ਸਲੋਕੁ ਮਃ ੧ ॥
Shalok, First Mehl:
ਨਾਨਕ ਮੇਰੁ ਸਰੀਰ ਕਾ ਇਕੁ ਰਥੁ ਇਕੁ ਰਥਵਾਹੁ ॥
ਹੇ ਨਾਨਕ! ਚੌਰਾਸੀਹ ਲੱਖ ਜੂਨਾਂ ਵਿਚੋਂ ਸ਼ਿਰੋਮਣੀ ਮਨੁੱਖਾ ਸਰੀਰ ਦਾ ਇਕ ਰਥ ਹੈ ਤੇ ਇਕ ਰਥਵਾਹੀ ਹੈ (ਭਾਵ, ਇਹ ਜ਼ਿੰਦਗੀ ਦਾ ਇਕ ਲੰਮਾ ਸਫ਼ਰ ਹੈ, ਮਨੁੱਖ ਮੁਸਾਫ਼ਰ ਹੈ; ਇਸ ਲੰਮੇ ਸਫ਼ਰ ਨੂੰ ਸੌਖੇ ਤਰੀਕੇ ਨਾਲ ਤੈ ਕਰਨ ਵਾਸਤੇ ਜੀਵ ਸਮੇ ਦੇ ਪਰਭਾਵ ਵਿਚ ਆਪਣੀ ਮਤ ਅਨੁਸਾਰ ਕਿਸੇ ਨ ਕਿਸੇ ਦੀ ਅਗਵਾਈ ਵਿਚ ਤੁਰ ਰਹੇ ਹਨ, ਕਿਸੇ ਨ ਕਿਸੇ ਦਾ ਆਸਰਾ ਤੱਕ ਰਹੇ ਹਨ ।
O Nanak, the soul of the body has one chariot and one charioteer.
ਜੁਗੁ ਜੁਗੁ ਫੇਰਿ ਵਟਾਈਅਹਿ ਗਿਆਨੀ ਬੁਝਹਿ ਤਾਹਿ ॥
ਪਰ ਜਿਉਂ ਜਿਉਂ ਸਮਾ ਗੁਜ਼ਰਦਾ ਜਾ ਰਿਹਾ ਹੈ, ਜੀਵਾਂ ਦੇ ਸੁਭਾਉ ਬਦਲ ਰਹੇ ਹਨ, ਇਸ ਵਾਸਤੇ ਜੀਵਾਂ ਦਾ ਆਪਣੀ ਜ਼ਿੰਦਗੀ ਦਾ ਨਿਸ਼ਾਨਾ, ਜ਼ਿੰਦਗੀ ਦਾ ਮਨੋਰਥ ਭੀ ਬਦਲ ਰਿਹਾ ਹੈ; ਤਾਂ ਤੇ) ਹਰੇਕ ਜੁਗ ਵਿਚ ਇਹ ਰਥ ਤੇ ਰਥਵਾਹੀ ਮੁੜ ਮੁੜ ਬਦਲਦੇ ਰਹਿੰਦੇ ਹਨ, ਇਸ ਭੇਦ ਨੂੰ ਸਿਆਣੇ ਮਨੁੱਖ ਸਮਝਦੇ ਹਨ ।
In age after age they change; the spiritually wise understand this.
ਸਤਜੁਗਿ ਰਥੁ ਸੰਤੋਖ ਕਾ ਧਰਮੁ ਅਗੈ ਰਥਵਾਹੁ ॥
ਸਤਜੁਗ ਵਿਚ ਮਨੁੱਖਾ-ਸਰੀਰ ਦਾ ਰਥ ‘ਸੰਤੋਖ’ ਹੰੁਦਾ ਹੈ ਤੇ ਰਥਵਾਹੀ ‘ਧਰਮ’ ਹੈ (ਭਾਵ, ਜਦੋਂ ਮਨੁੱਖਾਂ ਦਾ ਆਮ ਤੌਰ ਤੇ ਜ਼ਿੰਦਗੀ ਦਾ ਨਿਸ਼ਾਨਾ ‘ਧਰਮ’ ਹੋਵੇ, ‘ਧਰਮ’ ਜੀਵਨ-ਮਨੋਰਥ ਹੋਣ ਕਰਕੇ ਸੁਤੇ ਹੀ ‘ਸੰਤੋਖ’ ਉਹਨਾਂ ਦੀ ਸਵਾਰੀ ਹੁੰਦਾ ਹੈ, ‘ਸੰਤੋਖ’ ਵਾਲਾ ਸੁਭਾਉ ਜੀਵਾਂ ਦੇ ਅੰਦਰ ਪਰਬਲ ਹੁੰਦਾ ਹੈ । ਇਹ ਜੀਵ, ਮਾਨੋ, ਸਤਜੁਗੀ ਹਨ, ਸਤਜੁਗ ਵਿਚ ਵੱਸ ਰਹੇ ਹਨ) ।
In the Golden Age of Sat Yuga, contentment was the chariot and righteousness the charioteer.
