ਸਿਰੀਰਾਗੁ ਮਹਲਾ ੩ ਘਰੁ ੧ ਅਸਟਪਦੀਆ
Siree Raag, Third Mehl, First House, Ashtapadees:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਗੁਰਮੁਖਿ ਕ੍ਰਿਪਾ ਕਰੇ ਭਗਤਿ ਕੀਜੈ ਬਿਨੁ ਗੁਰ ਭਗਤਿ ਨ ਹੋਇ ॥
ਗੁਰੂ ਦੀ ਸਰਨ ਪਿਆਂ (ਜਦੋਂ) ਪਰਮਾਤਮਾ ਮਿਹਰ ਕਰਦਾ ਹੈ, ਤਾਂ ਉਸ ਦੀ ਭਗਤੀ ਕੀਤੀ ਜਾਂਦੀ ਹੈ । ਗੁਰੂ (ਦੀ ਸਰਨ) ਤੋਂ ਬਿਨਾ (ਪਰਮਾਤਮਾ ਦੀ) ਭਗਤੀ ਨਹੀਂ ਹੋ ਸਕਦੀ
By God's Grace, the Gurmukh practices devotion; without the Guru, there is no devotional worship.
ਆਪੈ ਆਪੁ ਮਿਲਾਏ ਬੂਝੈ ਤਾ ਨਿਰਮਲੁ ਹੋਵੈ ਕੋਇ ॥
ਜਦੋਂ ਕੋਈ ਮਨੁੱਖ (ਗੁਰੂ ਦੇ) ਆਪੇ ਵਿਚ ਆਪਣੇ ਆਪ ਨੂੰ ਮਿਲਾਣਾ ਸਿੱਖ ਲੈਂਦਾ ਹੈ, ਤਾਂ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ
One who merges his own self into Him understands, and so becomes pure.
ਹਰਿ ਜੀਉ ਸਚਾ ਸਚੀ ਬਾਣੀ ਸਬਦਿ ਮਿਲਾਵਾ ਹੋਇ ॥੧॥
ਜੇਹੜਾ ਪਰਮਾਤਮਾ ਸਦਾ-ਥਿਰ ਰਹਿਣ ਵਾਲਾ ਹੈ ਜਿਸ ਦੀ ਸਿਫ਼ਤਿ-ਸਾਲਾਹ ਦੀ ਬਾਣੀ ਸਦਾ ਅਟੱਲ ਹੈ, ਉਸ ਨਾਲ ਗੁਰੂ ਦੇ ਸ਼ਬਦ ਵਿਚ ਜੁੜਿਆਂ ਮਿਲਾਪ ਹੋ ਜਾਂਦਾ ਹੈ ।੧।
The Dear Lord is True, and True is the Word of His Bani. Through the Word of the Shabad, Union with Him is obtained. ||1||
ਭਾਈ ਰੇ ਭਗਤਿਹੀਣੁ ਕਾਹੇ ਜਗਿ ਆਇਆ ॥
ਹੇ ਭਾਈ ! ਜੇਹੜਾ ਮਨੁੱਖ ਪਰਮਾਤਮਾ ਦੀ ਭਗਤੀ ਤੋਂ ਸਖਣਾ ਰਿਹਾ, ਉਸ ਦਾ ਜਗਤ ਵਿਚ ਆਉਣਾ ਕਿਸ ਅਰਥ ?
O Siblings of Destiny, without devotion, why have people even come into the world?
