ ਕਰਹਿ ਸੀਗਾਰੁ ॥
ਜੋ ਮਨੁੱਖ ਆਪਣੇ ਆਪ ਨੂੰ ਗਿਆਨ-ਵਾਨ (ਉਪਦੇਸ਼ਕ) ਅਖਵਾਂਦੇ ਹਨ, ਉਹ ਨੱਚਦੇ ਹਨ, ਵਾਜੇ ਵਜਾਂਦੇ ਹਨ ਅਤੇ ਕਈ ਤਰ੍ਹਾਂ ਦੇ ਭੇਸ ਵਟਾਂਦੇ ਹਨ ਤੇ ਸ਼ਿੰਗਾਰ ਕਰਦੇ ਹਨ;
The spiritually wise dance and play their musical instruments, adorning themselves with beautiful decorations.
 
ਊਚੇ ਕੂਕਹਿ ਵਾਦਾ ਗਾਵਹਿ ਜੋਧਾ ਕਾ ਵੀਚਾਰੁ ॥
ਉਹ ਗਿਆਨੀ ਉੱਚੀ ਉੱਚੀ ਕੂਕਦੇ ਹਨ, ਜੁੱਧਾਂ ਦੇ ਪਰਸੰਗ ਸੁਣਾਂਦੇ ਹਨ ਅਤੇ ਜੋਧਿਆਂ ਦੀਆਂ ਵਾਰਾਂ ਦੀ ਵਿਆਖਿਆ ਕਰਦੇ ਹਨ ।
They shout out loud, and sing epic poems and heroic stories.
 
ਮੂਰਖ ਪੰਡਿਤ ਹਿਕਮਤਿ ਹੁਜਤਿ ਸੰਜੈ ਕਰਹਿ ਪਿਆਰੁ ॥
ਪੜ੍ਹੇ-ਲਿਖੇ ਮੂਰਖ ਨਿਰੀਆਂ ਚਲਾਕੀਆਂ ਕਰਨੀਆਂ ਤੇ ਦਲੀਲਾਂ ਦੇਣੀਆਂ ਹੀ ਜਾਣਦੇ ਹਨ, (ਪਰ) ਮਾਇਆ ਦੇ ਇਕੱਠਾ ਕਰਨ ਵਿਚ ਜੁੱਟੇ ਹੋਏ ਹਨ ।
The fools call themselves spiritual scholars, and by their clever tricks, they love to gather wealth.
 
ਧਰਮੀ ਧਰਮੁ ਕਰਹਿ ਗਾਵਾਵਹਿ ਮੰਗਹਿ ਮੋਖ ਦੁਆਰੁ ॥
(ਜੋ ਮਨੁੱਖ ਆਪਣੇ ਆਪ ਨੂੰ) ਧਰਮੀ ਸਮਝਦੇ ਹਨ, ਉਹ ਆਪਣੇ ਵਲੋਂ (ਤਾਂ) ਧਰਮ ਦਾ ਕੰਮ ਕਰਦੇ ਹਨ, ਪਰ (ਸਾਰੀ) (ਮਿਹਨਤ) ਗਵਾ ਬੈਠਦੇ ਹਨ, (ਕਿਉਂਕਿ ਇਸ ਦੇ ਵੱਟੇ ਵਿਚ) ਮੁਕਤੀ ਦਾ ਦਰ ਮੰਗਦੇ ਹਨ ਕਿ ਅਸੀ ਮੁਕਤ ਹੋ ਜਾਵੀਏ, (ਭਾਵ, ਧਰਮ ਦਾ ਕੰਮ ਤਾਂ ਕਰਦੇ ਹਨ ਪਰ ਨਿਸ਼ਕਾਮ ਹੋ ਕੇ ਨਹੀਂ, ਅਜੇ ਭੀ ਵਾਸ਼ਨਾ ਦੇ ਬੱਧੇ ਹਨ) ।
The righteous waste their righteousness, by asking for the door of salvation.
 
ਜਤੀ ਸਦਾਵਹਿ ਜੁਗਤਿ ਨ ਜਾਣਹਿ ਛਡਿ ਬਹਹਿ ਘਰ ਬਾਰੁ ॥
(ਕਈ ਅਜਿਹੇ ਹਨ ਜੋ ਆਪਣੇ ਆਪ ਨੂੰ) ਜਤੀ ਅਖਵਾਂਦੇ ਹਨ, ਜਤੀ ਹੋਣ ਦੀ ਜੁਗਤੀ ਜਾਣਦੇ ਨਹੀਂ (ਐਵੇਂ ਵੇਖੋ-ਵੇਖੀ) ਘਰ-ਘਾਟ ਛੱਡ ਜਾਂਦੇ ਹਨ ।
They call themselves celibate, and abandon their homes, but they do not know the true way of life.
 
ਸਭੁ ਕੋ ਪੂਰਾ ਆਪੇ ਹੋਵੈ ਘਟਿ ਨ ਕੋਈ ਆਖੈ ॥
(ਇਸ ਲੱਬ, ਪਾਪ, ਕੂੜ ਅਤੇ ਕਾਮ ਦਾ ਇਤਨਾ ਜਬ੍ਹਾ ਹੈ,) (ਜਿਧਰ ਤੱਕੋ) ਹਰੇਕ ਜੀਵ ਆਪਣੇ ਆਪ ਨੂੰ ਪੂਰਨ ਤੌਰ ਤੇ ਸਿਆਣਾ ਸਮਝਦਾ ਹੈ । ਕੋਈ ਮਨੁੱਖ ਇਹ ਨਹੀਂ ਆਖਦਾ ਕਿ ਮੇਰੇ ਵਿਚ ਕੋਈ ਊਣਤਾ ਹੈ ।
Everyone calls himself perfect; none call themselves imperfect.
 
ਪਤਿ ਪਰਵਾਣਾ ਪਿਛੈ ਪਾਈਐ ਤਾ ਨਾਨਕ ਤੋਲਿਆ ਜਾਪੈ ॥੨॥
ਪਰ ਹੇ ਨਾਨਕ! ਤਾਂ ਹੀ ਮਨੁੱਖ ਤੋਲ ਵਿਚ (ਭਾਵ, ਪਰਖ ਵਿਚ) ਪੂਰਾ ਉਤਰਦਾ ਹੈ ਜੇ ਤੱਕੜੀ ਦੇ ਦੂਜੇ ਪੱਲੇ ਵਿਚ (ਰੱਬ ਦੀ ਦਰਗਾਹ ਵਿਚ ਮਿਲੀ ਹੋਈ) ਇੱਜ਼ਤ ਰੂਪ ਵੱਟਾ ਪਾਇਆ ਜਾਏ; ਭਾਵ ਉਹੀ ਮਨੁੱਖ ਊਣਤਾ-ਰਹਿਤ ਹੈ, ਜਿਸ ਨੂੰ ਪ੍ਰਭੂ ਦੀ ਦਰਗਾਹ ਵਿਚ ਆਦਰ ਮਿਲੇ ।੨।
If the weight of honor is placed on the scale, then, O Nanak, one sees his true weight. ||2||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by