ਤ੍ਰੇਤੈ ਰਥੁ ਜਤੈ ਕਾ ਜੋਰੁ ਅਗੈ ਰਥਵਾਹੁ ॥
ਤੇ੍ਰਤੇ ਜੁਗ ਵਿਚ ਮਨੁੱਖਾ-ਸਰੀਰ ਦਾ ਰਥ ‘ਜਤੁ’ ਹੈ ਤੇ ਇਸ ‘ਜਤ’ ਰੂਪ ਰਥ ਦੇ ਅੱਗੇ ਰਥਵਾਹੀ ‘ਜੋਰੁ’ ਹੈ (ਭਾਵ, ਜਦੋਂ ਮਨੁੱਖਾਂ ਦਾ ਜ਼ਿੰਦਗੀ ਦਾ ਨਿਸ਼ਾਨਾ ‘ਸੂਰਮਤਾ’ (ਛਹਵਿੳਲਰੇ) ਹੋਵੇ, ਤਦੋਂ ਸੁਤੇ ਹੀ ‘ਜਤੁ’ ਉਹਨਾਂ ਦੀ ਸਵਾਰੀ ਹੁੰਦਾ ਹੈ । ‘ਸੂਰਮਤਾ’ ਦੇ ਪਿਆਰੇ ਮਨੱੁਖਾਂ ਦੇ ਅੰਦਰ ‘ਜਤੀ’ ਰਹਿਣ ਦਾ ਵਲਵਲਾ ਸਭ ਤੋਂ ਵਧੀਕ ਪਰਬਲ ਹੁੰਦਾ ਹੈ ।
In the Silver Age of Traytaa Yuga, celibacy was the chariot and power the charioteer.
ਦੁਆਪੁਰਿ ਰਥੁ ਤਪੈ ਕਾ ਸਤੁ ਅਗੈ ਰਥਵਾਹੁ ॥
ਦੁਆਪਰ ਜੁਗ ਵਿਚ ਮਨੁੱਖਾ-ਸਰੀਰ ਦਾ ਰਥ ‘ਤਪੁ’ ਹੈ ਤੇ ਇਸ ‘ਤਪ’ ਰੂਪ ਰਥ ਦੇ ਅੱਗੇ ਰਥਵਾਹੀ ‘ਸਤੁ’ ਹੁੰਦਾ ਹੈ (ਭਾਵ, ਜਦੋਂ ਮਨੁੱਖਾਂ ਦੀ ਜ਼ਿੰਦਗੀ ਦਾ ਨਿਸ਼ਾਨਾ ਉੱਚਾ ਆਚਰਨ ਹੋਵੇ, ਤਦੋਂ ਸੁਤੇ ਹੀ ‘ਤਪ’ ਉਹਨਾਂ ਦੀ ਸਵਾਰੀ ਹੁੰਦਾ ਹੈ । ‘ਉੱਚੇ ਆਚਰਨ’ ਦੇ ਆਸ਼ਕ ਆਪਣੇ ਸਰੀਰਕ ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਬਚਾਣ ਦੀ ਖ਼ਾਤਰ ਕਈ ਤਰ੍ਹਾਂ ਦੇ ਤਪ, ਕਸ਼ਟ ਝੱਲਦੇ ਹਨ) ।
In the Brass Age of Dwaapar Yuga, penance was the chariot and truth the charioteer.
ਕਲਜੁਗਿ ਰਥੁ ਅਗਨਿ ਕਾ ਕੂੜੁ ਅਗੈ ਰਥਵਾਹੁ ॥੧॥
ਕਲਜੁਗ ਵਿਚ ਮਨੁੱਖਾ-ਸਰੀਰ ਦਾ ਰਥ ਤ੍ਰਿਸ਼ਨਾ-ਅੱਗ ਹੈ ਤੇ ਇਸ ‘ਅੱਗ’ ਰੂਪ ਰਥ ਦੇ ਅੱਗੇ ਰਥਵਾਹੀ ‘ਕੂੜੁ’ ਹੈ (ਭਾਵ, ਜਦੋਂ ਜੀਵਾਂ ਦਾ ਜ਼ਿੰਦਗੀ ਦਾ ਮਨੋਰਥ ‘ਕੂੜੁ’ ਠੱਗੀ ਆਦਿਕ ਹੋਵੇ ਤਦੋਂ ਸੁਤੇ ਹੀ ‘ਤ੍ਰਿਸ਼ਨਾ’ ਰੂਪ ਅੱਗ ਉਹਨਾਂ ਦੀ ਸਵਾਰੀ ਹੁੰਦੀ ਹੈ । ਕੂੜ ਠੱਗੀ ਤੋਂ ਵਿਕੇ ਹੋਏ ਮਨੁੱਖਾਂ ਦੇ ਅੰਦਰ ਤ੍ਰਿਸ਼ਨਾ ਅੱਗ ਭੜਕਦੀ ਰਹਿੰਦੀ ਹੈ) ।
In the Iron Age of Kali Yuga, fire is the chariot and falsehood the charioteer. ||1||