ਪਉੜੀ ॥
Pauree:
ਸਤਿਗੁਰ ਵਿਟਹੁ ਵਾਰਿਆ ਜਿਤੁ ਮਿਲਿਐ ਖਸਮੁ ਸਮਾਲਿਆ ॥
ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ, ਜਿਸ ਨੂੰ ਮਿਲਣ ਕਰ ਕੇ ਮੈਂ ਮਾਲਕ ਨੂੰ ਯਾਦ ਕਰਦਾ ਹਾਂ,
I am a sacrifice to the True Guru; meeting Him, I have come to cherish the Lord Master.
ਜਿਨਿ ਕਰਿ ਉਪਦੇਸੁ ਗਿਆਨ ਅੰਜਨੁ ਦੀਆ ਇਨ੍ਹੀ ਨੇਤ੍ਰੀ ਜਗਤੁ ਨਿਹਾਲਿਆ ॥
ਅਤੇ ਜਿਸ ਨੇ ਆਪਣੀ ਸਿੱਖਿਆ ਦੇ ਕੇ (ਮਾਨੋ) ਗਿਆਨ ਦਾ ਸੁਰਮਾ ਦੇ ਦਿੱਤਾ ਹੈ, (ਜਿਸ ਦੀ ਬਰਕਤਿ ਕਰਕੇ) ਮੈਂ ਇਹਨਾਂ ਅੱਖਾਂ ਨਾਲ ਜਗਤ (ਦੀ ਅਸਲੀਅਤ) ਨੂੰ ਵੇਖ ਲਿਆ ਹੈ
He has taught me and given me the healing ointment of spiritual wisdom, and with these eyes, I behold the world.
ਖਸਮੁ ਛੋਡਿ ਦੂਜੈ ਲਗੇ ਡੁਬੇ ਸੇ ਵਣਜਾਰਿਆ ॥
(ਅਤੇ ਸਮਝ ਲਿਆ ਹੈ ਕਿ) ਜੋ ਮਨੁੱਖ ਮਾਲਕ ਨੂੰ ਵਿਸਾਰ ਕੇ ਕਿਸੇ ਹੋਰ ਵਿਚ ਚਿੱਤ ਜੋੜ ਰਹੇ ਹਨ, ਉਹ ਇਸ ਸੰਸਾਰ (ਸਾਗਰ) ਵਿਚ ਡੁੱਬ ਗਏ ਹਨ ।
Those dealers who abandon their Lord and Master and attach themselves to another, are drowned.
ਸਤਿਗੁਰੂ ਹੈ ਬੋਹਿਥਾ ਵਿਰਲੈ ਕਿਨੈ ਵੀਚਾਰਿਆ ॥
ਸੱਚੇ ਗੁਰੂ ਜੀ ਇਹ ਜਹਾਜ਼ ਹਨ। ਬਹੁਤ ਹੀ ਥੋੜੇ ਇਸ ਨੂੰ ਅਨੁਭਵ ਕਰਦੇ ਹਨ।
The True Guru is the boat, but few are those who realize this.
ਕਰਿ ਕਿਰਪਾ ਪਾਰਿ ਉਤਾਰਿਆ ॥੧੩॥
(ਮੇਰੇ ਸਤਿਗੁਰੂ ਨੇ) ਮਿਹਰ ਕਰ ਕੇ ਮੈਨੂੰ (ਇਸ ਸੰਸਾਰ-ਸਮੁੰਦਰ ਤੋਂ) ਪਾਰ ਕਰ ਦਿੱਤਾ ਹੈ ।੧੩।
Granting His Grace, He carries them across. ||13||