ਪੂਰੇ ਗੁਰ ਕੀ ਸੇਵ ਨ ਕੀਨੀ ਬਿਰਥਾ ਜਨਮੁ ਗਵਾਇਆ ॥੧॥ ਰਹਾਉ ॥
ਜਿਸ ਨੇ (ਜਗਤ ਵਿਚ ਆ ਕੇ) ਪੂਰੇ ਗੁਰੂ ਦਾ ਪੱਲਾ ਨਾਹ ਫੜਿਆ, ਉਸ ਨੇ ਆਪਣਾ ਜਨਮ ਵਿਅਰਥ ਗਵਾ ਲਿਆ ।੧।ਰਹਾਉ।
They have not served the Perfect Guru; they have wasted their lives in vain. ||1||Pause||
ਆਪੇ ਹਰਿ ਜਗਜੀਵਨੁ ਦਾਤਾ ਆਪੇ ਬਖਸਿ ਮਿਲਾਏ ॥
ਪਰਮਾਤਮਾ ਆਪ ਹੀ ਜਗਤ ਦੇ ਸਾਰੇ ਜੀਵਾਂ ਦੀ ਜ਼ਿੰਦਗੀ ਦਾ ਸਹਾਰਾ ਹੈ ਉਹ ਆਪ ਹੀ ਮਿਹਰ ਕਰ ਕੇ (ਜੀਵਾਂ ਨੂੰ ਆਪਣੇ ਨਾਲ) ਮਿਲਾਂਦਾ ਹੈ
The Lord Himself, the Life of the World, is the Giver. He Himself forgives, and unites us with Himself.
ਜੀਅ ਜੰਤ ਏ ਕਿਆ ਵੇਚਾਰੇ ਕਿਆ ਕੋ ਆਖਿ ਸੁਣਾਏ ॥
(ਨਹੀਂ ਤਾਂ) ਇਹ ਜੀਵ ਜੰਤ ਵਿਚਾਰੇ ਕੀਹ ਹਨ ? (ਭਾਵ, ਇਹਨਾਂ ਦੀ ਕੋਈ ਪਾਂਇਆਂ ਨਹੀਂ ਕਿ ਇਹ ਆਪਣੇ ਉੱਦਮ ਨਾਲ ਪ੍ਰਭੂ-ਚਰਨਾਂ ਵਿਚ ਜੁੜ ਸਕਣ, ਆਪਣੇ ਕਿਸੇ ਅਜਿਹੇ ਉੱਦਮ ਦੀ ਬਾਬਤ) ਕੋਈ ਜੀਵ ਕੀਹ ਆਖ ਕੇ (ਕਿਸੇ ਨੂੰ) ਸੁਣਾ ਸਕਦਾ ਹੈ ?
What are these poor beings and creatures? What can they speak and say?
ਗੁਰਮੁਖਿ ਆਪੇ ਦੇ ਵਡਿਆਈ ਆਪੇ ਸੇਵ ਕਰਾਏ ॥੨॥
ਪ੍ਰਭੂ ਆਪ ਹੀ ਗੁਰੂ ਦੀ ਰਾਹੀਂ (ਆਪਣੇ ਨਾਮ ਦੀ) ਵਡਿਆਈ ਦੇਂਦਾ ਹੈ, ਆਪ ਹੀ ਆਪਣੀ ਸੇਵਾ-ਭਗਤੀ ਕਰਾਂਦਾ ਹੈ ।੨।
God Himself grants glory to the Gurmukhs; He joins them to His Service. ||2||
ਦੇਖਿ ਕੁਟੰਬੁ ਮੋਹਿ ਲੋਭਾਣਾ ਚਲਦਿਆ ਨਾਲਿ ਨ ਜਾਈ ॥
(ਮਨੁੱਖ ਆਪਣੇ) ਪਰਵਾਰ ਨੂੰ ਦੇਖ ਕੇ (ਉਸ ਦੇ) ਮੋਹ ਵਿਚ ਫਸ ਜਾਂਦਾ ਹੈ (ਕਦੇ ਇਹ ਨਹੀਂ ਸਮਝਦਾ ਕਿ ਜਗਤ ਤੋਂ) ਤੁਰਨ ਵੇਲੇ (ਕਿਸੇ ਨੇ ਉਸ ਦੇ) ਨਾਲ ਨਹੀਂ ਜਾਣਾ
Beholding your family, you are lured away by emotional attachment, but when you leave, they will not go with you.
