ਪਉੜੀ ॥
Pauree:
ਧੁਰਿ ਕਰਮੁ ਜਿਨਾ ਕਉ ਤੁਧੁ ਪਾਇਆ ਤਾ ਤਿਨੀ ਖਸਮੁ ਧਿਆਇਆ ॥
(ਹੇ ਪ੍ਰਭੂ!) ਜਿਨ੍ਹਾਂ ਮਨੁੱਖਾਂ ਉੱਤੇ ਤੂੰ ਧੁਰੋਂ ਬਖ਼ਸ਼ਸ਼ ਕੀਤੀ ਹੈ, ਉਹਨਾਂ ਨੇ ਹੀ ਮਾਲਕ ਨੂੰ (ਭਾਵ, ਤੈਨੂੰ) ਸਿਮਰਿਆ ਹੈ ।
Only those whose karma You have pre-ordained from the very beginning, O Lord, meditate on You.
ਏਨਾ ਜੰਤਾ ਕੈ ਵਸਿ ਕਿਛੁ ਨਾਹੀ ਤੁਧੁ ਵੇਕੀ ਜਗਤੁ ਉਪਾਇਆ ॥
ਇਹਨਾਂ ਜੀਵਾਂ ਦੇ ਆਪਣੇ ਇਖ਼ਤਿਆਰ ਕੁਝ ਨਹੀਂ ਹੈ (ਕਿ ਤੇਰਾ ਸਿਮਰਨ ਕਰ ਸਕਣ) । ਤੂੰ ਰੰਗਾ-ਰੰਗ ਦਾ ਜਗਤ ਪੈਦਾ ਕੀਤਾ ਹੈ;
Nothing is in the power of these beings; You created the various worlds.
ਇਕਨਾ ਨੋ ਤੂੰ ਮੇਲਿ ਲੈਹਿ ਇਕਿ ਆਪਹੁ ਤੁਧੁ ਖੁਆਇਆ ॥
ਕਈ ਜੀਵਾਂ ਨੂੰ ਤੂੰ ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈਂ, ਪਰ ਕਈ ਜੀਆਂ ਨੂੰ ਤਾਂ ਤੂੰ ਆਪਣੇ ਨਾਲੋਂ ਵਿਛੋੜਿਆ ਹੋਇਆ ਹੈ ।
Some, You unite with Yourself, and some, You lead astray.
ਗੁਰ ਕਿਰਪਾ ਤੇ ਜਾਣਿਆ ਜਿਥੈ ਤੁਧੁ ਆਪੁ ਬੁਝਾਇਆ ॥
ਜਿਸ (ਵਡਭਾਗੀ) ਮਨੁੱਖ ਦੇ ਹਿਰਦੇ ਵਿਚ ਤੂੰ ਆਪਣੇ ਆਪ ਦੀ ਸੂਝ ਪਾ ਦਿੱਤੀ ਹੈ, ਉਸ ਨੇ ਸਤਿਗੁਰੂ ਦੀ ਮਿਹਰ ਨਾਲ ਤੈਨੂੰ ਪਛਾਣ ਲਿਆ ਹੈ
By Guru's Grace You are known; through Him, You reveal Yourself.
ਸਹਜੇ ਹੀ ਸਚਿ ਸਮਾਇਆ ॥੧੧॥
ਅਤੇ ਉਹ ਸਹਿਜ ਸੁਭਾਇ ਹੀ (ਆਪਣੇ) ਅਸਲੇ ਵਿਚ ਇਕ-ਮਿਕ ਹੋ ਗਿਆ ਹੈ ।੧੧।
We are easily absorbed in You. ||11||