ਮਃ ੧ ॥
First Mehl:
 
ਸਾਮ ਕਹੈ ਸੇਤੰਬਰੁ ਸੁਆਮੀ ਸਚ ਮਹਿ ਆਛੈ ਸਾਚਿ ਰਹੇ ॥ ਸਭੁ ਕੋ ਸਚਿ ਸਮਾਵੈ ॥
ਸਾਮ ਵੇਦ ਆਖਦਾ ਹੈ ਕਿ (ਭਾਵ, ਸਤਜੁਗ ਵਿਚ) ਜਗਤ ਦੇ ਮਾਲਕ (ਸੁਆਮੀ) ਦਾ ਨਾਮ ‘ਸੇਤੰਬਰੁ’ (ਪਰਸਿੱਧ) ਹੈ (ਭਾਵ, ਤਦੋਂ ਰੱਬ ਨੂੰ ‘ਸੇਤੰਬਰ’ ਮੰਨ ਕੇ ਪੂਜਾ ਹੋ ਰਹੀ ਸੀ), ਜੋ ਸਦਾ ‘ਸੱਚ’ ਵਿਚ ਟਿਕਿਆ ਰਹਿੰਦਾ ਹੈ; ਤਦੋਂ ਹਰੇਕ ਜੀਵ ‘ਸੱਚ’ ਵਿਚ ਲੀਨ ਹੁੰਦਾ ਹੈ (‘ਸਤਜੁਗਿ ਰਥੁ ਸੰਤੋਖ ਕਾ ਧਰਮੁ ਅਗੈ ਰਥਵਾਹੁ’); (ਜਦੋਂ ਆਮ ਤੌਰ ਤੇ ਹਰੇਕ ਜੀਵ ‘ਸੱਚ’ ਵਿਚ, ‘ਧਰਮੁ’ ਵਿਚ ਦ੍ਰਿੜ੍ਹ ਸੀ, ਤਦੋਂ ਸਤਜੁਗ ਵਰਤ ਰਿਹਾ ਸੀ) ।
The Sama Veda says that the Lord Master is robed in white; in the Age of Truth, everyone desired Truth, abided in Truth, and was merged in the Truth.
 
ਰਿਗੁ ਕਹੈ ਰਹਿਆ ਭਰਪੂਰਿ ॥
ਰਿਗਵੇਦ ਆਖਦਾ ਹੈ ਕਿ (ਭਾਵ, ਤ੍ਰੇਤੇ ਜੁਗ ਵਿਚ) ਉਹੀ ਸਭ ਥਾਈਂ ਵਿਆਪਕ ਹੈ ।
The Rig Veda says that God is permeating and pervading everywhere;
 
ਰਾਮ ਨਾਮੁ ਦੇਵਾ ਮਹਿ ਸੂਰੁ ॥
(ਸ੍ਰੀ) ਰਾਮ (ਜੀ) ਦਾ ਨਾਮ ਹੀ ਸਾਰੇ ਦੇਵਤਿਆਂ ਵਿਚ ਸੂਰਜ ਵਾਂਗ ਚਮਕਦਾ ਹੈ;
among the deities, the Lord's Name is the most exalted.
 
ਨਾਇ ਲਇਐ ਪਰਾਛਤ ਜਾਹਿ ॥
ਹੇ ਨਾਨਕ! (ਰਿਗਵੇਦ ਆਖਦਾ ਹੈ ਕਿ) (ਸ੍ਰੀ) ਰਾਮ (ਜੀ) ਦਾ ਨਾਮ ਲਿਆਂ (ਹੀ) ਪਾਪ ਦੂਰ ਹੋ ਜਾਂਦੇ ਹਨ
Chanting the Name, sins depart;
 
ਨਾਨਕ ਤਉ ਮੋਖੰਤਰੁ ਪਾਹਿ ॥
ਅਤੇ (ਜੀਵ) ਤਦੋਂ ਮੁਕਤੀ ਪ੍ਰਾਪਤ ਕਰ ਲੈਂਦੇ ਹਨ ।
O Nanak, then, one obtains salvation.
 
ਜੁਜ ਮਹਿ ਜੋਰਿ ਛਲੀ ਚੰਦ੍ਰਾਵਲਿ ਕਾਨ੍ਹ ਕ੍ਰਿਸਨੁ ਜਾਦਮੁ ਭਇਆ ॥
ਯਜੁਰ ਵੇਦ (ਵਿਚ ਭਾਵ, ਦੁਆਪਰ ਵਿਚ) ਜਗਤ ਦੇ ਮਾਲਕ ਦਾ ਨਾਮ ਸਾਂਵਲ ‘ਜਾਦਮੁ’ ਕ੍ਰਿਸ਼ਨ ਪਰਸਿੱਧ ਹੋ ਗਿਆ, ਜਿਸ ਨੇ ਜ਼ੋਰ ਨਾਲ ਚੰਦ੍ਰਾਵਲੀ ਨੂੰ ਛਲ ਲਿਆਂਦਾ,
In the Jujar Veda, Kaan Krishna of the Yaadva tribe seduced Chandraavali by force.
 