ਸਤਿਗੁਰੁ ਸੇਵਿ ਗੁਣ ਨਿਧਾਨੁ ਪਾਇਆ ਤਿਸ ਕੀ ਕੀਮ ਨ ਪਾਈ ॥
ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਗੁਣਾਂ ਦਾ ਖ਼ਜ਼ਾਨਾ ਪਰਮਾਤਮਾ ਲੱਭ ਲਿਆ, ਉਸ (ਦੀ ਸੋਭਾ) ਦਾ ਮੁੱਲ ਨਹੀਂ ਪੈ ਸਕਦਾ,
Serving the True Guru, I have found the Treasure of Excellence. Its value cannot be estimated.
ਪ੍ਰਭੁ ਸਖਾ ਹਰਿ ਜੀਉ ਮੇਰਾ ਅੰਤੇ ਹੋਇ ਸਖਾਈ ॥੩॥
ਪਿਆਰਾ ਪ੍ਰਭੂ ਜੋ (ਅਸਲ) ਮਿੱਤ੍ਰ ਹੈ ਅੰਤ ਵੇਲੇ (ਜਦੋਂ ਹੋਰ ਸਭ ਸਾਕ-ਅੰਗ ਸਾਥ ਛੱਡ ਦੇਂਦੇ ਹਨ ਉਸ ਦਾ) ਸਾਥੀ ਬਣਦਾ ਹੈ ।੩।
The Dear Lord God is my Best Friend. In the end, He shall be my Companion and Support. ||3||
ਪੇਈਅੜੈ ਜਗਜੀਵਨੁ ਦਾਤਾ ਮਨਮੁਖਿ ਪਤਿ ਗਵਾਈ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੇ (ਇਸ) ਪੇਕੇ ਘਰ ਵਿਚ (ਇਸ ਲੋਕ ਵਿਚ) ਉਸ ਪਰਮਾਤਮਾ ਨੂੰ (ਵਿਸਾਰ ਕੇ) ਜੋ ਸਭ ਦਾਤਾਂ ਦੇਣ ਵਾਲਾ ਹੈ ਤੇ ਜੋ ਜਗਤ ਦੇ ਸਾਰੇ ਜੀਵਾਂ ਦੀ ਜ਼ਿੰਦਗੀ ਦਾ ਸਹਾਰਾ ਹੈ, ਆਪਣੀ ਇਜ਼ਤ ਗਵਾ ਲਈ ਹੈ
In this world of my father's home, the Great Giver is the Life of the World. The self-willed manmukhs have lost their honor.
ਬਿਨੁ ਸਤਿਗੁਰ ਕੋ ਮਗੁ ਨ ਜਾਣੈ ਅੰਧੇ ਠਉਰ ਨ ਕਾਈ ॥
ਗੁਰੂ ਦੀ ਸਰਨ ਤੋਂ ਬਿਨਾ ਕੋਈ ਮਨੁੱਖ (ਜੀਵਨ ਦਾ ਸਹੀ) ਰਸਤਾ ਨਹੀਂ ਸਮਝ ਸਕਦਾ, (ਮਾਇਆ ਦੇ ਮੋਹ ਵਿਚ) ਅੰਨੇ੍ਹ ਹੋਏ ਮਨੁੱਖ ਨੂੰ (ਕਿਤੇ) ਕੋਈ ਸਹਾਰਾ ਨਹੀਂ ਮਿਲਦ
Without the True Guru, no one knows the Way. The blind find no place of rest.
