ਸਲੋਕੁ ਮਃ ੧ ॥
Shalok, First Mehl:
ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ ਨ ਹੋਈ ॥
(ਹੇ ਪ੍ਰਭੂ! ਤੇਰੀ ਅਜਬ ਕੁਦਰਤ ਹੈ ਕਿ) ਬਿਪਤਾ (ਜੀਵਾਂ ਦੇ ਰੋਗਾਂ ਦਾ) ਇਲਾਜ (ਬਣ ਜਾਂਦੀ) ਹੈ, ਅਤੇ ਸੁਖ (ਉਹਨਾਂ ਲਈ) ਦੁੱਖ ਦਾ (ਕਾਰਨ) ਹੋ ਜਾਂਦਾ ਹੈ । ਪਰ ਜੇ (ਅਸਲੀ ਆਤਮਕ) ਸੁਖ (ਜੀਵ ਨੂੰ) ਮਿਲ ਜਾਏ, ਤਾਂ (ਦੁੱਖ) ਨਹੀਂ ਰਹਿੰਦਾ ।
Suffering is the medicine, and pleasure the disease, because where there is pleasure, there is no desire for God.
ਤੂੰ ਕਰਤਾ ਕਰਣਾ ਮੈ ਨਾਹੀ ਜਾ ਹਉ ਕਰੀ ਨ ਹੋਈ ॥੧॥
ਹੇ ਪ੍ਰਭੂ! ਤੂੰ ਕਰਨਹਾਰ ਕਰਤਾਰ ਹੈਂ (ਤੂੰ ਆਪ ਹੀ ਇਹਨਾਂ ਭੇਤਾਂ ਨੂੰ ਸਮਝਦਾ ਹੈਂ), ਮੇਰੀ ਸਮਰਥਾ ਨਹੀਂ ਹੈ (ਕਿ ਮੈਂ ਸਮਝ ਸਕਾਂ) । ਜੇ ਮੈਂ ਆਪਣੇ ਆਪ ਨੂੰ ਕੁਝ ਸਮਝ ਲਵਾਂ (ਭਾਵ, ਜੇ ਮੈਂ ਇਹ ਖ਼ਿਆਲ ਕਰਨ ਲੱਗ ਪਵਾਂ ਕਿ ਮੈਂ ਤੇਰੇ ਭੇਤ ਨੂੰ ਸਮਝ ਸਕਦਾ ਹਾਂ) ਤਾਂ ਇਹ ਗੱਲ ਫਬਦੀ ਨਹੀਂ ।੧।
You are the Creator Lord; I can do nothing. Even if I try, nothing happens. ||1||
ਬਲਿਹਾਰੀ ਕੁਦਰਤਿ ਵਸਿਆ ॥
ਹੇ ਕੁਦਰਤ ਵਿਚ ਵੱਸ ਰਹੇ ਕਰਤਾਰ! ਮੈਂ ਤੈਥੋਂ ਸਦਕੇ ਹਾਂ,
I am a sacrifice to Your almighty creative power which is pervading everywhere.
ਤੇਰਾ ਅੰਤੁ ਨ ਜਾਈ ਲਖਿਆ ॥੧॥ ਰਹਾਉ ॥
ਤੇਰਾ ਅੰਤ ਪਾਇਆ ਨਹੀਂ ਜਾ ਸਕਦਾ ।੧।ਰਹਾਉ।
Your limits cannot be known. ||1||Pause||
ਜਾਤਿ ਮਹਿ ਜੋਤਿ ਜੋਤਿ ਮਹਿ ਜਾਤਾ ਅਕਲ ਕਲਾ ਭਰਪੂਰਿ ਰਹਿਆ ॥
ਸਾਰੀ ਸ੍ਰਿਸ਼ਟੀ ਵਿਚ ਤੇਰਾ ਹੀ ਨੂਰ ਵੱਸ ਰਿਹਾ ਹੈ, ਸਾਰੇ ਜੀਵਾਂ ਵਿਚ ਤੇਰਾ ਹੀ ਪ੍ਰਕਾਸ਼ ਹੈ, ਤੂੰ ਸਭ ਥਾਈਂ ਇਕ-ਰਸ ਵਿਆਪਕ ਹੈਂ ।
Your Light is in Your creatures, and Your creatures are in Your Light; Your almighty power is pervading everywhere.
ਤੂੰ ਸਚਾ ਸਾਹਿਬੁ ਸਿਫਤਿ ਸੁਆਲ੍ਹਿਉ ਜਿਨਿ ਕੀਤੀ ਸੋ ਪਾਰਿ ਪਇਆ ॥
ਹੇ ਪ੍ਰਭੂ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ, ਤੇਰੀਆਂ ਸੋਹਣੀਆਂ ਵਡਿਆਈਆਂ ਹਨ । ਜਿਸ ਜਿਸ ਨੇ ਤੇਰੇ ਗੁਣ ਗਾਏ ਹਨ, ਉਹ ਸੰਸਾਰ-ਸਮੰੁਦਰ ਤੋਂ ਤਰ ਗਿਆ ਹੈ ।
You are the True Lord and Master; Your Praise is so beautiful. One who sings it, is carried across.
ਕਹੁ ਨਾਨਕ ਕਰਤੇ ਕੀਆ ਬਾਤਾ ਜੋ ਕਿਛੁ ਕਰਣਾ ਸੁ ਕਰਿ ਰਹਿਆ ॥੨॥
ਹੇ ਨਾਨਕ! (ਤੂੰ ਭੀ) ਕਰਤਾਰ ਦੀ ਸਿਫ਼ਤਿ-ਸਾਲਾਹ ਕਰ, (ਤੇ ਆਖ ਕਿ) ਪ੍ਰਭੂ ਜੋ ਕੁਝ ਕਰਨਾ ਚੰਗਾ ਸਮਝਦਾ ਹੈ ਉਹ ਕਰ ਰਿਹਾ ਹੈ (ਭਾਵ, ਉਸ ਦੇ ਕੰਮਾਂ ਵਿਚ ਕਿਸੇ ਦਾ ਦਖ਼ਲ ਨਹੀਂ ਹੈ) ।੧।
Nanak speaks the stories of the Creator Lord; whatever He is to do, He does. ||2||