ਪਾਰਜਾਤੁ ਗੋਪੀ ਲੈ ਆਇਆ ਬਿੰਦ੍ਰਾਬਨ ਮਹਿ ਰੰਗੁ ਕੀਆ ॥
ਜਿਸ ਨੇ ਆਪਣੀ ਗੋਪੀ (ਸਤ੍ਯਭਾਮਾ) ਦੀ ਖ਼ਾਤਰ ਪਾਰਜਾਤ ਰੱੁਖ (ਇੰਦਰ ਦੇ ਬਾਗ਼ ਵਿਚੋਂ) ਲੈ ਆਂਦਾ ਅਤੇ ਜਿਸ ਨੇ ਬਿੰਦ੍ਰਾਬਨ ਵਿਚ ਕੌਤਕ ਵਰਤਾਇਆ ।
He brought the Elysian Tree for his milk-maid, and revelled in Brindaaban.
 
ਕਲਿ ਮਹਿ ਬੇਦੁ ਅਥਰਬਣੁ ਹੂਆ ਨਾਉ ਖੁਦਾਈ ਅਲਹੁ ਭਇਆ ॥
ਕਲਜੁਗ ਵਿਚ ਅਥਰਬਣ ਵੇਦ ਪਰਧਾਨ ਹੋ ਗਿਆ ਹੈ, ਜਗਤ ਦੇ ਮਾਲਕ ਦਾ ਨਾਮ ‘ਖੁਦਾਇ’ ਤੇ ‘ਅਲਹੁ’ ਵੱਜਣ ਲੱਗ ਪਿਆ ਹੈ;
In the Dark Age of Kali Yuga, the Atharva Veda became prominent; Allah became the Name of God.
 
ਨੀਲ ਬਸਤ੍ਰ ਲੇ ਕਪੜੇ ਪਹਿਰੇ ਤੁਰਕ ਪਠਾਣੀ ਅਮਲੁ ਕੀਆ ॥
ਤੁਰਕਾਂ ਤੇ ਪਠਾਣਾਂ ਦਾ ਰਾਜ ਹੋ ਗਿਆ ਹੈ ਜਿਨ੍ਹਾਂ ਨੇ ਨੀਲੇ ਰੰਗ ਦਾ ਬਸਤਰ ਲੈ ਕੇ ਉਹਨਾਂ ਨੇ ਕੱਪੜੇ ਪਾਏ ਹੋਏ ਸਨ ।
Men began to wear blue robes and garments; Turks and Pat'haans assumed power.
 
ਚਾਰੇ ਵੇਦ ਹੋਏ ਸਚਿਆਰ ॥
ਚਾਰੇ ਵੇਦ ਸੱਚੇ ਹੋ ਗਏ ਹਨ (ਭਾਵ, ਚੌਹਾਂ ਹੀ ਜੁਗਾਂ ਵਿਚ ਜਗਤ ਦੇ ਮਾਲਕ ਦਾ ਨਾਮ ਵਖੋ-ਵਖਰਾ ਵੱਜਦਾ ਰਿਹਾ ਹੈ, ਹਰੇਕ ਸਮੇ ਇਹੀ ਖ਼ਿਆਲ ਬਣਿਆ ਰਿਹਾ ਹੈ ਕਿ ਜੋ ਜੋ ਮਨੁੱਖ ‘ਸੇਤੰਬਰ’, ‘ਰਾਮ’, ‘ਕ੍ਰਿਸ਼ਨ’ ਤੇ ‘ਅਲਹੁ’ ਆਖ ਆਖ ਕੇ ਜਪੇਗਾ, ਉਹੀ ਮੁਕਤੀ ਪਾਏਗਾ);
The four Vedas each claim to be true.
 
ਪੜਹਿ ਗੁਣਹਿ ਤਿਨ੍ਹ ਚਾਰ ਵੀਚਾਰ ॥
ਅਤੇ ਜੋ ਜੋ ਮਨੁੱਖ ਇਹਨਾਂ ਵੇਦਾਂ ਨੂੰ ਪੜ੍ਹਦੇ ਵਿਚਾਰਦੇ ਹਨ, (ਭਾਵ, ਆਪੋ ਆਪਣੇ ਸਮੇ ਵਿਚ ਜੋ ਜੋ ਮਨੁੱਖ ਇਸ ਉਪਰੋਕਤ ਯਕੀਨ ਨਾਲ ਆਪਣੇ ਧਰਮ-ਪੁਸਤਕ ਪੜ੍ਹਦੇ ਤੇ ਵਿਚਾਰਦੇ ਰਹੇ ਹਨ) ਉਹ ਹੋਏ ਭੀ ਚੰਗੀਆਂ ਯੁਕਤੀਆਂ (ਚਾਰ=ਸੁੰਦਰ; ਵੀਚਾਰ=ਦਲੀਲ, ਯੁਕਤੀ) ਵਾਲੇ ਹਨ ।
Reading and studying them, four doctrines are found.
 
ਭਾਉ ਭਗਤਿ ਕਰਿ ਨੀਚੁ ਸਦਾਏ ॥ ਤਉ ਨਾਨਕ ਮੋਖੰਤਰੁ ਪਾਏ ॥੨॥
(ਪਰ) ਹੇ ਨਾਨਕ! ਜਦੋਂ ਮਨੁੱਖ ਪ੍ਰੇਮ-ਭਗਤੀ ਕਰ ਕੇ ਆਪਣੇ ਆਪ ਨੂੰ ਨੀਵਾਂ ਅਖਵਾਂਦਾ ਹੈ (ਭਾਵ, ਅਹੰਕਾਰ ਤੋਂ ਬਚਿਆ ਰਹਿੰਦਾ ਹੈ) ਤਦੋਂ ਉਹ ਮੁਕਤੀ ਪ੍ਰਾਪਤ ਕਰਦਾ ਹੈ ।੨।
With loving devotional worship, abiding in humility, O Nanak, salvation is attained. ||2||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by