ਹਰਿ ਸੁਖਦਾਤਾ ਮਨਿ ਨਹੀ ਵਸਿਆ ਅੰਤਿ ਗਇਆ ਪਛੁਤਾਈ ॥੪॥
ਜਿਸ ਮਨੁੱਖ ਦੇ ਮਨ ਵਿਚ ਸਾਰੇ ਸੁੱਖ ਦੇਣ ਵਾਲਾ ਪਰਮਾਤਮਾ ਨਹੀਂ ਵੱਸਦਾ, ਉਹ ਅੰਤ ਵੇਲੇ ਇਥੋਂ ਪਛੁਤਾਂਦਾ ਜਾਂਦਾ ਹੈ ।੪।
If the Lord, the Giver of Peace, does not dwell within the mind, then they shall depart with regret in the end. ||4||
ਪੇਈਅੜੈ ਜਗਜੀਵਨੁ ਦਾਤਾ ਗੁਰਮਤਿ ਮੰਨਿ ਵਸਾਇਆ ॥
ਜਿਨ੍ਹਾਂ ਮਨੁੱਖਾਂ ਨੇ ਇਸ ਜੀਵਨ ਵਿਚ ਹੀ ਜਗਤ ਦੇ ਜੀਵਨ ਤੇ ਦਾਤਾਰ ਪ੍ਰਭੂ ਨੂੰ ਗੁਰੂ ਦੀ ਮਤਿ ਲੈ ਕੇ ਆਪਣੇ ਮਨ ਵਿਚ ਵਸਾਇਆ ਹੈ
In this world of my father's house, through the Guru's Teachings, I have cultivated within my mind the Great Giver, the Life of the World.
ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਹਉਮੈ ਮੋਹੁ ਚੁਕਾਇਆ ॥
ਉਹ ਦਿਨ ਰਾਤ ਹਰ ਵੇਲੇ ਪਰਮਾਤਮਾ ਦੀ ਭਗਤੀ ਕਰਦੇ ਹਨ, ਉਹ (ਆਪਣੇ ਅੰਦਰੋਂ) ਹਉਮੈ ਤੇ ਮਾਇਆ ਦਾ ਮੋਹ ਦੂਰ ਕਰ ਲੈਂਦੇ ਹਨ ।
Night and day, performing devotional worship, day and night, ego and emotional attachment are removed.
ਜਿਸੁ ਸਿਉ ਰਾਤਾ ਤੈਸੋ ਹੋਵੈ ਸਚੇ ਸਚਿ ਸਮਾਇਆ ॥੫॥
(ਇਹ ਇਕ ਕੁਦਰਤੀ ਨਿਯਮ ਹੈ ਕਿ ਜੇਹੜਾ ਮਨੁੱਖ) ਜਿਸ ਦੇ ਪ੍ਰੇਮ ਵਿਚ ਰੰਗਿਆ ਜਾਂਦਾ ਹੈ ਉਹ ਉਸੇ ਵਰਗਾ ਹੋ ਜਾਂਦਾ ਹੈ (ਸੋ, ਸਦਾ-ਥਿਰ ਪ੍ਰਭੂ ਦੇ ਪ੍ਰੇਮ ਵਿਚ ਰੱਤਾ ਹੋਇਆ ਮਨੁੱਖ) ਸਦਾ-ਥਿਰ ਪ੍ਰਭੂ ਵਿਚ ਹੀ ਲੀਨ ਰਹਿੰਦਾ ਹੈ ।੫।
And then, attuned to Him, we become like Him, truly absorbed in the True One. ||5||
ਆਪੇ ਨਦਰਿ ਕਰੇ ਭਾਉ ਲਾਏ ਗੁਰ ਸਬਦੀ ਬੀਚਾਰਿ ॥
ਜਿਸ ਮਨੁੱਖ ਉੱਤੇ ਪ੍ਰਭੂ ਆਪ ਹੀ ਮਿਹਰ ਦੀ ਨਿਗਾਹ ਕਰਦਾ ਹੈ, ਉਸ ਦੇ ਅੰਦਰ ਆਪਣਾ ਪਿਆਰ ਪੈਦਾ ਕਰਦਾ ਹੈ, ਤੇ ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਪ੍ਰਭੂ ਦੇ ਗੁਣਾਂ ਦੀ) ਵਿਚਾਰ ਕਰਦਾ ਹੈ
Bestowing His Glance of Grace, He gives us His Love, and we contemplate the Word of the Guru's Shabad.
