ਮਃ ੧ ॥
First Mehl:
ਵਦੀ ਸੁ ਵਜਗਿ ਨਾਨਕਾ ਸਚਾ ਵੇਖੈ ਸੋਇ ॥
ਜੋ ਗੱਲ ਰੱਬ ਵਲੋਂ ਥਾਪੀ ਜਾ ਚੁਕੀ ਹੈ ਉਹੀ ਹੋ ਕੇ ਰਹੇਗੀ, (ਕਿਉਂਕਿ) ਉਹ ਸੱਚਾ ਪ੍ਰਭੂ (ਹਰੇਕ ਜੀਵ ਦੀ ਆਪ) ਸੰਭਾਲ ਕਰ ਰਿਹਾ ਹੈ ।
Evil actions become publicly known; O Nanak, the True Lord sees everything.
ਸਭਨੀ ਛਾਲਾ ਮਾਰੀਆ ਕਰਤਾ ਕਰੇ ਸੁ ਹੋਇ ॥
ਸਾਰੇ ਜੀਵ ਆਪੋ ਆਪਣਾ ਜ਼ੋਰ ਲਾਂਦੇ ਹਨ, ਪਰ ਹੁੰਦੀ ਉਹੀ ਹੈ ਜੋ ਕਰਤਾਰ ਕਰਦਾ ਹੈ ।
Everyone makes the attempt, but that alone happens which the Creator Lord does.
ਅਗੈ ਜਾਤਿ ਨ ਜੋਰੁ ਹੈ ਅਗੈ ਜੀਉ ਨਵੇ ॥
ਰੱਬ ਦੀ ਦਰਗਾਹ ਵਿਚ ਨਾ (ਕਿਸੇ ਉੱਚੀ ਨੀਵੀਂ) ਜਾਤ (ਦਾ ਵਿਤਕਰਾ) ਹੈ, ਨਾ ਹੀ (ਕਿਸੇ ਦਾ) ਧੱਕਾ (ਚੱਲ ਸਕਦਾ) ਹੈ, ਕਿਉਂਕਿ ਓਥੇ ਉਹਨਾਂ ਜੀਵਾਂ ਨਾਲ ਵਾਹ ਪੈਂਦਾ ਹੈ ਜੋ ਓਪਰੇ ਹਨ (ਭਾਵ, ਉਹ ਕਿਸੇ ਦੀ ਉੱਚੀ ਜਾਤ ਜਾਂ ਜ਼ੋਰ ਜਾਣਦੇ ਹੀ ਨਹੀਂ, ਇਸ ਵਾਸਤੇ ਕਿਸੇ ਦਬਾਉ ਵਿਚ ਨਹੀਂ ਆਉਂਦੇ) ।
In the world hereafter, social status and power mean nothing; hereafter, the soul is new.
ਜਿਨ ਕੀ ਲੇਖੈ ਪਤਿ ਪਵੈ ਚੰਗੇ ਸੇਈ ਕੇਇ ॥੩॥
ਓਥੇ ਉਹੋ ਕੋਈ ਕੋਈ ਮਨੁੱਖ ਭਲੇ ਗਿਣੇ ਜਾਂਦੇ ਹਨ, ਜਿਨ੍ਹਾਂ ਨੂੰ ਕਰਮਾਂ ਦਾ ਲੇਖਾ ਹੋਣ ਵੇਲੇ ਆਦਰ ਮਿਲਦਾ ਹੈ (ਭਾਵ ਜਿਨ੍ਹਾਂ ਨੇ ਜਗਤ ਵਿਚ ਭਲੇ ਕੰਮ ਕੀਤੇ ਹੋਏ ਸਨ, ਤੇ ਇਸ ਕਰਕੇ ਉਹਨਾਂ ਨੂੰ ਰੱਬ ਦੇ ਦਰ ਤੇ ਆਦਰ ਮਿਲਦਾ ਹੈ) ।੩।
Those few, whose honor is confirmed, are good. ||3||