ਸਤਿਗੁਰੁ ਸੇਵਿਐ ਸਹਜੁ ਊਪਜੈ ਹਉਮੈ ਤ੍ਰਿਸਨਾ ਮਾਰਿ ॥
ਸਤਿਗੁਰੂ ਦੀ ਸਰਨ ਪਿਆਂ ਹਉਮੈ ਮਾਰ ਕੇ ਤੇ ਮਾਇਆ ਦੀ ਤ੍ਰਿਸ਼ਨਾ ਮੁਕਾ ਕੇ ਆਤਮਕ ਅਡੋਲਤਾ ਪੈਦਾ ਹੁੰਦੀ ਹੈ
Serving the True Guru, intuitive peace wells up, and ego and desire die.
ਹਰਿ ਗੁਣਦਾਤਾ ਸਦ ਮਨਿ ਵਸੈ ਸਚੁ ਰਖਿਆ ਉਰ ਧਾਰਿ ॥੬॥
(ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ) ਸਾਰੇ ਗੁਣਾਂ ਦਾ ਦਾਤਾ ਪਰਮਾਤਮਾ ਸਦਾ ਉਸ ਦੇ ਮਨ ਵਿਚ ਵੱਸਦਾ ਹੈ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਉਹ ਮਨੁੱਖ ਆਪਣੇ ਹਿਰਦੇ ਵਿਚ ਟਿਕਾਈ ਰੱਖਦਾ ਹੈ ।੬।
The Lord, the Giver of Virtue, dwells forever within the minds of those who keep Truth enshrined within their hearts. ||6||
ਪ੍ਰਭੁ ਮੇਰਾ ਸਦਾ ਨਿਰਮਲਾ ਮਨਿ ਨਿਰਮਲਿ ਪਾਇਆ ਜਾਇ ॥
ਪਿਆਰਾ ਪਰਮਾਤਮਾ ਸਦਾ ਹੀ ਪਵਿੱਤ੍ਰ-ਸਰੂਪ ਰਹਿੰਦਾ ਹੈ (ਇਸ ਵਾਸਤੇ) ਪਵਿਤ੍ਰ ਮਨ ਦੀ ਰਾਹੀਂ ਹੀ ਉਸ ਨੂੰ ਮਿਲਿਆ ਜਾ ਸਕਦਾ ਹੈ
My God is forever Immaculate and Pure; with a pure mind, He can be found.
ਨਾਮੁ ਨਿਧਾਨੁ ਹਰਿ ਮਨਿ ਵਸੈ ਹਉਮੈ ਦੁਖੁ ਸਭੁ ਜਾਇ ॥
ਪਰਮਾਤਮਾ ਦਾ ਨਾਮ (ਜੋ ਸਾਰੇ ਗੁਣਾਂ ਦਾ) ਖ਼ਜਾਨਾ (ਹੈ) ਜਿਸ ਮਨੁੱਖ ਦੇ ਮਨ ਵਿਚ ਵੱਸ ਪੈਂਦਾ ਹੈ, ਉਸ ਦਾ ਸਾਰੇ ਦਾ ਸਾਰਾ ਹਉਮੈ ਦਾ ਦੁੱਖ ਦੂਰ ਹੋ ਜਾਂਦਾ ਹੈ ।
If the Treasure of the Name of the Lord abides within the mind, egotism and pain are totally eliminated.
ਸਤਿਗੁਰਿ ਸਬਦੁ ਸੁਣਾਇਆ ਹਉ ਸਦ ਬਲਿਹਾਰੈ ਜਾਉ ॥੭॥
ਮੈਂ (ਉਸ ਭਾਗਾਂ ਵਾਲੇ ਮਨੁੱਖ ਤੋਂ) ਸਦਾ ਕੁਰਬਾਨ ਜਾਂਦਾ ਹਾਂ, ਜਿਸ ਨੰੂ ਸਤਿਗੁਰੂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਸੁਣਾ ਦਿੱਤਾ ਹੈ (ਭਾਵ, ਜਿਸਦੀ ਸੁਰਤਿ ਗੁਰੂ ਨੇ ਸਿਫ਼ਤਿ-ਸਾਲਾਹ ਵਿਚ ਜੋੜ ਦਿੱਤੀ ਹੈ) ।੭।
The True Guru has instructed me in the Word of the Shabad. I am forever a sacrifice to Him. ||7||
ਆਪਣੈ ਮਨਿ ਚਿਤਿ ਕਹੈ ਕਹਾਏ ਬਿਨੁ ਗੁਰ ਆਪੁ ਨ ਜਾਈ ॥
(ਬੇਸ਼ਕ ਕੋਈ ਮਨੁੱਖ) ਆਪਣੇ ਮਨ ਵਿਚ ਆਪਣੇ ਚਿੱਤ ਵਿਚ (ਇਹ) ਆਖੇ (ਕਿ ਮੈਂ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਹੈ, ਹੋਰਨਾਂ ਪਾਸੋਂ ਭੀ ਇਹ ਅਖਵਾ ਲਏ (ਕਿ ਇਸ ਨੇ ਆਪਾ-ਭਾਵ ਦੂਰ ਕਰ ਲਿਆ ਹੈ, ਪਰ) ਗੁਰੂ ਦੀ ਸਰਨ ਪੈਣ ਤੋਂ ਬਿਨਾ ਆਪਾ-ਭਾਵ ਦੂਰ ਨਹੀਂ ਹੁੰਦਾ
Within your own conscious mind, you may say anything, but without the Guru, selfishness and conceit are not eradicated.
ਹਰਿ ਜੀਉ ਭਗਤਿ ਵਛਲੁ ਸੁਖਦਾਤਾ ਕਰਿ ਕਿਰਪਾ ਮੰਨਿ ਵਸਾਈ ॥
ਪਰਮਾਤਮਾ (ਆਪਣੀ) ਭਗਤੀ ਨਾਲ ਪਿਆਰ ਕਰਨ ਵਾਲਾ ਹੈ, (ਜੀਵਾਂ ਨੂੰ) ਸਾਰੇ ਸੁਖ ਦੇਣ ਵਾਲਾ ਹੈ, ਜਿਸ ਮਨੁੱਖ ਉੱਤੇ ਉਹ ਕਿਰਪਾ ਕਰਦਾ ਹੈ ਉਹ ਹੀ (ਉਸ ਨੂੰ ਆਪਣੇ) ਮਨ ਵਿਚ ਵਸਾਂਦਾ ਹੈ ।
The Dear Lord is the Lover of His devotees, the Giver of Peace. By His Grace, He abides within the mind.
ਨਾਨਕ ਸੋਭਾ ਸੁਰਤਿ ਦੇਇ ਪ੍ਰਭੁ ਆਪੇ ਗੁਰਮੁਖਿ ਦੇ ਵਡਿਆਈ ॥੮॥੧॥੧੮॥
ਹੇ ਨਾਨਕ ! ਪਰਮਾਤਮਾ (ਜੀਵ ਨੂੰ) ਗੁਰੂ ਦੀ ਸਰਨ ਪਾ ਕੇ ਆਪ ਹੀ (ਸਿਫ਼ਤਿ-ਸਾਲਾਹ ਵਾਲੀ) ਸੁਰਤਿ ਬਖ਼ਸ਼ਦਾ ਹੈ ਤੇ ਫਿਰ ਆਪ ਹੀ ਉਸ ਨੂੰ (ਲੋਕ ਪਰਲੋਕ ਵਿਚ) ਸੋਭਾ ਤੇ ਵਡਿਆਈ ਦੇਂਦਾ ਹੈ ।੮।੧।੧੮।
O Nanak, God blesses us with the sublime awakening of consciousness; He Himself grants glorious greatness to the Gurmukh. ||8||1||18||